Monday, October 14, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਪੀਪੀਐਸ ਚੀਮਾ ਦੇ ਖ਼ਿਡਾਰੀਆਂ ਨੇ ਸੂਬਾ ਪੱਧਰੀ ਕ੍ਰਿਕਟ ਖੇਡਾਂ 'ਚ ਜਿੱਤੇ ਤਗਮੇ

ਪੀਪੀਐਸ ਚੀਮਾ ਦੇ ਖ਼ਿਡਾਰੀਆਂ ਨੇ ਸੂਬਾ ਪੱਧਰੀ ਕ੍ਰਿਕਟ ਖੇਡਾਂ 'ਚ ਜਿੱਤੇ ਤਗਮੇ

ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਪਟਿਆਲਾ ਵਿਖੇ ਹੋਈਆਂ 68ਵੀਆਂ ਪੰਜਾਬ ਸਕੂਲ ਖੇਡਾਂ (ਕ੍ਰਿਕੇਟ ਅੰਡਰ 14 ਸਾਲ ਮੁੰਡੇ) ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਦੇ ਖ਼ਿਡਾਰੀ ਰਣਜੋਤ ਸਿੰਘ,ਹਰਰਹਿਮਤ ਸਿੰਘ ਅਤੇ ਅਭਿਸ਼ੇਕ ਕੁਮਾਰ ਨੇ ਜ਼ਿਲ੍ਹਾ ਸੰਗਰੂਰ ਵੱਲੋਂ ਖੇਡਦਿਆਂ ਸੈਮੀ ਫਾਈਨਲ ਦੇ ਫਸਵੇਂ ਮੁਕਾਬਲੇ ਵਿੱਚ ਮਲੇਰਕੋਟਲਾ ਨੂੰ 9 ਵਿਕਟਾਂ ਨਾਲ ਹਰਾ ਕੇ ਪੰਜਾਬ ਪੱਧਰੀ ਖੇਡਾਂ 'ਚ ਤੀਜਾ ਸਥਾਨ ਪ੍ਰਾਪਤ ਕਾਂਸੇ ਦਾ ਤਗਮਾ ਜਿੱਤਿਆ।ਇਸ ਮੌਕੇ ਖਿਡਾਰੀਆਂ ਦਾ ਸਕੂਲ ਪੁੱਜਣ 'ਤੇ ਸੰਸਥਾ ਦੇ ਐਮ.ਡੀ. ਜਸਵੀਰ ਸਿੰਘ ਚੀਮਾ ਅਤੇ ਕਿਰਨਪਾਲ ਕੌਰ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਇਸ ਮੌਕੇ ਜਸਵੀਰ ਸਿੰਘ ਚੀਮਾ ਨੇ ਕਿਹਾ ਕਿ ਉਹਨਾਂ ਦੇ ਬਹੁਤ ਸਾਰੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਨੈਸ਼ਨਲ ਅਤੇ ਸੂਬਾਈ ਪੱਧਰ 'ਤੇ ਮੱਲ੍ਹਾਂ ਮਾਰ ਚੁੱਕੇ ਹਨ ਅਤੇ ਆਏ ਦਿਨ ਕਿਸੇ ਨਾ ਕਿਸੇ ਖੇਡ ਵਿੱਚੋਂ ਸੂਬਾ ਪੱਧਰ 'ਤੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਅਤੇ ਸਟਾਫ ਦਾ ਨਾਂ ਰੋਸ਼ਨ ਕਰ ਰਹੇ ਹਨ।ਉਹਨਾਂ ਜਿੱਤ ਕੇ ਆਏ ਖਿਡਾਰੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਹਨਾਂ ਨੂੰ ਹੋਰ ਮਿਹਨਤ ਨਾਲ ਖੇਡਣ ਦੀ ਪ੍ਰੇਰਨਾ ਵੀ ਦਿੱਤੀ।ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਕੋਚ ਮੰਗਤ ਰਾਏ, ਡੀ.ਪੀ.ਈ. ਗੋਬਿੰਦ ਸ਼ਰਮਾ, ਗਗਨਦੀਪ ਸਿੰਘ ਗਿੱਲ, ਸੰਦੀਪ ਕੁਮਾਰ ਅਤੇ ਗਗਨਦੀਪ ਸਿੰਘ ਹਾਜ਼ਰ ਸਨ।