ਖਾਣ-ਪੀਣ ਦੀਆਂ ਵਸਤੂਆਂ ਦੀ ਵਿਕਰੀ ਵਾਲਿਆਂ ਲਈ ਫੂਡ ਸੇਫਟੀ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ-ਡਾ. ਰਣਜੀਤ ਸਿੰਘ ਰਾਏ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਡਾ. ਅਰਵਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਡੈਜ਼ੀਗਨੇਟਿਡ ਅਫ਼ਸਰ-ਕਮ-ਜ਼ਿਲਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਵੱਲੋਂ ਸ਼ਹਿਰ ਮਾਨਸਾ ਵਿਖੇ ਕਰਿਆਣਾ,ਹਲਵਾਈ, ਦੋਧੀ ਅਤੇ ਬੇਕਰੀ ਨਾਲ ਸਬੰਧਤ ਕਾਰੋਬਾਰ ਕਰਨ ਵਾਲਿਆਂ ਲਈ ਜਾਗਰੂਕਤਾ ਕੈਂਪ ਲਗਾਇਆ।ਇਸ ਦੌਰਾਨ ਜ਼ਿਲਾ ਸਿਹਤ ਅਫ਼ਸਰ, ਡਾ. ਰਣਜੀਤ ਸਿੰਘ ਰਾਏ ਵੱਲੋਂ ਹਾਜ਼ਰ ਫੂਡ ਬਿਜ਼ਨੈਸ ਆਪਰੇਟਰਾਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ਦੀ ਸਾਫ-ਸਫਾਈ, ਅਦਾਰਿਆਂ ਦੇ ਲਾਇਸੰਸ/ਰਜਿਸਟ੍ਰੇਸ਼ਨ ਸਬੰਧੀ,ਆਦਰਿਆਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ ਹਦਾਇਤ ਜਾਰੀ ਕੀਤੀ।ਉਨ੍ਹਾਂ ਮੀਟਿੰਗ ਵਿੱਚ ਮੌਜੂਦ ਕਰਿਆਣਾ,ਹਲਵਾਈ,ਦੋਧੀ ਅਤੇ ਬੇਕਰੀ ਦੇ ਨੁਮਾਇੰਦਿਆਂ ਨੂੰ ਖਾਣੇ ਸਬੰਧੀ ਮਿਆਰੀ ਵਸਤਾਂ ਦੀ ਵਰਤੋਂ ਕਰਨ,ਰਸੋਈ ਵਿੱਚ ਸਾਫ ਸਫਾਈ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ ਅਤੇ ਸ਼ੁੱਧ ਖਾਣਾ ਦੇਣਾ ਯਕੀਨੀ ਬਣਾਇਆ ਜਾਵੇ। ਖਾਣਾ ਬਣਾਉਣ ਵਾਲੀ ਜਗ੍ਹਾ ਨੂੰ ਤੰਬਾਕੂ ਰਹਿਤ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਆਪਣੇ ਅਦਾਰਿਆਂ ਵਿੱਚ ਸਾਫ-ਸਫਾਈ ਸਬੰਧੀ ਅਤੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ,ਵਾਲਾਂ ਨੂੰ ਟੋਪੀ ਅੰਦਰ ਚੰਗੀ ਤਰ੍ਹਾ ਚੱਕ ਕੇ ਰੱਖਣ,ਕੰਨਾਂ,ਹੱਥਾਂ ਤੇ ਬਾਹਾਂ ਵਿਚ ਗਹਿਣੇ ਆਦਿ ਨਾ ਪਾਉਣ ਸਬੰਧੀ,,ਸਾਫ-ਸੁਥਰੇ ਕੱਪੜੇ ਪਾਉਣ,ਨਹੁੰ ਛੋਟੇ ਅਤੇ ਸਾਫ ਰੱਖਣ ਸਬੰਧੀ,ਫਟੇ ਹੋਏ ਕੱਪੜੇ ਨਾ ਪਾਉਣ ਸਬੰਧੀ,ਸੁਰੱਖਿਅਤ ਜੁੱਤੇ ਪਾਉਣ ਸਬੰਧੀ ਆਦਿ ਦਾ ਉਚੇਚੇ ਤੌਰ ’ਤੇ ਧਿਆਨ ਰੱਖਿਆ ਜਾਵੇ।ਉਨ੍ਹਾਂ ਕਿਹਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਫੂਡ ਸੇਫਟੀ ਦੇ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਫੂਡ ਸੇਫਟੀ ਅਫਸਰ,ਅਮਰਿੰਦਰ ਪਾਲ ਸਿੰਘ ਵੱਲੋਂ ਹਾਜ਼ਰ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਈ ਵੀ ਆਪਣੇ ਘਰ ਬੈਠੇ ਹੀ ਆਨਲਾਈਨ ਪੋਰਟਲ ’ਤੇ ਲਾਇਸੈਂਸ/ਰਜਿਸਟ੍ਰੇਸ਼ਨ ਅਪਲਾਈ ਕਰ ਸਕਦੇ ਹਨ।
