Thursday, August 14, 2025

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ :

ਏਡੀਸੀ ਮਿਸ ਗੁਰਲੀਨ ਕੌਰ ਆਈ.ਏ.ਐਸ. ਵੱਲੋਂ ਸਕੂਲਾਂ ਦਾ ਵਿਸ਼ੇਸ਼ ਦੌਰਾ

ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਸਮਾਓ ਵਿੱਚ ਏ.ਡੀ.ਸੀ. ਮਿਸ ਗੁਰਲੀਨ ਕੌਰ ਆਈ.ਏ.ਐਸ. ਵੱਲੋਂ ਵਿਸ਼ੇਸ਼ ਦੌਰਾ ਕੀਤਾ। ਸਕੂਲ ਦੇ ਵਿਦਿਆਰਥੀਆਂ ਵੱਲੋਂ ਬੈਂਡ ਵਜਾ ਕੇ ਉਨਾਂ ਦਾ ਵਿਸ਼ੇਸ਼ ਸਵਾਗਤ ਕੀਤਾ ਗਿਆ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਗੁਲਦਸਤਾ ਦੇ ਕੇ ਜੀ ਆਇਆਂ ਨੂੰ ਆਖਿਆ। ਇਸ ਵਿਸ਼ੇਸ਼ ਫੇਰੀ ਦੌਰਾਨ ਉਨਾਂ ਵੱਲੋਂ ਰਾਸ਼ਟਰੀ ਸਿੱਖਿਆ ਨੀਤੀ ਤਹਿਤ ਵੋਕੇਸ਼ਨਲ ਐਜੂਕੇਸ਼ਨ ਨੂੰ ਸਕੂਲਾਂ ਵਿੱਚ ਜਿਆਦਾ ਵਧੀਆ ਤਰੀਕੇ ਨਾਲ ਲਾਗੂ ਕਰਨ,ਪਾਣੀ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਸਬੰਧੀ ਵਿਦਿਆਰਥੀਆ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ।ਇਸ ਫੇਰੀ ਦੌਰਾਨ ਉਹਨਾਂ ਵੱਲੋਂ ਸਕੂਲ ਦੇ ਵੱਖ-ਵੱਖ ਕੰਪੋਨੈਂਟਸ ਨੂੰ ਦੇਖਿਆ ਗਿਆ ਅਤੇ ਵਿਦਿਆਰਥੀਆਂ ਨਾਲ ਵੱਖ-ਵੱਖ ਸੰਕਲਪਾਂ ਬਾਰੇ ਚਰਚਾ ਕੀਤੀਆਂ ਗਈ।ਵਿਦਿਆਰਥੀਆਂ ਨੂੰ ਪੜਾਏ ਜਾਂਦੇ ਵਿਸ਼ੇ, ਕਰਵਾਏ ਜਾਂਦੇ ਪ੍ਰੈਕਟੀਕਲ, ਖਿਡਾਈਆਂ ਜਾਂਦੀਆਂ ਖੇਡਾਂ ਅਤੇ ਪੀ.ਐਮ ਸ਼੍ਰੀ ਸਕੀਮ ਤਹਿਤ ਵੱਖ-ਵੱਖ ਤਰ੍ਹਾਂ ਦੇ ਕੰਪੋਨੈਂਟਸ ਬਾਰੇ ਉਹਨਾਂ ਵੱਲੋਂ ਸਕੂਲ ਪ੍ਰਬੰਧਕਾਂ ਨਾਲ ਚਰਚਾ ਕੀਤੀ। ਉਨਾਂ ਵੱਲੋਂ ਸਕੂਲ ਦੇ ਵੱਖ-ਵੱਖ ਕੰਪੋਨੈਂਟਸ ਨੂੰ ਦੇਖਿਆ ਗਿਆ ਅਤੇ ਇਸ ਦੌਰਾਨ ਵਿਦਿਆਰਥੀਆਂ ਦੀ ਪਾਖਾਨਿਆਂ, ਲੈਬਸ, ਕਲਾਸ ਰੂਮ, ਖੇਡ ਦੇ ਗਰਾਊਂਡ, ਮਿਡ ਡੇ ਮੀਲ ਆਦਿਕ ਨੂੰ ਦੇਖਿਆ ਗਿਆ। ਸਟਾਫ ਨਾਲ ਗੱਲਬਾਤ ਕੀਤੀ ਗਈ ਅਤੇ ਵਿਦਿਆਰਥੀਆਂ ਤੋਂ ਉਹਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਪੁੱਛਿਆ ਗਿਆ। ਪੀਐਮ ਸ਼੍ਰੀ ਸਕੀਮ ਤਹਿਤ ਸਕੂਲ ਨੂੰ ਆ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਕੀਮਾਂ ਬਾਰੇ ਉਹਨਾਂ ਦੁਆਰਾ ਬਾਰੀਕੀ ਨਾਲ ਜਾਣਕਾਰੀ ਹਾਸਿਲ ਕੀਤੀ ਗਈ। ਸਕੂਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਉਨਾਂ ਨੂੰ ਵਿਸ਼ੇਸ਼ ਤੌਰ ਤੇ ਅੰਮ੍ਰਿਤਾ ਪ੍ਰੀਤਮ ਨਾਲ ਸਬੰਧਿਤ ਨਾਟਕ "ਪਿੰਜਰ" ਦਾ ਮੰਚਨ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਬਾਖੂਬੀ ਕੀਤਾ।ਸਕੂਲ ਮੁਖੀ ਹਰਜਿੰਦਰ ਸਿੰਘ ਵਿਰਦੀ ਦੁਆਰਾ ਉਨਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਇਨ ਬਿਨ ਲਾਗੂ ਕਰਨ ਦਾ ਪੂਰਨ ਭਰੋਸਾ ਦਿੱਤਾ। ਇਸ ਮੌਕੇ ਸਮੂਹ ਸਟਾਫ ਦੁਆਰਾ ਸਕੂਲ 'ਚ ਹੋਰ ਜਿਆਦਾ ਮਿਹਨਤ ਕਰਕੇ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰਨ ਦਾ ਅਹਿਦ ਲਿਆ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਪਰਮਜੀਤ ਸਿੰਘ ਭੋਗਲ,ਉਪ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਮਦਨ ਲਾਲ ਕਟਾਰੀਆ,ਸਮਰੱਥ ਜ਼ਿਲ੍ਹਾ ਸਹਾਇਕ ਕੋਆਰਡੀਨੇਟਰ ਗਗਨਦੀਪ ਸ਼ਰਮਾ ਵਿਸ਼ੇਸ਼ ਤੌਰ 'ਤੇ ਸਕੂਲਾਂ ਵਿੱਚ ਪਹੁੰਚੇ ਅਤੇ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੂਲਾਂ ਸਕੀਮਾਂ ਸਬੰਧੀ ਵਧੇਰੇ ਜਾਣਕਾਰੀ ਦਿੱਤੀ।ਸਕੂਲ ਮੈਨੇਜਮੈਂਟ ਕਮੇਟੀ,ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਵੱਲੋਂ ਏਡੀਸੀ ਮੈਡਮ ਦਾ ਸਕੂਲ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਗਿਆ।