Saturday, May 11, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪਦਮ ਸ਼੍ਰੀ ਸੁਰਜੀਤ ਪਾਤਰ ਨਹੀਂ ਰਹੇ,ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

"ਮੈਂ ਰਾਹਾਂ 'ਤੇ ਨਹੀਂ ਤੁਰਦਾ ਮੈਂ ਤੁਰਦਾ ਹਾਂ ਤਾਂ ਰਾਹ ਬਣਦੇ"

ਪਦਮ ਸ਼੍ਰੀ ਸੁਰਜੀਤ ਪਾਤਰ ਨਹੀਂ ਰਹੇ,ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ


ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪਦਮ ਸ਼੍ਰੀ , ਮਹਾਨ ਕਵੀ ਤੇ ਲੇਖਕ ਡਾ. ਸੁਰਜੀਤ ਪਾਤਰ ਦਾ ਦਿਲ ਦਾ ਦੌਰਾ ਪੈ ਜਾਣ ਕਾਰਨ ਦਿਹਾਂਤ ਹੋ ਗਿਆ।ਉਹ 79 ਸਾਲਾਂ ਦੇ ਸਨ।ਪਤਾ ਲੱਗਾ ਕਿ ਉਹਨਾਂ ਆਖਰੀ ਸਾਂਹ ਅਪਣੀ ਲੁਧਿਆਣਾ ਰਿਹਾਇਸ਼ 'ਤੇ ਲਏ।ਸੁਰਜੀਤ ਪਾਤਰ ਦੇ ਅਚਾਨਕ ਵਿਛੋੜੇ 'ਤੇ ਸ਼ੋਕ ਦੀ ਲਹਿਰ ਹੈ।


Friday, May 10, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਵਿਖੇ ਦੋ-ਰੋਜ਼ਾ ਵਰਕਸ਼ਾਪ ਸ਼ੁਰੂ

 ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਵਿਖੇ ਦੋ-ਰੋਜ਼ਾ ਵਰਕਸ਼ਾਪ ਸ਼ੁਰੂ


ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਵਿਖੇ ਦੋ-ਰੋਜ਼ਾ ਸਕਿੱਲ ਡਿਵੈਲਪਮੈਂਟ ਤੇ ਕਰੀਅਰ ਕੌਸਲਿੰਗ ਵਰਕਸ਼ਾਪ ਸ਼ੁਰੂ ਹੋਈ। ਪਹਿਲੇ ਦਿਨ ਸਭ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਵਰਕਸ਼ਾਪ ਦਾ ਮਨੋਰਥ 'ਤੇ ਅੱਜ ਦੇ ਸਮੇਂ ‘ਚ ਸਕਿੱਲ ਡਿਵੈਲਪਮੈਂਟ ਅਤੇ ਕਰੀਅਰ ਕੌਂਸਲਿੰਗ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ੳਹਨਾਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਨੂੰ ਲਗਾਉਣ ਦਾ,ਸਾਡੀ ਸੰਸਥਾ ਦਾ ਮਨੋਰਥ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ,ਓਹਨਾਂ ਨੂੰ ਸਹੀ ਸੇਧ ਦੇਣਾ ਵੀ ਹੈ। ਡਾ. ਕੁਲਵਿੰਦਰ ਸਿੰਘ ਸਰਾਂ ਵੱਲੋਂ ‘ਕਰੀਅਰ ਗਾਇਡੈਂਸ ਤੇ ਕੌਂਸਲਿੰਗ’ ਵਿਸ਼ੇ ‘ਤੇ ਪੇਸ਼ਕਾਰੀ ਕਰਦਿਆਂ ਵਿਦਿਆਰਥੀਆਂ ਨੂੰ ਅਪਣੀਆਂ ਰੁਚੀਆਂ ਤੇ ਹੁਨਰਾਂ ਨੂੰ ਪਛਾਨਣ ਤੇ ਓਹਨਾਂ ਨੂੰ ਵਿਕਸਤ ਕਰਨ ਤੋਂ ਬਾਅਦ ਵੱਖ-ਵੱਖ ਵਿਸ਼ਿਆਂ ਅਧੀਨ ਕੋਰਸਾਂ ਦੀ ਚੋਣ ਤੇ ਉਚੇਰੀ ਪੜ੍ਹਾਈ ਬਾਰੇ ਦੱਸਿਆ। ਓਹਨਾਂ ਨੇ ਕਰੀਅਰ ਡਿਵੈਪਲਮੈਂਟ ਲਈ ਯੋਜਨਾਬੰਦੀ ਤੇ ਕੁਸ਼ਲਤਾ ਵਧਾਉਣ ਦੀ ਲੋੜ ‘ਤੇ ਖ਼ਾਸ ਜ਼ੋਰ ਦਿੱਤਾ। ਉਹਨਾਂ ਨੇ ਵਿਦਿਆਰਥੀਆਂ ਨੂੰ  ਇਹ ਗੱਲ ਵਿਸ਼ੇਸ਼ ਜ਼ੋਰ ਦੇ ਕੇ ਕਹੀ ਕਿ ਸਮੇਂ ਦੀ ਨਬਜ਼ ਪਛਾਣiਦਆਂ ਆਪਣਾ ਕਰੀਅਰ ਬਣਾਉਣ ‘ਤੇ ਵੱਧ ਤੋਂ ਵੱਧ ਜ਼ੋਰ ਦਿਓ। ਵਿਦਿਆਰਥੀਆਂ ਨੇ ਸਮੁੱਚੀ ਪੇਸ਼ਕਾਰੀ ਨੂੰ ਧਿਆਨ ਨਾਲ ਵਾਚਿਆ ਤੇ ਸਬੰਧਤ ਸਵਾਲ ਵੀ ਪੁੱਛੇ। ਪ੍ਰਿੰਸੀਪਲ ਡਾ.  ਕੁਲਦੀਪ ਸਿੰਘ ਬੱਲ ਨੇ ਜਿੱਥੇ ਵਿਦਿਆਰਥੀਆਂ ਨੂੰ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਮੁਬਾਰਕਬਾਦ ਦਿੱਤੀ, ਓਥੇ ਹੀ ਓਹਨਾਂ ਨੂੰ ਆਪਣੇ ਭਵਿੱਖ ਤੇ ਕਰੀਅਰ ਸਬੰਧੀ ਗੰਭੀਰਤਾ ਨਾਲ ਸੋਚਣ ਦੀ ਗੱਲ ਕਹੀ ਤਾਂ ਜੋ ਉਹ ਆਪਣਾ ਜੀਵਨ ਸੰਵਾਰਣ ਦੇ ਨਾਲ-ਨਾਲ ਸਮਾਜਿਕ ਉੱਨਤੀ ਵਿੱਚ ਵੀ ਯੋਗਦਾਨ ਪਾ ਸਕਣ।ਇਸ ਵਰਕਸ਼ਾਪ ਵਿੱਚ ਇਲਾਕੇ ਦੇ ਨਾਮਵਰ ਸਕੂਲਾਂ ਮਨੂ-ਵਟਿਕਾ,ਹੈਰੀਟੇਜ਼,ਵਿਦਿਆ ਭਾਰਤੀ ਭੀਖੀ,ਕਲਪਨਾ ਚਾਵਲਾ,ਹੋਲੀ-ਹਾਰਟ,ਬੋਹਾ,ਸਰਕਾਰੀ ਸਕੂਲ ਬੁਢਲਾਡਾ, ਮਾਲਵਾ ਪਬਿਲਕ ਸਕੂਲ,ਡੀ.ਏ.ਵੀ.ਸਕੂਲ ਮਾਨਸਾ,ਦਸਮੇਸ਼ ਸਕੂਲ ਮਾਨਸਾ ਵਿਦਿਆਰਥੀਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇਸ ਵਰਕਸ਼ਾਪ ਨਾਲ ਓਹਨਾਂ ਦੇ ਗਿਆਨ ਵਿੱਚ ਵਾਧਾ ਹੋਇਆ ਹੈ ਤੇ ਓਹਨਾਂ ਨੂੰ ਆਪਣਾ ਭਵਿੱਖ ਸੰਵਾਰਨ ਵਿੱਚ ਬਹੁਤ ਮਦਦ ਮਿਲੇਗੀ।ਓਹਨਾਂ ਨੇ ਇਸ ਉਪਰਾਲੇ ਲਈ ਸੰਸਥਾ ਦਾ ਧੰਨਵਾਦ ਕੀਤਾ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ : ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ

ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ : ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ


ਮਿਡ ਡੇ ਮੀਲ ਵਰਕਰਾਂ ਦਾ ਮਿਹਨਤਾਨਾਂ 18 ਹਜ਼ਾਰ ਰੁਪਏ ਕਰੇ ਸਰਕਾਰ : ਜਸਪ੍ਰੀਤ ਕੌਰ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮਹਿੰਗਾਈ ਨੂੰ ਵੇਖਦਿਆਂ ਮਿਡ ਡੇ ਮੀਲ ਵਰਕਰ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਪ੍ਰਧਾਨ ਜਸਵੀਰ ਕੌਰ ਦੀ ਅਗਵਾਈ ਵਿੱਚ ਹੋਈ।ਉਹਨਾਂ ਬੋਲਦਿਆਂ ਕਿਹਾ ਕਿ ਅੱਜ ਜਦੋਂ ਮਹਿੰਗਾਈ ਸਿਖਰ ਤੇ ਹੈ ਤਾਂ ਇੱਕ ਵਰਕਰ ਨੂੰ ਸਿਰਫ 3 ਹਜ਼ਾਰ ਰੁਪਏ ਮਹੀਨਾ ਮਿਹਨਤਾਨਾ ਦਿੱਤਾ ਜਾਂਦਾ ਹੈ । ਉਹਨਾਂ ਕਿਹਾ ਕਿ ਵਰਕਰ ਦਾ ਘੱਟੋ ਘੱਟ ਡੀਸੀ ਰੇਟ ਅਨੁਸਾਰ ਮਿਹਨਤਾਨਾ ਤੈਅ ਕੀਤਾ ਜਾਵੇ। ਜ਼ਿਲ੍ਹਾ ਜਨਰਲ ਸਕੱਤਰ ਜਸਪ੍ਰੀਤ ਕੌਰ ਨੇ ਬੋਲਦਿਆਂ ਕਿਹਾ ਕਿ ਵਰਕਰਾਂ ਦਾ ਬੀਮਾ,ਉਹਨਾਂ ਲਈ ਵਰਦੀਆਂ, ਮਿਡ ਡੇ ਮੀਲ ਸਕੀਮ ਤਹਿਤ ਵਧੀਆ ਰਸੋਈਆਂ, ਕੂਲਰ,ਪੱਖੇ ਆਦਿ ਦੇਣ ਦੀ ਮੰਗ ਰੱਖੀ। ਇਸ ਇਕੱਤਰਤਾ ਵਿੱਚ ਜ਼ਿਲ੍ਹਾ ਮਾਨਸਾ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੀਆਂ ਮਿਡ-ਡੇ-ਮੀਲਜ ਵਰਕਰਾਂ ਨੇ ਭਾਗ ਲਿਆ।ਇਸ ਮੌਕੇ ਬੋਲਦਿਆਂ ਸ਼ਿੰਦਰ ਕੌਰ ਤੇ ਬਲਦੇਵ ਕੌਰ ਨੇ ਕਿਹਾ ਕਿ ਜੇਕਰ ਤਨਖਾਹ ਵਿੱਚ ਜਲਦੀ ਵਾਧਾ ਨਹੀਂ ਕੀਤਾ ਜਾਂਦਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। 

Thursday, May 9, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿਦਿਆ ਮੰਦਰ ਭੀਖੀ ਦੇ ਚਾਰ ਵਿਦਿਆਰਥੀ ਆਈਆਈਆਰਐਸ ਕੈਪ ਲਈ ਜਾਣਗੇ ਦੇਹਰਾਦੂਨ

