Thursday, September 12, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਧਰਮਗੜ੍ਹ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ

ਧਰਮਗੜ੍ਹ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ


ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਗਈ ਮੁਹਿੰਮ ਤਹਿਤ ਥਾਣਾ ਧਰਮਗੜ੍ਹ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ।ਥਾਣਾ ਮੁਖੀ ਗੁਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਮਗੜ-ਜਖੇਪਲ ਰੋਡ 'ਤੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਪੁਲਿਸ ਨੇ ਇਕ ਵਿਅਕਤੀ ਨੂੰ ਰੁਕਣ ਲਈ ਇਸ਼ਾਰਾ ਕੀਤਾ ਪਰ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਮੁਸਤੈਦੀ ਨਾਲ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਥਾਣੇ ਲਿਆਂਦਾ,ਜਿਸ ਕੋਲੋਂ ਪੁਲਿਸ ਨੇ 4 ਗ੍ਰਾਮ ਹੀਰੋਇਨ ਬਰਾਮਦ ਕਰਨ ਦਾ ਪੁਲਿਸ ਨੇ ਦਾਅਵਾ ਕੀਤਾ ਹੈ।ਥਾਣਾ ਮੁਖੀ ਨੇ ਦੱਸਿਆ ਕਿ ਉਕਤ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਹੰਬਲਵਾਸ ਜਖੇਪਲ 'ਤੇ ਮੁਕੱਦਮਾ ਦਰਜ ਕਰਕੇ ਅਮਲ ਵਿੱਚ ਲਿਆਂਦੀ ਜਾ ਰਹੀ ਹੈ।