Thursday, September 19, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ 'ਚ ਨੰਗਲ ਕਲਾਂ ਦੀ ਹਰਮਨਦੀਪ ਕੌਰ ਨੇ ਮਾਰੀ ਬਾਜ਼ੀ

ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ 'ਚ ਨੰਗਲ ਕਲਾਂ ਦੀ ਹਰਮਨਦੀਪ ਕੌਰ ਨੇ ਮਾਰੀ ਬਾਜ਼ੀ 

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਮੱਗਰਾ ਸਿੱਖਿਆ ਅਭਿਆਨ ਅਧੀਨ 'ਏਕ ਭਾਰਤ ਸ੍ਰੇਸ਼ਠ ਭਾਰਤ' ਤਹਿਤ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ (ਸੈਕੰਡਰੀ ਸਿੱਖਿਆ) ਮਾਨਸਾ ਵੱਲੋਂ ਪਰਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਪੱਧਰੀ ਸੋਲੋ ਪੇਂਟਿੰਗ ਤੇ ਸੋਲੋ ਡਾਂਸ ਮੁਕਾਬਲੇ ਡੀਟੂਐਮ ਰਿਜੋਰਟ ਮਾਨਸਾ ਵਿਖੇ ਕਰਵਾਏ। ਇਹ ਮੁਕਾਬਲੇ ਜੂਨੀਅਰ ਤੇ ਸੀਨੀਅਰ ਦੋ ਵਰਗਾਂ ਵਿੱਚ ਕਰਵਾਏ ਜਿਸ ਵਿੱਚ ਜੂਨੀਅਰ ਵਰਗ ਦੇ ਪੇਂਟਿੰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਕਲਾਂ ਦੀ ਹਰਮਨਦੀਪ ਕੌਰ ਜਮਾਤ ਅੱਠਵੀਂ ਨੇ ਜਿਲ੍ਹਾ ਮਾਨਸਾ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਤੇ ਹੁਣ ਇਹ ਵਿਦਿਆਰਥਣ ਰਾਜ ਪੱਧਰੀ ਮੁਕਾਬਲੇ ਵਿੱਚ ਜਿਲ੍ਹਾ ਮਾਨਸਾ ਦੀ ਪ੍ਰਤੀਨਿਧਤਾ ਕਰੇਗੀ।ਜੇਤੂ ਵਿਦਿਆਰਥਣ ਦੇ ਗਾਈਡ ਅਧਿਆਪਕ ਦੀ ਭੂਮਿਕਾ ਕੁਲਵਿੰਦਰ ਸਿੰਘ ਪੰਜਾਬੀ ਮਾਸਟਰ ਤੇ ਕਮਲੇਸ਼ ਰਾਣੀ ਹਿੰਦੀ ਅਧਿਆਪਿਕਾ ਵੱਲੋਂ ਨਿਭਾਈ ਗਈ। ਜੇਤੂ ਵਿਦਿਆਰਥੀਆਂ ਨੂੰ ਹਰਪ੍ਰੀਤ ਸਿੰਘ ਡੀਐਸਐਮ,ਨਵਨੀਤ ਕੱਕੜ ਡੀਆਰਸੀ ਵੱਲੋਂ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਸਕੂਲ ਪਹੁੰਚਣ 'ਤੇ ਪ੍ਰਿਸੀਪਲ ਸੁਨੀਲ ਕੁਮਾਰ ਕੱਕੜ ਅਤੇ ਸਮੂਹ ਸਟਾਫ ਦੁਆਰਾ ਜੇਤੂ ਵਿਦਿਆਰਥਣ ਤੇ ਉਸ ਦੇ ਗਾਈਡ ਅਧਿਆਪਕਾਂ ਨੂੰ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ।