Monday, May 6, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਭਾਈ ਬਹਿਲੋ ਖਾਲਸਾ ਗਰਲਜ਼ ਕਾਲਜੀਏਟ ਸਕੂਲ਼ ਫਫੜੇ ਭਾਈਕੇ ਦਾ ਨਤੀਜਾ ਸੌ ਫੀਸਦੀ ਰਿਹਾ

ਭਾਈ ਬਹਿਲੋ ਖਾਲਸਾ ਗਰਲਜ਼ ਕਾਲਜੀਏਟ ਸਕੂਲ਼ ਫਫੜੇ ਭਾਈਕੇ ਦਾ ਨਤੀਜਾ ਸੌ ਫੀਸਦੀ ਰਿਹਾ




ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪੰਜਾਬ ਸਕੂਲ਼ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਭਾਈ ਬਹਿਲੋ ਖਾਲਸਾ ਗਰਲਜ਼ ਕਾਲਜੀਏਟ ਸਕੂਲ਼ ਫਫੜੇ ਭਾਈਕੇ ਦਾ 12ਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ।ਇਹਨਾਂ ਨਤੀਜਿਆਂ ਵਿਚ 12ਵੀਂ (ਆਰਟਸ) 'ਚੋਂ ਸਿਮਰਜੋਤ ਕੌਰ ਨੇ 87 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ,ਮਨਪ੍ਰੀਤ ਕੌਰ ਨੇ 85 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜਸ਼ਨਦੀਪ ਕੌਰ ਨੇ 81 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਮਰਸ ਸਟਰੀਮ ਵਿਚ ਹਰਮਨ ਕੌਰ ਨੇ ਪਹਿਲਾ ਅਤੇ ਰਾਜਵੀਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਵੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਦਿ ਰੌਇਲ ਗਲੋਬਲ ਸਕੂਲ 'ਚ ਕਰਵਾਇਆ ਓਰੀਐਂਟੇਸ਼ਨ ਪ੍ਰੋਗਰਾਮ

