Thursday, April 25, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸ਼੍ਰੋਮਣੀ ਅਕਾਲੀ ਦਲ ਨੇ ਸਿਧਾਂਤਕ ਰਾਜਨੀਤੀ ਕਰ ਕੇ ਹਮੇਸ਼ਾ ਲੋਕ ਹਿਤੈਸ਼ੀ ਕਾਰਜ ਕੀਤੇ : ਹਰਸਿਮਰਤ ਕੌਰ ਬਾਦਲ

ਸ਼੍ਰੋਮਣੀ ਅਕਾਲੀ ਦਲ ਨੇ ਸਿਧਾਂਤਕ ਰਾਜਨੀਤੀ ਕਰ ਕੇ ਹਮੇਸ਼ਾ ਲੋਕ ਹਿਤੈਸ਼ੀ ਕਾਰਜ ਕੀਤੇ : ਹਰਸਿਮਰਤ ਕੌਰ ਬਾਦਲ



ਆਪ’ ਨੇ ਲੋਕਾਂ ਨੂੰ ਗੁਮਰਾਹ ਕਰ ਕੇ ਸੱਤਾ ਬਟੋਰੀ : ਸ਼੍ਰੀਮਤੀ ਬਾਦਲ 

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਚੌਥੀ ਵਾਰ ਉਮੀਦਵਾਰ ਬਣੇ ਹਰਸਿਮਰਤ ਕੌਰ ਬਾਦਲ ਨੇ ਨਗਰ ਪੰਚਾਇਤ ਭੀਖੀ ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਚਹਿਲ ਦੇ ਘਰ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਅਤ ਦਾ ਮੁਦੱਈ ਹੈ ਅਤੇ ਸੂਬੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਸੰਭਵ ਹੋਇਆ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਬਾਂਹ ਸ਼੍ਰੋਮਣੀ ਅਕਾਲੀ ਦਲ ਨੇ ਹੀ ਫੜੀ ਅਤੇ ਲੋਕਾਂ ਲਈ ਨਵੀਆਂ ਯੋਜਨਾਵਾਂ ਬਣਾਈਆਂ। ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਕਰਨਾ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਪਹਿਲ ਰਹੀ ਹੈ ਅਤੇ ਜੋ ਯੋਜਨਾਵਾਂ ਬਾਦਲ ਨੇ ਮੁੱਖ ਮੰਤਰੀ ਹੁੰਦੇ ਹੋਏ ਬਣਾਈਆਂ ਸਨ, ਉਨ੍ਹਾਂ ਨੂੰ ਹੁਣ ਬੰਦ ਕੀਤਾ ਜਾ ਰਿਹਾ ਹੈ।ਬੀਬੀ ਬਾਦਲ ਨੇ ਕਿਹਾ ਕਿ ‘ਆਪ’ ਨੇ ਲੋਕਾਂ ਨੂੰ ਗੁਮਰਾਹ ਕਰ ਕੇ ਸੱਤਾ ਬਟੋਰੀ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਨੇ ਸਿਧਾਂਤਕ ਰਾਜਨੀਤੀ ਕਰ ਕੇ ਹਮੇਸ਼ਾ ਲੋਕ ਹਿਤੈਸ਼ੀ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਲਈ ਖੇਤੀ ਅਧਾਰਤ ਸਕੀਮਾਂ ਲਿਆ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ। ਉਨ੍ਹਾਂ ਕਿਹਾ ਕਿ ਸੱਤ ਸਾਲ ਪਹਿਲਾਂ ਜਿੱਥੇ ਅਕਾਲੀ ਦਲ ਨੇ ਪੰਜਾਬ ਨੂੰ ਛੱਡਿਆ ਸੀ, ਉੱਥੇ ਹੀ ਖੜ੍ਹਾ ਹੈ। ਉਸ ਤੋਂ ਬਾਅਦ ਵਿਕਾਸ ਦੀ ਇਕ ਇੱਟ ਵੀ ਨਹੀਂ ਲਗਾਈ ਗਈ। ਜਿੱਥੇ ੳੇੁਹ ਬਠਿੰਡਾ ਹਲਕੇ ਲਈ ਏਮਜ਼ ਹਸਪਤਾਲ,ਘੁੱਦਾ ਯੂਨੀਵਰਸਿਟੀ,ਬਠਿੰਡਾ ਏਅਰਪੋਰਟ ਆਦਿ ਪ੍ਰੋਜੈਕਟ ਲੈ ਕੇ ਆਏ, ਉੱਥੇ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਸ਼ਹਿਰਾਂ, ਕਸਬਿਆਂ ’ਚ ਸੀਵਰੇਜ, ਵਾਟਰ ਸਪਲਾਈ, ਸਟਰੀਟ ਲਾਈਟਾਂ ਗਲੀਆਂ ਨਾਲੀਆਂ ਅਤੇ ਸੜਕਾਂ ਬਣਾਈਆਂ ਗਈਆਂ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਮੌਜੂਦਾ ਸਰਕਾਰ ਨੇ ਵਧਾਉਣ ਦੀ ਬਜਾਏ ਘਟਾ ਦਿੱਤੀਆਂ ਹਨ ਜਾਂ ਬੰਦ ਕਰ ਦਿੱਤੀਆਂ ਹਨ। ਪਹਿਲਾਂ ਹੋਈਆਂ ਚੋਣਾਂ ’ਚ ਉਨ੍ਹਾਂ ਨੂੰ ਹਰਾਉਣ ਲਈ ਅਨੇਕਾ ਹੱਥਕੰਡੇ ਅਪਣਾਏ ਗਏ ਪ੍ਰੰਤੂ ਲੋਕਾਂ ਦੇ ਸਾਥ ਨਾਲ ਉਹ ਤਿੰਨ ਵਾਰ ਜੇਤੂ ਹੋ ਕੇ ਨਿਕਲੇ, ਇਸ ਵਾਰ ਵੀ ਉਨ੍ਹਾਂ ਨੂੰ ਹਲਕੇ ਦੇ ਲੋਕਾਂ ’ਤੇ ਪੂਰਾ ਭਰੋਸਾ ਹੈ।ਇਸ ਮੌਕੇ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਅਰੋੜਾ, ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ,ਜ਼ਿਲ੍ਹਾ ਪ੍ਰਧਾਨ ਯੂਥ ਵਿੰਗ (ਸ਼ਹਿਰੀ) ਹਨੀਸ਼ ਬਾਂਸਲ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ (ਦਿਹਾਤੀ) ਜਤਿੰਦਰ ਸਿੰਘ ਸੋਢੀ,ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਸਮਾਓ, ਜੀਵਨ ਸਿੰਗਲਾ,ਕੁਲਸ਼ੇਰ ਸਿੰਘ ਰੂਬਲ,ਮਨੀ ਗੁੜਥੜੀ, ਨਿਰਵੈਰ ਸਿੰਘ ਬੁਰਜ ਹਰੀ ਆਦਿ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ, ਹੀਰੋਂ ਖੁਰਦ : ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ 'ਵਿਸ਼ਵ ਮਲੇਰੀਆ ਦਿਵਸ' ਮਨਾਇਆ

ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ 'ਵਿਸ਼ਵ ਮਲੇਰੀਆ ਦਿਵਸ' ਮਨਾਇਆ 


ਗੁਰਵਿੰਦਰ ਸਿੰਘ ਚਹਿਲ, ਹੀਰੋਂ ਖੁਰਦ : ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ 'ਵਿਸ਼ਵ ਮਲੇਰੀਆ ਦਿਵਸ' ਮਨਾਇਆ ਗਿਆ। ਸਿਹਤ ਵਿਭਾਗ ਦੀ ਟੀਮ ਵੱਲੋਂ ਸਿਹਤ ਨਿਗਰਾਨ ਭੋਲਾ ਸਿੰਘ ਵਿਰਕ ਨੇ ਦੱਸਿਆ ਕਿ ਮਾਦਾ ਮੱਛਰ ਐਨੋਫਲੀਜ਼ ਮਲੇਰੀਏ ਦਾ ਕਾਰਨ ਬਣਦਾ ਹੈ ਜੋ ਕਿ ਖੜ੍ਹੇ ਵਾਧੂ ਪਾਣੀ ਵਿੱਚ ਪਲ਼ਦਾ ਹੈ ਤੇ ਇਹ ਮੱਛਰ ਦਿਨ ਸਮੇਂ ਕੱਟਦਾ ਹੈ ਜਿਸ ਨਾਲ ਕਾਂਬੇ ਨਾਲ਼ ਬੁਖ਼ਾਰ ਚੜ੍ਹਦਾ ਹੈ ਤੇ ਪਸੀਨਾ ਆ ਕੇ ਬੁਖਾਰ ਉਤਰਦਾ ਹੈ। ਉਹਨਾਂ ਦੱਸਿਆ ਕਿ ਤੇਈਆ ਬੁਖਾਰ,ਤੇਜ਼ ਬੁਖਾਰ,ਸਿਰ ਦਰਦ,ਉਲਟੀਆਂ ਥਕਾਵਟ ਆਦਿ ਮਲੇਰੀਆ ਬੁਖਾਰ ਦੇ ਲੱਛਣ ਹਨ।ਉਹਨਾਂ ਦੱਸਿਆ ਕਿ ਕੂਲਰਾਂ ਵਿੱਚ ਪਾਣੀ ਹਰ ਹਫਤੇ ਬਦਲਣਾ ਚਾਹੀਦਾ ਹੈ ਅਤੇ ਬਰਸਾਤ ਦਾ ਪਾਣੀ ਜਮ੍ਹਾਂ ਨਹੀਂ ਹੋਣ ਦੇਣਾ ਚਾਹੀਦਾ।ਰਾਤ ਨੂੰ ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ।ਉਹਨਾਂ ਨੇ ਬੱਚਿਆਂ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਵੀ ਦਿੱਤੇ।ਇਸ ਮੌਕੇ ਸੀਐਚਓ ਸ਼ਿੰਦਰ ਕੌਰ,ਮਲਟੀਪਰਪਜ਼ ਹੈਲਥ ਵਰਕਰ ਅਸ਼ੋਕ ਕੁਮਾਰ,ਜਗਸੀਰ ਸਿੰਘ,ਨਿਰਮਲ ਸਿੰਘ,ਅਮਰਜੀਤ ਸਿੰਘ ,ਗੁਰਪ੍ਰੀਤ ਸਿੰਘ,ਆਸ਼ਾ ਵਰਕਰ ਬਲਜੀਤ ਕੌਰ ਅਤੇ ਸਰਕਾਰੀ ਹਾਈ ਸਕੂਲ ਗੁੜੱਦੀ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। ਆਧਿਆਪਕ ਅੰਮ੍ਰਿਤਪਾਲ ਸਿੰਘ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ।

Wednesday, April 24, 2024

ਗੁਰਵਿੰਦਰ ਸਿੰਘ ਚਹਿਲ,ਸੰਗਰੂਰ : ਡਿਪਟੀ ਕਮਿਸ਼ਨਰ ਨੇ ਮੈਰਿਟ ’ਚ ਆਈਆਂ ਵਿਦਿਆਰਥਣਾਂ ਤੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨਿਤ

ਡਿਪਟੀ ਕਮਿਸ਼ਨਰ ਨੇ ਮੈਰਿਟ ’ਚ ਆਈਆਂ ਵਿਦਿਆਰਥਣਾਂ ਤੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨਿਤ


ਦਸਵੀਂ ਦੀ ਪ੍ਰੀਖਿਆ ਵਿੱਚੋਂ ਮੈਰਿਟ ’ਚ ਆਈਆਂ 5 ਵਿਦਿਆਰਥਣਾਂ ਤੋਂ ਕੇਕ ਕਟਵਾਇਆ


ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਗੁਰਵਿੰਦਰ ਸਿੰਘ ਚਹਿਲ,ਸੰਗਰੂਰ : ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਤਰਾਸ਼ਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਮਿਸ਼ਨ ਐਕਸੀਲੈਂਸ ਆਰੰਭਿਆ ਸੀ ਅਤੇ ਹਾਲ ਹੀ ਵਿੱਚ ਆਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜਿਆਂ ਨੇ ਵਿਦਿਆਰਥੀਆਂ ਅਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦਿਆਂ ’ਤੇ ਸਫ਼ਲਤਾ ਦੀ ਮੋਹਰ ਲਗਾ ਦਿੱਤੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਸਵੀਂ ਦੀਆਂ ਪ੍ਰੀਖਿਆਵਾਂ ਵਿੱਚ ਮੈਰਿਟ ’ਤੇ ਆਈਆਂ ਸਰਕਾਰੀ ਸਕੂਲਾਂ ਦੀਆਂ 5 ਵਿਦਿਆਰਥਣਾਂ ਦੀ ਸਫ਼ਲਤਾ ਦੀ ਖੁਸ਼ੀ ਵਿੱਚ ਸਾਰਿਆਂ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਮਾਇਲੀ (98.30 ਪ੍ਰਤੀਸ਼ਤ), ਬੇਅੰਤ ਕੌਰ (97.23 ਪ੍ਰਤੀਸ਼ਤ), ਰੀਆ ਸ਼ਰਮਾ (96.92 ਪ੍ਰਤੀਸ਼ਤ), ਪ੍ਰਭਜੋਤ ਕੌਰ (96.76 ਪ੍ਰਤੀਸ਼ਤ) ਅਤੇ ਗਗਨਜੋਤ ਕੌਰ (96.61 ਪ੍ਰਤੀਸ਼ਤ) ਤੋਂ ਵਿਸ਼ੇਸ਼ ਤੌਰ ’ਤੇ ਕੇਕ ਕਟਵਾਇਆ ਅਤੇ ਭਵਿੱਖ ਵਿੱਚ ਹੋਰ ਵੀ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥਣਾਂ ਤੇ ਸਬੰਧਤ ਸਕੂਲਾਂ ਦੇ ਮੁਖੀਆਂ ਨੂੰ ਸਨਮਾਨ ਵਜੋਂ ਸਰਟੀਫਿਕੇਟ ਪ੍ਰਦਾਨ ਕੀਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ‘ਮਿਸ਼ਨ ਐਕਸੀਲੈਂਸ’ ਤਹਿਤ ਸਰਕਾਰੀ ਸਕੂਲਾਂ ਦੇ 98 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 08 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ, ਜਿਸ ਲਈ ਵਿਦਿਆਰਥੀ, ਸਕੂਲ ਮੁਖੀ, ਅਧਿਆਪਕ ਤੇ ਮਾਪੇ ਵਧਾਈ ਦੇ ਪਾਤਰ ਹਨ।