Wednesday, June 5, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਡਾਇਟ ਅਹਿਮਦਪੁਰ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਡਾਇਟ ਅਹਿਮਦਪੁਰ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ  ਦੀ ਅਗਵਾਈ ਹੇਠ ਡਾਇਟ ਅਹਿਮਦਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਪ੍ਰੋਗਰਾਮ ਦੇ ਸ਼ੁਰੂ ਵਿਚ ਪ੍ਰੋਗਰਾਮ ਕੋਆਰਡੀਨੇਟਰ ਡਾ. ਅੰਗਰੇਜ ਸਿੰਘ ਵਿਰਕ ਨੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਸਾਰੇ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ | ਇਸ ਮੌਕੇ ਡਾ. ਗੁਰਪ੍ਰੀਤ ਕੌਰ,ਹਰਵਿੰਦਰ ਕੌਰ ਅਤੇ ਜਗਸੀਰ ਸਿੰਘ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।ਡਾਇਟ ਦੇ ਸਿਖਿਆਰਥੀਆਂ ਵਲੋਂ ਵਾਤਾਵਰਨ ਸੰਭਾਲ ਨਾਲ ਸੰਬੰਧਿਤ ਇੱਕ ਇੱਕ ਪੋਸਟਰ ਤਿਆਰ ਕੀਤਾ ਗਿਆ ਅਤੇ ਸਭ ਦੇ ਸਹਿਯੋਗ ਨਾਲ ਪੌਦੇ ਵੀ ਲਗਾਏ ਗਏ। ਪੰਕਜ ਕੁਮਾਰ , ਰਮਨਦੀਪ ਕੌਰ, ਰਾਮ ਸਿੰਘ ਨੇ ਪੀ.ਪੀ.ਟੀ. ਪ੍ਰੈਜ਼ਨਟੇਸ਼ਨਜ਼ ਪੇਸ਼ ਕੀਤੀਆਂ |ਅਨੀਤਾ ਰਾਣੀ, ਮਨਜੀਤ ਕੌਰ,ਜਗਸੀਰ ਸਿੰਘ, ਸੋਨੀ ਸਿੰਘ ਨੇ ਆਪਣੇ ਲੈਕਚਰ ਰਾਹੀਂ ਵਾਤਾਵਰਨ ਸੰਬੰਧੀ ਬਹੁਤ ਹੀ ਸਟੀਕ ਅਤੇ ਵਡਮੁੱਲੀ ਜਾਣਕਾਰੀ ਪ੍ਰਦਾਨ  ਕੀਤੀ । ਇਸ ਮੌਕੇ ਅਮਨਦੀਪ ਕੌਰ (ਹਿੰਦੀ), ਜਸਪ੍ਰੀਤ ਕੌਰ, ਲਛਮਣ ਸਿੰਘ (ਪੰਜਾਬੀ),ਸ਼ਾਇਨਾ ਬਾਨੋ (ਅੰਗਰੇਜ਼ੀ ) ਆਦਿ ਵਿਦਿਆਰਥੀਆਂ ਵੱਲੋਂ ਵਾਤਾਵਰਨ ਵਿਸ਼ੇ ਨਾਲ ਸੰਬੰਧਿਤ ਵਾਲ ਮੈਗਜ਼ੀਨ (ਕੰਧ ਪੱਤ੍ਰਿਕਾ) ਤਿਆਰ ਕੀਤੀ ਗਈ।ਪ੍ਰੋਗਰਾਮ ਦੌਰਾਨ ਇੱਕ ਪੋਸਟਰ ਪ੍ਰੇਜੈਨਟੇਸ਼ਨ ਮਮਤਾ ਦੇਵੀ ਵੱਲੋਂ ਪੇਸ਼ ਕੀਤੀ ਗਈ ਜੋ ਕਿ ਕਾਬਿਲ-ਏ-ਤਾਰੀਫ ਸੀ ।