ਸਰਵਹਿੱਤਕਾਰੀ ਵਿਦਿਆ ਮੰਦਰ ਭੀਖੀ ਦੇ ਚਾਰ ਵਿਦਿਆਰਥੀ ਆਈਆਈਆਰਐਸ ਕੈ ਲਈ ਜਾਣਗੇ ਦੇਹਰਾਦੂਨ



ਡੀਸੀ ਮਾਨਸਾ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਤੇ ਸ਼ੁਭਕਾਮਨਾਵਾਂ ਦਿੱਤੀਆਂ

 

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿਦਿਆ ਮੰਦਰ ਭੀਖੀ ਦੇ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਚਾਰ ਵਿਦਿਆਰਥੀ ਅਨੰਨਿਆ,ਰਮਨਜੋਤ ਕੌਰ,ਪ੍ਰਿਯਾਂਸ਼ ਸਿੰਗਲਾ ਅਤੇ ਤੋਯਿਸ਼ ਗਰਗ ਇਸਰੋ ਦੇ ਯੁਵਿਕਾ ਪ੍ਰੋਗਰਾਮ ਦੇ ਕੈਂਪ ਲਈ ਚੁਣੇ ਗਏ ਹਨ।ਪ੍ਰਿੰਸੀਪਲ ਨੇ ਦੱਸਿਆ ਕਿ ਉਨ੍ਹਾਂ ਦਾ ਕੈਂਪ ਇੰਡੀਅਨ ਰਿਮੋਟ ਸੈਂਸਿੰਗ ਸੈਟੇਲਾਈਟ ਸੈਂਟਰ (ਆਈਆਈਆਰਐਸ) ਦੇਹਰਾਦੂਨ ਵਿਖੇ 12 ਮਈ ਤੋਂ 24 ਮਈ ਤੱਕ ਲਗਾਇਆ ਜਾਵੇਗਾ।ਇਸ ਪ੍ਰੋਗਰਾਮ ਲਈ ਪੰਜਾਬ ’ਚੋਂ ਕੁੱਲ 10 ਵਿਦਿਆਰਥੀ ਚੁਣੇ ਗਏ ਹਨ, ਜਿਨ੍ਹਾਂ ’ਚੋਂ 4 ਵਿਦਿਆਰਥੀ ਇਕੱਲੇ ਸਰਵਹਿੱਤਕਾਰੀ ਵਿਦਿਆ ਮੰਦਰ ਭੀਖੀ ਦੇ ਹਨ।ਉਹਨਾਂ ਦੱਸਿਆ ਕਿ ਇਹਨਾਂ ਚਾਰ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ ਨੇ ਦਫਤਰ ਵਿਖੇ ਬੁਲਾਇਆ।ਉਹਨਾਂ ਨੂੰ ਯੁਵਿਕਾ ਕੈਂਪ ਲਈ ਵਧਾਈ ਦਿੱਤੀ ਅਤੇ ਉਹਨਾਂ ਕਿਹਾ ਕਿ ਇਹ ਸਮੁੱਚੇ ਮਾਨਸਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਇਹਨਾਂ ਵਿੱਚੋਂ ਕੁੱਲ 10 ਬੱਚੇ ਪੰਜਾਬ,4 ਬੱਚੇ ਮਾਨਸਾ ਜ਼ਿਲ੍ਹੇ ਦੇ ਹਨ ਅਤੇ ਉਹ ਵੀ ਇਸੇ ਸਕੂਲ ਦੇ ਹਨ।ਇਸ ਮੌਕੇ ਏ.ਡੀ.ਸੀ ਮਾਨਸਾ,ਡੀ.ਈ.ਓ ਸੈਕੰਡਰੀ ਸਿੱਖਿਆ ਮਾਨਸਾ ਭੁਪਿੰਦਰ ਕੌਰ,ਡੀਈਓ ਪ੍ਰਾਇਮਰੀ ਸਿੱਖਿਆ ਮਾਨਸਾ ਮਲਿਕਾ ਰਾਣੀ ਅਤੇ ਸਕੂਲ ਦੇ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਵੀ ਹਾਜ਼ਰ ਸਨ।ਏ.ਡੀ.ਸੀ. ਮਾਨਸਾ ਨੇ ਕਿਹਾ ਕਿ ਉਹ ਖੁਦ ਵੀ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਂਦੇ ਰਹੇ ਹਨ। ਡੀਈਓ (ਸੈਕੰਡਰੀ ਸਿੱਖਿਆ) ਮਾਨਸਾ ਨੇ ਬੱਚਿਆਂ ਨੂੰ ਇਸਰੋ ਦੇ ਇਸ ਕੈਂਪ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।

