ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਭਾਗ ਪੱਧਰੀ ਇਕ ਦਿਨਾ ਗਣਿਤ ਵਿਗਿਆਨ ਮੇਲਾ ਲਗਾਇਆ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿੱਦਿਆ ਮੰਦਰ (ਸੀ.ਬੀ.ਐਸ.ਈ) ਭੀਖੀ ਵਿਖੇ ਵਿੱਦਿਆ ਭਾਰਤੀ ਸਿੱਖਿਆ ਸੰਮਤੀ ਦੁਆਰਾ ਵਿਭਾਗ ਪੱਧਰੀ ਇੱਕ ਦਿਨਾ ਗਣਿਤ ਵਿਗਿਆਨ ਮੇਲਾ ਲਗਾਇਆ। ਜਿਸ ਵਿੱਚ ਗਣਿਤ, ਵਿਗਿਆਨ ਅਤੇ ਕੰਪਿਊਟਰ ਦੇ ਪ੍ਰਯੋਗ,ਮਾਡਲ ਪ੍ਰਦਰਸ਼ਨੀ ਅਤੇ ਪ੍ਰਸ਼ਨ ਮੰਚ ਮੁਕਾਬਲੇ ਕਰਵਾਏ ਗਏ।ਜੱਜਮੈਂਟ ਦੇ ਤੌਰ ’ਤੇ ਪਹੁੰਚੇ ਮਹਿਮਾਨਾਂ ਦੁਆਰਾ ਦੀਪ ਜੋਤੀ ਜਲਾ ਕੇ ਇਸ ਮੇਲੇ ਦਾ ਉਦਘਾਟਨ ਕੀਤਾ ਗਿਆ।ਇਸ ਮੇਲੇ ਵਿੱਚ ਮਾਨਸਾ ਵਿਭਾਗ ਦੇ ਪੰਜ ਸਕੂਲਾਂ ਦੇ ਲਗਭਗ 175 ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ ਵਿਸ਼ੇਸ਼ ਤੌਰ ’ਤੇ ਬੁਲਾਏ ਵਿਸ਼ਾ ਮਾਹਰ ਵਿਅਕਤੀਆਂ ਨੇ ਜੱਜਾਂ ਦੀ ਭੂਮਿਕਾ ਨਿਭਾਈ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਾਰੇ ਜੱਜਾਂ,ਵੱਖ ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਅਤੇ ਵਿਿਦਆਰਥੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ।ਉਹਨਾ ਕਿਹਾ ਕਿ ਅਜਿਹੇ ਮੇਲੇ ਬੱਚਿਆਂ ਵਿੱਚ ਸਕਾਰਾਤਮਕ ਊਰਜਾ,ਮੁਕਾਬਲੇ ਦੀ ਭਾਵਨਾ ਅਤੇ ਵਿਗਿਆਨਿਕ ਦ੍ਰਿਸ਼ਟੀਕੋਣ ਪੈਦਾ ਕਰਦੇ ਹਨ।ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੀਦਾ ਹੈ।ਇਹਨਾਂ ਮੁਕਾਬਲਿਆਂ ਵਿੱਚੋਂ ਪਹਿਲਾ,ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਪ੍ਰਾਂਤ ਪੱਧਰ ਉੱਪਰ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ,ਜ਼ਿਲ੍ਹਾ ਪ੍ਰਬੰਧ ਸੰਮਤੀ ਦੇ ਪ੍ਰਧਾਨ ਤੇਜਿੰਦਰਪਾਲ,ਵਾਈਸ ਪ੍ਰਧਾਨ ਪ੍ਰਸ਼ੋਤਮ ਕੁਮਾਰ,ਵਾਈਸ ਪ੍ਰਧਾਨ ਬਿਰਜ ਲਾਲ,ਪ੍ਰਬੰਧਕ ਅੰਮ੍ਰਿਤ ਲਾਲ,ਮੈਂਬਰ ਮਨੋਜ ਕੁਮਾਰ,ਮੱਖਣ ਲਾਲ,ਅਸੋਕ ਜੈਨ,ਰਜਿੰਦਰ ਕੁਮਾਰ,ਰਕੇਸ਼ ਕੁਮਾਰ ਆਦਿ ਹਾਜ਼ਰ ਸਨ।
