Tuesday, June 24, 2025

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਵੱਖਰਾ ਸੁਰ ਅਲਾਪਣ ਵਾਲੇ ਮੁੱਠੀ ਭਰ ਲੋਕ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਨਹੀਂ ਕਰ ਸਕਦੇ : ਵਿਨਰਜੀਤ ਸਿੰਘ ਗੋਲਡੀ

ਵੱਖਰਾ ਸੁਰ ਅਲਾਪਣ ਵਾਲੇ ਮੁੱਠੀ ਭਰ ਲੋਕ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਨਹੀਂ ਕਰ ਸਕਦੇ : ਵਿਨਰਜੀਤ ਸਿੰਘ ਗੋਲਡੀ 

ਲੁਧਿਆਣਾ ਪੱਛਮੀ ਜ਼ਿਮਨੀ ਚੋਣ 'ਚ ਪਾਰਟੀ ਉਮੀਦਵਾਰ ਦੇ ਪ੍ਰਦਰਸ਼ਨ 'ਤੇ ਪ੍ਰਗਟਾਈ ਸੰਤੁਸ਼ਟੀ

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਨੇ ਗੁਰਦੁਆਰਾ ਨਾਨਕਸਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਵਾਰ ਸ਼ਹਿਰੀ ਹਲਕੇ 'ਚੋਂ ਚੋਣ ਲੜੀ ਸੀ ਜਿੱਥੇ ਕਿ ਉਹਨਾਂ ਨੂੰ ਭਰਪੂਰ ਹੰਗਾਰਾ ਮਿਲਿਆ ਹੈ।ਵਿਨਰਜੀਤ ਸਿੰਘ ਨੇ ਕਿਹਾ ਕਿ ਬਹੁਤ ਸਾਰੇ ਵਿਰੋਧੀ ਹੁਣ ਅੰਕੜੇ ਲਿਆ ਲਿਆ ਕੇ ਲੋਕਾਂ ਮੂਹਰੇ ਰੱਖ ਰਹੇ ਹਨ ਜਦ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਹਿਲਾਂ ਨਾਲੋਂ ਮਜਬੂਤ ਹੋਇਆ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਹੈ ਇਸ ਲਈ ਸ਼੍ਰੋਮਣੀ ਅਕਾਲੀ ਦਲ 2027 ਦੀ ਵਿਧਾਨ ਸਭਾ ਚੋਣ ਵਿੱਚ ਤਕੜੀ ਧਿਰ ਵਜੋਂ ਉਭਰ ਕੇ ਸਾਹਮਣੇ ਆਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੇ ਬਲਬੂਤੇ ਪੰਜਾਬ ਵਿੱਚ ਸਰਕਾਰ ਵੀ ਬਣਾਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਅਲੱਗ ਹੋ ਕੇ ਵੱਖਰਾ ਵੱਖਰਾ ਸੁਰ ਅਲਾਪਣ ਵਾਲੇ ਮੁੱਠੀ ਭਰ ਲੋਕ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਨਹੀਂ ਕਰ ਸਕਦੇ।ਉਹਨਾਂ ਕਿਹਾ ਕਿ ਸਮੇਂ ਸਮੇਂ 'ਤੇ ਬਹੁਤ ਸਾਰੇ ਲੀਡਰ ਦੂਜੀਆਂ ਪਾਰਟੀਆਂ ਚੋਂ ਡੈਪੂਟੇਸ਼ਨ 'ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਏ ਅਤੇ ਆਪਣਾ ਮਤਲਬ ਸਿੱਧਾ ਕਰਕੇ ਦੁਬਾਰਾ ਫਿਰ ਆਪੋ ਆਪਣੀਆਂ ਪਾਰਟੀਆਂ ਵਿੱਚ ਚਲੇ ਗਏ ਜਦਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹਰ ਜੁਝਾਰੂ ਲੀਡਰ ਅਤੇ ਵਰਕਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਡਟ ਕੇ ਖੜ੍ਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ,ਸੀਨੀਅਰ ਅਕਾਲੀ ਆਗੂ ਖੁਸ਼ਪਾਲ ਸਿੰਘ ਬੀਰ ਕਲਾਂ,ਜਥੇਦਾਰ ਦਰਬਾਰਾ ਸਿੰਘ ਰਿਸੀਵਰ ਗੁਰਦੁਆਰਾ ਨਾਨਕਸਰ ਚੀਮਾ,ਪਰਮਜੀਤ ਸਿੰਘ ਨਿੱਕਾ,ਦਰਸ਼ਨ ਸਿੰਘ ਔਲਖ ਸਰਕਲ ਪ੍ਰਧਾਨ,ਰਾਜਵਿੰਦਰ ਸਿੰਘ ਨੰਬਰਦਾਰ, ਗੁਰਮੀਤ ਸਿੰਘ ਮੀਤਾ,ਗੁਰਜੰਟ ਸਿੰਘ ਨੰਬਰਦਾਰ,ਸਤਿਗੁਰ ਸਿੰਘ,ਰਾਮਜਸ ਸਿੰਘ,ਜਰਨੈਲ ਸਿੰਘ, ਦਰਸ਼ਨ ਸਿੰਘ ,ਜਸਵੀਰ ਸਿੰਘ, ਸਤਨਾਮ ਸਿੰਘ ਸਰਕਲ ਪ੍ਰਧਾਨ, ਸੁਰਿੰਦਰ ਸਿੰਘ ਘਸੀਵਾਲ ,ਕੁਲਦੀਪ ਸਿੰਘ ਅਮਨਦੀਪ ਸਿੰਘ,ਮਨਦੀਪ ਸਿੰਘ ,ਨਿੱਕਾ ਸੋਹਲ ਆਦਿ ਮੌਜੂਦ ਸਨ।