Wednesday, May 8, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਮਨੂੰ ਵਾਟਿਕਾ ਡੇ ਬੋਰਡਿੰਗ ਸਕੂਲ ਬੁਢਲਾਡਾ ਦੇ ਜੇਈਈ ਮੇਨ 'ਚ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਵਾਗਤ

ਮਨੂੰ ਵਾਟਿਕਾ ਡੇ ਬੋਰਡਿੰਗ ਸਕੂਲ ਬੁਢਲਾਡਾ ਦੇ ਜੇਈਈ ਮੇਨ  'ਚ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਵਾਗਤ

ਸਕੂਲ ਦੇ ਹਜਾਰਾਂ ਵਿਦਿਆਰਥੀ ਡਾਕਟਰ,ਇੰਜਨੀਅਰ,ਪ੍ਰਸ਼ਾਸ਼ਨਿਕ ਅਧਿਕਾਰੀ,ਪੁਲਿਸ ਅਫ਼ਸਰ,ਚਾਰਟਡ ਅਕਾਊਂਟੈਟ,ਸਾਇੰਸਟਿਸ਼ਟ ਵਰਗੇ ਅਹੁਦਿਆਂ 'ਤੇ ਦੇਸ਼ ਦੀ ਸੇਵਾ ਕਰ ਰਹੇ ਹਨ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ :  ਇਸ ਖੇਤਰ ਦੀ ਨਾਮਵਰ ਵਿਦਿਅਕ ਸੰਸਥਾ ਮਨੂੰ ਵਾਟਿਕਾ ਡੇ ਬੋਰਡਿੰਗ ਸਕੂਲ ਬੁਢਲਾਡਾ ਦੇ ਜੇਈਈ ਮੇਨ ਦੇ ਸੈਸ਼ਨ-2 'ਚ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ 'ਚ ਪਹੁੰਚਣ 'ਤੇ ਸਟਾਫ਼ ਵੱਲੋਂ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਭਾਰਤ ਭੂਸ਼ਨ ਗੁਪਤਾ ਤੇ ਮੈਨੇਜਿੰਗ ਡਾਇਰੈਕਟਰ ਮਨੂ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ 'ਚ ਸਕੂਲ ਦੇ ਤਰੁਣ ਗੋਇਲ ਨੇ 99.94 ਫੀਸਦ, ਜਪਨੀਤ ਸਿੰਘ ਨੇ 99.7 ਫੀਸਦ, ਪ੍ਰਥਮ ਮਿੰਗਲਾਨੀ ਨੇ  99.44 ਫੀਸਦ, ਸ਼ਿਵਮ ਸਿੰਗਲਾ ਨੇ 99.29 ਫੀਸਦ, ਰਿਸ਼ੀ ਅਹੁਜਾ ਨੇ 98.25 ਫੀਸਦ, ਸਾਰਥਕ ਬਾਂਸਲ ਨੇ 97.8 ਫੀਸਦ, ਕਾਰਤਿਕ ਨੇ 97.55 ਫੀਸਦ, ਨਮਨ ਨੇ 96.4 ਫੀਸਦ, ਕਸ਼ਿਸ਼ ਨੇ 96 ਫੀਸਦ, ਹਰਪ੍ਰਤੀਕ ਸਿੰਘ ਨੇ 95.6 ਫੀਸਦ ਅੰਕ  ਪ੍ਰਾਪਤ  ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ,ਜੋ ਮਾਲਵਾ ਖੇਤਰ ਵਿੱਚ ਪਹਿਲੇ ਸਥਾਨ 'ਤੇ ਰਹੇ ਹਨ।ਡਾਇਰੈਕਟਰ ਸੁਦੇਸ਼ ਕੁਮਾਰ ਚੌਧਰੀ,ਪ੍ਰਿੰਸੀਪਲ ਆਸ਼ਾ ਰਾਣੀ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਜਿੱਥੇ ਸਿੱਖਿਆ ਦੇ ਖੇਤਰ 'ਚ ਪਲਾਘਾ ਪੁੱਟ ਰਹੇ ਹਨ, ਉਥੇ ਖੇਡਾਂ 'ਚ ਵੀ ਵਿਦਿਆਰਥੀ ਨੈਸ਼ਨਲ ਪੱਧਰ 'ਤੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੋਸ਼ਨ ਕਰ ਚੁੱਕੇ ਹਨ।  ਕਿਹਾ ਕਿ ਸਕੂਲ ਦੇ ਹਜਾਰਾਂ ਵਿਦਿਆਰਥੀ ਡਾਕਟਰ,ਇੰਜਨੀਅਰ,ਪ੍ਰਸ਼ਾਸ਼ਨਿਕ ਅਧਿਕਾਰੀ,ਪੁਲਿਸ ਅਫ਼ਸਰ,ਚਾਰਟਡ ਅਕਾਊਂਟੈਟ,ਸਾਇੰਸਟਿਸ਼ਟ ਵਰਗੇ ਅਹੁਦਿਆਂ 'ਤੇ ਦੇਸ਼ ਦੀ ਸੇਵਾ ਕਰ ਰਹੇ ਹਨ। ਮੈਨੇਜਿੰਗ ਡਾਇਰੈਕਟਰ ਮਨੂ ਗੁਪਤਾ ਨੇ ਦੱਸਿਆ ਕਿ ਸਕੂਲ ਵਿੱਚ ਇੱਕ ਦਰਜਨ ਤੋਂ ਵੱਧ ਇਨਡੋਰ ਸਟੇਡੀਅਮ ਵਿੱਚ ਖੇਡਾਂ ਦੇ ਮਾਹਿਰ ਵਿਦਿਆਰਥੀਆਂ ਨੂੰ ਸਿਖਲਾਈ ਦੇ ਰਹੇ ਹਨ।


ਗੁਰਵਿੰਦਰ ਸਿੰਘ ਚਹਿਲ ,ਹੀਰੋ ਖੁਰਦ : ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ 10ਵੀਂ ਅਤੇ 8ਵੀਂ ਜਮਾਤ 'ਚੋਂ ਪੁਜ਼ੀਸਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ 10ਵੀਂ ਅਤੇ 8ਵੀਂ ਜਮਾਤ 'ਚੋਂ ਪੁਜ਼ੀਸਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ


ਗੁਰਵਿੰਦਰ ਸਿੰਘ ਚਹਿਲ ,ਹੀਰੋ ਖੁਰਦ : ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ ਦਸਵੀਂ ਅਤੇ ਅੱਠਵੀਂ ਜਮਾਤ ਵਿੱਚੋਂ ਪੁਜ਼ੀਸਨਾਂ ਪ੍ਰਾਪਤ ਕਰਨ ਵਾਲੇ ਅਤੇ ਵੱਖ-ਵੱਖ ਵਿਸ਼ਿਆਂ ਵਿੱਚੋਂ 100 ਫੀਸਦ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਅਧਿਆਪਕ ਅਵਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਸੈਸ਼ਨ 2023-24 ਦੇ ਨਤੀਜੇ ਵਿੱਚ ਸੰਦੀਪ ਕੌਰ ਪੁੱਤਰੀ ਰਮੇਸ਼ਪਾਲ ਸਿੰਘ ਨੇ 592/650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਲਵਪ੍ਰੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਨੇ 573/650 ਅੰਕ ਪ੍ਰਾਪਤ  ਕਰਕੇ ਸਕੂਲ ਵਿੱਚੋਂ ਦੂਜਾ ਅਤੇ ਲਵਪ੍ਰੀਤ ਕੌਰ ਪੁੱਤਰੀ ਗੁਲਾਬ ਸਿੰਘ ਨੇ 565/650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਲਵਪ੍ਰੀਤ ਕੌਰ ਪੁੱਤਰੀ ਗੁਲਾਬ ਸਿੰਘ ਅਤੇ ਜਸਮੀਤ ਕੌਰ ਜੱਸੀ ਪੁੱਤਰੀ ਜਸਵਿੰਦਰ ਸਿੰਘ ਨੇ ਹਿੰਦੀ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ। ਅੱਠਵੀਂ ਜਮਾਤ ਦੇ ਨਤੀਜੇ ਵਿੱਚ ਦਿਲਪ੍ਰੀਤ ਸਿੰਘ ਪੁੱਤਰ ਕੁਲਵੀਰ ਸਿੰਘ ਨੇ 583/600 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਰਮਨਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 576/600 ਅੰਕ ਪ੍ਰਾਪਤ  ਕਰਕੇ ਸਕੂਲ ਵਿੱਚੋਂ ਦੂਜਾ  ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਨਿਰਮਲ ਸਿੰਘ ਨੇ 566/600 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ  ਤੀਜਾ  ਸਥਾਨ ਹਾਸਲ ਕੀਤਾ। ਦਿਲਪ੍ਰੀਤ ਸਿੰਘ ਪੁੱਤਰ ਕੁਲਵੀਰ ਸਿੰਘ ,ਰਮਨਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ, ਖੁਸ਼ਪ੍ਰੀਤ ਕੌਰ ਪੁੱਤਰੀ ਨਿਰਮਲ ਸਿੰਘ, ਹਰਵੀਰ ਸਿੰਘ ਪੁੱਤਰ ਸੁਖਜਿੰਦਰ ਸਿੰਘ ਅਤੇ ਜਸ਼ਨਦੀਪ ਕੌਰ ਪੁੱਤਰੀ ਤਰਸੇਮ ਸਿੰਘ ਨੇ ਕੰਪਿਊਟਰ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ। ਬੱਬੂ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਸੁਖਪ੍ਰੀਤ ਸਿੰਘ ਪੁੱਤਰ ਜਗਮੀਤ ਸਿੰਘ ਨੇ ਸਰੀਰਕ ਸਿੱਖਿਆ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ। ਸਕੂਲ ਵੱਲੋਂ ਪੰਕਜ ਕੁਮਾਰ ਡੀਪੀਈ,ਤਹਿਮੀਨਾ ਕੁਮਾਰੀ ਅਤੇ ਜੀਵਨ ਕੌਰ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਅੱਗੇ ਤੋਂ  ਵੀ ਇਸੇ  ਤਰ੍ਹਾਂ ਵਧੀਆ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ।ਸਕੂਲ ਇੰਚਾਰਜ ਇੰਦਰਜੀਤ ਸਿੰਘ ਵੱਲੋਂ ਆਏ  ਮਹਿਮਾਨਾ ਦਾ ਧੰਨਵਾਦ ਕੀਤਾ ਅਤੇ ਇਸ ਸਾਨਦਾਰ ਨਤੀਜੇ ਲਈ ਸਮੂਹ ਸਟਾਫ਼  ਨੂੰ ਵਧਾਈਆਂ ਦਿੱਤੀਆਂ।ਇਸ ਮੌਕੇ ਸਮੂਹ ਸਟਾਫ਼ ਅਤੇ ਐਸਐਮਸੀ ਕਮੇਟੀ ਹਾਜਰ ਸੀ।


ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਆਕਸਫੋਰਡ ਸਕੂਲ ਦਾ 10ਵੀਂ ਜਮਾਤ ਆਈਸੀਐਸਈ ਬੋਰਡ ਦਾ ਨਤੀਜਾ ਰਿਹਾ 100 ਫੀਸਦੀ

