Thursday, October 1, 2026

ਮਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ 10 ਅਕਤੂਬਰ ਨੂੰ ਸਾਂਝੀ ਤਾਲਮੇਲ ਕਮੇਟੀ ਵੱਲੋ ਸੰਗਰੂਰ ਵਿਖੇ ਹੋ ਰਹੀ ਇਤਿਹਾਸਕ ਮਹਾਰੈਲੀ ਵਿੱਚ ਈਟੀਯੂ ਪੰਜਾਬ (ਰਜਿ) ਵੱਲੋ ਪੰਜਾਬ ਭਰ ਤੋਂ ਹਜ਼ਾਰਾਂ ਅਧਿਆਪਕਾਂ ਦੀ ਸ਼ਮੂਲੀਅਤ ਕਰਾਈ ਜਾਵੇਗੀ - ਪੰਨੂ,ਲਾਹੌਰੀਆ

ਮਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ 10 ਅਕਤੂਬਰ ਨੂੰ ਸਾਂਝੀ ਤਾਲਮੇਲ ਕਮੇਟੀ ਵੱਲੋ ਸੰਗਰੂਰ ਵਿਖੇ ਹੋ ਰਹੀ ਇਤਿਹਾਸਕ ਮਹਾਰੈਲੀ ਵਿੱਚ ਈਟੀਯੂ ਪੰਜਾਬ (ਰਜਿ) ਵੱਲੋ ਪੰਜਾਬ ਭਰ ਤੋਂ ਹਜ਼ਾਰਾਂ ਅਧਿਆਪਕਾਂ ਦੀ ਸ਼ਮੂਲੀਅਤ ਕਰਾਈ ਜਾਵੇਗੀ - ਪੰਨੂ , ਲਾਹੌਰੀਆ

