Saturday, April 25, 2026

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਸਕੂਲਾਂ ਦਾ ਸਮਾਂ ਘੱਟ ਕਰਨ ਦੀ ਮੰਗ : ਅਮਨਦੀਪ ਸ਼ਰਮਾ

ਸਕੂਲਾਂ ਦਾ ਸਮਾਂ ਘੱਟ ਕਰਨ ਦੀ ਮੰਗ : ਅਮਨਦੀਪ ਸ਼ਰਮਾ

ਅੱਤ ਦੀ ਗਰਮੀ ਨੇ ਬਿਮਾਰ ਕੀਤੇ ਬੱਚੇ : ਗੁਰਜੰਟ ਸਿੰਘ ਬੱਛੋਆਣਾ

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਮੁੱਖ ਅਧਿਆਪਕ ਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਕੂਲਾਂ ਦਾ ਸਮਾਂ ਤੁਰੰਤ ਘੱਟ ਕੀਤਾ ਜਾਵੇ । ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਬੋਲਦਿਆਂ ਕਿਹਾ ਕਿ ਗਰਮੀ ਇੱਕੋ ਦਮ ਹੀ ਬਹੁਤ ਜਿਆਦਾ ਹੋ ਗਈ ਹੈ। ਦੁਪਹਿਰ ਦੇ ਟਾਈਮ ਬੱਚਿਆਂ ਦਾ ਘਰੋ ਘਰੀਂ ਜਾਣਾ ਵੀ ਬਹੁਤ ਔਖਾ ਹੋ ਗਿਆ ਹੈ ।ਉਹਨਾਂ ਕਿਹਾ ਕਿ ਅਜੇ ਗਰਮੀ ਦੀਆਂ ਛੁੱਟੀਆਂ ਹੋਣ ਵਿੱਚ ਕਾਫੀ ਸਮਾਂ ਪਿਆ ਹੈ। ਇਹਨਾਂ ਸਮਾਂ ਸਕੂਲਾਂ ਦਾ ਸਮਾਂ ਘੱਟ ਕੀਤਾ ਜਾਵੇ। ਜਥੇਬੰਦੀ ਪੰਜਾਬ ਦੇ ਸੂਬਾ ਪ੍ਰਚਾਰ ਸਕੱਤਰ ਗੁਰਜੰਟ ਸਿੰਘ ਬੱਛੋਆਣਾ ਨੇ ਕਿਹਾ ਕਿ ਟਰਾਂਸਪੋਰਟ ਦੀ ਸੁਵਿਧਾ ਨਾ ਹੋਣ ਕਾਰਨ ਵੀ ਬੱਚਿਆਂ ਦਾ ਬੁਰਾ ਹਾਲ ਹੈ। ਉਹਨਾਂ ਕਿਹਾ ਕਿ ਬਿਜਲੀ ਦੇ ਕੱਟਾ ਕਾਰਨ ਵੀ ਬੱਚਿਆਂ ਦਾ ਬੂਰਾ ਹਾਲ ਹੈ। ਉਹਨਾਂ ਮੰਗ ਕੀਤੀ ਕਿ ਸਕੂਲਾਂ ਦਾ ਸਮਾਂ ਘੱਟ ਹੈ।

Sunday, April 19, 2026

ਪੱਤਰ ਪ੍ਰੇਰਕ,ਤਰਨ ਤਾਰਨ : ਗੈਰਵਿਦਿਅਕ ਕੰਮਾਂ ਅਤੇ ਬੇਲੋੜੀਆਂ ਡਿਊਟੀਆਂ ਲਗਾ ਕੇ ਸਰਕਾਰ ਵੱਲੋਂ ਅਧਿਆਪਕ ਵਰਗ ਦਾ 24 ਘੰਟੇ ਖੂਨ ਨਿਚੋੜੀ ਰੱਖਣਾ ਅਤੇ ਸਿੱਖਿਆ ਦਾ ਸਤਿਆਨਾਸ਼ ਕਰਨਾ ਮੰਦਭਾਗਾ - ਈਟੀਯੂ ਪੰਜਾਬ (ਰਜਿ)

ਗੈਰਵਿਦਿਅਕ ਕੰਮਾਂ ਅਤੇ ਬੇਲੋੜੀਆਂ ਡਿਊਟੀਆਂ ਲਗਾ ਕੇ ਸਰਕਾਰ ਵੱਲੋਂ ਅਧਿਆਪਕ ਵਰਗ ਦਾ 24 ਘੰਟੇ ਖੂਨ ਨਿਚੋੜੀ ਰੱਖਣਾ ਅਤੇ ਸਿੱਖਿਆ ਦਾ ਸਤਿਆਨਾਸ਼ ਕਰਨਾ ਮੰਦਭਾਗਾ - ਈਟੀਯੂ ਪੰਜਾਬ

        

ਪੱਤਰ ਪ੍ਰੇਰਕ,ਤਰਨ ਤਾਰਨ : ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ)ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਕੀ ਦਾਖਲੇ ਦੇ ਦਿਨਾਂ ਚ ਅਧਿਆਪਕ ਸਕੂਲਾਂ ਚੋ ਬਾਹਰ ਕਰਨੇ ਹੀ ਸਿਖਿਆ ਕ੍ਰਾਂਤੀ ਹੈ।ਅਧਿਆਪਕ ਵਰਗ ਨੂੰ ਮਲਟੀਪਰਪਜ ਕੰਮਾਂ ਦੀ ਮਸ਼ੀਨ ਬਣਾ ਕੇ ਬੀ ਐਲ ਓਜ , ਜਨਗਣਨਾ , ਹੈਲਥ ਕਾਰਡ , ਚੋਣਾਂ ਤੇ ਹੋਰ ਅਨੇਕਾਂ ਗੈਰਵਿਦਿਅਕ /ਆਨਲਾਈਨ ਕੰਮਾਂ ਗਾਂਟਾਂ ਖਰਚਣ ਚ ਉਲਝਾ ਕੇ ਬੱਚਿਆਂ ਦੀ ਪੜਾਈ ਤੇ ਦੁਰਪ੍ਰਭਾਵ ਪਾਕੇ ਸਰਕਾਰ ਵੱਲੋ ਬੱਚਿਆ ਨੂੰ ਇਨਡਰੈਕਟ ਵੇ ਨਾਲ ਪਰਾਈਵੇਟ ਸਕੂਲਾਂ ਵੱਲ ਭੇਜਣ ਦੀ ਸਾਜਿਸ਼ ਹੈ । ਸਰਕਾਰ ਆਪਣੀ ਜਿਮੇਵਾਰੀ ਤੋ ਭੱਜੇ ਨਾ ਸਗੋ ਦੀ ਸਰਕਾਰੀ ਮਿਆਰੀ ਸਿੱਖਿਆ ਨੂੰ ਬਚਾਉਣ ਲਈ ਸਾਰੇ ਕੰਮ ਛੁਡਾ ਕੇ ਅਧਿਆਪਕ ਨੂੰ ਸਿਰਫ ਪੜਾਈ ਨਾਲ ਜੋੜੇ ਤਾਂ ਹੀ ਅਸਲ ਸਿੱਖਿਆ ਕ੍ਰਾਂਤੀ ਹੋਵੇਗੀ ਨਹੀ ਤਾਂ ਸਿੱਖਿਆ ਬਰਬਾਦੀ ਹੋ ਰਹੀ ਹੈ । ਸਰਕਾਰ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਅਧਿਆਪਕ ਵਰਗ ਨੂੰ ਬੇਲੋੜੇ ਕੰਮਾਂ ਚ ਉਲਝਾਈ ਰੱਖਣਾ ਸਿਖਿਆ ਦਾ ਸਤਿਆਨਾਸ ਕਰਨਾ , ਅਧਿਆਪਕਾਂ ਦੀਆ ਅਹਿਮ ਵਿੱਤੀ ਮੰਗਾਂ ਡੀ ਏ ਪੁਰਾਣੀ ਪੈਨਸ਼ਨ ਪੇ ਕਮਿਸ਼ਨ ਤਰੁਟੀਆਂ ਪੰਜਾਬ ਸਕੇਲ ਦਾ ਹੱਲ ਨਾ ਕਰਨਾ ਇਥੋ ਤੱਕ ਕਿ ਅਧਿਆਪਕਾਂ ਨੂੰ ਨੌਕਰੀਆ ਬਚਾਉਣ ਪਰਮੋਸ਼ਨਾ ਲੈਣ ਲਈ ਜਬਰੀ ਟੈਟ ਥੋਪਣਾ ਅਤੇ ਕੇਦਰ ਅੱਗੇ ਪੱਖ ਰੱਖਣ ਅਤੇ ਮਾਣਯੋਗ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦੀ ਜਗਾ ਜਬਰੀ ਟੈਟ ਲੈ ਕੇ ਦਾਖਲਿਆਂ ਦੇ ਦਿਨਾ ਚ ਭੱਜੋ ਭਜਾਈ ਪਾਈ ਰੱਖਣਾ ਅਤੇ ਆਰਥਿਕ ਉਜਾੜਾ ਕਰਾਉਣਾ ਸਰਕਾਰ ਨੂੰ ਸਮੂਹ ਅਧਿਆਪਕ ਅਤੇ ਮੁਲਾਜਮ ਵਰਗ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਵੇਗਾ । ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਦਲਜੀਤ ਸਿੰਘ ਲਹੌਰੀਆ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁੱਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਬੁੱਢੀਪਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਜੀਤ ਸਿੰਘ ਸਿੱਧੂ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਅਵਤਾਰ ਸਿਂਘ ਭਲਵਾਨ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਹਾਜ਼ਰ ਸਨ।

Thursday, April 16, 2026

ਤਰਨ ਤਾਰਨ (ਪੱਤਰ ਪ੍ਰੇਰਕ) : ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਲਈ ਅਧਿਆਪਕਾਂ ਦੇ ਸੈਂਟਰ 250-300 ਕਿਲੋਮੀਟਰ ਦੂਰ

ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਲਈ ਅਧਿਆਪਕਾਂ ਦੇ ਸੈਂਟਰ 250-300 ਕਿਲੋਮੀਟਰ ਦੂਰ

ਮਾਸਟਰ ਦਾ ਮੁੰਡਾ ਹੀ ਮਾਸਟਰਾਂ ਨੂੰ ਕਰ ਰਿਹਾ ਖੱਜਲ ਖੁਆਰ 

ਪੰਜਾਬ ਸਰਕਾਰ ਵਿਰੁੱਧ ਅਧਿਆਪਕ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ,ਪੇਪਰ ਮੁਲਤਵੀ ਕਰਕੇ ਨੇੜਲੇ ਸੈਂਟਰ ਅਲਾਟ ਕਰਨ ਦੀ ਕੀਤੀ ਮੰਗ

ਤਰਨ ਤਾਰਨ (ਪੱਤਰ ਪ੍ਰੇਰਕ) : ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਨੂੰ ਲੈ ਕੇ ਸੂਬੇ ਦੇ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਲੰਬੇ ਸਮੇਂ ਤੋਂ ਵਿਭਾਗੀ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੇ ਦੋਸ਼ ਲਾਇਆ ਹੈ ਕਿ ਇੱਕ ਪਾਸੇ ਉਨ੍ਹਾਂ 'ਤੇ ਜਬਰੀ ਟੈਸਟ ਥੋਪਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਪ੍ਰੀਖਿਆ ਕੇਂਦਰ 250 ਤੋਂ 300 ਕਿਲੋਮੀਟਰ ਦੂਰ ਬਣਾ ਕੇ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਧਿਆਪਕ ਵਰਗ ਵਿੱਚ ਇਸ ਗੱਲ ਨੂੰ ਲੈ ਕੇ ਵਿਸ਼ੇਸ਼ ਰੋਸ ਹੈ ਕਿ ਖੁਦ ਨੂੰ 'ਮਾਸਟਰ ਦਾ ਮੁੰਡਾ' ਅਖਵਾਉਣ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੌਰਾਨ ਅਧਿਆਪਕਾਂ ਨੂੰ ਇੰਨੀ ਨਮੋਸ਼ੀ ਝੱਲਣੀ ਪੈ ਰਹੀ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਵਿਖੇ ਸੈਂਟਰ ਬਣਾ ਦਿੱਤੇ ਗਏ ਹਨ, ਜੋ ਕਿ ਸਰਹੱਦੀ ਅਤੇ ਦੂਰ-ਦੁਰਾਡੇ ਦੇ ਜ਼ਿਲ੍ਹਿਆਂ ਤੋਂ ਬਹੁਤ ਜ਼ਿਆਦਾ ਦੂਰੀ 'ਤੇ ਹਨ।ਅਧਿਆਪਕਾਂ ਨੇ ਆਪਣੀਆਂ ਮੁਸ਼ਕਲਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਪ੍ਰੀਖਿਆ ਦੀ ਤਿਆਰੀ ਲਈ ਬਹੁਤ ਘੱਟ ਸਮਾਂ ਦਿੱਤਾ ਗਿਆ ਸੀ। ਸ਼ਨੀਵਾਰ ਤੱਕ ਸਕੂਲ ਲੱਗੇ ਹੋਣ ਕਾਰਨ ਅਧਿਆਪਕਾਂ ਨੂੰ ਪੜ੍ਹਨ ਦਾ ਮੌਕਾ ਹੀ ਨਹੀਂ ਮਿਲਿਆ। ਰੋਲ ਨੰਬਰ ਜਾਰੀ ਹੋਣ ਤੋਂ ਬਾਅਦ ਪਤਾ ਲੱਗਿਆ ਕਿ ਸੈਂਟਰ ਸੈਂਕੜੇ ਕਿਲੋਮੀਟਰ ਦੂਰ ਹਨ। ਜਿਨ੍ਹਾਂ ਅਧਿਆਪਕਾਂ ਕੋਲ ਨਿੱਜੀ ਸਾਧਨ ਨਹੀਂ ਹਨ, ਉਨ੍ਹਾਂ ਨੂੰ ਜਾਂ ਤਾਂ ਇੱਕ ਦਿਨ ਪਹਿਲਾਂ ਹੋਟਲਾਂ ਵਿੱਚ ਰੁਕਣਾ ਪਵੇਗਾ ਜਾਂ ਫਿਰ ਅੱਧੀ ਰਾਤ (ਤੜਕੇ 4 ਵਜੇ) ਕਿਰਾਏ ਦੀਆਂ ਗੱਡੀਆਂ ਕਰਕੇ ਨਿਕਲਣਾ ਪਵੇਗਾ।ਸਰਕਾਰ ਅਧਿਆਪਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਉਨ੍ਹਾਂ ਨੂੰ ਖੱਜਲ-ਖੁਆਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਏਨੀ ਦੂਰ ਸੈਂਟਰ ਬਣਾਉਣਾ ਅਧਿਆਪਕ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ।" ਵੱਖ-ਵੱਖ ਅਧਿਆਪਕ ਯੂਨੀਅਨਾਂ ਨੇ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਪ੍ਰੀਖਿਆ ਨੂੰ ਤੁਰੰਤ ਮੁਲਤਵੀ ਕੀਤਾ ਜਾਵੇ ਅਤੇ ਨਵੇਂ ਰੋਲ ਨੰਬਰ ਜਾਰੀ ਕਰਕੇ ਅਧਿਆਪਕਾਂ ਦੇ ਸੈਂਟਰ ਉਨ੍ਹਾਂ ਦੇ ਆਪਣੇ ਜ਼ਿਲ੍ਹੇ ਜਾਂ ਗੁਆਂਢੀ ਜ਼ਿਲ੍ਹੇ ਵਿੱਚ ਬਣਾਏ ਜਾਣ।ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਬੀਐਡ ਅਧਿਆਪਕ ਫਰੰਟ ਤਰਨ ਤਾਰਨ ਪ੍ਰਭਜੋਤ ਸਿੰਘ ਗੋਹਲਵੜ ਅਤੇ ਜਿਲਾ ਕਮੇਟੀ ਬੀ ਐਡ ਅਧਿਆਪਕ ਫਰੰਟ ਤਰਨ ਤਾਰਨ ਅਤੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਅਧਿਆਪਕ ਜਥੇਬੰਦੀਆਂ ਸਰਕਾਰ ਨੂੰ ਪੂਰੀ ਤਰ੍ਹਾਂ ਸਬਕ ਸਿਖਾਉਣਗੀਆਂ।

Monday, April 13, 2026

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਦਿ ਰੌਇਲ ਗਲੋਬਲ ਸਕੂਲ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ

ਦਿ ਰੌਇਲ ਗਲੋਬਲ ਸਕੂਲ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ


ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਵਿੱਚ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿੱਚ ਸਜੇ ਹੋਏ ਸਕੂਲ ਪਹੁੰਚੇ, ਜਿਸ ਨਾਲ ਸਕੂਲ ਦਾ ਮਾਹੌਲ ਤਿਉਹਾਰੀ ਰੰਗਾਂ ਨਾਲ ਰੰਗਿਆ ਹੋਇਆ ਲੱਗ ਰਿਹਾ ਸੀ।ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਅਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।ਸਕੂਲ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਿਸਾਖੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ।ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਦੱਸਿਆ ਕਿ ਵਿਸਾਖੀ ਪੰਜਾਬ ਦੀ ਸੰਸਕ੍ਰਿਤੀ ਅਤੇ ਖੇਤੀਬਾੜੀ ਨਾਲ ਜੁੜਿਆ ਹੋਇਆ ਮਹੱਤਵਪੂਰਨ ਤਿਉਹਾਰ ਹੈ। ਇਸ ਦਿਨ ਫਸਲ ਪੱਕ ਕੇ ਤਿਆਰ ਹੁੰਦੀ ਹੈ ਅਤੇ ਕਿਸਾਨ ਆਪਣੀ ਮਿਹਨਤ ਦਾ ਫਲ ਪ੍ਰਾਪਤ ਕਰਦੇ ਹਨ।ਉਨ੍ਹਾਂ ਨੇ ਦੱਸਿਆ ਕਿ ਇਸ ਦਿਨ 1699 ਵਿੱਚ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਜਿਸ ਕਰਕੇ ਇਸ ਦਿਨ ਦੀ ਧਾਰਮਿਕ ਮਹੱਤਤਾ ਵੀ ਬਹੁਤ ਵੱਡੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸੰਸਕਾਰਾਂ ਅਤੇ ਵਿਰਸੇ ਨਾਲ ਜੁੜੇ ਰਹਿਣ ਅਤੇ ਇਸ ਤਿਉਹਾਰ ਦੀ ਮਹੱਤਤਾ ਨੂੰ ਸਮਝਣ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਡਾ. ਆਸ਼ੀਸ਼ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਵਿਸਾਖੀ ਦਾ ਤਿਉਹਾਰ ਇਤਿਹਾਸਕ ਮਹੱਤਤਾ ਦੇ ਨਾਲ-ਨਾਲ ਕਣਕ ਦੀ ਫ਼ਸਲ ਦੇ ਪੱਕਣ ਦੀ ਖੁਸ਼ੀ ਵਿੱਚ ਵੀ ਮਨਾਇਆ ਜਾਂਦਾ ਹੈ।ਇਹ ਪ੍ਰੋਗਰਾਮ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ।ਮੰਚ ਸੰਚਾਲਨ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਜਸ਼ਨਪ੍ਰੀਤ ਕੌਰ ਅਤੇ ਸਹਿਜਪ੍ਰੀਤ ਕੌਰ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਧੰਨਵਾਦੀ ਸ਼ਬਦ ਸੰਤੋਸ਼ ਰਾਣੀ ਵੱਲੋਂ ਪੇਸ਼ ਕੀਤੇ ਗਏ।


31000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੋਤੀ ਨੂੰ ਲੈ ਕੇ 1007 ਦਫ਼ਤਰੀ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਛੱਡਣ ਜਾਣਗੇ

31000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੋਤੀ ਨੂੰ ਲੈ ਕੇ 1007 ਦਫ਼ਤਰੀ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਛੱਡਣ ਜਾਣਗੇ


