ਸ਼ਹੀਦੀ ਦਿਹਾੜੇ ਨੂੰ ਸਮਰਪਿਤ ਐਸ.ਯੂ.ਐਸ. ਅਕੈਡਮੀ ਸਤੌਜ ਦੇ ਵਿਦਿਆਰਥੀਆਂ ਨੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਇਸ ਖੇਤਰ ਦੀ ਨਾਮਵਰ ਵਿਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਕੜਕਦੀ ਧੁੱਪ ਅਤੇ ਅੱਤ ਦੀ ਗਰਮੀ ਦੇ ਮੌਸਮ ਵਿੱਚ ਰਾਹ ਜਾਂਦੇ ਰਾਹੀਆਂ ਅਤੇ ਯਾਤਰੀਆਂ ਨੂੰ ਠੰਡਾ ਮਿੱਠਾ ਜਲ ਛਕਾਇਆ।ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿੱਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖਰ ਸਨਮਾਨ ਹਾਸਿਲ ਹੈ। ਉਨ੍ਹਾਂ ਦੀ ਸ਼ਹੀਦੀ ਸਿੱਖ ਇਤਿਹਾਸ ਵਿੱਚ ਵਿਲੱਖਣ ਸਥਾਨ ਰੱਖਦੀ ਹੈ।ਜਿੱਥੇ ਸਮੁੱਚੇ ਸਿੱਖ ਜਗਤ ਵਿੱਚ ਇਸ ਸਹਾਦਤ ਨੂੰ ਮੁੱਖ ਰੱਖਦਿਆਂ ਛਬੀਲਾਂ ਲਗਾਈਆਂ ਜਾਦੀਆਂ ਹਨ ਉੱਥੇ ਅਕੈਡਮੀ ਦੇ ਵਿਦਿਆਰਥੀਆਂ, ਸਟਾਫ ਅਤੇ ਸਮੂਹ ਡਰਾਈਵਰ ਵੱਲੋਂ ਵੀ ਉਪਰਾਲਾ ਕੀਤਾ ਗਿਆ।ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ,ਰਾਜ ਕੁਮਾਰ ਵਸਿਸ਼ਟ ਅਕੈਡਮੀ ਪ੍ਰਿਸੀਪਲ ਨਵੀ ਕਿਰਨ ਅਤੇ ਸਮੂਹ ਸਟਾਫ ਹਾਜ਼ਰ ਰਹੇ।
