Showing posts with label punjab police. Show all posts
Showing posts with label punjab police. Show all posts

Monday, April 15, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਪੀਅਨਸ਼ਿਪ ਕਰਵਾਈ

ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਪੀਅਨਸ਼ਿਪ ਕਰਵਾਈ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਪੱਧਰੀ ਚੌਥੀ ਕਿਕ ਬਾਕਸਿੰਗ ਚੈਪੀਅਨਸ਼ਿਪ ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਭਾ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿੱਚ ਬਲਾਕ ਬੁਢਲਾਡਾ, ਬਰੇਟਾ, ਸਰਦੂਲਗੜ੍ਹ, ਭੀਖੀ,ਮਾਨਸਾ ਦੇ ਲਗਭਗ 140 ਵਿਦਿਆਰਥੀਆਂ ਨੇ ਭਾਗ ਲਿਆ।ਇਸ ਚੈਂਪੀਅਨਸ਼ਿਪ ਦੇ ਮੁੱਖ ਮਹਿਮਾਨ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਨਵਜੋਤ ਧਾਲੀਵਾਲ ਤੇ ਮੈਡਮ ਵੀਰਪਾਲ ਕੌਰ ਚੇਅਰਮੈਨ ਮੈਡੀਕਲ ਕਾਲਜ਼ ਝੁਨੀਰ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਐਸੋਸੀਏਸਨ ਦੇ ਫਾਉਂਡਰ ਜਗਤਾਰ ਸਿੰਘ ਤੇ ਚੇਅਰਮੈਨ ਮਨਪ੍ਰੀਤ ਸਿੰਘ,ਪ੍ਰਧਾਨ ਡਾ. ਮਨਿੰਦਰਜੀਤ ਸਿੰਘ, ਵਾਈਸ ਪ੍ਰਧਾਨ ਡਾ. ਗੁਰਪ੍ਰੀਤ ਸਿੰਘ, ਡਾ. ਮਨਪ੍ਰੀਤ ਸਿੰਘ, ਜਨਰਲ ਸਕੱਤਰ ਸੋਮ ਨਾਥ, ਵਾਈਸ ਸਕੱਤਰ ਤੇਜਿੰਦਰਪਾਲ, ਅਮਰ ਸਿੰਘ,ਤਕਨੀਕੀ ਡਾਇਰੈਕਟਰ ਅਮਨਦੀਪ ਸਿੰਘ ਤੋਂ ਇਲਾਵਾ ਰਵੀ, ਕਮਲ,ਜਗਦੀਪ ਸਿੰਘ, ਮਾਲਵਿੰਦਰ ਸਿੰਘ,ਜਸਵਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ। ਪ੍ਰਬੰਧਕਾਂ ਨੇ ਆਏ ਖਿਡਾਰੀਆ ਤੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ।


Saturday, April 6, 2024

ਗੁਰਵਿੰਦਰ ਸਿੰਘ ਚਹਿਲ,ਮਾਨਸਾ : ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ,ਦੋ ਮੁਕੱਦਮੇ ਦਰਜ


ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ,ਦੋ  ਮੁਕੱਦਮੇ ਦਰਜ



6 ਵਿਅਕਤੀਆਂ ਨੂੰ ਕਾਬੂ ਕਰਕੇ 300 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ,500 ਗ੍ਰਾਮ ਅਫੀਮ ਕੀਤੀ ਬਰਾਮਦ

ਗੁਰਵਿੰਦਰ ਸਿੰਘ ਚਹਿਲ,ਮਾਨਸਾ : ਐਸ.ਐਸ.ਪੀ. ਡਾ. ਨਾਨਕ ਸਿੰਘ ਮਾਨਸਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ-2024 ਨੂੰ ਅਮਨ ਅਮਾਨ ਅਤੇ ਨਿਰਵਿਘਨ ਨੇਪਰੇ ਚੜ੍ਹਾਉਣ ਲਈ ਗੌਰਵ ਯਾਦਵ ,ਆਈ.ਪੀ.ਐਸ.  ਡਾਇਰੈਕਟਰ ਜਨਰਲ ਪੁਲਿਸ,ਪੰਜਾਬ,ਚੰਡੀਗੜ੍ਹ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਪੰਜਾਬ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਅੰਦਰ ਨਸ਼ਿਆਂ ਦਾ ਧੰਦਾਂ ਕਰਨ ਵਾਲੇ ਅਨਸਰਾਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਿਰਮਲ ਸਿੰਘ ਵਾਸੀ ਅਸਪਾਲ ਕਲਾਂ, ਸੁਖਵਿੰਦਰ ਸਿੰਘ ਵਾਸੀ ਅਸਪਾਲ ਕਲਾਂ, ਹਰਮਨਪ੍ਰੀਤ ਸਿੰਘ  ਵਾਸੀ ਅਸਪਾਲ ਖੁਰਦ, ਨਵਜੋਤ ਸਿੰਘ ਵਾਸੀ ਅਸਪਾਲ ਖੁਰਦ ਨੂੰ ਸਮੇਤ ਟਰਾਲਾ ਕਾਬੂ ਕਰਕੇ ਉਨ੍ਹਾਂ ਪਾਸੋਂ 300 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਮੁਕੱਦਮਾ ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਵਿਖੇ ਦਰਜ ਰਜਿਸਟਰ ਕਰਵਾ ਕੇ ਮੌਕੇ ’ਤੇ ਤਫਤੀਸ਼ ਅਮਲ ਵਿੱਚ ਲਿਆਦੀ ਗਈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਥਾਣਾ ਜੌੜਕੀਆਂ ਦੇ ਸਹਾਇਕ ਥਾਣੇਦਾਰ ਹਰਜੀਵਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹੈਪੀ ਸਿੰਘ ਵਾਸੀ ਝੁਨੀਰ,ਮੋਹਨ ਸਿੰਘ ਵਾਸੀ ਸਾਹਨੇਵਾਲੀ ਨੂੰ ਸਮੇਤ ਬਿਨਾ ਨੰਬਰ ਦੇ ਮੋਟਰ ਸਾਈਕਲ ਦੇ ਕਾਬੂ ਕਰਕੇ ਉਨ੍ਹਾਂ ਪਾਸੋਂ 500 ਗ੍ਰਾਮ ਅਫੀਮ ਬਰਾਮਦ ਕਰਕੇ ਮੁਕੱਦਮਾ ਐਨ.ਡੀ.ਪੀ.ਐਸ ਐਕਟ ਥਾਣਾ ਜੌੜਕੀਆਂ ਵਿਖੇ ਦਰਜ ਰਜਿਸਟਰ ਕਰਕੇ ਮੌਕੇ ’ਤੇ ਤਫਤੀਸ਼ ਅਮਲ ਵਿੱਚ ਲਿਆਦੀ ਗਈ।ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।