ਆਸ਼ੀਰਵਾਦ ਸਕੂਲ ਝਾੜੋਂ ਦੇ ਵਿਦਿਆਰਥੀ ਨੇ ਅੰਤਰ ਜ਼ਿਲ੍ਹਾ ਮੁਕਾਬਲਿਆਂ ਵਿੱਚ ਗੱਡੇ ਜਿੱਤ ਦੇ ਝੰਡੇ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋ ਦੇ ਵਿਦਿਆਰਥੀ ਅਰਪਨਦੀਪ ਸਿੰਘ ਜੋ ਕਿ 11ਵੀਂ ਕਲਾਸ ਦਾ ਵਿਦਿਆਰਥੀ ਹੈ,ਨੇ ਅੰਤਰ ਜ਼ਿਲ੍ਹਾ ਹੋਏ ਵਾਲੀਬਾਲ ਦੇ ਮੁਕਾਬਲਿਆਂ ਵਿੱਚ ਅੰਡਰ 19 ਸਾਲ ਗਰੁੱਪ ਵਿੱਚ ਭਾਗ ਲਿਆ ਅਤੇ ਪਹਿਲਾ ਸਥਾਨ ਹਾਸਲ ਕਰਕੇ ਆਪਣਾ, ਆਪਣੇ ਮਾਤਾ ਪਿਤਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਹ ਮੁਕਾਬਲੇ ਸੰਗਰੂਰ ਜ਼ਿਲ੍ਹੇ ਵਿੱਚ ਸਰਕਾਰੀ ਹਾਈ ਸਕੂਲ ਸਾਹੋਕੇ ਵਿਖੇ ਕਰਵਾਏ ਗਏ।ਜਿਸ ਵਿੱਚ ਅਰਪਨਦੀਪ ਸਿੰਘ ਨੇ ਮਸਤੂਆਣਾ ਸਾਹਿਬ ਵਿਖੇ ਚੱਲ ਰਹੇ ਵਾਲੀਵਾਲ ਦੇ ਵਿੰਗ ਵੱਲੋਂ ਭਾਗ ਲਿਆ ਜਿਸ ਦੌਰਾਨ ਵਿੰਗ ਦੀ ਟੀਮ ਨੇ ਸਟੇਟ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ । ਅਰਪਨਦੀਪ ਸਿੰਘ ਨੇ ਸਕੂਲ ਪੱਧਰ 'ਤੇ ਆਪਣੀ ਵਾਲੀਬਾਲ ਦੀ ਤਿਆਰੀ ਸ਼ੁਰੂ ਕਰਕੇ ਪਹਿਲਾਂ ਵਿੰਗ ਵਿੱਚ ਆਪਣੀ ਚੋਣ ਕਰਵਾਈ ਅਤੇ ਹੁਣ ਲਗਾਤਾਰ ਮਸਤੂਆਣਾ ਸਾਹਿਬ ਵਿਖੇ ਚੱਲ ਰਹੇ ਵਿੰਗ ਵਿੱਚ ਲਗਾਤਾਰ ਤਿਆਰੀ ਕਰਕੇ ਆਪਣੀ ਜਗ੍ਹਾ ਵਿੰਗ ਦੀ ਟੀਮ ਵਿੱਚ ਬਣਾਈ।ਅਰਪਨਦੀਪ ਸਿੰਘ ਦੇ ਪਿਤਾ ਜਗਸੀਰ ਸਿੰਘ ਹੀਰੋ ਕਲਾਂ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਵਿਖੇ ਬਤੌਰ ਹੈੱਡ ਟੀਚਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ,ਨੇ ਆਪਣੀਆਂ ਸੇਵਾਵਾਂ ਦੇ ਨਾਲ ਨਾਲ ਆਪਣੇ ਬੱਚੇ ਨੂੰ ਸਹੀ ਸੇਧ ਦੇ ਕੇ ਖੇਡਾਂ ਨਾਲ ਜੋੜਦੇ ਹੋਏ ਅਰਪਨਦੀਪ ਸਿੰਘ ਨੂੰ ਵਾਲੀਬਾਲ ਦੀ ਤਿਆਰੀ ਲਈ ਆਪਣਾ ਯੋਗਦਾਨ ਦਿੱਤਾ । ਜਿਸ ਦੇ ਨਤੀਜੇ ਵਜੋਂ ਅੱਜ ਉਹਨਾਂ ਦਾ ਬੇਟਾ ਇਸ ਮੁਕਾਮ ਨੂੰ ਹਾਸਲ ਕਰ ਸਕਿਆ ਹੈ।ਸਕੂਲ ਵਿੱਚ ਪਹੁੰਚਣ 'ਤੇ ਸਕੂਲ ਦੇ ਪ੍ਰਿੰਸੀਪਲ ਜਗਸੀਰ ਸਿੰਘ,ਵਾਈਸ ਪ੍ਰਿੰਸੀਪਲ ਗੁਰਮੀਤ ਕੌਰ ਅਤੇ ਬੱਚਿਆਂ ਵੱਲੋਂ ਅਰਪਨਦੀਪ ਸਿੰਘ ਦਾ ਭਰਵਾਂ ਸਵਾਗਤ ਕੀਤਾ ਅਤੇ ਸਨਮਾਨਿਤ ਕੀਤਾ।ਇਸ ਸਮੇਂ 11ਵੀਂ ਕਲਾਸ ਦੇ ਇੰਚਾਰਜ ਰਵਨੀਤ ਕੌਰ, ਡੀਪੀਈ ਹਰਦੀਪ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