ਸੁਨੀਤਾ ਰਾਣੀ,ਦੀਪਕ ਕੁਮਾਰ,ਹਰਜੀਵਨ ਕੁਮਾਰ,ਰਵੀ ਸਿੰਘ,ਦਿਲਜੀਤ ਸਿੰਘ ,ਮਨਪ੍ਰੀਤ ਕੌਰ,ਇੰਦਰਜੀਤ ਕੌਰ,ਮਨਪ੍ਰੀਤ ਕੌਰ ਨੇ ਪੋਸਟਰ ਮੇਕਿੰਗ ਵਿੱਚ ਯੋਗਦਾਨ ਪਾਇਆ।ਡਾਇਟ ਪ੍ਰਿੰਸੀਪਲ ਅਤੇ ਸਹਾਇਕ ਡਾਇਰੈਕਟਰ ਐਸਸੀਈਆਰਟੀ ਡਾ. ਬੂਟਾ ਸਿੰਘ ਸੇਖੋਂ ਨੇ ਵਾਤਾਵਰਨ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਾਰਿਆਂ ਨੂੰ ਆਪਣਾ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਇਸ ਸਮੇਂ ਗਿਆਨਦੀਪ ਸਿੰਘ,ਸਤਨਾਮ ਸਿੰਘ,ਬਲਦੇਵ ਸਿੰਗਲਾ,ਪਪਿੰਦਰ ਸਿੰਘ,ਸਰੋਜ ਰਾਣੀ,ਨਵਦੀਪ ਕੌਰ, ਡਾ.ਕਰਨੈਲ ਸਿੰਘ  ਵੈਰਾਗੀ, ਬਲਤੇਜ ਸਿੰਘ,ਅਮਨਦੀਪ ਸਿੰਘ,  ਹਰਦੀਪ ਸਿੰਘ,ਧਰਮਪਾਲ ਸ਼ਰਮਾ ਅਤੇ ਮਗਿੰਦਰਜੀਤ ਸਿੰਘ ਵੀ ਮੌਜੂਦ ਰਹੇ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਹਰ ਵਰ੍ਹੇ 5 ਜੂਨ  ਨੂੰ ਪੂਰੇ ਵਿਸ਼ਵ ਵਿੱਚ ਵਾਤਾਵਰਨ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।ਇਸੇ ਤਰ੍ਹਾਂ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਵਾਤਾਰਨ ਵਿੱਚ ਗਰਮੀ ਦਾ ਬਹੁਤ ਜਿਆਦਾ ਪ੍ਰਭਾਵ ਪੈ ਰਿਹਾ ਹੈ। ਦਿਨੋ ਦਿਨ ਗਰਮੀ ਪੂਰੇ ਜੋਰਾ ਉੱਪਰ ਪੈ ਰਹੀ ਹੈ। ਇਸ ਤਹਿਤ ਵਾਤਾਵਰਨ ਦਿਵਸ ਵਾਲੇ ਦਿਨ ਸਕੂਲ  ਵਿੱਚ ਛਾਂਦਾਰ ਬੂਟੇ ਲਗਾਏ ਗਏ।ਬੱਚਿਆਂ ਵੱਲੋਂ ਆਪਣੇ ਘਰਾਂ ਅਤੇ ਆਲੇ ਦੁਆਲੇ ਵਿੱਚ ਬੂਟੇ ਲਗਾਏ ਗਏ।ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਸਤੀਸ਼ ਕੁਮਾਰ,ਸਮੂਹ ਕਮੇਟੀ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਸਮੂਹ ਸਟਾਫ ਅਤੇ ਬੱਚਿਆਂ ਨੂੰ ਗਰਮੀ ਦੇ ਵਧ ਰਹੇ ਪ੍ਰਭਾਵ ਕਾਰਨ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।

