ਭਗਵਤੀ ਕਾਲਜ ਭੀਖੀ ਦਾ ਬੀ.ਐਡ ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਲਾਨੇ ਗਏ ਬੀ.ਐਡ. ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਭਗਵਤੀ ਕਾਲਜ ਆਫ ਐਜੂਕੇਸ਼ਨ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਇਸ ਨਤੀਜੇ ਵਿੱਚ ਸੰਸਥਾ ਦੀਆਂ ਵਿਦਿਆਰਥਣਾਂ ਨੇ ਪੂਰੇ ਇਲਾਕੇ ਵਿੱਚ ਸੰਸਥਾ ਦਾ ਨਾਂ ਰੌਸ਼ਨ ਕੀਤਾ।ਇਸ ਨਤੀਜੇ ਵਿੱਚ ਰੀਤਿਕਾ ਰਾਣੀ ਪੁੱਤਰੀ ਪਵਨ ਕੁਮਾਰ ਨੇ 92 ਫ਼ੀਸਦ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸ਼ੈਫੀ ਪੁੱਤਰੀ ਸੰਜੇ ਬਾਂਸਲ ਅਤੇ ਰਵਨੀਤ ਕੌਰ ਚਹਿਲ ਪੁੱਤਰੀ ਚਰਨਜੀਤ ਸਿੰਘ ਨੇ 91.66 ਫ਼ੀਸਦ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਹਰਸ਼ ਰਾਣੀ ਪੁੱਤਰੀ ਸੁਭਾਸ਼ ਜਿੰਦਲ ਅਤੇ ਸ਼ਰਮਾ ਹੀਨਾ ਪੁੱਤਰੀ ਹਰੀ ਰਾਮ ਨੇ 91.33 ਫ਼ੀਸਦ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।ਸੰਸਥਾ ਦੀ ਮੈਨੇਜ਼ਮੈਂਟ ਨੇ ਵਿਦਿਆਰਥਣਾਂ ਨੂੰ ਚੰਗੇ ਨਤੀਜੇ ਪ੍ਰਾਪਤ ਕਰਨ 'ਤੇ ਵਧਾਈ ਦਿੱਤੀ ਅਤੇ ਸਮੂਹ ਸਟਾਫ ਨੂੰ ਇਸ ਵਿੱਚ ਵਿਦਿਆਰਥੀਆਂ ਦਾ ਸਾਥ ਦੇਣ ਲਈ ਸ਼ਲਾਘਾ ਕੀਤੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