ਕੇਂਦਰ ਸਰਕਾਰ ਤੋਂ ਤਨਖਾਹ ਦਾ ਪੂਰਾ ਪੈਸਾ ਮਿਲਣ ਦੇ ਬਾਵਜੂਦ ਸੂਬਾ ਸਰਕਾਰ ਨੇ 1007 ਮੁਲਾਜ਼ਮਾਂ ਦੀਆ ਤਨਖਾਹਾਂ ਤੇ ਕਟੋਤੀ ਕੀਤੀ

ਸੂਬਾ ਸਰਕਾਰ 1007 ਮੁਲਾਜ਼ਮਾਂ ਦੀਆ ਤਨਖਾਹਾਂ ਕੱਟ ਕੇ ਖ਼ਜ਼ਾਨਾ ਭਰਨਾ ਚਾਹੁੰਦੀ ਹੈ : ਆਗੂ

ਬੁਢਲਾਡਾ (ਪੱਤਰ ਪ੍ਰੇਰਕ) : 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆ ਦੀਆ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਗਾਉਣ ਅਤੇ ਬਾਰ ਬਾਰ ਮੀਟਿੰਗਾਂ ਵਚ ਭਰੋਸਾ ਦੇ ਕੇ ਤਨਖਾਹਾਂ ਦਾ ਮਸਲਾ ਹੱਲ ਨਾ ਕਰਨ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ 1007 ਦਫਤਰੀ ਕਰਮਚਾਰੀਆ ਵੱਲੋਂ 18 ਅਪ੍ਰੈਲ ਨੂੰ ਦਿੜਬਾ ਵਿਖੇ ਰੈਲੀ ਕਰਕੇ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਵਜ਼ਾਰਤ ਵੱਲੋਂ 8 ਸਤੰਬਰ ਨੂੰ ਹੋਈ ਕੈਬਿਨਟ ਮੀਟਿੰਗ ਦੋਰਾਨ 1007 ਕਰਮਚਾਰੀਆ ਦੀ ਤਨਖਾਹ ਤੇ ਕਟੋਤੀ ਕਰਨ ਦਾ ਮਤਾ ਪਾਸ ਕੀਤਾ ਸੀ ਜਿਸ ਦਾ ਨੋਟੀਫਿਕੇਸ਼ਨ 23.09.2025 ਨੂੰ ਕੀਤਾ ਗਿਆ ਪਰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈਆ ਮੀਟਿੰਗਾਂ ਦੋਰਾਨ ਉਨ੍ਹਾਂ ਵੱਲੋਂ ਵਾਰ ਵਾਰ ਭਰੋਸਾ ਦਿੱਤਾ ਗਿਆ ਕਿ ਤਨਖਾਹ ਦੀ ਕਟੋਤੀ ਨਹੀ ਹੋਵੇਗੀ ਪ੍ਰੰਤੂ ਸਿੱਖਿਆ ਵਿਭਾਗ ਵੱਲੋਂ 24 ਫਰਵਰੀ 2026 ਨੂੰ ਤਨਖਾਹ ਕਟੋਤੀ ਦੇ ਹੁਕਮ ਲਾਗੂ ਕਰ ਦਿੱਤੇ ਗਏ ਜਿਸ ਉਪਰੰਤ ਮੁਲਜ਼ਮਾਂ ਵੱਲੋਂ ਮੋਹਾਲੀ ਵਿਖੇ ਵੱਡਾ ਇਕੱਠ ਕਰਨ ਉਪਰੰਤ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਿਸ ਦੋਰਾਨ ਕਰਮਚਾਰੀਆ ਤੇ ਚੰਡੀਗੜ੍ਹ ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋ ਕੀਤੀ ਗਈ ਪਰ ਮੁਲਾਜਮ ਮੁੱਖ ਮੰਤਰੀ ਜਾਂ ਵਿੱਤ ਮੰਤਰੀ ਨੂੰ ਮਿਲਣ ਤੇ ਅੜੇ ਰਹੇ ਤੇ ਮੋਹਾਲੀ/ਚੰਡੀਗੜ੍ਹ ਪ੍ਰਸਾਸ਼ਨ ਵੱਲੋਂ 27 ਫਰਵਰੀ ਦੀ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ। 
ਵਿੱਤ ਮੰਤਰੀ ਦਫਤਰ ਵੱਲੋਂ 27 ਫਰਵਰੀ ਦੀ ਮੀਟਿੰਗ 5 ਮਾਰਚ ਤੇ ਮੁਲਤਵੀ ਕੀਤੀ ਮੁੜ 6 ਮਾਰਚ, 27 ਮਾਰਚ ਤੇ 10 ਅਪ੍ਰੈਲ ਤੇ ਮੁਲਤਵੀ ਕਰ ਦਿੱਤੀ ਗਈ। ਹੁਣ 10 ਅਪ੍ਰੈਲ ਨੂੰ ਜਦ ਮੁਲਾਜ਼ਮ ਮੀਟਿੰਗ ਕਰਨ ਗਏ ਤਾਂ ਦਫਤਰ ਅਧਿਕਾਰੀਆ ਵੱਲੋਂ ਮੁੜ ਤੋਂ ਮੀਟਿੰਗ ਮੁਲਤਵੀ ਕਰਨ ਦਾ ਸੰਦੇਸ਼ ਦਿੱਤਾ ਜਿਸ ਕਰਕੇ ਕਰਮਚਾਰੀਆ ਵਿਚ ਰੋਸ ਤੇ ਨਿਰਾਸ਼ਾ ਦੀ ਲਹਿਰ ਹੈ। 
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਜੋਆਇੰਟ ਐਕਸ਼ਨ ਕਮੇਟੀ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਮਾਨਸਾ ਦੇ ਆਗੂਆਂ ਨਵਨੀਤ ਕੁਮਾਰ,ਕੰਚਨ ਰਾਣੀ, ਵਰਿੰਦਰ ਕੁਮਾਰ,ਮਨੋਜ ਕੁਮਾਰ, ਨਰੇਸ਼ ਕੁਮਾਰ,ਜਸਪਾਲ ਕੁਮਾਰ, ਹਰੀਸ਼ ਕੁਮਾਰ,ਅਨੁਰਾਧਾ ਰਾਣੀ, ਸਰਬਜੀਤ ਕੌਰ,ਸ਼ਾਰਧਾ ਰਾਣੀ, ਨੈਯਨੀ ਕੁਦਲ,ਅਨੀਤਾ ਰਾਣੀ, ਸਤੀਸ਼ ਕੁਮਾਰ,ਰੇਨੂ ਤੇ ਸਰਬਜੀਤ ਕੌਰ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਿਛਲੇ 7-8 ਮਹੀਨਿਆ ਤੋਂ ਮੁਲਾਜ਼ਮਾਂ ਨੂੰ ਲਾਰੇ ਲਗਾ ਰਹੇ ਹਨ ਕਿ ਮੁਲਾਜ਼ਮਾਂ ਦੀਆ ਤਨਖਾਹਾਂ ਤੇ ਕੋਈ ਕਟੋਤੀ ਨਹੀ ਕੀਤੀ ਜਾਵੇਗੀ ਪਰ ਹੁਣ ਮੁਲ਼ਾਜ਼ਮਾਂ ਦੀਆ ਤਨਖਾਹਾਂ ਤੇ 31000-31000 ਦਾ ਕੱਟ ਲਗਾ ਕੇ ਮੁਲਜ਼ਮਾਂ ਨੂੰ ਖੁਦਕੁਸ਼ੀਆ ਕਰਨ ਤੇ ਮਜ਼ਬੂਰ ਕੀਤਾ ਜਾ ਰਿਹਾ ਹੈ। ਆਗੂਅ ਨੇ ਕਿਹਾ ਕਿ ਕਰਮਚਾਰੀ ਪਿਛਲੇ 20-20 ਸਾਲਾਂ ਤੋਂ ਤਨਦੇਹੀ ਨਾਲ ਸਿੱਖਿਆ ਵਿਭਾਗ ਦਾ ਕੰਮ ਕਰ ਰਹੇ ਹਨ ਅਤੇ ਕਰਮਚਾਰੀਆ ਨੂੰ ਤਨਖਾਹ ਦੇਣ ਲਈ ਬਜ਼ਟ ਵੀ ਕੇਂਦਰ ਸਰਕਾਰ ਵੱਲੋਂ ਪੂਰਾ ਜ਼ਾਰੀ ਕੀਤਾ ਜਾ ਰਿਹਾ ਹੈ ਫਿਰ ਵੀ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਤੇ ਕੱਟ ਲਾਉਣ ਤੇ ਤੁਲੀ ਹੋਈ ਹੈ। ਆਗੂਆ ਨੇ ਕਿਹਾ ਕੈਬਿਨਟ ਵਿਚ ਪਾਸ ਕੀਤੇ ਮਤੇ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਕਰਮਚਾਰੀਆ ਦੀ ਤਨਖਾਹ ਕਟੋਤੀ ਨਾਲ ਸਰਕਾਰ ਦੇ ਖ਼ਜ਼ਾਨੇ ਵਿਚ ਤਕਰੀਬਨ 23 ਕਰੋੜ ਦੀ ਬੱਚਤ ਹੋਵੇਗੀ। ਸਰਕਾਰ ਮੁਲ਼ਾਜ਼ਮਾਂ ਦੀਆ ਤਨਖਾਹਾਂ ਵਧਾਉਣ ਦੀ ਬਜ਼ਾਏ ਤਨਖਾਹਾਂ ਤੇ ਕੱਟ ਲਗਾ ਕੇ ਖ਼ਜ਼ਾਨਾ ਭਰਨ ਦੀਆ ਵਿਉਤਾਂ ਘੜ ਰਹੀ ਹੈ। ਆਗ਼ੂਆ ਨੇ ਕਿਹਾ ਕਿ ਤਨਖਾਹ ਕਟੋਤੀ ਨਾਲ ਕਰਮਚਾਰੀ ਆਪਣੇ ਬੱਚਿਆ ਦਾ ਪਾਲਣ ਪੋਸ਼ਣ ਨਹੀ ਕਰ ਸਕਣਗੇ ਇਸ ਲਈ ਉਨ੍ਹਾਂ ਫੈਸਲਾ ਕੀਤਾ ਹੈ ਕਿ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਿੜਬਾ ਵਿਖੇ ਛੱਡ ਕੇ ਆਉਣਗੇ।