Thursday, May 30, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸੇਵਾ ਮੁਕਤੀ 'ਤੇ ਵਿਸ਼ੇਸ਼,ਅਸ਼ੋਕ ਕੁਮਾਰ (ਸਟੇਟ ਅਵਾਰਡੀ) ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸੈਕੰਡਰੀ ਸਿੱਖਿਆ

 

ਸੇਵਾ ਮੁਕਤੀ 'ਤੇ ਵਿਸ਼ੇਸ਼,ਅਸ਼ੋਕ ਕੁਮਾਰ (ਸਟੇਟ ਅਵਾਰਡੀ) ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸੈਕੰਡਰੀ ਸਿੱਖਿਆ


ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ :  

ਜ਼ਿੰਦਗੀ ਇੱਕ ਰੰਗਮੰਚ ਹੈ। ਅਸੀਂ ਸਭ ਆਪੋ ਆਪਣੀ ਭੂਮਿਕਾ ਨਿਭਾ ਰਹੇ ਹਾਂ। ਸਾਡੇ ਚੋਂ ਬਹੁਤੇ ਅਜਿਹੇ ਭਾਗਸ਼ਾਲੀ ਹੁੰਦੇ ਨੇ ਜਿਨ੍ਹਾਂ ਨੂੰ ਇਹ ਭੂਮਿਕਾ ਉਨ੍ਹਾਂ ਦੇ ਸੁਭਾਅ ਮੁਤਾਬਿਕ ਮਿਲ ਜਾਂਦੀ ਹੈ ਤੇ ਫੇਰ ਉਹ ਉਸਨੂੰ ਨਿਭਾਉਂਦਿਆਂ ਜਿੰਦ ਜਾਨ ਲਾ ਦਿੰਦੇ ਹਨ। ਜਿਹੜੇ ਵਿਅਕਤੀ ਆਪਣੇ ਕੰਮ ਨੂੰ ਪੂਜਾ ਸਮਝ ਕੇ ਪ੍ਰਤੀਬੱਧਤਾ ਨਾਲ ਕਰਦੇ ਹਨ,ਨਿਸ਼ਚੇ ਹੀ ਸਮਾਜ ਵੱਲੋਂ ਸਤਿਕਾਰੇ ਜਾਂਦੇ ਹਨ।ਬਹੁਤ ਹੀ ਮਿਹਨਤੀ ਤੇ ਆਪਣੇ ਕੰਮ ਨੂੰ ਜਿੰਮੇਵਾਰੀ ਨਾਲ ਨਿਭਾਉਣ ਵਾਲੇ ਸਖ਼ਸ਼ ਅਸ਼ੋਕ ਕੁਮਾਰਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸੈਕੰਡਰੀ ਸਿੱਖਿਆ ਅੱਜ ਸਿੱਖਿਆ ਵਿਭਾਗ ਦੀ 36 ਸਾਲਾਂ ਦੀ ਸ਼ਾਨਦਾਰ ਸੇਵਾ ਤੋਂ 31 ਮਈ 2024  ਨੂੰ ਸੇਵਾ-ਮੁਕਤ ਹੋ ਰਹੇ ਹਨ।

