ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
ਚੀਮਾ ਮੰਡੀ,ਗੁਰਵਿੰਦਰ ਸਿੰਘ ਚਹਿਲ : ਮਾਂ ਬੋਲੀ ਦਿਵਸ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਵਿਦਿਅਕ ਮਾਹਰ ਅਤੇ ਪ੍ਰਸਿੱਧ ਲੇਖਕ ਡਾ. ਇਕਬਾਲ ਸਿੰਘ ਸਕਰੌਦੀ ਨੇ ਸ਼ਿਰਕਤ ਕੀਤੀ। ਪੰਜਾਬੀ ਭਾਸ਼ਾ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਇੱਕ ਅਮੀਰ ਭਾਸ਼ਾ ਹੈ ਜਿਸ ਨੂੰ ਗੁਰੂਆਂ, ਪੀਰਾਂ ਦਾ ਥਾਪੜਾ ਪ੍ਰਾਪਤ ਹੈ। ਉਹਨਾਂ ਨੇ ਆਪਣੇ ਜੀਵਨ ਚੋਂ ਉਦਾਹਰਨਾਂ ਦੇ ਕੇ ਬੱਚਿਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਦੌਰਾਨ ਬੱਚਿਆਂ ਦਾ ਮਾਤ ਭਾਸ਼ਾ ਦੇ ਵਿਸ਼ੇ 'ਤੇ ਕਵਿਤਾ ਗਾਇਨ ਮੁਕਾਬਲਾ ਕਰਵਾਇਆ।ਮੁੱਖ ਮਹਿਮਾਨ ਡਾ. ਇਕਬਾਲ ਸਿੰਘ ਸਕਰੌਦੀ ਵੱਲੋਂ ਵੱਖ ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੀ ਗਿਆ।ਇਸ ਸਮੇਂ ਮੁੱਖ ਅਧਿਆਪਕਾ ਸੁਖਬੀਰ ਕੌਰ,ਬੂਟਾ ਸਿੰਘ,ਵਿਨੋਦ ਕੁਮਾਰ,ਰੀਤੂ ਰਾਣੀ,ਰਤਿੰਦਰ ਕੌਰ, ਲਵਨੀਸ ਰਾਏ,ਰਮਨ ਕੁਮਾਰ,ਵਿਨੋਦ ਕੁਮਾਰ, ਅਮਨਦੀਪ ਕੌਰ, ਮਨਪ੍ਰੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ।ਪਰਗਟ ਸਿੰਘ ਸਤੌਜ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ।
