ਅਕਾਲ ਅਕੈਡਮੀ ਬੇਨੜਾ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੁਣੇ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅੰਤਰਗਤ ਚੱਲ ਰਹੀ ਅਕਾਲ ਅਕੈਡਮੀ ਬੇਨੜਾ ਦੇ ਵਿਦਿਆਰਥੀਆ ਨੇ ਦੇਸ ਭਗਤ ਕਾਲਜ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਜੋਨਲ ਫੁੱਟਬਾਲ ਮੁਕਾਬਲਿਆਂ ਵਿੱਚ ਭਾਗ ਲਿਆ। ਜਿਸ ਵਿੱਚ ਅਕਾਲ ਅਕੈਡਮੀ ਬੇਨੜਾ ਦੀ ਟੀਮ ਨੇ ਸਰਕਾਰੀ ਸਕੂਲ ਭਸੌੜ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੁਣੇ ਗਏ। ਅਕਾਲ ਅਕੈਡਮੀ ਬੇਨੜਾ ਦੇ ਪ੍ਰਿੰਸੀਪਲ ਮਨਜੋਤ ਕੌਰ ਨੇ ਬੱਚਿਆ ਦੀ ਇਸ ਪ੍ਰਾਪਤੀ ਦੀ ਸ਼ਲਾਂਘਾ ਕੀਤੀ ਅਤੇ ਜ਼ਿਲ੍ਹਾ-ਪੱਧਰੀ ਮੁਕਾਬਲਿਆਂ ਵਿੱਚ ਚੁਣੇ ਗਏ ਵਿਦਿਆਰਥੀਆਂ ਨੂੰ ਉਹਨਾਂ ਨੂੰ ਮਿਹਨਤ ਕਰਵਾਉਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਆਉਣ ਵਾਲੇ ਭਵਿੱਖ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