ਇਸ ਮੌਕੇ ਹੌਂਸਲਾ ਅਫਜਾਈ ਵਜੋਂ ਵਿਦਿਆਰਥਣਾਂ ਤੇ ਸਕੂਲ ਮੁਖੀਆਂ ਨਾਲ ਆਪਣੇ ਜੀਵਨ ਤਜਰਬਿਆਂ ਦੀ ਸਾਂਝ ਪਾਉਂਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿੰਦਗੀ ਵਿੱਚ ਵਾਰ ਵਾਰ ਮਿਲਣ ਵਾਲੀਆਂ ਅਸਫ਼ਲਤਾਵਾਂ ਨਾਲ ਆਪਣੇ ਜੀਵਨ ਦੇ ਨਿਰਧਾਰਿਤ ਟੀਚਿਆਂ ਤੋਂ ਕਦਮ ਪਿੱਛੇ ਨਹੀਂ ਖਿੱਚਣਾ ਚਾਹੀਦਾ ਬਲਕਿ ਹਰ ਕਿਸਮ ਦੀਆਂ ਰੁਕਾਵਟਾਂ ਨੂੰ ਆਪਣੀ ਦ੍ਰਿੜਤਾ, ਸੂਝਬੂਝ ਤੇ ਹਿੰਮਤ ਸਦਕਾ ਦੂਰ ਕਰਕੇ ਸਮਾਜ ਵਿੱਚ ਆਪਣਾ ਨਾਮ ਸਥਾਪਤ ਕਰਨ ਲਈ ਤਨਦੇਹੀ ਨਾਲ ਜੁਟੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੀਵਨ ਵਿੱਚ ਕੋਈ ਵੀ ਮੁਕਾਮ ਹਾਸਲ ਕਰਨ ਦੀ ਹਰ ਕੋਸ਼ਿਸ਼ ਸਰਵੋਤਮ ਹੋਣੀ ਚਾਹੀਦੀ ਹੈ ਅਤੇ ਆਪਣੇ ਆਪ ਨੂੰ ਨਿਰੰਤਰ ਸੁਧਾਰਨ ਦੀ ਦਿਸ਼ਾ ਵਿੱਚ ਜੁਟੇ ਰਹਿਣਾ ਚਾਹੀਦਾ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਬੱਚਿਆਂ ਨੂੰ ਪਰਿਵਾਰਕ ਤੇ ਸਮਾਜਿਕ ਸਮਾਗਮਾਂ ਵਿੱਚ ਲਿਜਾ ਕੇ ਸਮਾਂ ਨਸ਼ਟ ਕਰਨ ਨਾਲੋਂ ਬੱਚੇ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹਿਣ ਦੀ ਲੋੜ ਹੈ।ਇਸ ਮੌਕੇ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਨੇ ਜੀਵਨ ਲਈ ਨਿਰਧਾਰਿਤ ਟੀਚਿਆਂ ਬਾਰੇ ਆਪਣੀ ਸਾਂਝ ਪਾਈ ਅਤੇ ਹੋਰ ਵੀ ਮਿਹਨਤ ਨਾਲ ਆਪਣੀ ਮੰਜ਼ਿਲ ਹਾਸਲ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਬਲਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਘਈ, ਮਿਸ਼ਨ ਦੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਤੇ ਸਬੰਧਤ ਸਕੂਲਾਂ ਦੇ ਮੁਖੀ ਵੀ ਹਾਜ਼ਰ ਸਨ।


ਗੁਰਵਿੰਦਰ ਸਿੰਘ ਚਹਿਲ,ਸੰਗਰੂਰ : ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ


ਗੁਰਵਿੰਦਰ ਸਿੰਘ ਚਹਿਲ,ਸੰਗਰੂਰ : ਮੌਜੂਦਾ ਵਿਦਿਅਕ ਵਰ੍ਹੇ ਲਈ ਸਰਕਾਰੀ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਦਾਖਲਾ ਦਰ ਵਧਾਉਣ ਲਈ ਜ਼ਮੀਨੀ ਪੱਧਰ ’ਤੇ ਸਾਰਥਕ ਉਪਰਾਲੇ ਕਰਨ ਵਾਲੇ ਅਗਾਂਹਵਧੂ ਅਧਿਆਪਕਾਂ ਨੂੰ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹੇੇ ਅਧੀਨ ਆਉਂਦੇ 9 ਸਿੱਖਿਆ ਬਲਾਕਾਂ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਾਖਲੇ ਲਈ ਨਿਯਮਤ ਤੌਰ ’ਤੇ ਪ੍ਰੇਰਿਤ ਕਰਨ ਵਿੱਚ ਦਿਲਚਸਪੀ ਦਿਖਾਉਣ ਵਾਲੇ ਸਕੂਲ ਮੁਖੀ ਤੇ ਅਧਿਆਪਕ ਵਧਾਈ ਦੇ ਪਾਤਰ ਹਨ ਕਿਉਂਜੋ ਅਧਿਆਪਕ ਵਰਗ ਹੀ ਰਾਹ ਦਸੇਰਾ ਬਣ ਕੇ ਜਿੰਦਗੀ ਨੂੰ ਰੌਸ਼ਨ ਕਰਨ ਦੇ ਸਮਰੱਥ ਬਣਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਇਨਰੋਲਮੈਂਟ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਲਈ ਜ਼ਿਲ੍ਹਾ ਨੋਡਲ ਅਫ਼ਸਰ ਪ੍ਰਿੰਸੀਪਲ ਬਿਪਨ ਚਾਵਲਾ, ਸਹਾਇਕ ਜਿਲ੍ਹਾ ਨੋਡਲ ਅਫ਼ਸਰ ਹੈਡ ਮਿਸਟ੍ਰੈਸ ਸ਼ੀਨੂੰ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ, ਪ੍ਰਿੰਸੀਪਲ ਦਿਲਦੀਪ ਕੌਰ ਲਹਿਰਾਗਾਗਾ, ਪ੍ਰਿੰਸੀਪਲ ਨੀਲਮ ਰਾਣੀ ਬਲਾਕ ਨੋਡਲ ਅਫ਼ਸਰ ਸੁਨਾਮ-1, ਪ੍ਰਿੰਸੀਪਲ ਰਵਿੰਦਰ ਕੌਰ ਛੱਤਵਾਲ ਬਲਾਕ ਨੋਡਲ ਅਫ਼ਸਰ ਸੁਨਾਮ-2, ਪ੍ਰਿੰਸੀਪਲ ਪ੍ਰਦੀਪ ਕੁਮਾਰ ਬਲਾਕ ਨੋਡਲ ਅਫ਼ਸਰ ਮੂਨਕ, ਹੈਡਮਾਸਟਰ ਵਿਪਨ ਕੁਮਾਰ ਗਰਗ ਬਲਾਕ ਨੋਡਲ ਅਫ਼ਸਰ ਧੂਰੀ, ਹੈਡਮਾਸਟਰ ਅਸ਼ੋਕ ਕੁਮਾਰ ਬਲਾਕ ਨੋਡਲ ਅਫਸਰ ਸ਼ੇਰਪੁਰ, ਹੈਡਮਾਸਟਰ ਕੁਲਵੀਰ ਸਿੰਘ ਬਲਾਕ ਨੋਡਲ ਅਫਸਰ ਸੰਗਰੂਰ-2, ਹੈਡਮਾਸਟਰ ਸੁਖਦੀਪ ਸਿੰਘ ਡੀਐਸਐਮ ਤੇ ਹੈਡਮਿਸਟ੍ਰੈਸ ਮਨਜੋਤ ਕੌਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਬਲਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਘਈ ਵੀ ਹਾਜ਼ਰ ਸਨ।



ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੌਇਲ ਸਾਲਾਨਾ ਸਕਾਲਰਸ਼ਿਪ ਟੈਸਟ 28 ਅਪ੍ਰੈਲ ਨੂੰ

