Thursday, May 16, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਚੀਮਾ ਵਿਖੇ ਬਾਬਾ ਇਕਬਾਲ ਸਿੰਘ ਜੀ ਦੇ ਦਿਹਾੜੇ ਸਬੰਧੀ ਸਮਾਗਮ ਕਰਵਾਇਆ

ਅਕਾਲ ਅਕੈਡਮੀ ਚੀਮਾ ਵਿਖੇ ਬਾਬਾ ਇਕਬਾਲ ਸਿੰਘ ਜੀ ਦੇ ਦਿਹਾੜੇ ਸਬੰਧੀ ਸਮਾਗਮ ਕਰਵਾਇਆ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੰਜਾਬੀ ਮੀਡੀਅਮ) ਵਿੱਚ ਅਕਾਲ ਅਕੈਡਮੀਆਂ ਦੇ ਸੰਸਥਾਪਕ, ਪਦਮ ਸ੍ਰੀ,ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਚੌਪਈ ਸਾਹਿਬ ਦੇ ਪਾਠ ਕੀਤੇ ਗਏ। ਵਿਦਿਆਰਥੀਆਂ ਨੇ ਸ਼ਬਦ ਕੀਰਤਨ ਅਤੇ ਵਾਹਿਗੁਰੂ ਮੰਤਰ ਦਾ ਜਾਪ ਕੀਤਾ,ਸਮਾਪਤੀ ਤੇ ਦੇਗਾਂ ਵਰਤਾਈਆਂ ਗਈਆਂ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਬਾਬਾ ਇਕਬਾਲ ਸਿੰਘ ਜੀ ਦੇ ਜੀਵਨ ਅਤੇ ਉਨਾਂ ਦੀਆਂ  ਸੇਵਾਵਾਂ ਤੋਂ ਜਾਣੂ ਕਰਵਾਇਆ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਦੀ ਸੰਸਥਾਪਕ ਅੰਜੂ ਸਿੰਗਲਾ ਦੀ ਬਰਸੀ ਮੌਕੇ ਲਗਾਏ ਰੁੱਖ

ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਦੀ ਸੰਸਥਾਪਕ ਅੰਜੂ ਸਿੰਗਲਾ ਦੀ ਬਰਸੀ ਮੌਕੇ ਲਗਾਏ ਰੁੱਖ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜੂ ਸਿੰਗਲਾ ਨੂੰ ਉਨ੍ਹਾ ਦੇ ਤੀਜੀ ਬਰਸੀ 'ਤੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਭਾਵ-ਭਿੰਨੀ ਸ਼ਰਧਾਜ਼ਲੀ ਭੇਂਟ ਕੀਤੀ। ਉਨ੍ਹਾ ਦੀ ਯਾਦ ਨੂੰ ਸਮਰਪਿਤ ਸਕੂਲ ਕੰਪਲੈਕਸ ਵਿੱਚ ਪੌਦੇ ਵੀ ਲਗਾਏ ਗਏ। ਸਕੂਲ ਪ੍ਰਬੰਧਕ ਰਿਸ਼ਵ ਸਿੰਗਲਾ ਨੇ ਕਿਹਾ ਕਿ ਮਾਤਾ ਅੰਜੂ ਸਿੰਗਲਾ ਨੇ ਆਪਣੇ ਅੰਤਿਮ ਦਮ ਤੱਕ ਸਿੱਖਿਆਂ ਦੇ ਪਸਾਰ ਅਤੇ ਪ੍ਰਸਾਰ ਲਈ ਨਿੱਘਰ ਉੱਦਮ ਕੀਤੇ, ਜਿਸ ਸਕਦਾ ਸੰਸਥਾ ਅੱਜ ਦਿਹਾਤੀ ਖੇਤਰ ਵਿੱਚ ਸਿੱਖਿਆਂ ਦੇ ਪਸਾਰ ਵਿੱਚ  ਸਲਾਘਾਯੋਗ ਕਾਰਜ਼ ਕਰ ਰਹੀ ਹੈ। ਸਿੱਖਿਆ ਖੇਤਰ ਦੀ ਪ੍ਰਸਿੱਧ ਸ਼ਖਸੀਅਤ ਭਗਵਾਨ ਦਾਸ ਪਟਿਆਲਾ ਨੇ ਕਿਹਾ ਕਿ ਬੱਚਿਆ ਨੂੰ ਮਿਆਰੀ ਤੇ ਕਿੱਤਾ-ਮੁੱਖੀ ਸਿੱਖਿਆ ਦੇਣ ਲਈ ਸੰਸਥਾ ਸਲਾਘਾਯੋਗ ਕੰਮ ਕਰ ਰਹੀ ਹੈ ਅਤੇ ਆਪਣੇ ਪੁਰਖਿਆਂ ਤੇ ਰਾਹ 'ਤੇ ਚੱਲਣ ਨਾਲ ਸੰਸਥਾ ਹੋਰ ਵੀ ਮਜ਼ਬੂਤ ਹੋਵੇਗੀ। ਇਸ ਮੌਕੇ ਨਮਨ ਸਿੰਗਲਾ, ਪ੍ਰਿੰਸੀਪਲ ਕਿਰਨ ਰਤਨ, ਮਦਨ ਲਾਲ ਗਰਗ ਮੋਹਾਲੀ, ਸੀਮਾ ਗਰਗ, ਅਲਕਾ ਰਾਣੀ, ਨੈਨਸੀ ਗਰਗ, ਕੁਲਸ਼ੇਰ ਸਿੰਘ ਰੂਬਲ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।

Wednesday, May 15, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਐਮਐਲਜੀ ਚੀਮਾ ਦੇ ਵਿਦਿਆਰਥੀ ਜੀਵਨ ਸਿੰਘ ਨੇ 91.2 ਫ਼ੀਸਦ ਅੰਕਾਂ ਨਾਲ ਮਾਰੀ ਬਾਜ਼ੀ

ਐਮਐਲਜੀ ਚੀਮਾ ਦੇ ਵਿਦਿਆਰਥੀ ਜੀਵਨ ਸਿੰਘ ਨੇ 91.2 ਫ਼ੀਸਦ ਅੰਕਾਂ ਨਾਲ ਮਾਰੀ ਬਾਜ਼ੀ

ਪ੍ਰਿੰਸੀਪਲ, ਮੈਨੇਜਮੈਂਟ ਅਤੇ ਸਟਾਫ ਨੇ ਬੱਚਿਆਂ ਤੇ ਮਾਪਿਆਂ ਨੂੰ ਦਿੱਤੀ ਵਧਾਈ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸੀ.ਬੀ.ਐਸ.ਈ. ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਦੌਰਾਨ ਇਲਾਕੇ ਦੀ ਨਾਂਮਵਰ ਸੰਸਥਾ ਐਮ ਐਲ ਜੀ ਕਾਨਵੈਂਟ ਸਕੂਲ ਦਾ ਨਤੀਜਾ 100  ਫੀਸਦੀ ਰਿਹਾ। ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀ ਜੀਵਨ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਦੇ ਹੋਏ 91.2 ਫ਼ੀਸਦ ਅੰਕ ਪ੍ਰਾਪਤ ਕੀਤੇ,ਗੋਪੇਸ਼ ਗਰਗ ਨੇ 89.8 ਫ਼ੀਸਦ ਅੰਕ ਲੈ ਕੇ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ 87.04 ਫ਼ੀਸਦ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਦੱਸਿਆ ਕਿ ਸੈਸ਼ਨ 2023-24 ਦੀ ਸੀ.ਬੀ.ਐੱਸ.ਈ ਬੋਰਡ ਦੀ ਪ੍ਰੀਖਿਆ ਵਿਚ ਸਕੂਲ ਦੇ 32 ਵਿਦਿਆਰਥੀਆਂ ਵੱਲੋਂ ਇਮਤਿਹਾਨ ਦਿੱਤਾ ਗਿਆ ਸੀ। ਜਿਹਨਾਂ ਵਿਚੋਂ 5 ਵਿਦਿਆਰਥੀਆਂ ਵਲੋਂ 90 ਫ਼ੀਸਦ ਤੋਂ ਵੱਧ ਅੰਕ ਅਤੇ 15 ਵਿਦਿਆਰਥੀਆਂ ਵੱਲੋਂ 80 ਫ਼ੀਸਦ ਤੋਂ ਉੱਪਰ ਅੰਕ ਹਾਸਿਲ ਕੀਤੇ ਹਨ। ਉਹਨਾਂ ਦੱਸਿਆ ਕਿ ਪੰਜਾਬੀ ਵਿਸ਼ੇ ਵਿੱਚ ਜਸ਼ਨਪ੍ਰੀਤ ਕੌਰ ਨੇ 99 ਅੰਕ ਹਾਸਿਲ ਕਰਦਿਆਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਅੰਗਰੇਜੀ ਵਿੱਚੋਂ ਜੀਵਨ ਸਿੰਘ ਨੇ 92 ਅੰਕ ਹਾਸਲ ਕੀਤੇ ਜਦੋਂਕਿ ਗੋਪੇਸ਼ ਗਰਗ ਨੇ ਮੈਥ ਵਿੱਚ 97, ਸਾਇੰਸ ਵਿੱਚ 84 ਅੰਕ, ਸਮਾਜਿਕ ਸਿੱਖਿਆ ਵਿੱਚੋਂ 93 ਅੰਕ ਅਤੇ ਹਿੰਦੀ ਵਿੱਚੋਂ 91 ਅੰਕ ਹਾਸਲ ਕਰਦਿਆਂ ਮੋਹਰੀ ਸਥਾਨ ਹਾਸਲ ਕੀਤੇ। ਕੰਪਿਉਟਰ ਵਿਸ਼ੇ ਵਿੱਚ ਪ੍ਰਭਨੂਰ ਕੌਰ ਨੇ 87 ਅੰਕ ਹਾਸਿਲ ਕੀਤੇ।ਓਹਨਾ ਕਿਹਾ ਕਿ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਸਦਕਾ ਸਕੂਲ ਦੇ ਦੂਸਰੇ ਬੈਚ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਸਕੂਲ ਦੇ ਮੈਨੇਜਮੈਂਟ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਮੈਨੇਜਮੈਂਟ ਮੈਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਮੌਜੂਦ ਸਨ।

Tuesday, May 14, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ। ਵਿਦਿਆਰਥੀਆਂ ਨੇ ਵਧੀਆ ਅੰਕ ਹਾਸਿਲ ਕਰਦੇ ਹੋਏ ਸਕੂਲ ਦਾ ਨਾਂਅ ਰੋਸ਼ਨ ਕੀਤਾ। ਅਕੈਡਮੀ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਵਾਰ ਦਸਵੀਂ ਦੇ ਨਤੀਜੇ ਤਹਿਤ ਵਿੱਦਿਆਰਥਣ ਜਸ਼ਨਦੀਪ ਕੌਰ ਨੇ 95.2 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ,ਮਹਿਕਦੀਪ ਕੌਰ 95 ਫੀਸਦੀ ਅੰਕਾਂ ਨਾਲ ਦੂਸਰਾ ਸਥਾਨ ਅਤੇ ਸੁਰਿੰਦਰ ਸਿੰਘ ਨੇ 92 ਫੀਸਦੀ ਅੰਕ ਹਾਸਿਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਵਿੱਦਿਆਰਥੀਆਂ ਨੇ ਚੰਗੇ ਨੰਬਰ  ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ।ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ 'ਤੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਖੁਸ਼ਪੁਨੀਤ ਕੌਰ ਫਫੜੇ ਭਾਈ ਕੇ ਨੇ 95 ਫੀਸਦ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ

ਖੁਸ਼ਪੁਨੀਤ ਕੌਰ ਫਫੜੇ ਭਾਈ ਕੇ ਨੇ 95 ਫੀਸਦ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ

ਭਾਈ ਬਹਿਲੋ ਪਬਲਿਕ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਦਾ ਬਾਰ੍ਹਵੀਂ ਅਤੇ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ। ਕੁੱਲ 24 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਸਾਰੇ ਹੀ ਵਿਦਿਆਰਥੀਆ ਨੇ ਚੰਗੇ ਅੰਕ ਪ੍ਰਾਪਤ ਕੀਤੇ ਅਤੇ  ਫਫੜੇ ਭਾਈਕੇ ਸਕੂਲ਼ ਦਾ ਨਾਮ ਰੌਸ਼ਨ ਕੀਤਾ। ਇਹ ਸਾਡੇ ਲਈ ਮਾਣ ਦੀ ਗੱਲ ਹੈ ਜਮਾਤ ਬਾਰ੍ਹਵੀਂ ਆਰਟਸ ਦੇ ਵਿਦਿਆਰਥੀਆਂ ਵਿੱਚੋਂ ਖੁਸਪੁਨੀਤ ਕੌਰ ਸਪੁੱਤਰੀ ਪ੍ਰਭਜੋਤ ਸਿੰਘ ਫਫੜੇ ਭਾਈਕੇ ਨੇ  95 ਫੀਸਦ ਅੰਕ ਪ੍ਰਾਪਤ ਕਰਕੇ ਪਹਿਲਾ, ਰਮਨਦੀਪ ਕੌਰ ਕੁਲੈਹਿਰੀ ਨੇ 88 ਫੀਸਦ ਅੰਕ ਹਾਸਿਲ ਕਰਕੇ ਦੂਸਰਾ ਅਤੇ ਜਸਪ੍ਰੀਤ ਕੌਰ ਸਪੁੱਤਰੀ ਧਰਮਜੀਤ ਸਿੰਘ ਗਿੱਲ ਫਫੜੇ ਭਾਈਕੇ ਨੇ 85% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਸਕੂਲ ਦਾ ਮਾਨ ਵਧਾਇਆ । ਇਸੇ ਤਰ੍ਹਾਂ ਦਸਵੀਂ ਜਮਾਤ ਵਿੱਚ ਖੁਸ਼ਪ੍ਰੀਤ ਕੌਰ ਬੋੜਾਵਾਲ ਨੇ 88 ਫੀਸਦ ਅੰਕ  ਪ੍ਰਾਪਤ ਕਰਕੇ ਪਹਿਲਾ, ਸੁਮਨਪ੍ਰੀਤ ਕੌਰ ਫਰਵਾਹੀ ਨੇ  85 ਫੀਸਦ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਹਰਮਨਦੀਪ ਕੌਰ ਬੀਰੋਕੇ ਖੁਰਦ ਨੇ 80 ਫੀਸਦ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ।   ਜ਼ਿਆਦਾਤਰ ਵਿਦਿਆਰਥੀਆਂ ਦੇ ਅੰਕ 70 ਫੀਸਦ ਤੋਂ ਉੱਪਰ ਆਏ ਹਨ। ਸਕੂਲ ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨੇ ਦੱਸਿਆ ਕਿ ਸਕੂਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੁਚੱਜੇ ਪ੍ਰਬੰਧਾਂ ਹੇਠ ਚੱਲ ਰਿਹਾ ਹੈ ।ਜਿਸ ਤਰ੍ਹਾਂ ਸਕੂਲ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰ ਰਿਹਾ ਹੈ ਉਥੇ ਅਕਾਦਮਿਕ ਪੱਧਰ ਤੇ ਵੀ ਸਲਾਹੁਣਯੋਗ ਨਤੀਜਾ ਦੇ ਰਿਹਾ ਹੈ। ਉਨ੍ਹਾਂ ਅਧਿਆਪਕਾਂ ਦੀ ਮਿਹਨਤ ਨੂੰ ਸਲਾਹਿਆ ਅਤੇ ਅਧਿਆਪਕ ਸਾਹਿਬਾਨਾਂ,ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਐਸਏਐਸ ਸਕੂਲ ਚੀਮਾ ਦਾ ਸੀਬੀਐਸਈ ਬੋਰਡ 12ਵੀਂ ਸ਼੍ਰੇਣੀ ਦਾ ਨਤੀਜਾ ਰਿਹਾ ਸ਼ਾਨਦਾਰ

ਐਸਏਐਸ ਸਕੂਲ ਚੀਮਾ ਦਾ ਸੀਬੀਐਸਈ ਬੋਰਡ 12ਵੀਂ ਸ਼੍ਰੇਣੀ ਦਾ ਨਤੀਜਾ ਰਿਹਾ ਸ਼ਾਨਦਾਰ

ਮੋਹਿਤ ਗਰਗ ,ਉਪਿੰਦਰ ਗਰਗ  ,ਮੋਹਿਤ ਜੈਨ ,ਆਕ੍ਰਤੀ ਅਤੇ ਪ੍ਰਿਸਪ੍ਰੀਤ ਕੌਰ ਨੇ 90 ਫੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਇਲਾਕੇ  ਦੀ ਨਾਮਵਰ ਵਿਦਿਅਕ ਸੰਸ਼ਥਾ ਐਸ ਏ ਐਸ ਇੰਟਰਨੈਸ਼ਨਲ  ਸਕੂਲ ਚੀਮਾ ਦੇ ਵਿਦਿਆਰਥੀਆਂ ਦਾ ਸੀ.ਬੀ.ਐਸ.ਈ. ਬੋਰਡ ਵੱਲੋਂ ਬਾਰਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ । ਵਾਇਸ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸੈਸ਼ਨ ਦੌਰਾਨ ਬਾਰ੍ਹਵੀਂ ਸ੍ਰੇਣੀ ਵਿਚ 119 ਵਿਦਿਆਰਥੀਆ ਨੇ ਸੀ. ਬੀ. ਐਸ.ਈ ਬੋਰਡ ਦੀ ਪ੍ਰੀਖਿਆ ਦਿਤੀ ਅਤੇ ਆਪਣੇ ਆਪਣੇ ਗਰੁੱਪ ਵਿੱਚੋਂ ਵਧੀਆ ਅੰਕ ਪ੍ਰਾਪਤ ਕਰਕੇ  ਸਕੂਲ ਦਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ । ਕਮਰਸ ਗਰੁੱਪ ਵਿੱਚ ਗੁਰਸ਼ਰਨ ਸਿੰਘ ਨੇ 96 ਫੀਸਦ, ਗੁਰਸੀਰਤ ਕੌਰ ਨੇ 91 ਫੀਸਦ ,ਅਤੇ ਖੁਸ਼ਪ੍ਰੀਤ ਕੌਰ ਨੇ 90 ਫੀਸਦ ਅੰਕ  ਇਸੇ ਤਰ੍ਹਾਂ ਸਾਇੰਸ ਗਰੁੱਪ ਵਿਚ ਗੋਪਾਲ ਜੈਨ ਨੇ 94 ਫੀਸਦ , ਕੇਸ਼ਵ ਗੋਇਲ 93 ਫੀਸਦ ਹਿਮਾਨੀ ਨੇ 92.4 ਫੀਸਦ  ਅੰਕ  ਪ੍ਰਾਪਤ ਕਰਕੇ ਆਪਣੇ ਆਪਣੇ ਗਰੁੱਪ  ਵਿੱਚੋਂ ਕ੍ਰਮਵਾਰ ਪਹਿਲਾ ,ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ।ਆਰਟਸ ਵਿੱਚੋ ਕੋਮਲਪ੍ਰੀਤ,ਹਰਸ਼ਦੀਪ ਅਤੇ ਮਨਿੰਦਰ ਸਿੰਘ  ਨੇ ਕ੍ਰਮਵਾਰ ਪਹਿਲਾ ,ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ।ਇਸ ਤੋਂ ਇਲਾਵਾ  ਮੋਹਿਤ ਗਰਗ ,ਉਪਿੰਦਰ ਗਰਗ  ,ਮੋਹਿਤ ਜੈਨ ਆਕ੍ਰਤੀ ਅਤੇ ਪ੍ਰਿਸਪ੍ਰੀਤ ਕੋਰ ਨੇ 90 ਫੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ । 30 ਤੋਂ ਵੱਧ  ਵਿਦਿਆਰਥੀਆਂ ਨੇ ਆਪਣੇ ਗਰੁੱਪ ਵਿੱਚ 80 ਫੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ।ਪ੍ਰਿੰਸੀਪਲ ਵਿਕਰਮ ਸ਼ਰਮਾ ਨੇ   ਵਿਦਿਆਰਥੀਆ  ਦੀ  ਇਸ ਪ੍ਰਾਪਤੀ ਦਾ ਸਿਹਰਾ ਅਧਿਆਪਕਾ ਤੇ  ਵਿਦਿਆਰਥੀਆ  ਦੀ ਮਿਹਨਤ ਅਤੇ  ਮਾਪਿਆਂ ਦੇ ਸਹਿਯੋਗ ਨੂੰ ਦਿੱਤਾ ਅਤੇ ਇਸ ਸ਼ਾਨਦਾਰ ਨਤੀਜੇ ਲਈ ਸਭ ਨੂੰ ਵਧਾਈ ਦਿੱਤੀ ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ  :   ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦ ਰਿਹਾ। ਜਿਸ ਵਿੱਚ ਗਗਨਦੀਪ ਕੌਰ 93.2 ਫੀਸਦ, ਰਾਜਵੀਰ ਕੌਰ 91 ਫੀਸਦ, ਅਤੇ ਹਰਪ੍ਰੀਤ ਕੌਰ ਨੇ 90 ਫੀਸਦ ਅੰਕ ਹਾਸਲ ਕਰਕੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕੀਤੇ। ਇਸ ਤੋਂ ਬਿਨ੍ਹਾਂ ਸੁਰਿੰਦਰਪਾਲ ਸਿੰਘ 89 ਫੀਸਦ, ਮਨਪ੍ਰੀਤ ਕੌਰ 85 ਫੀਸਦ, ਨਵਜੋਤ ਕੌਰ 85 ਫੀਸਦ, ਯਾਦਵਿੰਦਰ ਸਿੰਘ 84 ਫੀਸਦ , ਪਰਨੀਤ ਕੌਰ 81 ਫੀਸਦ, ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਰਹੇ। ਪ੍ਰਿੰਸੀਪਲ ਨਵੀ ਕਿਰਨ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਅਤੇ ਬੱਚਿਆਂ ਦੇ ਸੁਨਿਹਰੀ ਭਵਿੱਖ ਦਾ ਕਾਮਨਾ ਕਰਦੇ ਹੋਂਏ ਖੁਸ਼ੀਂ ਜਾਹਿਰ ਕੀਤੀ।ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਰਾਜ ਕੁਮਾਰ ਵਸ਼ਿਸ਼ਟ ਅਤੇ ਸਮੂਹ ਸਟਾਫ ਨੇ ਖੁਸ਼ੀ ਜਾਹਰ ਕਰਦਿਆਂ ਕਿਹਾ ਇਨ੍ਹਾਂ ਹੋਣਹਾਰ ਬੱਚਿਆਂ ਨੇ ਪੜ੍ਹਾਈ ਵਿੱਚ ਪ੍ਰਤਿਭਾ ਹਾਸਲ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਮਾਣ ਵਧਾਇਆ ਹੈ।ਇਸ ਦੌਰਾਨ ਅਕੈਡਮੀ ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ,ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।