ਮਾਡਰਨ ਗਰੁੱਪ ਆਫ ਇੰਸਟੀਚਿਊਸ਼ਨ ਬੀਰ ਕਲਾਂ ਵਿਖੇ ਐਨ.ਐਸ.ਐਸ. ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਮਾਡਰਨ ਗਰੁੱਪ ਆਫ ਇੰਸਟੀਚਿਊਸ਼ਨਜ ਬੀਰ ਕਲਾਂ ਵਿਖੇ ਐਨਐਸਐਸ ਦਿਵਸ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ. ਵੀ ਕੇ ਰਾਏ ਦੀ ਅਗਵਾਈ ਵਿੱਚ ਮਨਾਇਆ ਗਿਆ।ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਬਾਂਸਲ ਨੇ ਕਿਹਾ ਇਹ ਐਨ.ਐਸ.ਐਸ. ਇੱਕ ਅਜਿਹੀ ਸਕੀਮ ਹੈ ਜੋ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਅਤੇ ਸਮਾਜ ਦੀ ਸੇਵਾ ਕਰਨ ਦੀ ਭਾਵਨਾ ਉਤਪੰਨ ਕਰਦੀ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਵੀ.ਕੇ. ਰਾਏ ਨੇ ਐਨਐਸਐਸ ਦਿਵਸ ਦੀ ਮਹੱਤਤਾ ਤੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।ਐਨਐਸਐਸ ਦਿਵਸ ਦੇ ਸਬੰਧ 'ਚ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਹਰਮਨ ਕੌਰ, ਮਨਦੀਪ ਕੌਰ ਅਤੇ ਨਵਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ।ਮਨਜੋਤ ਕੌਰ,ਮਨਪ੍ਰੀਤ ਕੌਰ ਅਤੇ ਅੱਕੀ ਕੌਰ ਨੇ ਦੂਜਾ,ਹਰਮਨਦੀਪ ਕੌਰ,ਗਗਨਦੀਪ ਕੌਰ ਅਤੇ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।ਇਸ ਮੌਕੇ ਸਮੂਹ ਵਿਦਿਆਰਥੀ ਅਤੇ ਸਟਾਫ ਹਾਜ਼ਰ ਸੀ।
