Monday, June 2, 2025

ਖੁਸ਼ਪ੍ਰੀਤ ਸਿੰਘ ਚਹਿਲ,ਹੀਰੋਂ ਖੁਰਦ : ਸਾਬਕਾ ਕੇਂਦਰੀ ਵਜ਼ੀਰ ਹਰਸਿਮਰਤ ਕੌਰ ਬਾਦਲ ਵੱਲੋਂ ਭੇਜੀ ਗਰਾਂਟ ਨਾਲ ਖੀਵਾ ਮੀਹਾ ਸਿੰਘ ਵਾਲਾ ਵਿਖੇ ਵਿਕਾਸ ਕਾਰਜ ਆਰੰਭੇ

ਸਾਬਕਾ ਕੇਂਦਰੀ ਵਜ਼ੀਰ ਹਰਸਿਮਰਤ ਕੌਰ ਬਾਦਲ ਵੱਲੋਂ ਭੇਜੀ ਗਰਾਂਟ ਨਾਲ ਖੀਵਾ ਮੀਹਾ ਸਿੰਘ ਵਾਲਾ ਵਿਖੇ ਵਿਕਾਸ ਕਾਰਜ ਆਰੰਭੇ


ਖੁਸ਼ਪ੍ਰੀਤ ਸਿੰਘ ਚਹਿਲ,ਹੀਰੋਂ ਖੁਰਦ : ਹਲਕਾ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਵਜ਼ੀਰ ਹਰਸਿਮਰਤ ਕੌਰ ਬਾਦਲ ਵੱਲੋਂ ਪਿੰਡ ਖੀਵਾ ਮੀਹਾ ਸਿੰਘ ਵਾਲਾ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਲਈ 7 ਲੱਖ ਦੀ ਰਾਸ਼ੀ ਭੇਟ ਕੀਤੀ ਸੀ ਜਿਸ ਦੇ ਤਹਿਤ ਵਿਕਾਸ ਕਾਰਜ ਆਰੰਭੇ ਗਏ ਹਨ। ਜਾਣਕਾਰੀ ਦਿੰਦਿਆਂ ਸਰਪੰਚ ਅਮਨਦੀਪ ਸਿੰਘ ਚਹਿਲ ਨੇ ਦੱਸਿਆ ਕਿ ਪਿੰਡ ਦਾ ਚੌਂਕ ਜੋ ਕੇ ਕਾਫੀ ਨੀਵਾਂ ਸੀ ਅਤੇ ਮੀਹ ਪੈਣ ਨਾਲ ਉੱਥੇ ਪਾਣੀ ਭਰ ਜਾਂਦਾ ਸੀ।ਇਸ ਨੂੰ ਲੰਮੇ ਸਮੇਂ ਤੋਂ ਇਸ ਨੂੰ ਉੱਚਾ ਕਰਕੇ ਬਣਾਉਣ ਦੀ ਮੰਗ ਸੀ, ਦੇ ਲਈ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਬਠਿੰਡਾ ਵੱਲੋਂ ਉਹਨਾਂ ਨੂੰ ਗਰਾਂਟ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਜਿਸ ਦੇ ਤਹਿਤ ਉਹਨਾਂ ਵੱਲੋਂ ਪਹਿਲਾਂ ਭਰਤ ਪਾ ਕੇ ਫਿਰ ਰੋੜੀ ਕੁੱਟ ਕੇ ਲੌਕ ਟਾਈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਸਾਬਕਾ ਸਰਪੰਚ ਅਤੇ ਮਾਰਕੀਟ ਕਮੇਟੀ ਭੀਖੀ ਦੇ ਸਾਬਕਾ ਚੇਅਰਮੈਨ ਦਰਸ਼ਨ ਸਿੰਘ ਭੰਦੋਲ ਦੁਆਰਾ ਤੋਂ ਕਰਵਾਈ ਗਈ।ਇਸ ਮੌਕੇ ਪੰਚਾਇਤ ਮੈਂਬਰ ਮਨਦੀਪ ਸਿੰਘ,ਨਿੱਕਾ ਸਿੰਘ,ਜੱਗੀ ਸਿੰਘ,ਤਰਸੇਮ ਸਿੰਘ ਤੇ ਪਿੰਡ ਵਾਸੀ ਮੌਜ਼ੂਦ ਸਨ। ਸਰਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਕਾਰਜ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਉਨਾਂ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਵੀ ਕੀਤਾ।