Wednesday, September 3, 2025

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਰਾਹਤ ਕਾਰਜਾਂ ਦੀ ਕੀਤੀ ਪ੍ਰਸ਼ੰਸਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਰਾਹਤ ਕਾਰਜਾਂ ਦੀ ਕੀਤੀ ਪ੍ਰਸ਼ੰਸਾ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਲਗੀਧਰ ਟਰੱਸਟ ਦੇ ਸੇਵਾਦਾਰ ਭਾਈ ਹਰਜੀਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਆਏ ਹੜ੍ਹਾਂ ਦੌਰਾਨ ਟਰੱਸਟ ਵੱਲੋਂ ਚਲਾਏ ਗਏ ਇਨਸਾਨੀ ਅਤੇ ਰਾਹਤ ਕੰਮਾਂ ਦੀ ਤਹਿ ਦਿਲੋਂ ਪ੍ਰਸ਼ੰਸਾ ਕੀਤੀ। ਇਸ ਦੌਰਾਨ ਰਾਜਪਾਲ ਨੇ ਦੀਨਾਨਗਰ ਵਿਖੇ ਬਣਾਏ ਗਏ ਰਾਹਤ ਕੈਂਪ ਦੀ ਖਾਸ ਤੌਰ 'ਤੇ ਸਰਾਹਨਾ ਕੀਤੀ ਅਤੇ ਕਲਗੀਧਰ ਟਰੱਸਟ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਚੱਲ ਰਹੇ ਸੇਵਾ ਕਾਰਜਾਂ ਦੀ ਵੀ ਖੁਲ ਕੇ ਪ੍ਰਸ਼ੰਸਾ ਕੀਤੀ। ਜਿਕਰਯੋਗ ਹੈ ਕਿ ਟਰੱਸਟ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੀ ਦੀਨਾਨਗਰ ਅਤੇ ਗੁਰਦਾਸਪੁਰ ਤਹਿਸੀਲ ਦੇ 35 ਪਿੰਡਾਂ ਵਿੱਚੋਂ 1100 ਵਿਅਕਤੀਆਂ ਨੂੰ,ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ, ਜਲਾਲਾਬਾਦ ਅਤੇ ਫਾਜ਼ਿਲਕਾ ਤਹਿਸੀਲ ਦੇ 32 ਪਿੰਡਾਂ 'ਚੋਂ 800 ਦੇ ਲਗਭਗ ਵਿਅਕਤੀਆਂ ਨੂੰ, ਅੰਮ੍ਰਿਤਸਰ ਜ਼ਿਲ੍ਹੇ ਦੀ ਰਮਦਾਸ, ਲੋਪੋਕੇ ਅਤੇ ਅਜਨਾਲਾ ਤਹਿਸੀਲ ਦੇ 50 ਪਿੰਡਾਂ ਵਿੱਚੋਂ 2500 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਅਤੇ ਰਾਸ਼ਨ ਪਹੁੰਚਾਇਆ ਗਿਆ ਅਤੇ 1500 ਤੋਂ ਵੱਧ ਰਾਸ਼ਨ ਦੀਆਂ ਕਿਟਾਂ ਅਤੇ ਲੰਗਰ ਵੰਡਿਆ ਗਈਆਂ। ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹੇ ਵਿੱਚ ਰੈਸਕਿਊ ਅਪ੍ਰੇਸ਼ਨ ਚੱਲ ਰਿਹਾ ਹੈ ਇਸ ਅਪਰੇਸ਼ਨ ਨਾਲ ਹੁਣ ਤੱਕ 500 ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ ਤੇ ਪਹੁੰਚਾਇਆ ਗਿਆ। ਇਹਨਾਂ ਪਿੰਡਾਂ ਵਿੱਚ ਹੜ੍ਹ ਪੀੜਤਾਂ ਨੂੰ ਘਰੋਂ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ। ਹੁਣ ਤੱਕ 5000 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ ਤੇ ਪਹੁੰਚਾਇਆ ਗਿਆ।ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਆਈ.ਏ.ਐਸ. ਅਫਸਰ ਜਸਪਿੰਦਰ ਸਿੰਘ ਓਹਨਾ ਨਾਲ ਸਨ, ਜੋ ਕਿ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ ਪੂਰਵ ਵਿਦਿਆਰਥੀ ਹਨ।ਕਲਗੀਧਰ ਟਰੱਸਟ ਲਈ ਇਹ ਮਾਣ ਦੀ ਗੱਲ ਹੈ ਕਿ ਇਸ ਦੀਆਂ ਸਿੱਖਿਆਤਮਕ ਸੰਸਥਾਵਾਂ ਤੋਂ ਪਾਸ ਹੋਏ ਵਿਦਿਆਰਥੀ ਅੱਜ ਪੰਜਾਬ ਦੇ ਇਹਨਾਂ ਨਾਜ਼ੁਕ ਹਲਾਤਾਂ ਵਿੱਚ ਲੋਕਾਂ ਦੀ ਸੇਵਾ ਕਰ ਰਹੇ ਹਨ।