ਨੈਸ਼ਨਲ ਕਾਲਜ ਭੀਖੀ ਦਾ ਬੀ.ਏ. ਬੀਐਡ ਭਾਗ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਏ.ਬੀਐਡ ਭਾਗ ਚੌਥਾ ਸਮੈਸਟਰ ਅੱਠਵਾਂ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਕੀਰਤ ਕੌਰ ਨੇ 82 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸਪ੍ਰੀਤ ਕੌਰ ਨੇ 81 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਰਪ੍ਰੀਤ ਕੌਰ ਤੇ ਜਗਦੀਪ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ।ਪ੍ਰਿੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਕਾਲਜ ਦਾ ਨਾਂ ਮੋਹਰੀ ਕਾਲਜਾਂ ਵਿੱਚ ਆਉਂਦਾ ਹੈ।ਕਾਲਜ ਦੇ ਸਾਰੇ ਕੋਰਸਾਂ ਦੇ ਨਤੀਜੇ ਕਾਲਜ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਇਹਨਾਂ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਪ੍ਰੋਫ਼ੈਸਰ ਗੁਰਤੇਜ ਸਿੰਘ ਤੇਜੀ,ਕਲਾਸ ਇੰਚਾਰਜ ਪ੍ਰੋਫ਼ੈਸਰ ਸੁਖਵੀਰ ਕੌਰ,ਪ੍ਰੋਫੈਸਰ ਹਰਬੰਸ ਸਿੰਘ,ਪ੍ਰੋਫ਼ੈਸਰ ਅਵਤਾਰ ਸਿੰਘ ਅਤੇ ਸਮੂਹ ਸਟਾਫ਼ ਮੌਜ਼ੂਦ ਸੀ।