ਅਸ਼ੋਕ ਕਮਾਰ ਦਾ ਜਨਮ 7 ਮਈ 1965 ਨੂੰ ਕੋਟੜਾ ਕਲਾਂ ਵਿਖੇ ਪਿਤਾ ਅਮੀ ਚੰਦ ਜਿੰਦਲ ਦੇ ਘਰ ਮਾਤਾ ਚਮੇਲੀ ਦੇਵੀ ਦੀ ਕੁੱਖੋਂ ਹੋਇਆ। ਚੰਗੇ ਪਰਿਵਾਰ ਵਿੱਚੋਂ ਚੰਗੇ ਸੰਸਕਾਰ ਵਿਰਸੇ ਵਿੱਚ ਪ੍ਰਾਪਤ ਕਰਦਿਆਂ ਆਪ ਨੇ ਉੱਚ ਵਿੱਦਿਆ ਪ੍ਰਾਪਤ ਕੀਤੀ। ਪੰਜਵੀ ਜਮਾਤ ਫਿਰੋਜ਼ਪੁਰ ਜ਼ਿਲ੍ਹੇ ਦੇ ਬਾੜਾ ਭਾਈ ਦੇ ਪ੍ਰਾਇਮਰੀ ਸਕੂਲ ਤੋਂ ਕਰਨ ਉਪਰੰਤ ਅੱਠਵੀਂ ਤੇ ਦਸਵੀਂ ਦੀ ਪ੍ਰੀਖਿਆ ਸਰਕਾਰੀ ਹਾਈ ਸਕੂਲ ਖਿਆਲਾ ਤੋਂ ਚੰਗੇ ਨੰਬਰਾਂ ਵਿੱਚ ਪਾਸ ਕੀਤੀ। 1985 ਵਿੱਚ ਆਪ ਜੀ ਨੇ ਬੀ. ਐਸਸੀ ਸ਼ਹੀਦ ਊਧਮ ਸਿੰਘ ਕਾਲਜਸੁਨਾਮ ਅਤੇ 1986 ਵਿੱਚ ਡੀ.ਐਮ. ਕਾਲਜ ਮੋਗਾ ਤੋਂ ਬੀ ਐਡ ਕਰਕੇ 19 ਫਰਵਰੀ 1988 ਨੂੰ ਸਰਕਾਰੀ ਮਿਡਲ ਸਕੂਲਬੋੜਾਵਾਲ ਵਿਖੇ ਬਤੌਰ ਸਾਇੰਸ ਮਾਸਟਰ ਨਿਯੁਕਤ ਹੋ ਗਏ। ਨੌਕਰੀ ਕਰਦਿਆਂ ਆਪ ਨੇ ਐਮ.ਏ. (ਅਰਥ ਸ਼ਾਸ਼ਤਰ) ਅਤੇ ਐਮ.ਕਾਮ. ਦੀ ਪੜ੍ਹਾਈ ਪੂਰੀ ਕੀਤੀ ਤੇ 29 ਨਵੰਬਰ 1995 ਨੂੰ ਬਤੌਰ ਕਾਮਰਸ ਲੈਕਚਰਾਰ ਪਦ ਉੱਨਤ ਹੋ ਕੇ ਸਰਕਾਰੀ ਸੈਕੰਡਰੀ ਸਕੂਲਫਫੜੇ ਭਾਈਕੇ ਵਿਖੇ ਹਾਜ਼ਰ ਹੋ ਗਏ। 8 ਅਗਸਤ 2008 ਵਿੱਚ ਇੱਕ ਮਹੀਨੇ ਲਈ ਸ.ਸ.ਸ. ਸਕੂਲ,ਨੰਗਲ ਕਲਾਂ ਵਿਖੇ ਪੜ੍ਹਾਉਣ ਤੋਂ ਪਹਿਲਾਂ ਆਪ ਫਫੜੇ ਭਾਈਕੇ ਦੇ ਕੁੜੀਆਂ ਦੇ ਸਕੂਲ ਵਿੱਚ ਤਿੰਨ ਸਾਲਾਂ ਲਈ ਡੈਪੂਟੇਸ਼ਨ ਤੇ ਰਹੇ। ਫਫੜੇ ਭਾਈਕੇ ਦੇ ਦੋਵਾਂ ਸਕੂਲਾਂ ਵਿੱਚ ਆਪ ਜੀ ਨੇ ਬਤੌਰ ਡੀ.ਡੀ.ਓ. ਕੰਮ ਵੀ ਕੀਤਾ। ਨੰਗਲ ਕਲਾਂ ਤੋਂ ਬਾਅਦ ਆਪ ਜੀ ਨੇ ਤਿੰਨ ਸਾਲ ਸ.ਸ.ਸ. (ਲੜਕੀਆਂ) ਸਰਦੂਲਗੜ੍ਹ ਵਿਖੇ ਸੇਵਾ ਨਿਭਾਉਣ ਤੋਂ ਬਾਅਦ 8 ਨਵੰਬਰ 2011 ਨੂੰ ਸ.ਸ.ਸ. ਸਕੂਲਮੂਸਾ ਵਿਖੇ ਆ ਗਏ। ਇੱਥੇ ਆਪ ਜੀ ਨੇ ਬਤੌਰ ਸਕੂਲ ਇੰਚਾਰਜ ਕੰਮ ਕਰਦਿਆਂ 50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਕਾਇਆ ਕਲਪ ਕੀਤੀ। 28 ਫਰਵਰੀ 2017 ਨੂੰ ਆਪ ਪ੍ਰਿੰਸੀਪਲ ਪਦ ਉੱਨਤ ਹੋ ਗਏ ਅਤੇ 6 ਅਪ੍ਰੈਲ 2017 ਨੂੰ ਸਰਕਾਰੀ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਵਜੋਂ ਹਾਜ਼ਰ ਹੋ ਗਏ। ਇੱਥੇ 6 ਸਾਲ ਕੰਮ ਕਰਦਿਆਂ 35-40 ਲੱਖ ਦੀ ਲਾਗਤ ਨਾਲ ਸਕੂਲ ਦੀ ਦਿੱਖ ਬਦਲ ਦਿੱਤੀ।2 ਜੂਨ 2023 ਤੋਂ 31 ਮਈ 2024 ਤੱਕ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਸ਼ਾਨਦਾਰ ਸੇਵਾ ਨਿਭਾਈ।

