ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਮ ਐਲ ਜੀ ਕਾਨਵੈਂਟ ਸਕੂਲ ਵਿਸਾਖੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੇ ਸ਼ੁਰੂਆਤ ਵਿੱਚ ਬੱਚਿਆ ਨੇ ਵਿਸਾਖੀ ਦਾ ਮਹੱਤਵ ਦੱਸਿਆ ਅਤੇ ਸ਼ਬਦ ਗਾਇਣ ਨਾਲ ਸਮਾਗ਼ਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਸਕੂਲ ਵਿੱਚ ਪੰਜਾਬੀ ਸਭਿਆਚਾਰ ਦੀ ਇੱਕ ਝਲਕ ਪੇਸ਼ ਕੀਤੀ ਗਈ ਤੇ ਵਿਦਿਆਰਥੀਆਂ ਨੇ ਢੋਲ ਦੀ ਤਾਲ 'ਤੇ ਪੰਜਾਬ ਦਾ ਮੁੱਖ ਨਾਚ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਅਤੇ ਸਾਰਿਆਂ ਦਾ ਮਨ ਮੋਹ ਲਿਆ। ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਸਭਿਆਚਾਰ ਨਾਲ ਜਾਣੂ ਕਰਵਾਇਆ ਗਿਆ। ਰੰਗ-ਬਿਰੰਗੇ ਪੰਜਾਬੀ ਪਹਿਰਾਵੇ ‘ਚ ਸੱਜੇ ਬੱਚਿਆਂ ਨੇ ਪੰਜਾਬੀ ਲੋਕ ਨਾਚ ਭੰਗੜਾ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵਲੋਂ ਪੰਜਾਬੀ ਸਭਿਅਚਾਰ ਅਤੇ ਸੰਸਕ੍ਰਿਤੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਸਮੇ ਬੱਚਿਆਂ ਵਲੋਂ ਹੱਥਾਂ ਨਾਲ ਤਿਆਰ ਕੀਤੇ ਸੁੰਦਰ ਛੱਜ, ਉਨ ਤੋਂ ਬਣੇ ਪੰਜਾਬੀ ਗਹਿਣੇ, ਮਟਕੀਆਂ, ਪੱਖੀਆਂ ਤੇ ਹੋਰ ਕਈ ਵਸਤਾਂ ਵਿਸ਼ੇਸ਼ ਆਕਰਸ਼ਨ ਦਾ ਕੇਂਦਰ ਸਨ।ਪ੍ਰਿੰਸੀਪਲ ਡਾ. ਵਿਕਾਸ ਸੂਦ ਜੀ ਨੇ ਬੱਚਿਆ ਨੂੰ ਵਿਸਾਖੀ ਦੀ ਵਧਾਈ ਦਿੱਤੀ। ਉਨਾਂ ਕਿਹਾ ਕਿ ਪੰਜਾਬ ਵਿਚ ਇਤਿਹਾਸਕ ਵਿਸਾਖੀ ਤਿਓਹਾਰ ਦਾ ਧਾਰਮਿਕ ਤੇ ਸਮਾਜਿਕ ਮਹੱਤਵ ਹੈ। ਇਹ ਦਿਨ ਦੇਸ਼ ਕੇ ਸ਼ਹੀਦਾਂ ਨੂੰ ਯਾਦ ਕਰਨ ਦਾ ਦਿਨ ਵੀ ਹੈ, ਕਿਉਂਕਿ ਇਸੇ ਦਿਨ 1919 ‘ਚ ਜਲਿਆਂਵਾਲੇ ਬਾਗ ਵਿਚ ਜਨਰਲ ਡਾਇਰ ਨੇ ਨਿਰਦੋਸ਼ ਭਾਰਤੀਆਂ ‘ਤੇ ਗੋਲੀਆਂ ਚਲਾ ਕੇ ਹਜ਼ਾਰਾਂ ਲੋਕਾਂ ਨੂੰ ਸ਼ਹੀਦ ਕਰ ਦਿੱਤਾ ਸੀ।ਉਸ ਦਿਨ ਨੂੰ ਯਾਦ ਕਰ ਕਰਕੇ ਅੱਜ ਵੀ ਦੇਸ਼ ਦੇ ਲੋਕਾਂ ਦਾ ਖੂਨ ਖੌਲ ਉਠਦਾ ਹੈ।ਉਹਨਾ ਦੱਸਿਆ ਕਿ ਮਾਨਵਤਾ ਕੀ ਰੱਖਿਆ ਤੇ ਅਤਿਆਚਾਰ ਦਾ ਨਾਸ਼ ਕਰਨ ਲਈ ਇਸੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ 1699 ਨੂੰ ਖਾਲਸਾ ਪੰਥ ਕਦੀ ਸਥਾਪਨਾ ਕੀਤੀ ਸੀ। ਦੇਸ਼ ਦੇ ਅੰਨਦਾਤਾ ਕਿਸਾਨ ਇਸੇ ਦਿਨ ਆਪਣੇ ਖੇਤਾਂ ‘ਚ ਖੜੀ ਕਣਕ ਦੀ ਸੁਨਹਿਰੀ ਫਸਲ ਦੀ ਕਟਾਈ ਸ਼ੁਰੂ ਕਰਦੇ ਹਨ ਅਤੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਹਨ।ਸਕੂਲ ਮੈਨੇਜਮੈਂਟ ਨੇ ਵਿਦਿਆਰਥੀਆਂ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ।ਇਸ ਮੌਕੇ ਮੈਨੇਜਮੈਂਟ ਮੈਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਮੌਜੂਦ ਸਨ।