ਦਿ ਰੌਇਲ ਗਲੋਬਲ ਸਕੂਲ 'ਚ ਕਰਵਾਇਆ ਓਰੀਐਂਟੇਸ਼ਨ ਪ੍ਰੋਗਰਾਮ


ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ,ਜਿਸ ਵਿੱਚ ਲਗਭਗ 200 ਵਿਦਿਆਰਥੀਆਂ ਦੇ ਮਾਪਿਆਂ ਨੇ ਭਾਗ ਲਿਆ।ਸਕੂਲ ਪ੍ਰਿੰਸੀਪਲ ਯੋਗਿਤਾ ਭਾਟੀਆ ਨੇ ਮਾਪਿਆਂ ਨੂੰ ਜੀ ਆਇਆਂ ਨੂੰ ਆਖਦਿਆਂ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਵਿਅਕਤੀਗਤ ਵਿਕਾਸ ਦੇ ਪਾਲਨ ਪੋਸ਼ਣ ਵਿੱਚ ਸਕੂਲ ਅਤੇ ਮਾਪਿਆਂ ਦਰਮਿਆਨ ਮਜ਼ਬੂਤ ਸਾਂਝੀਦਾਰੀ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਸੰਸਥਾ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਨਾਲ ਪਾਲਣਾ ਕਰਨ ਲਈ ਪ੍ਰੇਰਿਆ।ਇਸ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਨੇ ਕਈ ਅਹਿਮ ਜਾਣਕਾਰੀਆਂ ਹਾਸਲ ਕੀਤੀਆਂ।ਇਸ ਸਮਾਗਮ ਵਿੱਚ ਸੰਸਥਾ ਦੇ ਵਿੱਦਿਅਕ ਦਰਸ਼ਨ, ਰਾਸ਼ਟਰੀ ਪਾਠਕ੍ਰਮ ਫਰੇਮ ਵਰਕ ਨੂੰ ਲਾਗੂ ਕਰਨ ਅਤੇ ਪਾਠਕ੍ਰਮ ਦੇ ਡਿਜ਼ਾਈਨ ਦੀਆਂ ਪੇਚੀਦਗੀਆਂ ਬਾਰੇ ਇੱਕ ਸੰਪੂਰਨ ਸੰਖੇਪ ਜਾਣਕਾਰੀ ਪ੍ਰਦਾਨ ਕੀਤੀ।ਵੱਖ-ਵੱਖ ਵਿਸ਼ਿਆਂ ਅਤੇ ਆਉਣ ਵਾਲੇ ਸਾਲ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ।ਉਹਨਾਂ ਨੇ ਕਿਹਾ ਕਿ ਉਹ ਮਾਤਾ ਪਿਤਾ ਨੂੰ ਸਕੂਲ ਮੈਨੇਜ਼ਮੈਂਟ,ਸਕੂਲ ਅਧਿਆਪਕ ਅਤੇ ਮਾਪਿਆਂ ਦੇ ਸਹਿਯੋਗ ਨਾਲ ਬੱਚੇ ਦਾ ਭਵਿੱਖ ਉਜਵਲ ਬਣਾਉਣ ਵਿਚ ਯਤਨ ਕਰਾਂਗੇ।ਇਸ ਪ੍ਰੋਗਰਾਮ ਵਿਚ ਸਕੂਲ ਮੈਨੇਜ਼ਮੈਂਟ,ਸਕੂਲ ਦੀ ਪਾਲਿਸੀ ਅਤੇ ਬੱਚਿਆਂ ਨੂੰ ਪੜ੍ਹਾਉਣ ਦੇ ਢੰਗ ਤੋਂ ਮਾਪਿਆਂ ਨੂੰ ਜਾਣੂ ਕਰਵਾਇਆ।ਨਾਲ ਹੀ ਮਾਪਿਆਂ ਨੂੰ ਬੱਚਿਆਂ ਨਾਲ ਪੜ੍ਹਾਈ ਅਤੇ ਉਨ੍ਹਾਂ ਦੇ ਅਚਾਰ-ਵਿਹਾਰ ਤੇ ਧਿਆਨ ਰੱਖਣ ਦੇ ਢੰਗ ਬਾਰੇ ਵੀ ਜਾਣਕਾਰੀ ਦਿੱਤੀ। ਮਾਪਿਆਂ ਨੂੰ ਬੱਚਿਆਂ ਲਈ ਸਕੂਲ ਵਿਚ ਸੁਰੱਖਿਅਤ ਵਾਤਾਵਾਰਣ ਦਾ ਆਸ਼ਵਾਸਨ ਦਿਲਾਇਆ। ਅਖੀਰ ਵਿਚ ਮਾਪਿਆਂ ਨੂੰ ਬੱਚਿਆਂ ਦੇ ਅਧਿਆਪਕਾਂ ਨਾਲ ਮਿਲਵਾਇਆ ਗਿਆ ਅਤੇ ਉਨ੍ਹਾਂ ਨੇ ਅਧਿਆਪਕਾਂ ਨਾਲ ਆਪਣੇ ਵਿਚਾਰ ਅਤੇ ਸਵਾਲ ਜਵਾਬ ਸਾਂਝੇ ਕੀਤੇ।

Sunday, May 5, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ ਹੋਈ

ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ ਹੋਈ


ਏ.ਆਰ.ਓਜ਼ ਨੇ ਚੋਣ ਅਮਲੇ ਨੂੰ ਲੋਕ ਸਭਾ ਚੋਣਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਪ੍ਰੇਰਿਤ ਕੀਤਾ



ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਸਟਰ ਟ੍ਰੇਨਰਜ਼ ਵੱਲੋਂ ਚੋਣ ਅਮਲੇ ਦੀ ਪਹਿਲੀ ਰਿਹਰਸਲ ਵਿਧਾਨ ਸਭਾ ਹਲਕਾ ਪੱਧਰ ’ਤੇ ਸਬੰਧਤ ਏ.ਆਰ.ਓਜ਼ ਦੀ ਨਿਗਰਾਨੀ ਹੇਠ ਕਰਵਾਈ ਗਈ।ਐਸ.ਡੀ.ਐਮ. ਮਾਨਸਾ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ ਅਤੇ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ ਨੇ ਸਬੰਧਤ ਵਿਧਾਨ ਸਭਾ ਹਲਕਿਆਂ ’ਚ ਰਿਹਰਸਲ ਸਥਾਨਾਂ ਦਾ ਦੌਰਾ ਕਰਕੇ ਮਾਸਟਰ ਟਰੇਨਰਜ਼ ਅਤੇ ਚੋਣ ਅਮਲੇ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਵਿਧਾਨ ਸਭਾ ਹਲਕਾ ਮਾਨਸਾ ਦੀ ਰਿਹਰਸਲ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ,ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੀ ਰਿਹਰਸਲ ਬਲਰਾਜ ਸਿੰਘ ਭੂੰਦੜ ਯੂਨੀਵਰਸਿਟੀ ਕੈਂਪਸ ਸਰਦੂਲਗੜ੍ਹ ਵਿਖੇ ਅਤੇ ਬੁਢਲਾਡਾ ਦੀ ਰਿਹਰਸਲ ਕ੍ਰਿਸ਼ਨਾ ਕਾਲਜ ਰੱਲੀ ਵਿਖੇ ਹੋਈ।ਇਸ ਮੌਕੇ ਤਹਿਸੀਲਦਾਰ ਮਾਨਸਾ ਪ੍ਰਵੀਨ ਕੁਮਾਰ ਸਿੰਗਲਾ,ਨਾਇਬ ਤਹਿਸੀਲਦਾਰ ਰਜਨੀਸ਼ ਗੋਇਲ,ਨਾਇਬ ਤਹਿਸੀਲਦਾਰ ਗੁਰਬੰਸ ਸਿੰਘ,ਸਕੱਤਰ ਮਾਰਕਿਟ ਕਮੇਟੀ ਜੈ ਸਿੰਘ,ਚੋਣ ਕਾਨੂੰਗੋ ਵਰੁਣ ਕੁਮਾਰ,ਚੋਣ ਕਾਨੂੰਗੋ ਅਮਨਦੀਪ ਸਿੰਘ,ਚੋਣ ਕਾਨੂੰਗੋ ਅਮਰ ਨਾਥ,ਸਵੀਪ ਨੋਡਲ ਅਫ਼ਸਰ ਪ੍ਰਦੀਪ ਸਿੰਘ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਸੈਕੰਡਰੀ ਸਕੂਲ ਹੀਰੋਂ ਖੁਰਦ ਵਿਖੇ ਬੋਰਡ ਪ੍ਰੀਖਿਆਵਾਂ 'ਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਸਰਕਾਰੀ ਸੈਕੰਡਰੀ ਸਕੂਲ ਹੀਰੋਂ ਖੁਰਦ ਵਿਖੇ ਬੋਰਡ ਪ੍ਰੀਖਿਆਵਾਂ 'ਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ,ਦਸਵੀਂ ਤੇ 12ਵੀਂ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੀਰੋਂ ਖੁਰਦ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਜਾਣਕਾਰੀ ਦਿੰਦਿਆ ਅਧਿਆਪਕ ਚਮਕੌਰ  ਸਿੰਘ ਨੇ ਦੱਸਿਆ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ,ਬੱਸਪ੍ਰੀਤ ਕੌਰ,ਬੇਅੰਤ ਕੌਰ ਤੇ ਅਰਸ਼ਦੀਪ ਸਿੰਘ ਨੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਤੇ ਦਸਵੀਂ ਜਮਾਤ ਦੇ ਵਿਦਿਆਰਥੀ ਜਸਪਾਲ ਸਿੰਘ,ਆਕਾਸ਼ਦੀਪ ਕੌਰ,ਕਮਲ ਕੌਰ ਨੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ।ਬਾਰਵੀਂ ਜਮਾਤ ਦੇ ਵਿਦਿਆਰਥੀ ਪਿੰਕੀ ਕੌਰ,ਮਨਦੀਪ ਕੌਰ,ਹਰਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ,ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ।ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੂਹ ਸਕੂਲ ਸਟਾਫ਼ ਵੱਲੋਂ  ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਇੰਚਾਰਜ ਰਮਨਦੀਪ ਸਿੰਘ,ਚਮਕੌਰ ਸਿੰਘ,ਸਿੰਦਰਪਾਲ ਕੌਰ,ਗੁਰਪ੍ਰੀਤ ਸਿੰਘ,ਸੁਖਵਿੰਦਰ ਸਿੰਘ,ਪ੍ਰਿਆ ਰਾਣੀ,ਮਨਦੀਪ ਕੌਰ,ਜਸਪ੍ਰੀਤ ਕੌਰ,ਮਨੂੰ ਰਿਸੀ਼ ਅਤੇ ਸਤਵਿੰਦਰਪਾਲ ਸਿੰਘ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਹਾਈ ਸਕੂਲ ਰਾਮਪੁਰ ਮੰਡੇਰ ਵਿਖ਼ੇ ਅੱਠਵੀਂ ਜਮਾਤ ਦੇ ਵਿਦਿਆਰਥੀ ਸਨਮਾਨਿਤ

