Thursday, September 26, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀਆਂ ਵਿਦਿਆਰਥਣਾਂ ਦੀ ਨੈਸ਼ਨਲ ਪੱਧਰ 'ਤੇ ਹੋਈ ਚੋਣ

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀਆਂ ਵਿਦਿਆਰਥਣਾਂ ਦੀ ਨੈਸ਼ਨਲ ਪੱਧਰ 'ਤੇ ਹੋਈ ਚੋਣ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀਆਂ ਵਿਦਿਆਰਥਣਾਂ ਨੇ ਸੀ.ਬੀ.ਐਸ.ਈ. ਕਬੱਡੀ ਟੂਰਨਾਮੈਂਟ ਵਿੱਚ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਵਿਦਿਆਰਥੀਆਂ ਨੇ ਆਪਣੀ ਖੇਡ ਦੇ ਜੌਹਰ ਦਿਖਾਉਂਦੇ ਹੋਏ ਉਮਰ ਵਰਗ 14 ਵਿੱਚੋਂ ਪਹਿਲਾ ਅਤੇ ਉਮਰ ਵਰਗ 17 ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਇਹ ਸਥਾਨ ਹਾਸਿਲ ਕਰਕੇ ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਦੀਆ ਵਿਦਿਆਰਥਣਾਂ ਦੀ ਰਾਸ਼ਟਰੀ ਪੱਧਰ ਲਈ ਚੋਣ ਹੋਈ।ਇਹ ਖਿਡਾਰਨਾਂ ਹਰਿਆਣਾ ਦੇ ਰੋਹਤਕ ਦੇ ਗ੍ਰੀਨਲੈਂਡ ਪਬਲਿਕ ਸਕੂਲ ਦੱਤੌਰ ਵਿਖੇ ਹੋਣ ਵਾਲੀਆਂ ਸੀਬੀਐਸਈ ਨੈਸ਼ਨਲ ਕਬੱਡੀ ਟੂਰਨਾਮੈਂਟ ਵਿੱਚ ਖੇਡਣਗੀਆਂ ਅਤੇ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਨਾਮ ਰੌਸ਼ਨ ਕਰਨਗੀਆਂ।ਇਸ ਮੌਕੇ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਨੈਸ਼ਨਲ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਅਸ਼ੀਰਵਾਦ ਦਿੱਤਾ।