Sunday, October 11, 2026

ਪੱਤਰ ਪ੍ਰੇਰਕ, ਤਰਨਤਾਰਨ : 21 ਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਲੈਣ ਸਬੰਧੀ ਸਮੂਹ ਅਧਿਆਪਕ/ਮੁਲਾਜ਼ਮ ਵਰਗ ਨੂੰ ਤਿਆਰ ਰਹਿਣ ਦੀ ਅਪੀਲ : ਪੰਨੂ,ਲਹੌਰੀਆ

21 ਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਲੈਣ ਸਬੰਧੀ ਸਮੂਹ ਅਧਿਆਪਕ/ਮੁਲਾਜ਼ਮ ਵਰਗ ਨੂੰ ਤਿਆਰ ਰਹਿਣ ਦੀ ਅਪੀਲ - ਪੰਨੂ,ਲਹੌਰੀਆ 

ਪੱਤਰ ਪ੍ਰੇਰਕ, ਤਰਨਤਾਰਨ : ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ) ਅਤੇ ਸਾਂਝਾ ਮੁਲਾਜ਼ਮ ਫਰੰਟ ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਸਾਂਝਾ ਮੁਲਾਜਮ ਤੇ ਪੈਨਸ਼ਨਰ ਫਰੰਟ ਦੇ 21 ਤੇ 22 ਅਕਤੂਬਰ ਮਹਾਂਬੰਦ ਦੇ ਸੱਦੇ ਨੂੰ ਸਮੂਹ ਮੁਲਾਜ਼ਮ ਸਫਲ ਬਣਾਉਣਗੇ l ਇਸ ਸੰਘਰਸ਼ ਵਿੱਚ ਵੀ ਐਲੀਮੈਂਟਰੀ ਅਧਿਆਪਕ ਕਰਨਗੇ ਵੱਡੀ ਸ਼ਮੂਲੀਅਤ । ਪੰਜਾਬ ਭਰ ਦੇ ਐਲੀਮੈਂਟਰੀ ਅਧਿਆਪਕ/ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ 21 ਤੇ 22 ਅਕਤੂਬਰ ਨੂੰ ਮਹਾਬੰਦ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਤੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋਂ 21 ਤੇ 22 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਤੇ ਰੋਸ ਪ੍ਰਦਰਸ਼ਨ ਵਿੱਚ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ.) ਵੱਲੋਂ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ ਇਸ ਸਬੰਧੀ ਈ ਟੀ ਯੂ ਪੰਜਾਬ (ਰਜਿ:) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ , ਦਲਜੀਤ ਸਿੰਘ ਲਹੌਰੀਆ,ਹਰਜਿੰਦਰ ਹਾਂਡਾ,ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਸੋਹਣ ਸਿੰਘ ਮੋਗਾ, ਮਨਜੀਤ ਸਿੰਘ ਕਠਾਣਾਂ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਰਵੀ ਵਾਹੀ,ਮਲਕੀਤ ਸਿੰਘ ਕਾਹਨੂੰਵਾਨ,ਦਿਲਬਾਗ ਸਿੰਘ ਬੌਡੇ,ਪ੍ਰਭਜੋਤ ਸਿੰਘ ਦੁਲਾਨੰਗਲ ਤੇ ਹੋਰ ਆਗੂਆ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਬੇਹੱਦ ਅਹਿਮ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ l ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋਂ 21 ਤੇ 22 ਅਕਤੂਬਰ ਨੂੰ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਪੰਜਾਬ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਪੰਜਾਬ ਮਹਾਬੰਦ ਦੋਰਾਨ ਭਰ ਦੇ ਜ਼ਿਲ੍ਹਾਂ ਹੈੱਡਕੁਆਰਟਰਾਂ ’ਤੇ ਹੋ ਰਹੇ ਰੋਸ ਪ੍ਰਦਰਸ਼ਨਾਂ ਚ ਐਲੀਮੈਂਟਰੀ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸਭ ਜਿਲਿਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, 18 ਫ਼ੀਸਦੀ ਡੀ.ਏ. ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, 2.59 ਗੁਣਾਂਕ ਲਾਗੂ ਕੀਤਾ ਜਾਵੇ, ਕੱਟੇ ਗਏ ਪੇਂਡੂ ਭੱਤੇ ਬਾਰਡਰ ਭੱਤੇ ਸਮੇਤ ਸਭ ਭੱਤੇ ਪੰਜਾਬ ਸਕੇਲ ਲਾਗੁ ਕੀਤੇ ਜਾਣ , ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਏ ਸੀ ਪੀ ਲਾਗੂ ਕੀਤੀ ਜਾਵੇ ਅਤੇ ਕੈਸ਼ਲੈੱਸ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣ ਤੋਂ ਇਲਾਵਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਾਕੀ ਸਾਰੀਆਂ ਵਿੱਤੀ ਮੰਗਾਂ ਦਾ ਵੀ ਤੁਰੰਤ ਹੱਲ ਕੀਤਾ ਜਾਵੇ l ਇਸ ਸਮੇ ਹੋਰਨਾ ਤੋ ਇਲਾਵਾ ਨਰੇਸ਼ ਪਨਿਆੜ,ਬੀ ਕੇ ਮਹਿਮੀ,ਲਖਵਿੰਦਰ ਸਿੰਘ ਸੇਖੋਂ,ਨੀਰਜ ਅਗਰਵਾਲ, ਜਤਿੰਦਰਪਾਲ ਸਿੰਘ ਰੰਧਾਵਾ,ਹਰਜਿੰਦਰ ਸਿੰਘ ਚੌਹਾਨ,ਰਣਜੀਤ ਸਿੰਘ ਮੱਲ੍ਹਾ,ਮਨਿੰਦਰ ਸਿੰਘ ਤਰਨਤਾਰਨ ਨੇ ਪੰਜਾਬ ਸਰਕਾਰ ਦੀ ਸਖਤ ਨਿੰਦਾ ਕੀਤੀ।