ਸਰਕਾਰੀ ਹਾਈ ਸਕੂਲ ਰਾਮਪੁਰ ਮੰਡੇਰ ਵਿਖ਼ੇ ਅੱਠਵੀਂ ਜਮਾਤ ਦੇ ਵਿਦਿਆਰਥੀ ਸਨਮਾਨਿਤ


ਅਸੀਸ ਕੌਰ, ਸਿਮਰਨ ਕੌਰ ਤੇ ਖੁਸ਼ਬੂ ਸ਼ਰਮਾ ਨੇ ਕੀਤਾ ਕ੍ਰਮਵਾਰ ਪਹਿਲਾ,ਦੂਜਾ ਤੇ ਤੀਜਾ ਸਥਾਨ ਪ੍ਰਾਪਤ
      
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਹਾਈ ਸਮਾਰਟ ਸਕੂਲ ਰਾਮਪੁਰ ਮੰਡੇਰ ਦੇ ਇਸ ਸੈਸ਼ਨ ਦੇ ਅੱਠਵੀਂ ਜਮਾਤ ਵਿੱਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਮੁਖੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਅਸੀਸ ਕੌਰ ਪੁੱਤਰੀ ਬੱਗਾ ਸਿੰਘ ਨੇ 573 ਅੰਕ ਪ੍ਰਾਪਤ ਕਰਕੇ ਪਹਿਲਾ, ਸਿਮਰਨ ਕੌਰ ਪੁੱਤਰੀ ਬਿੰਦਰ ਸਿੰਘ ਨੇ 563 ਅੰਕ ਪ੍ਰਾਪਤ ਕਰਕੇ ਦੂਜਾ, ਖੁਸ਼ਬੂ ਸ਼ਰਮਾ ਪੁੱਤਰੀ ਪਾਲਾ ਰਾਮ ਨੇ 559 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪ੍ਰਭਜੋਤ ਕੌਰ ਪੁੱਤਰੀ ਜਗਸੀਰ ਸਿੰਘ ਨੇ 556 ਅੰਕ, ਹਰਮਨਜੋਤ ਕੌਰ ਪੁੱਤਰੀ ਗੁਰਮੇਲ ਸਿੰਘ ਨੇ 548 ਅੰਕ, ਰਮਨਦੀਪ ਕੌਰ ਪੁੱਤਰੀ ਜੱਗਾ ਸਿੰਘ ਨੇ 543, ਕਿਰਨਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ 541 ਅੰਕ, ਮਨਪ੍ਰੀਤ ਕੌਰ ਪੁੱਤਰੀ ਕਾਲਾ ਸਿੰਘ ਨੇ 540 ਅੰਕ, ਪਰਨੀਤ ਕੌਰ ਪੁੱਤਰੀ ਦਰਸ਼ਨ ਸਿੰਘ ਨੇ 537 ਅੰਕ, ਨਵਜੋਤ ਕੌਰ ਪੁੱਤਰੀ ਗੋਬਿੰਦ ਸਿੰਘ ਨੇ 531 ਅੰਕ, ਰਾਜਵੀਰ ਕੌਰ ਪੁੱਤਰੀ ਪੂਰਨ ਸਿੰਘ ਨੇ 481 ਅੰਕ ਪ੍ਰਾਪਤ ਕੀਤੇ। ਜਮਾਤ ਇੰਚਾਰਜ ਅਨੀਤਾ ਰਾਣੀ ਨੇ ਦੱਸਿਆ ਕਿ ਇਸ ਸਾਲ ਅੱਠਵੀਂ ਜਮਾਤ ਦਾ ਬਹੁਤ ਸ਼ਾਨਦਾਰ ਨਤੀਜਾ ਰਿਹਾ ਹੈ। ਸਕੂਲ ਮੁਖੀ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਹਰ ਸਾਲ ਬਿਹਤਰ ਨਤੀਜੇ ਆਉਂਦੇ ਹਨ, ਅਗਲੇ ਸਾਲ ਹੋਰ ਵੀ ਵਧੀਆ ਨਤੀਜੇ ਆਉਣ ਦੀ ਆਸ ਹੈ। ਇਹਨਾਂ ਵਿਦਿਆਰਥੀਆਂ ਨੂੰ ਸਕੂਲ ਮੁਖੀ ਅਤੇ ਸਾਰੇ ਅਧਿਆਪਕਾਂ ਦੁਆਰਾ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਜਨੀ ਬਾਤਿਸ, ਪੂਨਮ, ਤਰਨਜੀਤ ਕੌਰ, ਮਨੀ ਸ਼ਰਮਾ, ਬਬੀਤਾ ਰਾਣੀ, ਅਨੀਤਾ ਰਾਣੀ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਪਪਿੰਦਰ ਸਿੰਘ, ਸਾਹਿਬ ਸਿੰਘ ਅਤੇ ਸੰਦੀਪ ਸ਼ਰਮਾ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਬਠਿੰਡਾ ਸੀਟ 'ਤੇ ਖਿੜੇਗਾ ਕਮਲ,ਪਰਮਪਾਲ ਕੌਰ ਸਿੱਧੂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ : ਭਾਜਪਾ ਆਗੂ