ਪੱਤਰ ਪ੍ਰੇਰਕ ਤਰਨ ਤਾਰਨ : ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਸੂਬਾ ਆਗੂਆਂ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ, ਦਲਜੀਤ ਸਿੰਘ ਲਹੌਰੀਆ,ਹਰਜਿੰਦਰ ਹਾਂਡਾ,ਸਤਵੀਰ ਸਿੰਘ ਰੌਣੀ, ਲਖਵਿੰਦਰ ਸਿੰਘ ਸੇਖੋ,ਹਰਕ੍ਰਿਸ਼ਨ ਸਿੰਘ ਮੋਹਾਲੀ, ਗੁਰਿੰਦਰ ਸਿੰਘ ਘੁੱਕੇਵਾਲੀ,ਸਰਬਜੀਤ ਸਿੰਘ ਖਡੂਰ ਸਾਹਿਬ, ਬੀ ਕੇ ਮਹਿਮੀ, ਸੋਹਣ ਸਿੰਘ ਮੋਗਾ, ਮਨਜੀਤ ਸਿੰਘ ਕਠਾਣਾਂ, ਅਮ੍ਰਿਤਪਾਲ ਸਿੰਘ ਸੇਖੋਂ,ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ,ਤਰਸੇਮ ਲਾਲ ਜਲੰਧਰ ਗੁਰਵਿੰਦਰ ਸਿਂਘ,ਰਵੀ ਵਾਹੀ, ਹਰਪ੍ਰੀਤ ਸਿੰਘ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ,ਪ੍ਰਭਜੋਤ ਸਿੰਘ ਦੁਲਾਨੰਗਲ,ਜਗਨੰਦਨ ਸਿੰਘ ਫਾਜਿਲਕਾ,ਮਨੋਜ ਘਈ, ਸੁਖਦੇਵ ਸਿੰਘ ਬੈਨੀਪਾਲ,ਅਵਤਾਰ ਸਿੰਘ ਮਾਨ,ਅਸ਼ਵਨੀ ਫੱਜੂਪੁਰ, ਰਵੀ ਕਾਂਤ,ਦਿਗਪਾਲ ਪਠਾਨਕੋਟ,ਜਸਵੰਤ ਸਿੰਘ ਸੇਖੜਾ, ਅਵਤਾਰ ਸਿੰਘ ਭਲਵਾਨ,ਹਰਜੀਤ ਸਿੰਘ ਸਿੱਧੂ ਹੈਰੀ ਮਲੋਟ, ਸੁਰਿੰਦਰ ਕੁਮਾਰ ਮੋਗਾ, ਪ੍ਰੀਤਭਗਵਾਨ ਸਿਂਘ ਫਰੀਦਕੋਟ, ਚਰਨਜੀਤ ਸਿੰਘ ਫਿਰੋਜ਼ਪੁਰ ਤੇ ਹੋਰ ਆਗੂਆ ਨੇ ਕਿਹਾ ਕਿ ਕਿਹਾ ਕਿ ਮਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ ਚਲਾਏ ਜਾ ਰਹੇ ਸੰਘਰਸ਼ ਤਹਿਤ 10 ਅਕਤੂਬਰ ਨੂੰ ਪੰਜਾਬ ਭਰ ਵੱਖ ਵੱਖ ਜਿਲਿਆ ਵਿਚੋ ਅਧਿਆਪਕਾਂ ਵੱਲੋ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ । ਮਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਅਤੇ ਇਨ੍ਹਾਂ ਦੇ ਹੱਲ ਲਈ ਸਰਕਾਰ ਵੱਲੋਂ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ, ਪੰਜਾਬ ਸਕੇਲ ਤਨਖਾਹਾਂ ਨਾਲ ਸਬੰਧਤ ਮੰਗਾਂ, ਛੇਵੇਂ ਪੇ ਕਮਿਸ਼ਨ ਦੀਆਂ ਤਰੁੱਟੀਆਂ, 2.59 ਦਾ ਗੁਣਾਕ 24 ਕੈਟਾਗਿਰੀਜ ਅਤੇ ਪੈਨਸ਼ਨਰਾਂ ਨੂੰ ਦੇਣ ,2015 ਦਾ ਪੱਤਰ ਦਾ ਹੱਲ, ਡੀ.ਏ. ਪੇਂਡੂ/ਬਾਰਡਰ ਭੱਤੇ ਏ ਸੀ ਪੀ , ਕੱਚੇ ਮੁਲਾਜਮ ਪੱਕੇ ਕਰਨ ਅਤੇ ਹੋਰ ਮੁਲਾਜ਼ਮ-ਪੈਨਸ਼ਨਰ ਮੰਗਾਂ ਲਈ 10 ਅਕਤੂਬਰ ਦੀ ਸੰਗਰੂਰ ਸਾਂਝੀ ਤਾਲਮੇਲ ਕਮੇਟੀ ਵੱਲੋ ਹੋ ਰਹੀ ਮਹਾਰੈਲੀ ਵਿੱਚ ਵੱਡੀ ਸ਼ਮੂਲੀਅਤ ਕਰਕੇ ਆਪਣੀਆਂ ਮੰਗਾਂ ਨੂੰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਪੰਜਾਬ ਭਰ ਦੇ ਸਮੂਹ ਅਧਿਆਪਕਾਂ ਨੂੰ 10 ਅਕਤੂਬਰ ਨੂੰ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚਣ ਦੀ ਅਪੀਲ ਕੀਤੀ l ਇਸ ਸਮੇ ਹੋਰਨਾ ਤੋ ਇਲਾਵਾ ਜਤਿੰਦਰਪਾਲ ਸਿੰਘ ਰੰਧਾਵਾ,ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿਂਘ, ਪਰਮਜੀਤ ਸਿੰਘ ਬੁੱਢੀਵਿੰਡ,ਰਣਜੀਤ ਸਿੰਘ ਮੱਲ੍ਹਾ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ,ਮਨਿੰਦਰ ਸਿੰਘ ਤਰਨਤਾਰਨ, ਰਛਪਾਲ ਸਿੰਘ ਉਦੋਕੇ, ਜਸਵੰਤ ਸਿੰਘ ਸੇਖੜਾ, ਹਰਵਿੰਦਰ ਸਿੰਘ ਹੈਪੀ, ਹੈਰੀ ਮਲੋਟ, ਦਿਲਬਾਗ ਸਿੰਘ ਸੈਣੀ, ਰਿਸ਼ੀ ਕੁਮਾਰ ਜਲੰਧਰ,ਅਸੋਕ ਕੁਮਾਰ, ਪਰਮਬੀਰ ਸਿੰਘ ਰੋਖੇ, ਲਖਵਿੰਦਰ ਸਿੰਘ ਸੰਗੂਆਣਾ,ਨਵਦੀਪ ਸਿਂਘ ਅੰਮ੍ਰਿਤਸਰ, ਰਵੀ ਕੁਮਾਰ ਫਰੀਦਕੋਟ,ਗੁਰਦੀਪ ਸਿੰਘ ਸੈਣੀ, ਧਰਮਿੰਦਰ ਸਿੰਘ ਡੋਡ,ਹਰਪਿੰਦਰ ਸਿੰਘ ਤਰਨਤਾਰਨ,ਜਸਵਿੰਦਰ ਸਿਂਘ ਬਾਤਿਸ਼,ਮਨਜੀਤ ਸਿੰਘ ਬੌਬੀ,ਸੁਰਜੀਤ ਸਿੰਘ ਕਾਲੜਾ,ਜਨਕਰਾਜ ਮੁਹਾਲੀ, ਸਤਨਾਮ ਸਿੰਘ ਪਾਲੀਆ, ਰਾਕੇਸ਼ ਗਰਗ, ਕੁਲਬੀਰ ਸਿੰਘ ,ਜਤਿੰਦਰ ਜੋਤੀ, ਸੁਖਵਿੰਦਰ ਸਿੰਘ, ਬਚਨ ਸਿੰਘ,ਰਵਿੰਦਰ ਕੁਮਾਰ,ਬਲਕਾਰ ਸਿੰਘ, ਰਮਨ ਕੁਮਾਰ ਪਠਾਨਕੋਟ, ਮੇਜਰ ਸਿੰਘ ਮਸੀਤੀ, ਨਵਰੀਤ ਸਿੰਘ ਜੌਲੀ, ਸਤੀਸ਼ ਕੁਮਾਰ ਫਾਜਿਲਕਾ, ਮਨਜੀਤ ਸਿੰਘ, ਪੰਕਜ ਅਰੋੜਾ, ਜਸਵਿੰਦਰ ਸਿੰਘ ਤਰਨਤਾਰਨ,ਜਸਪਾਲ ਸਿੰਘ, ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ, ਗੁਰਬੀਰ ਸਿੰਘ ਦਦੇਹਰ, ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ਸ਼ਾਮਿਲ ਸਨ ।