ਅਕਾਲ ਅਕੈਡਮੀ ਚੀਮਾ (ਅੰਗਰੇਜ਼ੀ ਮਾਧਿਅਮ) ਵਿਖੇ ਵਿਖੇ ਕਰਵਾਈ ਸਪੋਰਟਸ ਮੀਟ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਸਫਲਤਾ ਪੂਰਵਕ ਚੱਲ ਰਹੀ ਵਿਦਿਅਕ ਸੰਸਥਾ ਅਕਾਲ ਅਕੈਡਮੀ ਚੀਮਾ (ਅੰਗਰੇਜ਼ੀ ਮਾਧਿਅਮ) ਵਿਖੇ ਸਪੋਰਟਸ ਮੀਟ ਕਰਵਾਈ ਗਈ ਜਿਸ ਵਿੱਚ ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਨੇ ਭਾਗ ਲਿਆ। ਖੇਡਾਂ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ ਉਪਰੰਤ ਬੱਚਿਆਂ ਨੇ ਇਮਾਨਦਾਰੀ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰਣ ਕੀਤਾ। ਇਸ ਸਪੋਰਟਸ ਮੀਟ ਦੇ ਮੁੱਖ ਮਹਿਮਾਨ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਤੋਂ ਇਲਾਵਾ ਗੁਰਦੁਆਰਾ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਜਗਜੀਤ ਸਿੰਘ ਕਾਕਾ ਵੀਰ ਜੀ ਅਤੇ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ 'ਤੇ ਸਪੋਰਟਸ ਮੀਟ ਵਿੱਚ ਸ਼ਾਮਲ ਹੋਏ। ਵਿਦਿਆਰਥੀਆਂ ਲਈ 100, 200 ਤੇ 400 ਮੀਟਰ ਦੌੜ, ਲੰਬੀ ਤੇ ਉੱਚੀ ਛਾਲ, ਸ਼ਾਟ ਪੁਟ, ਰੱਸਾਕਸ਼ੀ, ਡੱਡੂ ਦੌੜ, ਰਿਲੇਅ ਦੌੜ ਆਦਿ ਗਤੀਵਿਧੀਆਂ ਕਰਵਾਈਆਂ। ਬੱਚਿਆਂ ਨੇ ਇਹਨਾਂ ਖੇਡਾਂ ਦਾ ਬਹੁਤ ਹੀ ਆਨੰਦ ਮਾਣਿਆ। ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਅਕੈਡਮੀ ਦੇ ਪ੍ਰਿੰਸੀਪਲ ਨੀਨਾ ਸ਼ਰਮਾ ਅਤੇ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਵੱਲੋਂ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ। ਉਹਨਾਂ ਹਰ ਤਰ੍ਹਾਂ ਦੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਵੀ ਕੀਤਾ। ਮਹਿਮਾਨ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦਾ ਸਨਮਾਨ ਵੀ ਕੀਤਾ ਗਿਆ।