ਬਠਿੰਡਾ ਸੀਟ 'ਤੇ ਖਿੜੇਗਾ ਕਮਲ,ਪਰਮਪਾਲ ਕੌਰ ਸਿੱਧੂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ : ਭਾਜਪਾ ਆਗੂ  

ਦਲਿਤ ਭਾਈਚਾਰੇ 'ਤੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਦਾ ਕੰਮ ਨਰਿੰਦਰ ਮੋਦੀ ਨੇ ਕੀਤਾ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ ਅਤੇ ਹਲਕਾ ਕਨਵੀਨਰ ਸੁਬੇਦਾਰ ਭੋਲਾ ਸਿੰਘ ਨੇ ਕਿਹਾ ਕਿ ਬਠਿੰਡਾ ਲੋਕ ਸਭਾ ਸੀਟ ਤੇ ਕਮਲ ਖਿੜੇਗਾ ਬੀਬਾ ਪਰਮਪਾਲ ਕੌਰ ਸਿੱਧੂ ਮਲੂਕਾ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਬਠਿੰਡਾ ਜਨਤਾ ਨੂੰ ਇਹ ਗੱਲ ਸਮਝ ਆ ਗਈ ਹੈ ਬਠਿੰਡਾ ਦਾ ਜੋਂ ਵਿਕਾਸ ਹੋਇਆ ਹੈ ਉਹ ਨਰਿੰਦਰ ਮੋਦੀ ਸਰਕਾਰ ਵਲੋਂ ਕੀਤਾ ਗਿਆ ਹੈ ਚਾਹੇ ਉਹ ਏਮਜ਼ ਸੜਕਾਂ ਦਾ ਜਾਲ ਅਤੇ ਰੇਲਵੇ ਦਾ ਆਧੁਨਿਕੀਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇਣ ਲਈ ਜੋ ਕੰਮ ਕੀਤੇ ਹਨ,ਉਹ ਨਰਿੰਦਰ ਮੋਦੀ ਸਰਕਾਰ ਵਲੋਂ ਕੀਤੇ ਗਏ ਹਨ ਪਰ ਕਾਂਗਰਸ,ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵਲੋਂ ਹਮੇਸ਼ਾ ਬਠਿੰਡਾ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ।ਭਾਜਪਾ ਆਗੂਆਂ ਨੇ ਕਿਹਾ ਬਦਲਾਓ ਦਾ ਢੰਡੋਰਾ ਪਿੱਟ ਕੇ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਸੀ ਪ੍ਰੰਤੂ ਉਹਨਾਂ ਵਲੋਂ ਜਨਤਾ ਨਾਲ ਧੋਖਾ ਕੀਤਾ ਗਿਆ ਹੈ।ਪੰਜਾਬ ਵਿੱਚ ਕਾਨੂੰਨ ਨਾਮ ਦੀ ਚੀਜ਼ ਨਹੀਂ ਹੈ ਲ,ਸ਼ਰੇਆਮ ਸਰਕਾਰ ਦੀ ਸ਼ਹਿ 'ਤੇ ਨਸ਼ਾ ਵਿਕ ਰਿਹਾ ਹੈ।ਸਭ ਤੋਂ ਵੱਡਾ ਧੋਖਾ ਮਹਿਲਾਵਾਂ ਨਾਲ ਕੀਤਾ ਹੈ, ਉਹਨਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਲਾਲਚ ਦੇ ਕੇ ਵੋਟਾਂ ਲੈ ਲਈਆਂ ਪ੍ਰੰਤੂ ਉਹਨਾਂ ਦੇ ਖਾਤਿਆਂ ਵਿਚ ਰੁਪਏ ਪਾਉਣ ਦਾ ਕੋਈ ਵੀ ਨਾਮ ਨਹੀਂ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਲਿਤ ਭਾਈਚਾਰੇ ਨਾਲ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਗਰੀਬਾਂ ਨੂੰ ਮਕਾਨ ਬਣਾ ਕੇ ਦੇਣਾ,ਫਲਸ਼ਾਂ ਬਣਾਉਣਾ,ਇਲਾਜ ਲਈ ਆਯੁਸ਼ਮਾਨ ਕਾਰਡ ਅਤੇ ਪੇਟ ਭਰਨ ਲਈ ਹਰ ਨੂੰ ਅਨਾਜ ਦੇਣਾ ਅਤੇ ਕਈ ਹੋਰ ਯੋਜਨਾਵਾਂ ਹਨ ਜਿਨ੍ਹਾਂ ਨਾਲ ਦਲਿਤ ਭਾਈਚਾਰੇ 'ਤੇ ਹੋਰ ਰਹੇ ਸ਼ੋਸ਼ਣ ਨੂੰ ਰੋਕਣ ਲਈ ਕੰਮ ਕੀਤਾ ਹੈ। ਇਸ ਕਰਕੇ ਦਲਿਤ ਸਮਾਜ ਖੁੱਲ੍ਹ ਕੇ ਭਾਜਪਾ ਨਾਲ ਹੈ। ਉਹਨਾਂ ਕਿਹਾ ਕਿ ਬਠਿੰਡਾ ਲੋਕ ਸਭਾ ਸੀਟ 'ਤੇ ਕਮਲ ਖਿੜੇਗਾ ਅਤੇ ਬੀਬਾ ਪਰਮਪਾਲ ਕੌਰ ਸਿੱਧੂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ।ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਗੁਰੂ ,ਯਸ਼ਪਾਲ ,ਪੁਨੀਤ ਸਿੰਗਲਾ ,ਮੰਡਲ ਪ੍ਰਧਾਨ ਵਿਵੇਕ ਗਰਗ, ਕਰੁਣ ਬਾਂਸਲ, ਦੀਪਕ ਗੋਇਲ ਬਰੇ ,ਮੰਡਲ ਪ੍ਰਧਾਨ ਦਵਿੰਦਰ ਸਿੰਘ, ਸੰਜੀਵ ਆਰੀਆ ਅਤੇ ਵਰਕਰ ਹਾਜ਼ਰ ਸਨ।

Saturday, May 4, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਨੈਸ਼ਨਲ ਕਾਲਜ ਭੀਖੀ ਵਿਖੇ 32 ਸਾਲ ਸੇਵਾ ਨਿਭਾਉਣ ਵਾਲੇ ਗੁਰਜੰਟ ਸਿੰਘ ਹੋਏ ਸੇਵਾ ਮੁਕਤ

 