Friday, April 10, 2026

ਪੱਤਰ ਪ੍ਰੇਰਕ (ਤਰਨ ਤਾਰਨ) : ਬੇਹੱਦ ਸੁਸਤ ਐੱਮ ਸਟਾਰ ਐਪ ਤੇ ਅਧਿਆਪਕ ਹਾਜਰੀ ਲਗਾਉਣ ਲਈ ਘੰਟਿਆ ਬੱਧੀ ਸਰਵਰ ਚੱਲਣ ਦੀ ਕਰਨੀ ਪੈਂਦੀ ਉਡੀਕ

ਬੇਹੱਦ ਸੁਸਤ ਐੱਮ ਸਟਾਰ ਐਪ ਤੇ ਅਧਿਆਪਕ ਹਾਜਰੀ ਲਗਾਉਣ ਲਈ  ਘੰਟਿਆ ਬੱਧੀ ਸਰਵਰ ਚੱਲਣ ਦੀ ਕਰਨੀ ਪੈਂਦੀ ਉਡੀਕ

ਬੱਚਿਆ ਦੀ ਪੜ੍ਹਾਈ,ਨਵੇ ਦਾਖਲੇ ਅਤੇ ਅਧਿਆਪਕ ਵਰਗ ਦਾ ਸਮਾ ਕਰ ਰਹੀ ਖਰਾਬ - ਪੰਨੂ ,ਲਾਹੌਰੀਆ 

ਪੱਤਰ ਪ੍ਰੇਰਕ (ਤਰਨ ਤਾਰਨ) : ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਸਟਕਾਰ ਨੇ ਕੋਈ ਸ਼ੱਕ ਕੱਢਣਾ ਹੈ ਜਾਂ ਅਸਲ ਸਿੱਖਿਆ ਕ੍ਰਾਂਤੀ ਲਿਆਉਣੀ ਹੈ ਤਾਂ ਆਪਣੇ ਸਿਸਟਮ ਨੂੰ ਚੁਸਤ ਦਰੁਸਤ ਕਰੇ ਅਤੇ ਗੈਰਵਿਦਿਅਕ ਕੰਮਾਂ ਤੇ ਡਿਉਟੀਆ ਦੀ ਬੰਦ ਕਰਕੇ ਫਿਰ ਵੇਖੇ ਨਤੀਜੇ l ਅਧਿਆਪਕ ਵਰਗ ਦੀ ਮਾਨਸਿਕ ਪ੍ਰੁਸ਼ਾਨੀ ਤਾਂ ਪਹਿਲਾਂ ਹੀ ਗੈਰਵਿਦਿਅਕ ਕੰਮਾਂ ਡਿਊਟੀਆ ਕਰਕੇ ਨਹੀ ਜਾ ਰਹੀ ਸਾਂਭੀ l ਗੈਰ ਤਜਰਬੇ ਕਰਕੇ ਸਰਕਾਰ ਨਵੇ ਨਵਤਜਰਬੇ ਕਰਕੇ ਕਰ ਰਹੀ ਹੈ ਪ੍ਰੇਸ਼ਾਨ। ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਪੰਜਾਬ ਸਰਕਾਰ ਦੇ ਸਕੂਲਾਂ ਚ ਚਾਲੂ ਕੀਤੇ ਐਮ ਸਟਾਰ ਐਪ ਦੇ ਕਰਕੇ ਰੋਜਾਨਾ ਸਰਵਰ ਡਾਊਨ ਹੋਣ ਕਾਰਣ ਨਵੇ ਦਾਖਲੇ ਦੇ ਦਿਨਾ ਚ ਐਪ ਤੇ ਅਧਿਆਪਕ ਹਾਜਰੀ ਲਗਾਉਣ ਲਈ ਘੰਟਿਆ ਬੱਧੀ ਸਰਵਰ ਚੱਲਣ ਦੀ ਕਰਨੀ ਪੈ ਰਹੀ ਉਡੀਕ ਬੱਚਿਆ ਦੀ ਪੜਾਈ ਅਤੇ ਅਧਿਆਪਕ ਵਰਗ ਦਾ ਸਮਾ ਖਰਾਬ ਕਰ ਰਹੀ ਹੈ l ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਆਗੂਆ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ , ਜਨਰਲ ਸਕੱਤਰ ਸਤਵੀਰ ਸਿੰਘ ਰੌਣੀ ਦਲਜੀਤ ਸਿੰਘ ਲਹੌਰੀਆ ਹਰਕ੍ਰਿਸ਼ਨ ਸਿੰਘ ਮੋਹਾਲੀ ਹਰਜਿੰਦਰ ਹਾਂਡਾ ਗੁਰਿੰਦਰ ਸਿੰਘ ਘੁੱਕੇਵਾਲੀ ਸੋਹਣ ਸਿੰਘ ਮੋਗਾ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਮਨੋਜ ਘਈ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਹਰਜਿੰਦਰ ਸਿੰਘ ਚੋਹਾਨ ਦਿਲਬਾਗ ਸਿੰਘ ਬੌਡੇ ਜਗਨਂਦਨ ਸਿੰਘ ਫਾਜਿਲਕਾ ਰਵੀ ਵਾਹੀ ਅਵਤਾਰ ਸਿੰਘ ਮਾਨ ਮਨਜੀਤ ਸਿੰਘ ਕਠਾਣਾ ਹਰਜੀਤ ਸਿੰਘ ਸਿੱਧੂ ਹਰਪ੍ਰੀਤ ਸਿੰਘ ਪਰਮਾਰ ਰਣਜੀਤ ਸਿੰਘ ਮੱਲਾ ਅਸ਼ਵਨੀ ਫੱਜੂਪੁਰ ਸੁਰਿੰਦਰ ਕੁਮਾਰ ਮੋਗਾ ਹੈਰੀ ਬਠਲਾ ਗੁਰਵਿੰਦਰ ਸਿੰਘ ਬੱਬੂ ਨੇ ਕਿਹਾ ਹੈ ਕਿ ਸਰਕਾਰ ਪਹਿਲੀ ਗੱਲ ਤਾਂ ਅਧਿਆਪਕ ਵਰਗ ਵੱਲੋ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਡਿਊਟੀ ਤੇ ਸ਼ੱਕ ਨਾ ਕਰੇ ਤੇ ਜੇਕਰ ਫਿਰ ਵੀ ਸ਼ੱਕ ਕੱਢਣਾ ਹੈ ਤਾਂ ਆਪਣੇ ਸਿਸਟਮ ਨੂੰ ਚੁਸਤ ਦਰੁਸਤ ਕਰੇ ਤੇ ਜੇਕਰ ਅਧਿਆਪਕਾਂ ਦੇ ਸਿੱਖਿਆ ਦੇ ਖੇਤਰ ਚ ਹੋਰ ਮਾਰਕੇ ਵੇਖਣੇ ਹਨ ਤਾਂ ਪਰਾਈਵੇਟ ਸਕੂਲਾਂ ਤੋ ਹੋਰ ਚੰਗੇ ਨਤੀਜੇ ਲੈਣੇ ਹਨ ਜਾਂ ਅਸਲੀ ਸਿੱਖਿਆ ਕ੍ਰਾਂਤੀ ਵੇਖਣੀ ਹੈ ਤਾਂ ਅਜਿਹੀਆ ਡਰਾਮੇਬਾਜੀਆ ਤਹਿਤ ਤਜਰਬੇ ਛੱਡ ਕੇ ਸਾਡੇ ਤਜਰਬੇ ਨਾਲ ਜਰਾ ਸਾਨੂੰ ਗੈਰਵਿਦਿਅਕ ਕੰਮ ਡਿਊਟੀਆ ਤੋ ਲਾਂਭੇ ਕਰਕੇ ਸਰਕਾਰ ਨਜਾਰੇ ਵੇਖੇ l ਅਜਿਹੇ ਸੁਸਤ ਹਾਜਰੀ ਐਪ ਨਾਲ ਜਿਥੇ ਹਾਜਰੀ ਲਗਾਉਣ ਦੀ ਲੰਮਾਂ ਸਮਾ ਉਡੀਕ ਨਾਲ ਲੰਮਾ ਸਮਾ ਫੋਨ ਵੇਖੀ ਜਾਣ ਚ ਅਧਿਆਪਕਾਂ ਨੂੰ ਰੁਝਾਈ ਰੱਖਣ ਨਾਲ ਬੱਚਿਆ ਦੀ ਸਿਖਿਆ ਤੇ ਨਵੇ ਦਾਖਲੇ ਪ੍ਰਭਾਵਿਤ ਹੋ ਰਹੀ ਹੈ ਉਥੇ ਸਕੂਲਾਂ ਚ ਛੁੱਟੀ ਦੇ ਸਮੇ ਫਿਰ ਕਿੰਨਾ ਕਿੰਨਾ ਚਿਰ ਹਾਜਰੀ ਲਗਾਉਣ ਦੀ ਉਡੀਕ ਕਰਕੇ ਅਧਿਆਪਕਾਂ ਦੇ ਕੰਮਾਂ ਕਾਜਾ ਤੇ ਵੀ ਭਾਰੀ ਅਸਰ ਪੈ ਰਿਹਾ ਹੈ ਜਿਹਨਾ ਤਹਿਤ ਅਧਿਆਪਕਾਂ ਨੇ ਛੁੱਟੀ ਤੋ ਬਾਅਦ ਵੀ ਆਪਣੇ ਕਈ ਕੰਮ ਕਾਰ ਜੋ ਕਰਨੇ ਹੁੰਦੇ ਹਨ ਉਹ ਵੀ ਪ੍ਰਭਾਵਿਤ ਹੋ ਰਹੇ ਹਨ । ਇਸ ਸਮੇ ਹੋਰਨਾ ਤੋ ਇਲਾਵਾ ਸੂਬਾਈ ਆਗੂਆਂ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋ ਸਰਬਜੀਤ ਸਿੰਘ ਖਡੂਰ ਸਾਹਿਬ ਨੀਰਜ ਅਗਰਵਾਲ ਜਤਿੰਦਰਪਾਲ ਸਿੰਘ ਰੰਧਾਵਾ ਮਲਕੀਤ ਸਿੰਘ ਕਾਹਨੂੰਵਾਨ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਅਵਤਾਰ ਸਿੰਘ ਭਲਵਾਨ ਪਰਮਜੀਤ ਸਿੰਘ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਗੁਰਦੀਪ ਸਿੰਘ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਦਿਲਬਾਗ ਸਿੰਘ ਸੈਣੀ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।