ਦਿ ਰੌਇਲ ਸਾਲਾਨਾ ਸਕਾਲਰਸ਼ਿਪ ਟੈਸਟ 28 ਅਪ੍ਰੈਲ ਨੂੰ


ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਇਲਾਕੇ ਦੀ ਨਾਮਵਰ ਸੰਸਥਾ 
ਦਿ ਰੌਇਲ ਗਰੁੱਪ ਆਫ਼ ਕਾਲਜਿਜ਼’ ਜਿੱਥੇ ਕਿ 2015 ਤੋਂ ਰੌਇਲ ਡਿਗਰੀ ਕਾਲਜ,2018 ਤੋਂ ਨਰਸਿੰਗ ਕਾਲਜ,2021 ਤੋਂ ਫਿਜ਼ੀਕਲ ਐਜ਼ੂਕੇਸ਼ਨ ਕਾਲਜ ਤੇ ਹੁਣ 2023 ਤੋਂ ਫਾਰਮੇਸੀ ਕਾਲਜ ਸਫ਼ਲਤਾ-ਪੂਰਵਕ ਚੱਲ ਰਿਹਾ ਹੈ,ਵਿਖੇ ਹਜ਼ਾਰਾਂ ਵਿਦਿਆਰਥੀ ਵਿੱਦਿਆ ਗ੍ਰਹਿਣ ਕਰਕੇ ਆਪਣਾ ਭਵਿੱਖ ਸੰਵਾਰ ਰਹੇ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ,ਇਲਾਕੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਓਹਨਾਂ ਦੀ ਯੋਗਤਾ ਦੇ ਅਧਾਰ ਤੇ ਦਾਖ਼ਲਾ ਦੇਣ ਲਈ,ਡਿਗਰੀ ਕਾਲਜ ਵੱਲੋਂ ਸਾਲਾਨਾ ਸਕਾਲਰਸ਼ਿਪ ਟੈਸਟ 28 ਅਪ੍ਰੈਲ,ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਗੱਲ ਕਰਦਿਆ ਪ੍ਰਿੰਸੀਪਲ (ਡਾ.) ਕੁਲਦੀਪ ਸਿੰਘ ਬੱਲ ਨੇ ਦੱਸਿਆ ਕਿ ਇਹ ਟੈਸਟ ਕੋਈ ਵੀ +ਦੇ ਪੇਪਰ ਦੇ ਚੁੱਕਿਆ ਜਾਂ ਪਾਸ ਵਿਦਿਆਰਥੀ ਦੇ ਸਕਦਾ ਹੈ।ਬੱਚਿਆਂ ਨੂੰ ਓਹਨਾਂ ਦੇ ਟੈਸਟ ਦੇ ਨੰਬਰਾਂ ਦੇ ਅਨੁਸਾਰ ਗ੍ਰੈਜ਼ੂਏਸ਼ਨ ਪੱਧਰ ਤੇ ਦਾਖਲਿਆਂ ਵਿੱਚ ਸਕਾਲਰਸ਼ਿਪ ਦਿੱਤੀ ਜਾਵੇਗੀ ਤਾਂ ਜੋ ਕੋਈ ਵੀ ਹੋਣਹਾਰ ਵਿਦਿਆਰਥੀ ਪੈਸੇ ਦੀ ਘਾਟ ਕਰਕੇ ਆਪਣਾ ਭਵਿੱਖ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ। ਸੰਸਥਾ ਦੇ ਡੀਨ ਅਕਾਦਮਿਕ ਮਾਮਲੇ ਡਾ.ਕੁਲਵਿੰਦਰ ਸਿੰਘ ਸਰਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਯੋਗਤਾ ਦੇ ਪਾਤਰ ਬਨਣ ਲਈ ਘੱਟੋ-ਘੱਟ ਪੰਜਾਹ ਪ੍ਰਤੀਸ਼ਤ ਨੰਬਰ ਜ਼ਰੂਰ ਲੈਣੇ ਹੋਣਗੇ। ਓਹਨਾਂ ਨੇ ਵਿਿਦਆਰਥੀਆਂ ਲਈ ਇੱਕ ਹੋਰ ਸਹੂਲਤ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦਾ ਕਰੀਅਰ ਗਾਇਡੈਂਸ ਤੇ ਕੌਂਸਲੰਿਗ ਸੈੱਲ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਸਬੰਧੀ ਅਗਵਾਈ ਦੇਣ ਲਈ ਹਮੇਸ਼ਾ ਖੁੱਲ੍ਹਾ ਹੈ ਤੇ ਕੋਈ ਵੀ ਵਿਦਿਆਰਥੀ ਜਾਂ ਓਸ ਦੇ ਮਾਪੇ,ਬੱਚੇ ਦੀ ਅਗਲੇਰੀ ਪੜ੍ਹਾਈ ਲਈ ਕਾਲਜ ਵਿੱਚ ਆ ਕੇ ਸਲਾਹ ਮਸ਼ਵਰਾ ਕਰ ਸਕਦੇ ਹਨ।ਡੀਨ ਓਪਰੇਸ਼ਨਜ਼ ਪ੍ਰੋ. ਸੁਰਜਨ ਸਿੰਘ ਨੇ ਦੱਸਿਆ ਕਿ ਇਸ ਟੈਸਟ ਲਈ ਇਲਾਕੇ ਦੀਆਂ ਵਿਦਿਆਰਥਣਾਂ ਲਈ ਮੁਫ਼ਤ ਬੱਸ ਦੀ ਸਹੂਲਤ ਦਿੱਤੀ ਜਾਵੇਗੀ ਤਾਂ ਜੋ ਓਹਨਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਟੈਸਟ ਦੇ ਕੋਆਰਡੀਨੇਟਰ ਸਹਾਇਕ ਪ੍ਰੋਫੈਸਰ ਮਨਦੀਪ ਕੁਮਾਰ ਨੇ ਦੱਸਿਆ ਕਿ ਟੈਸਟ ਦਾ ਸਿਲੇਬਸ ਬਾਰਵੀਂ ਤੱਕ ਦੀ ਅੰਗਰੇਜ਼ੀ,ਪੰਜਾਬੀ,ਆਮ-ਗਿਆਨ ਤੇ ਕੰਪਿਊਟਰ ਆਦਿ ਲੋੜੀਂਦੇ ਵਿਸ਼ੇ ਹੋਣਗੇ।ਰੌਇਲ ਸੰਸਥਾਵਾਂ ਦੇ ਚੇਅਰਮੈਨ ਸ.ਏਕਮਜੀਤ ਸਿੰਘ ਸੋਹਲ ਨੇ ਇਲਾਕੇ ਦੇ ਸਮੂਹ +ਅਪੀਅਰ ਵਿਦਿਆਰਥੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਵੱਧ ਚੜ੍ਹ ਕੇ ਇਸ ਟੈਸਟ ਵਿੱਚ ਭਾਗ ਲੈਣ ਤੇ ਇਸ ਸੁਨਹਿਰੀ ਮੌਕੇ ਦਾ ਲਾਭ ਲੈਣ।

