ਦਿ ਰੋਇਲ ਕਾਲਜ ਆਫ ਫ਼ਿਜ਼ੀਕਲ ਐਜੂਕੇਸ਼ਨ ਬੋੜਾਵਾਲ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੋਇਲ ਕਾਲਜ ਆਫ ਫ਼ਿਜ਼ੀਕਲ ਐਜੂਕੇਸ਼ਨ ਬੋੜਾਵਾਲ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਦੌਰਾਨ ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ,ਡਾ. ਸਰਬਜੀਤ ਕੌਰ ਸੋਹਲ, ਵਿਭਾਗ ਮੁਖੀ ਸਹਾਇਕ.ਪ੍ਰੋ ਹਰਵਿੰਦਰ ਸਿੰਘ ਨੇ ਕਾਲਜ ਕੈਂਪਸ ਵਿੱਚ ਵੱਡੀ ਗਿਣਤੀ ਵਿੱਚ ਬੂਟੇ ਲਗਾਏ। ਇਸ ਮੌਕੇ ਡਾ. ਸਰਬਜੀਤ ਕੌਰ ਸੋਹਲ ਨੇ ਪਲਾਸਟਿਕ ਦੇ ਹਾਨੀਕਾਰਕ ਪ੍ਰਭਾਵ ਸਬੰਧੀ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਦੁਬਾਰਾ ਵਰਤੋਂ ਵਿੱਚ ਆਉਣ ਵਾਲੇ ਪਦਾਰਥਾਂ ਨੂੰ ਵਰਤੋਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪਾਣੀ ਬਚਾਓ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਤੇ ਪ੍ਰੋਜੈਕਟ ਬਣਾਏ ਗਏ। ਟੁੱਟੀਆਂ ਪੁਰਾਣੀਆਂ ਵਸਤੂਆਂ ਨੂੰ ਨਵੇਂ ਤਰੀਕੇ ਅਤੇ ਡਿਜ਼ਾਇਨਾ ਨਾਲ ਮੁੜ ਵਰਤੋਂ ਵਿੱਚ ਲਿਆਉਣ ਦੀ ਪ੍ਰਕਿਰਿਆ ਨੂੰ ਪ੍ਰੋਤਸਾਹਿਤ ਕਰਨ ਲਈ ਵਿਦਿਆਰਥੀਆ ਵੱਲੋਂ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੇ ਪੰਛੀਆਂ ਲਈ ਆਲਣੇ ਅਤੇ ਪਾਣੀ ਦਾਣੇ ਲਈ ਫੀਡਰ ਵੀ ਬਣਾਏ ਗਏ ਤਾਂ ਜੋ ਗਰਮੀਆਂ ਵਿੱਚ ਪੰਛੀ ਪਾਣੀ ਅਤੇ ਦਾਣੇ ਤੋਂ ਵਾਂਝੇ ਨਾ ਰਹਿਣ। ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਟੁੱਟੀਆਂ ਬੋਤਲਾਂ ਅਤੇ ਹੋਰ ਪਦਾਰਥਾਂ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਬਣਾਈ ਨਵੀਂ ਸਮੱਗਰੀ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਵੱਧ ਚੜ ਕੇ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਵਾਤਾਵਰਣ ਨੂੰ ਸਾਫ ਰੱਖਣ ਦਾ ਪ੍ਰਣ ਲਿਆ। ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਸ਼ਾਮਿਲ ਸੀ।