Thursday, April 9, 2026

ਮਾਲਵਿੰਦਰ ਸਿੰਘ ਸਿੱਧੂ,ਸੰਗਰੂਰ : ਜੁਆਇੰਟ ਡਾਇਰੈਕਟਰ ਡਾ. ਬੈਨੀਪਾਲ ਵੱਲੋਂ ਖਾਦ ਦੀਆਂ ਦੁਕਾਨਾਂ ਉੱਪਰ ਛਾਪੇਮਾਰੀ

ਜੁਆਇੰਟ ਡਾਇਰੈਕਟਰ ਡਾ. ਬੈਨੀਪਾਲ ਵੱਲੋਂ ਖਾਦ ਦੀਆਂ ਦੁਕਾਨਾਂ ਉੱਪਰ ਛਾਪੇਮਾਰੀ

ਕਿਸਾਨਾਂ ਨੂੰ ਘਟੀਆ ਸਮਾਨ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਡਾ. ਬੈਨੀਪਾਲ

ਮਾਲਵਿੰਦਰ ਸਿੰਘ ਸਿੱਧੂ,ਸੰਗਰੂਰ : ਪੰਜਾਬ ਦੇ ਕਿਸਾਨਾਂ ਨੂੰ ਉੱਚ-ਮਿਆਰੀ ਦੇ ਇਨਪੁੱਟ ਖਾਦਾਂ, ਦਵਾਈਆਂ ਅਤੇ ਬੀਜਾਂ ਦੀ ਨਿਰਵਿਘਨ ਸਪਲਾਈ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਸ੍ਰੀ ਅਰਸ਼ਦੀਪ ਸਿੰਘ ਥਿੰਦ ਇੱਸ ਪ੍ਰਬੰਧਕੀ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦ ਸੁਰੱਖਿਆ) ਅਤੇ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਡਾ. ਗੁਰਦੀਪ ਸਿੰਘ ਜੀ ਦੀ ਟੀਮ ਨੇ ਜਗਰਾਉਂ ਵਿਖੇ ਛਾਪੇਮਾਰੀ ਕੀਤੀ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਨੇ ਦੱਸਿਆ ਕਿ ਪਰਦੇਸੀ ਢਾਬਾ ਦੇ ਪਿਛਲੇ ਪਾਸੇ ਮਨੋਜ ਕੁਮਾਰ ਪੁੱਤਰ ਰਾਮ ਆਸਰਾ ਵਾਸੀ ਕੋਠੇ ਸ਼ੇਰ ਜੰਗ ਦੇ ਜਗਰਾਉਂ ਦੀ RAPHA Biotech ਵਿਖੇ ਛਾਪਾ ਮਾਰਿਆ ਗਿਆ ਤਾਂ ਮੌਕੇ ਤੇ ਮਨੋਜ ਕੁਮਾਰ ਵੱਲੋਂ ਭਾਰੀ ਮਾਤਰਾ ਵਿੱਚ ਜ਼ਿੰਕ ਸਲਫੇਟ 33% ਅਤੇ ਮੈਗਨੀਜ ਸਲਫੇਟ ਦਾ ਵੱਖੋ-ਵੱਖ ਕੰਪਨੀਆਂ ਦਾ ਵਾਰਦਾਨਾ ਬਣਾਇਆ ਹੋਇਆ ਪਾਇਆ ਗਿਆ ਅਤੇ ਵੱਖੋ-ਵੱਖਰੇ ਕੰਪਨੀਆਂ ਦੇ ਜ਼ਿੰਕ ਸਲਫੇਟ 33% ਦੇ ਬਣਾਏ ਹੋਏ ਪੈਕਟ ਜੋ ਕਿ ਬਰਾਂਡੇਡ ਕੰਪਨੀਆਂ ਦੇ ਨਾਮ ਤੇ ਹਨ, ਬਰਾਮਦ ਕੀਤੇ ਗਏ। ਉਹਨਾਂ ਦੀ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਸੈਂਪਲਿੰਗ ਕੀਤੀ ਗਈ ਮਨੋਜ ਕੁਮਾਰ ਮੌਕੇ 'ਤੇ ਖੇਤੀਬਾੜੀ ਲਈ ਵਰਤੋਂ ਵਾਲੀਆਂ ਖਾਦਾਂ ਬਣਾਉਣ ਅਤੇ ਵੇਚਣ ਦਾ ਕੋਈ ਲਾਇਸੈਂਸ ਪੇਸ਼ ਨਹੀਂ ਕਰ ਸਕਿਆ। ਇਸ ਦੌਰਾਨ SSP ਜਗਰਾਉਂ ਨਾਲ ਰਾਬਤਾ ਕਰਕੇ ਥਾਣਾ ਸਿਟੀ ਜਗਰਾਉਂ ਦੀ ਟੀਮ ਨੇ ਮੌਕੇ ਤੇ ਬੁਲਾਇਆ ਗਿਆ । ਪੁਲਿਸ ਟੀਮ ਵੱਲੋਂ ਮੌਕੇ ਤੇ ਬਰਾਮਦ ਕੀਤੀਆਂ ਗਈਆਂ ਖਾਦਾਂ ਅਤੇ ਵੱਖੋ-ਵੱਖਰੀਆਂ ਕੰਪਨੀਆਂ ਦਾ ਵਾਰਦਾਨਾ ਸੀਲ ਕਰਕੇ ਮੌਕੇ ਤੋਂ ਮਨੋਜ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਖੇਤੀਬਾੜੀ ਵਿਭਾਗ ਵੱਲੋਂ ਪੁਲਿਸ ਨੂੰ ਐਫਆਈਆਰ ਦਰਜ ਕਰਨ ਦੀ ਦਰਖਾਸਤ ਦੇ ਕੇ ਮਨੋਜ ਕੁਮਾਰ ਖਿਲਾਫ ਖਾਦ ਕੰਟਰੋਲ ਆਰਡਰ 1985 ਅਤੇ ਜਰੂਰੀ ਵਸਤਾਂ ਐਕਟ 1955 ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਵਾਈ ਕਰਨ ਲਈ ਲਿਖਿਆ ਗਿਆ। ਉਹਨਾਂ ਦੱਸਿਆ ਕਿ ਖੇਤੀਬੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ  ਦੇ ਸਖ਼ਤ ਨਿਰਦੇਸ਼ ਹਨ ਕਿ ਕਿਸਾਨਾਂ ਨੂੰ ਖੇਤੀ ਇਨਪੁਟ ਖਾਦ, ਦਵਾਈਆਂ ਅਤੇ ਬੀਜ ਦੀ ਨਿਰਵਿਘਨ ਸਪਲਾਈ ਜਾਰੀ ਰਹੇਗੀ ਅਤੇ ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਖੇਤੀਬਾੜੀ ਵਿਭਾਗ ਦੀ ਟੀਮ ਵਿੱਚ ਡਾ. ਗੁਰਜੇਸ਼ ਭਾਰਗਵ ਚੀਫ ਇੰਸਪੈਕਟਰ ਫਰਟੀਲਾਈਜ਼ਰ, ਡਾ. ਜਤਿੰਦਰ ਪਾਲ ਸਿੰਘ ਸਿੱਧੂ ਖੇਤੀਬਾੜੀ ਅਫਸਰ ਜਗਰਾਓ, ਡਾ. ਸੁਖਬੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਇਨਫੋਰਸਮੈਂਟ, ਡਾ. ਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਬੀਜ, ਡਾ. ਜਸਵੰਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਪੀ.ਪੀ. ਜਗਰਾਉਂ, ਡਾ. ਅਰਸ਼ਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਜ. ਕ. ਜਗਰਾਓ,ਡਾ. ਨੀਰਜ ਖੇਤੀਬਾੜੀ ਵਿਕਾਸ ਅਫਸਰ ਮਾਣੂਕੇ, ਸੰਦੀਪ ਸਿੰਘ ਜੇ.ਟੀ., ਜਸਵਿੰਦਰ ਸਿੰਘ ਜੇ.ਟੀ., ਪਰਮਵੀਰ ਸਿੰਘ ਏ. ਟੀ. ਐਮ. ਆਦਿ ਮੌਜੂਦ ਸਨ।

ਤਰਨ ਤਾਰਨ,ਗੁਰਵਿੰਦਰ ਸਿੰਘ ਚਹਿਲ : ਬਲਾਕ ਖਡੂਰ ਸਾਹਿਬ ਦੇ ਅਧਿਆਪਕਾਂ ਨੇ ਟੀ.ਐਲ.ਐਮ. ਤਿਆਰ ਕਰਨ ਲਈ ਟ੍ਰੇਨਿੰਗ ਲਗਾਈ