ਆਕਸਫੋਰਡ ਸਕੂਲ  ਦਾ 10ਵੀਂ ਜਮਾਤ  ਆਈਸੀਐਸਈ ਬੋਰਡ ਦਾ ਨਤੀਜਾ ਰਿਹਾ 100 ਫੀਸਦੀ

ਅਵਜੋਤ ਕੌਰ ਨੇ ਪਹਿਲਾ,ਨਿਮਰਤਜੀਤ ਕੌਰ ਨੇ ਦੂਜਾ ਅਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਕੀਤਾ ਹਾਸਿਲ 

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਇਲਾਕੇ ਦੀ ਨਾਮਵਰ ਸੰਸਥਾ ਦੀ ਆਕਸਫੋਰਡ ਪਬਲਿਕ ਸਕੂਲ (ਆਈਸੀਐਸਈ ਬੋਰਡ) ਜਿੱਥੇ ਇਹ ਸਕੂਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਅੱਗੇ ਰਿਹਾ ਹੈ ਉਸੇ ਤਰ੍ਹਾਂ ਹੁਣ ਪੜ੍ਹਾਈ ਵਿੱਚ ਨਤੀਜੇ ਦੌਰਾਨ ਮੋਹਰੀ ਸਕੂਲ ਹੋ ਕੇ ਅੱਗੇ ਆਇਆ ਹੈ। ਆਈ.ਸੀ.ਐੱਸ.ਈ. ਬੋਰਡ ਦੁਆਰਾ ਐਲਾਨੇ ਨਤੀਜ਼ਿਆਂ ਵਿੱਚ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ ਹੈ।ਹੋਣਹਾਰ ਵਿਦਿਆਰਥਣ ਅਵਜੋਤ ਕੌਰ ਨੇ 88.4 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ,ਨਿਮਰਤਜੀਤ ਕੌਰ ਨੇ 87 ਫੀਸਦ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਗੁਰਲੀਨ ਕੌਰ ਨੇ 85.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਦਸਵੀਂ ਜਮਾਤ ਦੇ ਹੋਰ ਛੇ ਵਿਦਿਆਰਥੀਆਂ ਨੇ 80 ਫੀਸਦ ਤੋਂ ਉੱਪਰ ਅੰਕ ਹਾਸਲ ਕੀਤੇ। ਸਕੂਲ ਦੇ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਵੱਖ-ਵੱਖ ਗਤੀਵਿਧੀਆਂ ਅਤੇ ਕਲਚਰਲ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਹੋਏ ਖੇਡਾਂ ਵਿੱਚ ਵੀ ਨੈਸ਼ਨਲ ਪੱਧਰ ਤੱਕ ਖੇਡਦੇ ਹੋਏ ਗੋਲਡ ਮੈਡਲ ਹਾਸਲ ਕਰ ਚੁੱਕੇ ਹਨ। ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਆਉਣ 'ਤੇ ਉਨ੍ਹਾਂ ਅਧਿਆਪਕਾਂ ਦੀ ਇਸ ਉਪਲਬਧੀ ;ਤੇ ਖ਼ੁਸ਼ੀ ਜਤਾਈ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਸਕੂਲ ਦੇ ਅਧਿਆਪਕ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਅਤੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜੁਝਾਰੂਪਣ ਨਾਲ ਪੜ੍ਹਾਈ ਕਰਵਾਉਂਦੇ ਹਨ।ਇਸ ਮੌਕੇ ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ, ਐੱਮਡੀ ਗੁਰਧਿਆਨ ਸਿੰਘ ,ਪ੍ਰਵੀਨ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ।ਉਹਨਾਂ ਨਤੀਜਿਆਂ ਲਈ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਪਿਆਂ ਅਤੇ ਅਧਿਆਪਕ ਅਧਿਆਪਕਾਂ ਦੇ ਭਰਪੂਰ ਸਹਿਯੋਗ ਦੀ ਸ਼ਲਾਘਾ ਕੀਤੀ।