ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਚੀਮਾ ਪਹੁੰਚਣ 'ਤੇ ਕੀਤਾ ਸਵਾਗਤ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਚੀਮਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਵਾਗਤ ਕੀਤਾ।ਸ੍ਰ. ਭੂੰਦੜ ਕਾਰਜਕਾਰੀ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਗੁਰਦੁਆਰਾ ਨਾਨਕਸਰ ਚੀਮਾ ਵਿਖੇ ਨਤਮਸਤਕ ਹੋਏ ਤੇ ਗੁਰੂ ਗ੍ਰੰਥ ਸਾਹਿਬ ਜੀ ਤੋਂ ਅਸ਼ੀਰਵਾਦ ਲਿਆ।ਜਿੱਥੇ ਕਿ ਵੱਡੀ ਗਿਣਤੀ ਵਿੱਚ ਚੀਮਾ ਅਤੇ ਭੀਖੀ ਸਰਕਲ ਦੇ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈ ਕੇ, ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਚਹਿਲ,ਹਲਕਾ ਮਾਨਸਾ ਦੇ ਸੇਵਾਦਾਰ ਪ੍ਰੇਮ ਕੁਮਾਰ,ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸੇਵਾਦਾਰ ਰਾਜਿੰਦਰ ਦੀਪਾ,ਸਰਕਲ ਚੀਮਾ ਦੇ ਪ੍ਰਧਾਨ ਦਰਸ਼ਨ ਸਿੰਘ ਔਲਖ,ਜਥੇਦਾਰ ਦਰਬਾਰਾ ਸਿੰਘ ,ਪਰਮਜੀਤ ਸਿੰਘ ਨਿੱਕਾ,ਦਰਸ਼ਨ ਸਿੰਘ ਲਾਡੀ,ਗੁਰਮੀਤ ਸਿੰਘ ਮੀਤਾ,ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਹੋਡਲਾ ਕਲਾਂ,ਕੁਲਦੀਪ ਸਿੰਘ ਭੰਗੂ,ਬਲਜੀਤ ਸਿੰਘ ਅਤਲਾ,ਨਿਰਮਲ ਸਿੰਘ ਹੋਡਲਾ,ਮਿੱਠਾ ਸਿੰਘ ਮਾਨ, ਜਥੇਦਾਰ ਕੁਲਵੰਤ ਸਿੰਘ ਹੀਰੋਂ ਕਲਾਂ,ਜਰਨੈਲ ਸਿੰਘ ਹੀਰੋਂ ਕਲਾਂ, ਹਰਦੇਵ ਸਿੰਘ ਹੋਡਲਾ,ਰਵਿੰਦਰ ਸਿੰਘ ਹੋਡਲਾ ਕਲਾਂ,ਹਰਦੇਵ ਸਿੰਘ ਨਿੱਕਾ ਸੋਹਲ ਆਦਿ ਮੌਜੂਦ ਸਨ।ਇਸ ਮੌਕੇ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਹ ਸਭ ਤੋਂ ਪਹਿਲਾਂ ਸੰਤ ਬਾਬਾ ਅਤਰ ਸਿੰਘ ਜੀ ਦੀ ਜਨਮ ਨਗਰੀ ਵਿਖੇ ਨਤਮਸਤਕ ਹੋਏ ਹਨ ਕਿਉਂਕਿ ਸੰਤ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਜਿੱਥੇ ਅਨੇਕਾਂ ਪਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਇਆ ਉੱਥੇ ਉਹਨਾਂ ਨੂੰ ਵਿਦਿਆ ਦੇ ਦਾਨੀ ਵਜੋਂ ਵੀ ਜਾਣਿਆ ਜਾਂਦਾ ਹੈ।ਉਹਨਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਬਾਖੂਬੀ ਨਾਲ ਨਿਭਾਉਣਗੇ।ਵੱਖ-ਵੱਖ ਅਕਾਲੀ ਆਗੂਆਂ ਵੱਲੋਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਨਮਾਨ ਵੀ ਕੀਤਾ ਗਿਆ।