ਬਲਾਕ ਖਡੂਰ ਸਾਹਿਬ ਦੇ ਅਧਿਆਪਕਾਂ ਨੇ ਟੀ.ਐਲ.ਐਮ. ਤਿਆਰ ਕਰਨ ਲਈ ਟ੍ਰੇਨਿੰਗ ਲਗਾਈ 

ਤਰਨ ਤਾਰਨ,ਗੁਰਵਿੰਦਰ ਸਿੰਘ ਚਹਿਲ : ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਸਤਿਨਾਮ ਸਿੰਘ ਬਾਠ,ਡੀ.ਆਰ.ਸੀ. ਅਨੂਪ ਸਿੰਘ ਮੈਣੀ ਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਖਡੂਰ ਸਾਹਿਬ ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀ. ਆਰ.ਸੀ. ਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਸਮਰੱਥ ਦੀ ਟੀਮ ਦੁਆਰਾ ਸਰਕਾਰੀ ਐਲੀਮੈਂਟਰੀ ਸਕੂਲ ਜਵੰਦਪੁਰ ਵਿਖੇ ਟੀ.ਐਲ.ਐਮ. ਦੀ ਟ੍ਰੇਨਿੰਗ ਪ੍ਰਥਮ ਨਾਲ ਰਲ਼ ਕੇ ਲਗਾਈ ਗਈ ਜਿਸ ਵਿੱਚ ਬਲਾਕ ਖਡੂਰ ਸਾਹਿਬ ਦੇ ਕਲੱਸਟਰ ਭਲਾਈਪੁਰ ਡੋਗਰਾ,ਨਾਗੋਕੇ ਅਤੇ ਸਰਾਂ ਤਲਵੰਡੀ ਦੇ ਸਕੂਲਾ ਦੇ ਪ੍ਰੀ ਪ੍ਰਾਇਮਰੀ ਜਮਾਤਾਂ ਨਾਲ਼ ਸਬੰਧਿਤ ਅਧਿਆਪਕਾਂ ਨੇ ਭਾਗ ਲਿਆ।ਇਸ ਟ੍ਰੇਨਿੰਗ ਵਿੱਚ ਹਿੱਸਾ ਲੈਣ ਵਾਲੇ ਸਾਰੇ ਹੀ ਅਧਿਆਪਕਾਂ ਨੇ ਪੂਰੀ ਤਨਦੇਹੀ ਨਾਲ਼ ਵਧੀਆ ਤੇ ਸੁਚੱਜੇ ਢੰਗ ਨਾਲ਼ ਟੀ.ਐਲ.ਐਮ. ਤਿਆਰ ਕੀਤੀ।ਸਰਕਾਰੀ ਐਲੀਮੈਂਟਰੀ ਸਕੂਲ ਜਵੰਦਪੁਰ ਦਾ ਟੀਮ ਮਿਸ਼ਨ ਸਮਰੱਥ ਅਤੇ ਪ੍ਰਥਮ ਵੱਲੋਂ ਧੰਨਵਾਦ ਕੀਤਾ ਗਿਆ।ਸਕੂਲ ਮੁਖੀ ਪ੍ਰਿਤਪਾਲ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਹਾਲ ਕਮਰੇ,ਫਰਨੀਚਰ ਦੇ ਨਾਲ ਨਾਲ ਅਧਿਆਪਕਾਂ ਦੇ ਰਿਫਰੈਸਮੈਂਟ ਤੇ ਖਾਣੇ ਦਾ ਵੀ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ।

ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਮਿਸ਼ਨ ਸਮਰਥ-4 ਲਾਗੂ : ਵਿਦਿਆਰਥੀ ਹੁਣ ਸਕੂਲੋਂ ਨਹੀਂ ਹੋਣਗੇ ਗਾਇਬ

ਮਿਸ਼ਨ ਸਮਰਥ-4 ਲਾਗੂ : ਵਿਦਿਆਰਥੀ ਹੁਣ ਸਕੂਲੋਂ ਨਹੀਂ ਹੋਣਗੇ ਗਾਇਬ 

ਰੋਜ਼ਾਨਾ ਹਾਜ਼ਰੀ ਦੀ ਨਿਗਰਾਨੀ, ਗੈਰਹਾਜ਼ਰੀ 'ਤੇ ਤੁਰੰਤ ਕਾਰਵਾਈ

ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 'ਮਿਸ਼ਨ ਸਮਰਥ-4' ਦੀ ਸ਼ੁਰੂਆਤ ਕੀਤੀ। ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਹੁਣ ਆਪਣੀ ਮਰਜ਼ੀ ਨਾਲ ਕੰਮ ਨਹੀਂ ਕਰ ਸਕਦੇ।ਸਕੂਲੋਂ ਲਗਾਤਾਰ ਗੈਰਹਾਜ਼ਰ ਰਹਿਣ ਵਾਲੇ ਬੱਚਿਆਂ 'ਤੇ ਸਖ਼ਤ ਨਜ਼ਰ ਰੱਖਣ ਲਈ,ਇਸ ਨਵੀਂ ਪ੍ਰਣਾਲੀ ਦੇ ਤਹਿਤ, ਹੁਣ ਹਰ ਵਿਦਿਆਰਥੀ ਦੀ ਹਾਜ਼ਰੀ ਨੂੰ ਆਨਲਾਈਨ ਟਰੈਕ ਕੀਤਾ ਜਾਵੇਗਾ ਅਤੇ ਗੈਰਹਾਜ਼ਰੀ ਦੇ ਮਾਮਲਿਆਂ 'ਚ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਮਿਸ਼ਨ ਸਮਰਥ-4 ਲਾਗੂ : ਵਿਦਿਆਰਥੀ ਹੁਣ ਸਕੂਲੋਂ ਨਹੀਂ ਹੋਣਗੇ ਗਾਇਬ ; ਰੋਜ਼ਾਨਾ ਹਾਜ਼ਰੀ ਦੀ ਨਿਗਰਾਨੀ, ਗੈਰਹਾਜ਼ਰੀ 'ਤੇ ਤੁਰੰਤ ਕਾਰਵਾਈ।ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ "ਇਸ ਮਿਸ਼ਨ ਦਾ ਉਦੇਸ਼ ਸਿਰਫ਼ ਯੋਜਨਾਵਾਂ ਦਾ ਐਲਾਨ ਕਰਨਾ ਨਹੀਂ ਹੈ ਸਗੋਂ ਜ਼ਮੀਨੀ ਪੱਧਰ 'ਤੇ ਬੱਚਿਆਂ ਦੀ ਸਿੱਖਿਆ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਣਾ ਹੈ।" ਇਸ ਪਹਿਲਕਦਮੀ ਦੇ ਹਿੱਸੇ ਵਜੋਂ ਸਕੂਲਾਂ ਵਿੱਚ ਇੱਕ ਡਿਜੀਟਲ ਹਾਜ਼ਰੀ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ ਜੋ ਇਹ ਯਕੀਨੀ ਬਣਾਉਂਦੀ ਹੈ ਕਿ ਹਰੇਕ ਬੱਚੇ ਦਾ ਰੋਜ਼ਾਨਾ ਹਾਜ਼ਰੀ ਰਿਕਾਰਡ ਸਿੱਧੇ ਤੌਰ 'ਤੇ ਸਿਸਟਮ ਵਿੱਚ ਦਰਜ ਕੀਤਾ ਜਾਵੇ।
ਨਵੇਂ ਪ੍ਰੋਟੋਕੋਲ ਦੇ ਅਨੁਸਾਰ,ਜੇਕਰ ਕੋਈ ਵਿਦਿਆਰਥੀ ਲਗਾਤਾਰ ਤਿੰਨ ਦਿਨਾਂ ਤੱਕ ਸਕੂਲ ਜਾਣ ਵਿੱਚ ਅਸਫਲ ਰਹਿੰਦਾ ਹੈ ਤਾਂ ਉਸਦੇ ਮਾਪਿਆਂ ਨਾਲ ਪਹਿਲਾਂ ਸਕੂਲ ਪੱਧਰ 'ਤੇ ਸੰਪਰਕ ਕੀਤਾ ਜਾਵੇਗਾ।ਜੇਕਰ ਇਸ ਦੇ ਬਾਵਜੂਦ, ਵਿਦਿਆਰਥੀ ਦੀ ਹਾਜ਼ਰੀ ਵਿੱਚ ਸੁਧਾਰ ਨਹੀਂ ਹੁੰਦਾ ਹੈ ਅਤੇ ਉਸਦੀ ਗੈਰਹਾਜ਼ਰੀ ਪੰਜ ਦਿਨਾਂ ਤੱਕ ਵਧ ਜਾਂਦੀ ਹੈ ਤਾਂ ਮਾਮਲੇ ਦੀ ਜ਼ਿਲ੍ਹਾ ਪੱਧਰ 'ਤੇ ਨਿਗਰਾਨੀ ਕੀਤੀ ਜਾਵੇਗੀ। ਜੇਕਰ ਇਸ ਤੋਂ ਬਾਅਦ ਵੀ ਸਥਿਤੀ ਵਿੱਚ ਸੁਧਾਰ ਨਹੀਂ ਹੁੰਦਾ ਹੈ ਤਾਂ ਇਸਦੀ ਨਿਗਰਾਨੀ ਉੱਚ ਪ੍ਰਸ਼ਾਸਕੀ ਪੱਧਰਾਂ 'ਤੇ ਕੀਤੀ ਜਾਵੇਗੀ।

ਬੱਚਿਆਂ ਨੂੰ ਸਕੂਲਾਂ ਨਾਲ ਦੁਬਾਰਾ ਜੋੜਨ ਦੀ ਇੱਕ ਪਹਿਲ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਹਿਲਾਂ ਅਕਸਰ ਇਹ ਹੁੰਦਾ ਸੀ ਕਿ ਬੱਚੇ ਲੰਬੇ ਸਮੇਂ ਤੱਕ ਸਕੂਲ ਤੋਂ ਗੈਰਹਾਜ਼ਰ ਰਹਿੰਦੇ ਸਨ ਬਿਨਾਂ ਅਧਿਕਾਰੀਆਂ ਨੂੰ ਇਸ ਬਾਰੇ ਸਮੇਂ ਸਿਰ ਜਾਣਕਾਰੀ ਪ੍ਰਾਪਤ ਹੁੰਦੀ ਸੀ। ਹੁਣ, ਅਸਲ-ਸਮੇਂ ਦੇ ਡੇਟਾ ਦੀ ਵਰਤੋਂ ਰਾਹੀਂ, ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ।ਉਨ੍ਹਾਂ ਨੋਟ ਕੀਤਾ ਕਿ ਰਾਜ ਵਿੱਚ ਬਹੁਤ ਸਾਰੇ ਬੱਚੇ ਹਨ ਜੋ ਵੱਖ-ਵੱਖ ਕਾਰਨਾਂ ਕਰਕੇ, ਰੁਕ-ਰੁਕ ਕੇ ਸਕੂਲ ਛੱਡ ਦਿੰਦੇ ਹਨ। ਇਹ ਨਵਾਂ ਟਰੈਕਿੰਗ ਸਿਸਟਮ ਅਜਿਹੇ ਬੱਚਿਆਂ ਦੀ ਤੁਰੰਤ ਪਛਾਣ ਕਰਨ ਵਿੱਚ ਸਹਾਇਤਾ ਕਰੇਗਾ ਅਤੇ ਉਹਨਾਂ ਨੂੰ ਸਕੂਲ ਪ੍ਰਣਾਲੀ ਨਾਲ ਦੁਬਾਰਾ ਜੋੜਨ ਵਿੱਚ ਸਹਾਇਤਾ ਕਰੇਗਾ।