ਆਪ ਜੀ ਨੇ ਸਿੱਖਿਆ ਵਿਭਾਗ ਵਿੱਚ ਅਨੇਕ ਮਹੱਤਵਪੂਰਨ ਅਹੁੱਦਿਆਂ ਤੇ ਕਰਦਿਆਂ ਸਕੂਲ ਸਿੱਖਿਆ ਵਿੱਚ ਅਹਿਮ ਯੋਗਦਾਨ ਪਾਇਆ। ਜਿੱਥੇ ਆਪ ਜੀ ਨੇ ਸਾਖਰਤਾ ਲਹਿਰ ਤੇ ਅਧਿਆਪਕਾਂ ਦੀ ਟੇ੍ਰਨਿੰਗ ਵਿੱਚ ਬਤੌਰ ਰਿਸੋਰਸ ਪਰਸਨ ਕੰਮ ਕੀਤਾਉੱਥੇ ਸਰਵ ਸਿੱਖਿਆ ਅਭਿਆਨ ਵਿੱਚ ਬਤੌਰ ਡੀ.ਆਰ.ਪੀ. ਅਤੇ ਡੀ.ਪੀ.ਸੀ. ਕੰਮ ਕੀਤਾ। ਪੰਜ ਸਾਲ ਦੇ ਕਰੀਬ ਆਪ ਜੀ ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਰਹੇ ਅਤੇ ਸਕੂਲਾਂ ਨੂੰ ਸਮਾਰਟ ਬਣਾਉਣ ਵਿੱਚ ਖਾਸ ਸਹਿਯੋਗ ਕੀਤਾ। ਆਪ ਜੀ ਚੋਣਾਂ ਦੌਰਾਨ ਬਤੌਰ ਮਾਸਟਰ ਟ੍ਰੇਨਰ ਵੀ ਕੰਮ ਕਰਦੇ ਰਹੇ ਹਨ। ਮੁਕਦੀ ਗੱਲ ਆਪ ਜੀ ਮਿਹਨਤ ਅਤੇ ਲਗਨ ਨੇ ਹਰ ਖੇਤਰ ਵਿੱਚ ਰੰਗ ਦਿਖਾਇਆ ਹੈ। ਇਸੇ ਲਈ ਜਿੱਥੇ ਆਪ ਜੀ ਨੂੰ ਪੰਜਾਬ ਸਰਕਾਰ ਨੇ 2019 ਵਿੱਚ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾਉੱਥੇ ਜ਼ਿਲ੍ਹਾ ਪੱਧਰ ਤੇ ਅਨੇਕ ਪ੍ਰਸੰਸਾ ਪੱਤਰ ਪ੍ਰਾਪਤ ਹੋਏ ਹਨ। ਸਿੱਖਿਆ ਮੰਤਰੀ ਪਰਗਟ ਸਿੰਘ ਹੁਰਾਂ ਨੇ ਵੀ ਆਪ ਜੀ ਨੂੰ ਸਨਮਾਨ ਪੱਤਰ ਭੇਂਟ ਕੀਤਾ।