ਨੈਸ਼ਨਲ ਕਾਲਜ ਭੀਖੀ ਵਿਖੇ  32 ਸਾਲ ਸੇਵਾ  ਨਿਭਾਉਣ ਵਾਲੇ  ਗੁਰਜੰਟ ਸਿੰਘ ਹੋਏ ਸੇਵਾ ਮੁਕਤ 

ਗੁਰਜੰਟ ਸਿੰਘ ਇੱਕ ਸੱਚੇ ਸੁੱਚੇ ਅਤੇ ਨਰਮ ਸ਼ਖ਼ਸੀਅਤ ਦੇ ਮਾਲਕ ਹਨ : ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ  : ਨੈਸ਼ਨਲ ਕਾਲਜ ਭੀਖੀ ਦੇ ਸਭ ਤੋਂ ਪੁਰਾਣੇ ਮੁਲਾਜ਼ਮ ਗੁਰਜੰਟ ਸਿੰਘ ਆਪਣੀਆਂ 32 ਸਾਲਾਂ ਦੀਆਂ ਸੇਵਾਵਾਂ ਨਿਭਾਉਣ ਤੋਂ ਬਾਅਦ ਸੇਵਾ ਮੁਕਤ ਹੋ ਗਏ। ਕਾਲਜ ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ ਨੇ ਕਾਲਜ ਵਿੱਚ ਸੇਵਾਮੁਕਤੀ 'ਤੇ ਪਾਰਟੀ ਰੱਖੀ ਗਈ। ਇਸ ਮੌਕੇ ਉਹਨਾਂ ਆਖਿਆ ਕਿ ਗੁਰਜੰਟ ਸਿੰਘ ਇੱਕ ਸੱਚੇ ਸੁੱਚੇ ਅਤੇ ਨਰਮ ਸ਼ਖ਼ਸੀਅਤ ਦੇ ਮਾਲਕ ਹਨ। ਉਹਨਾਂ ਦੀਆਂ ਸੇਵਾਵਾਂ ਕਾਲਜ ਲਈ ਵਡਮੁੱਲੀਆਂ ਹਨ। ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਗੁਰਜੰਟ ਸਿੰਘ ਦੀ ਰਿਟਾਇਰਮੈਂਟ ਮੌਕੇ ਸੰਬੋਧਿਤ ਹੁੰਦੇ ਆਖਿਆ ਕਿ ਗੁਰਜੰਟ ਸਿੰਘ ਨੇ ਆਪਣੀਆਂ ਸ਼ਾਨਦਾਰ ਬੇਦਾਗ ਸੇਵਾਵਾਂ ਕਾਲਜ ਨੂੰ ਪ੍ਰਦਾਨ ਕੀਤੀਆਂ। ਕਾਲਜ ਪ੍ਰਧਾਨ ਨੇ ਆਪਣੇ ਲੰਮੇ ਸਮੇਂ ਦੇ ਗੁਰਜੰਟ ਸਿੰਘ ਨਾਲ ਤਜ਼ੁਰਬੇ ਸਾਂਝੇ ਕੀਤੇ ਅਤੇ ਭਵਿੱਖ ਵਿਚ ਉਹਨਾਂ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਕਾਮਨਾ ਕੀਤੀ। ਇਸ ਮੌਕੇ ਮੈਨੇਜਮੈਂਟ ਕਮੇਟੀ ਮੈਂਬਰ,ਪ੍ਰੋਫੈਸਰ ਗੁਰਤੇਜ ਸਿੰਘ ਤੇਜੀ,ਪ੍ਰੋਫੈਸਰ ਸ਼ੰਟੀ ਕੁਮਾਰ, ਪ੍ਰੋਫੈਸਰ ਅਵਤਾਰ ਸਿੰਘ,ਪ੍ਰੋਫੈਸਰ ਅਮਨਜੀਤ ਸਿੰਘ,ਪ੍ਰੋਫੈਸਰ ਜਸਪ੍ਰੀਤ ਕੌਰ,ਪ੍ਰੋਫੈਸਰ ਬਿਕਰਮ ਕੌਰ, ਪ੍ਰਗਟ ਸਿੰਘ,ਧਰਮ ਸਿੰਘ ਸਮੂਹ ਸਟਾਫ਼ ਹਾਜ਼ਰ ਸੀ।