ਬੁਨਿਆਦੀ ਸਿੱਖਿਆ ਨੂੰ ਮਜ਼ਬੂਤ ਕਰਨਾ : ਮੰਤਰੀ ਨੇ ਦੱਸਿਆ ਕਿ, ਇਸ ਮਿਸ਼ਨ ਦੇ ਤਹਿਤ, ਸਰਕਾਰ ਨੇ ਪਹਿਲਾਂ ਹੀ ਬੁਨਿਆਦੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਹੁਣ, ਇਸਦੇ ਚੌਥੇ ਪੜਾਅ ਵਿੱਚ, ਮੁੱਖ ਧਿਆਨ ਇਹ ਯਕੀਨੀ ਬਣਾਉਣ 'ਤੇ ਹੈ ਕਿ ਬੱਚੇ ਨਿਯਮਿਤ ਤੌਰ 'ਤੇ ਸਕੂਲ ਜਾਣ ਅਤੇ ਉਨ੍ਹਾਂ ਦੀ ਪੜ੍ਹਾਈ ਵਿੱਚ ਨਿਰੰਤਰਤਾ ਬਣਾਈ ਰੱਖੀ ਜਾਵੇ। ਸਰਕਾਰ ਦਾ ਮੰਨਣਾ ਹੈ ਕਿ ਸਿਰਫ਼ ਬੁਨਿਆਦੀ ਢਾਂਚੇ ਜਾਂ ਸਹੂਲਤਾਂ ਨੂੰ ਵਧਾਉਣ ਨਾਲ ਸਿੱਖਿਆ ਵਿੱਚ ਸੁਧਾਰ ਨਹੀਂ ਹੁੰਦਾ ਜਦੋਂ ਤੱਕ ਬੱਚੇ ਨਿਯਮਿਤ ਤੌਰ 'ਤੇ ਸਕੂਲ ਨਹੀਂ ਜਾਂਦੇ। ਇਸ ਦਰਸ਼ਨ ਦੁਆਰਾ ਸੇਧਿਤ, ਹਾਜ਼ਰੀ ਦੀ ਨਿਗਰਾਨੀ ਲਈ ਇੱਕ ਸਖ਼ਤ ਅਤੇ ਤਕਨੀਕੀ ਤੌਰ 'ਤੇ ਮਜ਼ਬੂਤ ਪ੍ਰਣਾਲੀ ਹੁਣ ਲਾਗੂ ਕੀਤੀ ਗਈ ਹੈ।

ਇਸ ਪ੍ਰਣਾਲੀ ਦੇ ਨਤੀਜੇ ਵਜੋਂ ਕੀ ਬਦਲੇਗਾ ਇਹ ਪਤਾ ਲਗਾਓ : ਇਸ ਨਵੇਂ ਢਾਂਚੇ ਦੇ ਲਾਗੂ ਹੋਣ ਨਾਲ, ਲੰਬੇ ਸਮੇਂ ਲਈ ਸਕੂਲ ਤੋਂ ਗੈਰਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮੁੱਦੇ ਨੂੰ ਵੱਡੇ ਪੱਧਰ 'ਤੇ ਕਾਬੂ ਵਿੱਚ ਲਿਆਂਦਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਮਾਪਿਆਂ ਦੀ ਜ਼ਿੰਮੇਵਾਰੀ ਵੀ ਵਧ ਜਾਵੇਗੀ, ਕਿਉਂਕਿ ਜੇਕਰ ਉਨ੍ਹਾਂ ਦਾ ਬੱਚਾ ਸਕੂਲ ਨਹੀਂ ਪਹੁੰਚਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਸੂਚਨਾਵਾਂ ਪ੍ਰਾਪਤ ਹੋਣਗੀਆਂ।ਇਸ ਪਹਿਲਕਦਮੀ ਰਾਹੀਂ ਸਰਕਾਰ ਨੇ ਇੱਕ ਸਪੱਸ਼ਟ ਸੰਕੇਤ ਭੇਜਿਆ ਹੈ ਕਿ ਧਿਆਨ ਹੁਣ ਸਿਰਫ਼ ਯੋਜਨਾਵਾਂ ਅਤੇ ਨੀਤੀਆਂ 'ਤੇ ਨਹੀਂ ਹੈ, ਸਗੋਂ ਬੱਚਿਆਂ ਦੀ ਰੋਜ਼ਾਨਾ ਹਾਜ਼ਰੀ ਅਤੇ ਅਸਲ ਸਿੱਖਣ ਦੇ ਨਤੀਜਿਆਂ 'ਤੇ ਹੈ। ਜੇਕਰ ਇਸ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਂਦਾ ਹੈ, ਤਾਂ ਸਰਕਾਰੀ ਸਕੂਲਾਂ ਵਿੱਚ ਸਕੂਲ ਛੱਡਣ ਅਤੇ ਅਨਿਯਮਿਤ ਹਾਜ਼ਰੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਇੱਕ ਮਹੱਤਵਪੂਰਨ ਸਕਾਰਾਤਮਕ ਤਬਦੀਲੀ ਦੇਖੀ ਜਾ ਸਕਦੀ ਹੈ।

Tuesday, April 7, 2026

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਵਿਰਾਸਤੀ ਮੇਲੇ 'ਤੇ ਬੋੜਾਵਾਲ ਕਾਲਜ ਨੇ ਅੰਤਰਰਾਸ਼ਟਰੀ ਸੋਨ ਤਗਮਾ ਜੇਤੂ ਖਿਡਾਰੀ ਸੁਖਮੀਤ ਸਿੰਘ ਨੂੰ ਕੀਤਾ ਸਨਮਾਨਿਤ

ਵਿਰਾਸਤੀ ਮੇਲੇ 'ਤੇ ਬੋੜਾਵਾਲ ਕਾਲਜ ਨੇ ਅੰਤਰਰਾਸ਼ਟਰੀ ਸੋਨ ਤਗਮਾ ਜੇਤੂ ਖਿਡਾਰੀ ਸੁਖਮੀਤ ਸਿੰਘ ਨੂੰ ਕੀਤਾ ਸਨਮਾਨਿਤ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੋਇਲ ਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਵਿਖੇ ਕਰਵਾਏ ਵਿਰਾਸਤੀ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮਾਨਸਾ ਜ਼ਿਲੇ ਦੀ ਸ਼ਾਨ ਅੰਤਰਰਾਸ਼ਟਰੀ ਸੋਨ ਤਗਮਾ ਜੇਤੂ ਖਿਡਾਰੀ ਸੁਖਮੀਤ ਸਿੰਘ ਸਮਾਗ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਕਾਲਜ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੀਆਂ ਉਪਲਬਧੀਆਂ ਦੀ ਭਰਪੂਰ ਸਰਾਹਨਾ ਕਰਦੇ ਹੋਏ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ। ਸੁਖਮੀਤ ਸਿੰਘ ਸਮਾਗ ਇੱਕ ਪ੍ਰਸਿੱਧ ਰੋਇੰਗ ਖਿਡਾਰੀ ਹਨ ਅਤੇ ਭਾਰਤੀ ਫੌਜ ਵਿੱਚ ਜੂਨੀਅਰ ਕਮਿਸ਼ਨਡ ਅਫ਼ਸਰ ਵਜੋਂ ਸੇਵਾ ਨਿਭਾ ਰਹੇ ਹਨ। ਉਹ ਉਸ ਟੀਮ ਦਾ ਹਿੱਸਾ ਰਹੇ ਹਨ ਜਿਸ ਨੇ 2018 ਏਸ਼ੀਆਈ ਖੇਡਾਂ ਵਿੱਚ ਮੈਨਜ਼ ਕਵਾਡਰੂਪਲ ਸਕਲਜ਼ ਮੁਕਾਬਲੇ ਵਿੱਚ ਸੋਨੇ ਦਾ ਤਗਮਾ ਜਿੱਤਿਆ ਸੀ। ਇਸ ਤੋਂ ਇਲਾਵਾ, ਉਹ 2022 ਏਸ਼ੀਆਈ ਖੇਡਾਂ ਵਿੱਚ ਵੀ ਇਸੇ ਇਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਟੀਮ ਦਾ ਹਿੱਸਾ ਰਹੇ ਹਨ। ਗੱਲਬਾਤ ਦੌਰਾਨ ਸੁਖਮੀਤ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੇਡਾਂ ਦੀ ਮਹੱਤਤਾ ਉਜਾਗਰ ਕੀਤੀ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਚੜ੍ਹਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਖੇਡਾਂ ਮਨੁੱਖ ਦੇ ਸ਼ਾਰੀਰਿਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਰੁਝਾਨ ਵਧਾਉਣਾ ਚਾਹੀਦਾ ਹੈਮੇਲੇ ਦੀ ਰੌਣਕ ਨੂੰ ਹੋਰ ਵਧਾਉਂਦੇ ਹੋਏ ਮਸ਼ਹੂਰ ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਜੀ ਨੇ ਵੀ ਆਪਣੀ ਹਾਜ਼ਰੀ ਲਗਵਾਈ, ਜਿਸ ਨਾਲ ਦਰਸ਼ਕਾਂ ਵਿੱਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਤੋਂ ਇਲਾਵਾ ਕਈ ਹੋਰ ਮਸ਼ਹੂਰ ਹਸਤੀਆਂ, ਕਲਾਕਾਰਾਂ ਅਤੇ ਸਮਾਜਿਕ ਸ਼ਖਸੀਅਤਾਂ ਅਤੇ ਪ੍ਰਦਰਸ਼ਨੀਆਂ ਨੇ ਵੀ ਮੇਲੇ ਵਿੱਚ ਸ਼ਿਰਕਤ ਕੀਤੀ, ਜਿਸ ਨਾਲ ਇਹ ਸਮਾਗਮ ਯਾਦਗਾਰ ਬਣ ਗਿਆ।ਮੇਲੇ ਦੌਰਾਨ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ, ਮਾਡਲ ਪ੍ਰਦਰਸ਼ਨੀਆਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਅੰਤ ਵਿੱਚ ਡਾ. ਰਜਿੰਦਰ ਸਿੰਘ ਸੋਹਲ ਨੇ ਆਏ ਹੋਏ ਮਹਿਮਾਨਾਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬੜੀ ਫ਼ਖ਼ਰ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਰੋਇਲ ਕਾਲਜ ਉਹਨਾਂ ਸਾਰੇ ਹੁਨਰਮੰਦ ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਦਿਲੋਂ ਸਲਾਮ ਕਰਦਾ ਹੈ ਜੋ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਰਹੇ ਹਨ ਅਤੇ ਨਵੀਂ ਪੀੜ੍ਹੀ ਲਈ ਪ੍ਰੇਰਣਾ ਬਣ ਰਹੇ ਹਨ। ਰੋਇਲ ਕਾਲਜ ਇਨ੍ਹਾਂ ਸਖਸ਼ੀਅਤਾਂ ਦੀ ਹੌਂਸਲਾ ਵਧਾਈ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡਦਾ।ਕਾਲਜ ਵੱਲੋਂ ਯੂਪੀਐਸਸੀ ਵਿੱਚ 136 ਰੈਂਕ ਹਾਸਲ ਕਰਨ ਵਾਲੀ ਮਨਪ੍ਰੀਤ ਕੌਰ ਨੂੰ ਕਾਲਜ ਵੱਲੋਂ ਸਨਮਾਨਿਤ ਕੀਤਾ ਗਿਆ,ਜਿਸ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਆਪਣੀ ਮੰਜ਼ਿਲ ਹਾਸਲ ਕਰਨ ਲਈ ਪ੍ਰੇਰਣਾ ਮਿਲਦੀ ਹੈ।