ਹਰਮੇਸ਼ ਸਿੰਘ ਮੇਸ਼ੀ,ਦਿੜ੍ਹਬਾ : ਚੋਣ ਕਮਿਸ਼ਨ ਪ੍ਰਧਾਨ ਮੰਤਰੀ ਦੇ ਨਫਰਤ ਭਰੇ ਭਾਸ਼ਣਾ 'ਤੇ ਕਾਰਵਾਈ ਕਰੇ-ਹਰਪਾਲ ਸਿੰਘ ਚੀਮਾ

ਚੋਣ ਕਮਿਸ਼ਨ ਪ੍ਰਧਾਨ ਮੰਤਰੀ ਦੇ ਨਫਰ ਭਰੇ ਭਾਸ਼ਣਾ 'ਤੇ ਕਾਰਵਾਈ ਕਰੇ-ਹਰਪਾਲ ਸਿੰਘ ਚੀਮਾ

ਹਰਮੇਸ਼ ਸਿੰਘ ਮੇਸ਼ੀ , ਦਿੜ੍ਹਬਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰ ਰੋਜ਼ ਦਿੱਤੇ ਜਾਣ ਵਾਲੇ ਭਾਸ਼ਣਾ ਉਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੜਕਾੳੂ ਬਿਆਨ ਦੇਣੇ ਬੰਦ ਕਰੇ ਇਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖਤਰਾ ਪੈਦਾ ਹੋ ਰਿਹਾ ਹੈ। ਉਹ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸੀ। ਚੀਮਾ ਨੇ ਕਿਹਾ ਕਿ ਭਾਜਪਾ ਦਾ ਨਫਤਰ ਵਾਲੀ ਰਾਜਨੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣਾ ਵਿੱਚੋਂ ਸਾਫ ਝਲਕ ਰਹੀ ਹੈ। ਮੋਦੀ ਆਪਣੇ ਹਰ ਭਾਸ਼ਣ ਵਿੱਚ ਵਿਸੇਸ ਭਾਈਚਾਰੇ ਵਿਰੁੱਧ ਨਫਰਤ ਭਰੀ ਭਾਸ਼ਾ ਦਾ ਇਸਤੇਮਾਲ ਕਰ ਰਿਹਾ ਹੈ ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਦੋਂ ਜਿਹੇ ਭਾਸ਼ਣ ਦੇਣ ਦਾ ਮਤਲਬ ਹੈ ਕਿ ਉਹ ਭਾਜਪਾ ਦੇਸ਼ ਵਿੱਚੋਂ ਬੁਰੀ ਤਰ੍ਹਾਂ ਹਾਰ ਰਹੀ ਹੈ ਇਸ ਕਰਕੇ ਘਬਰਾਹਟ ਵਿੱਚ ਆ ਕੇ ਭਾਸ਼ਣ ਦੇ ਰਿਹਾ ਹੈ ਉਨ੍ਹਾਂ ਦੇ ਭਾਸ਼ਣਾਂ ਵਿੱਚ ਰਾਸ਼ਟਰੀ ਏਕਤਾ ਲਈ ਸਬੰਧਤ ਕਾਨੂੰਨਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਭਾਜਪਾ ਦਾ ਸਾਰੇ ਦੇਸ਼ ਵਿੱਚੋਂ ਛਵੀ ਖਰਾਬ ਹੋ ਰਹੀ ਹੈ ਇਸ ਕਰਕੇ ਉਹ ਉਹ ਇੱਕ ਫਿਰਕੇ ਨੂੰ ਆਪਣੇ ਨਾਲ ਜੋੜਣ ਲਈ ਦੂਜੇ ਫਿਰਕਿਆ ਉਤੇ ਨਫਰਕ ਭਰੀ ਭਾਸ਼ਾ ਬੋਲ ਰਹੇ ਹਨ। ਇਸ ਦੇ ਨਾਲ ਹੀ ਚੋਣਾਂ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾ ਨੂੰ ਭੜਕਾ ਕੇ ਵੋਟਾਂ ਬਟੋਰਨੀਆਂ ਚਾਹੁੰਦਾ ਹੈ ਜਦੋਂ ਕਿ ਚੋਣਾਂ ਵਿੱਚ ਧਾਰਮਿਕ ਮਸਲੇ ਲੈਕੇ ਭਾਸ਼ਣ ਦੇਣੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਹੈ ਇਸ ਕਰਕੇ ਮੁੱਖ ਚੋਣ ਕਮਿਸ਼ਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਕਾਰਵਾਈ ਕਰਕੇ ਉਨ੍ਹਾਂ ‘ਤੇ ਚੋਣ ਲੜਨ ਤੋਂ ਛੇ ਸਾਲਾਂ ਲਈ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਸ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ, ਨਹੀਂ ਤਾਂ ਦੇਸ ਨੂੰ ਸਭ ਤੋਂ ਉੱਚੇ ਸੰਵਿਧਾਨਕ ਅਹੁਦਿਆਂ ਵਿੱਚੋਂ ਇੱਕ ਕਾਨੂੰਨ ਤੋੜਨ ਵਾਲੇ ਦੇ ਸੰਵਿਧਾਨਕ ਸੰਕਟ ਦਾ ਸਾਹਮਣਾ ਕਰਨਾ ਪਵੇਗਾ।


 

Tuesday, April 23, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸੰਤ ਬਾਬਾ ਬੱਗਾ ਸਿੰਘ ਸਿੱਖ ਹੈਰੀਟੇਜ ਸਕੂਲ ਹੀਰੋਂ ਕਲਾਂ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ



ਸੰਤ ਬਾਬਾ ਬੱਗਾ ਸਿੰਘ ਸਿੱਖ ਹੈਰੀਟੇਜ ਸਕੂਲ ਹੀਰੋਂ ਕਲਾਂ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ


ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸੰਤ ਬਾਬਾ ਬੱਗਾ ਸਿੰਘ ਸਿੱਖ ਹੈਰੀਟੇਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹੀਰੋਂ ਕਲਾਂ ਦਾ ਨਤੀਜਾ ਸੌ ਫੀਸਦੀ ਰਿਹਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਬਲਵੀਰ ਸਿੰਘ ਨੇ ਦੱਸਿਆ ਕਿ ਇਸ ਨਤੀਜੇ ਦੌਰਾਨ ਰੁਪਿੰਦਰ ਕੌਰ ਪੁੱਤਰੀ ਰਘਵੀਰ ਸਿੰਘ ਨੇ 601/650 ਅੰਕ ਪ੍ਰਾਪਤ ਕਰਕੇ ਪਹਿਲਾ,ਹਰਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ 596/650 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕਰਮਵੀਰ ਕੌਰ ਪੁੱਤਰੀ ਮਨਜੀਤ ਸਿੰਘ ਤੇ ਨਵਜੋਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ 594/650 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।ਵਧੀਆ ਨੰਬਰ ਲੈ ਕੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ (ਲੋਕਲ) ਦੇ ਪ੍ਰਧਾਨ ਜਰਨੈਲ ਸਿੰਘ, ਭਾਈ ਬਹਾਦਰ ਸਿੰਘ,ਪ੍ਰਿੰਸੀਪਲ ਬਲਵੀਰ ਸਿੰਘ,ਉਪ ਪ੍ਰਿੰਸੀਪਲ ਕਰਮਜੀਤ ਸਿੰਘ ਤੇ ਸਮੁੱਚੇ ਸਟਾਫ ਨੇ ਵਧਾਈ ਦਿੱਤੀ।