Sunday, April 5, 2026

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦਾ ਵਿਰਾਸਤੀ ਮੇਲਾ ਧੂਮ ਧਾਮ ਨਾਲ ਹੋਇਆ ਸੰਪੰਨ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦਾ ਵਿਰਾਸਤੀ ਮੇਲਾ ਧੂਮ ਧਾਮ ਨਾਲ ਹੋਇਆ ਸੰਪੰਨ

ਅਜਿਹੇ ਮੇਲੇ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਦੇ ਹਨ ਅਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ : ਡਾ. ਸੋਹਲ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ ਚੱਲ ਰਹੇ ਵਿਰਾਸਤੀ ਮੇਲੇ ਦਾ ਦੂਜਾ ਦਿਨ ਬੜੇ ਹੀ ਰੰਗੀਲੇ ਅਤੇ ਸਿੱਖਿਆਤਮਕ ਮਾਹੌਲ ਵਿੱਚ ਮਨਾਇਆ ਜਿਸ ਦੌਰਾਨ ਪ੍ਰਸਿੱਧ ਹਾਸਰਸ ਕਲਾਕਾਰ ਤੇ ਅਦਾਕਾਰ ਗੁਰਪ੍ਰੀਤ ਘੁੱਗੀ ਮੁੱਖ ਮਹਿਮਾਨ ਵਜੋਂ ਪੁੱਜੇ।ਮੇਲੇ ਦੇ ਦੂਜੇ ਦਿਨ ਦੀ ਸ਼ੁਰੂਆਤ ਮੁੱਖ ਮਹਿਮਾਨ ਦੇ ਸਵਾਗਤ ਨਾਲ ਹੋਈ, ਮੇਲੇ ਵਿੱਚ ਘੁੰਮਦੇ ਮੁੱਖ ਮਹਿਮਾਨ ਨੇ ਵਿਰਾਸਤੀ , ਵਿਦਿਅਕ ਅਤੇ ਕਲਾ ਨਾਲ ਸਬੰਧਤ ਪ੍ਰਦਰਸ਼ਨੀਆਂ ਦੀ ਪ੍ਰਸ਼ੰਸ਼ਾ ਕੀਤੀ ਨਾਲ ਹੀ ਉਹਨਾ ਨੇ ਬੱਚਿਆਂ ਦੁਆਰਾ ਤਿਆਰ ਕੀਤੇ ਵਿੱਦਿਅਕ ਮਾਡਲਾਂ ਨੂੰ ਦੇਖ ਕੇ ਸਲਾਹਿਆ। ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ, ਕਵਿਤਾ ਪਾਠ, ਅਤੇ ਲੋਕ ਗੀਤਾਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ।ਇਸ ਤੋਂ ਇਲਾਵਾ ਕਵਿਤਾ ਲੋਕ ਗੀਤ ਪਿਠੂ, ਭਾਸ਼ਣ, ਕਿੱਕਲੀ ,ਬੋਲੀਆਂ, ਟੱਪੇ ਆਦਿ ਦੇ ਮੁਕਾਬਲੇ ਕਰਵਾਏ ਗਏ। ਬਲਜਿੰਦਰ ਸਿੰਘ ਪੰਜਾਬ ਦਾ ਗੱਭਰੂ ਤੇ ਪੰਜਾਬ ਦੀ ਮੁਟਿਆਰ ਪ੍ਰਭਨੂਰ ਕੌਰ ਚੁਣੀ ਗਈ। ਮੁੱਖ ਮਹਿਮਾਨ ਵੱਲੋਂ ਇਹਨਾਂ ਮੁਕਾਬਲਿਆਂ ਵਿੱਚੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਡਾ. ਸਰਬਜੀਤ ਕੌਰ ਸੋਹਲ, ਚੇਅਰਮੈਨ ਏਕਮਜੀਤ ਸਿੰਘ ਸੋਹਲ ਅਤੇ ਡਾ. ਕੁਲਦੀਪ ਸਿੰਘ ਬੱਲ ਨੇ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਦੇ ਹਨ ਅਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਕਿਰਦਾਰ ਅਤੇ ਸ਼ਖਸ਼ੀਅਤ ਉਸਾਰੀ ਲਈ ਅਜਿਹੇ ਸਮਾਗਮ ਸੰਸਥਾ ਵਿੱਚ ਕਰਵਾਏ ਜਾਂਦੇ ਰਹਿਣਗੇ ਤਾਂ ਜੋ ਵਿਦਿਆਰਥੀਆਂ ਦੀਆਂ ਰਚਨਾਤਮਕ ਗਤੀਵਿਧੀਆਂ ਵਿਕਸਤ ਕੀਤੀਆਂ ਜਾ ਸਕਦੀਆਂ ਸਨ।ਮੇਲੇ ਵਿੱਚ 10,000 ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕੀਤੀ ਤੇ ਸਾਰੇ ਹੀ ਬਹੁਤ ਖੁਸ਼ ਪ੍ਰਤੀਤ ਹੋ ਰਹੇ ਸੀ ਤੇ ਮੇਲੇ ਦੀ ਪ੍ਰਸ਼ੰਸ਼ਾ ਕਰਦੇ ਦਿਖਾਈ ਦਿਤੇ। ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਅਤੇ ਸ਼ਿਰਕਤ ਕਰ ਰਹੇ ਮਹਿਮਾਨਾਂ ਇਸ ਗੱਲੋਂ ਪ੍ਰਸ਼ੰਸ਼ਾ ਕੀਤੀ ਉਹਨਾਂ ਨੇ ਬਹੁਤ ਹੀ ਅਨੁਸ਼ਾਸਨ ਸਹਿਜਤਾ ਅਤੇ ਬੜੀ ਗੰਭੀਰਤਾ ਨਾਲ ਦੇਖਿਆ ਅਤੇ ਮਾਣਿਆ ਮੇਲੇ ਵਿੱਚ ਪਹੁੰਚੇ ਹੋਏ ਵਿਦਿਆਰਥੀਆਂ ਅਤੇ ਅਜ਼ੀਮ ਸ਼ਖਸ਼ੀਅਤਾਂ ਨੇ ਆਰਗੈਨਿਕ ਤੇ ਵਿਰਾਸਤੀ ਭੋਜਨਾਂ ਦਾ ਆਨੰਦ ਮਾਣਿਆ ਸਮਾਗਮ ਦੀ ਮੱਖ ਸਟੇਜ ਦਾ ਸੰਚਾਲਨ ਸਹਾਇਕ ਪ੍ਰੋਫੈਸਰ ਰੁਪਿੰਦਰ ਕੌਰ ਨੇ ਬਹੁਤ ਹੀ ਖੂਬਸੂਰਤ ਢੰਗ ਦੇ ਨਾਲ ਨਿਭਾਇਆ।ਮੁੱਖ ਮਹਿਮਾਨ ਵੱਲੋਂ ਵਿਦਿਆਰਥੀਆਂ ਅਧਿਆਪਕਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਵਿਰਾਸਤੀ ਮੇਲੇ ਨੂੰ ਕਰਵਾਉਣ ਲਈ ਕੀਤੀ ਮਿਹਨਤ ਬਹੁਤ ਹੀ ਪ੍ਰਸ਼ੰਸ਼ਾ ਯੋਗ ਹੈ।ਅਜਿਹੇ ਵਿਰਾਸਤੀ ਮੇਲਿਆਂ ਦੇ ਨਾਲ ਵਿਦਿਆਰਥੀ ਦੀ ਸ਼ਖਸ਼ੀਅਤ ਉਸਾਰੀ ਕੀਤੀ ਜਾ ਸਕਦੀ।ਇਹ ਮੇਲਾ ਪਹੁੰਚੇ ਹੋਏ ਵਿਦਿਆਰਥੀਆਂ ਅਤੇ ਦਰਸ਼ਕਾਂ ਲਈ ਯਾਦਗਾਰੀ ਹੋ ਨਿਬੜਿਆ।