ਜਿੱਥੇ ਆਪ ਜੀ ਨੇ ਸਰਕਾਰੀ ਕਾਰਜਾਂ ਨੂੰ ਬਾਖ਼ੂਬੀ ਨਿਭਾਇਆ ਹੈ ਉੱਥੇ ਆਪਣੀਆਂ ਪਰਿਵਾਰਕ ਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਵੀ ਉਸੇ ਸ਼ਿੱਦਤ ਨਾਲ ਨਿਭਾ ਰਹੇ ਹਨ। ਆਪ ਜੀ ਦਾ ਸ਼ੁਭ ਵਿਆਹ ਜਨਕ ਰਾਜ ਅਤੇ ਪ੍ਰਕਾਸ਼ ਦੇਵੀ ਦੀ ਧੀ ਕਕੇਸ਼ ਨਾਲ 1 ਸਤੰਬਰ 1990 ਨੂੰ ਹੋਇਆ।ਆਪ ਜੀ ਦੀ ਜੀਵਨ ਸਾਥਣ ਅੱਜ ਕੱਲ੍ਹ ਸਕੂਲ ਆਫ਼ ਐਮੀਨੇਂਸ ਮਾਨਸਾ ਵਿਖੇ ਕਮਰਸ ਲੈਕਚਰਾਰ ਵਜੋਂ ਸੇਵਾ ਨਿਭਾ ਰਹੇ ਹਨ। ਆਪ ਜੀ ਦੀ ਬੇਟੀ ਮਨੂ ਜਿੰਦਲਸੈਂਟਰਲ ਪੋਲੂਸ਼ਨ ਕੰਟਰੋਲ ਬੋਰਡਨਵੀਂ ਦਿੱਲੀ ਵਿਖੇ ਬਤੌਰ ਵਿਗਿਆਨੀ ਸੇਵਾ ਕਰ ਰਹੀ ਹੈ ਅਤੇ ਜਵਾਈ ਚੰਦਨ ਗੋਇਲਬਿਜ਼ਨਸ ਵਿਸ਼ਲੇਸ਼ਕ ਵਜੋਂ ਕਾਰਜ ਕਰ ਰਹੇ ਹਨ। ਬੇਟਾ ਸੁਮੀਤ ਜਿੰਦਲਇੰਡਸਿੰਡ ਬੈਂਕ ਵਿੱਚ ਡਿਪਟੀ ਮੈਨੇਜਰ ਵਜੋਂ ਸੇਵਾ ਨਿਭਾ ਰਿਹਾ ਹੈ ਤੇ ਨੂੰਹ ਸ਼ਿਵਾਨੀ ਨੇ ਐਮ ਐਸਸੀ (ਮੈਥਅਤੇ ਐਮ.ਐਡ ਦੀ ਉੱਚ ਵਿੱਦਿਆ ਪ੍ਰਾਪਤ ਕੀਤੀ ਹੋਈ ਹੈ।ਅਸ਼ੋਕ ਕੁਮਾਰ ਜਿੰਦਲ ਬਹੁਤ ਹੀ ਮਿਲਣਸਾਰ ਅਤੇ ਸਾਦੇ ਸੁਭਾਅ ਦੇ ਮਾਲਕ ਹਨ। ਦੂਜਿਆਂ ਦੀ ਮੱਦਦ ਲਈ ਆਪ ਸਦਾ ਤਤਪਰ ਰਹਿੰਦੇ ਹਨ। ਆਪ ਜੀ ਦਾ ਵਿਵਹਾਰ ਹਰ ਇੱਕ ਨਾਲ ਬਹੁਤ ਹੀ ਸਲੀਕੇ ਅਤੇ ਪਿਆਰ ਵਾਲਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਉਹਨਾਂ ਨੂੰ ਬੜੇ ਹੀ ਪਿਆਰ ਤੇ ਸਤਿਕਾਰ ਦੇ ਨਾਲ ਵਿਭਾਗ ਵਿੱਚ ਵਿਦਾਇਗੀ ਪਾਰਟੀ ਦਿੱਤੀ ਜਾ ਰਹੀ ਹੈ ਉਮੀਦ ਕਰਦੇ ਹਾਂ ਕਿ ਉਹ ਆਪਣੀ ਰਹਿੰਦੀ ਜ਼ਿੰਦਗੀ ਵੀ ਸਮਾਜ ਸੇਵਾ ਵਿੱਚ ਲਗਾਉਣਗੇ।


ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪੰਜਾਬ ਹੀ ਅਕਾਲੀ ਦਲ ਦੇ ਏਜੰਡੇ 'ਤੇ ਪਹੁੰਚ ਦਾ ਫੈਸਲਾ ਕਰੇਗਾ : ਸੁਖਬੀਰ ਸਿੰਘ ਬਾਦਲ

ਪੰਜਾਬ ਹੀ ਅਕਾਲੀ ਦਲ ਦੇ ਏਜੰਡੇ 'ਤੇ ਪਹੁੰਚ ਦਾ ਫੈਸਲਾ ਕਰੇਗਾ : ਸੁਖਬੀਰ ਸਿੰਘ ਬਾਦਲ


ਕਿਹਾ ਕਿ ਉਹਨਾਂ ਨੂੰ ਆਪ ਸਰਕਾਰ ਖਿਲਾਫ ਲੋਕਾਂ ਵਿਚ ਰੋਹ ਦੀ ਲਹਿਰ ਨਜ਼ਰ ਆ ਰਹੀ ਹੈ,ਕਿਹਾ ਕਿ ਅਕਾਲੀ ਦਲ ਲੋਕ ਸਭਾ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ


ਚੋਣ ਪ੍ਰਚਾਰ ਦੇ ਆਖਰੀ ਦਿਨ ਬਠਿੰਡਾ ਪਾਰਲੀਮਾਨੀ ਹਲਕੇ ਵਿਚ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਅਕਾਲੀ ਦਲ ਦੀਆਂ ਰੈਲੀਆਂ ’ਚ ਉਮੜਿਆ ਜਨ ਸੈਲਾਬ


ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ  : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹਨਾਂ ਦੀ ਪਾਰਟੀ ਸਿਰਫ ਪੰਜਾਬ, ਪੰਜਾਬੀਆਂ ਤੇ ਉਹਨਾਂ ਦੇ ਹਿੱਤਾਂ ਲਈ ਹੀ ਡਟੀ ਰਹੇਗੀ। ਉਹਨਾਂ ਕਿਹਾ ਕਿ ਸਾਡੀ ਵਫਾਦਾਰੀ ਪੰਜਾਬ ਨਾਲ ਹੈ ਨਾ ਕਿ ਕਿਸੇ ਗਠਜੋੜ ਨਾਲ। ਉਹਨਾਂ ਕਿਹਾ ਕਿ ਅਸੀਂ ਕਿਸੇ ਹੋਰ ਪਾਰਟੀ ਜਾਂ ਗਠਜੋੜ ਦੇ ਰਾਹ ਤੁਰਨ ਨਾਲੋਂ ਆਪਣੇ ਲੋਕਾਂ ਪ੍ਰਤੀ ਆਪਣੇ ਏਜੰਡੇ ’ਤੇ ਕਾਇਮ ਹਾਂ। ਉਹਨਾਂ ਕਿਹਾ ਕਿ ਸਾਡੇ ਲਈ ਕੋਈ ਵੀ ਗਠਜੋੜ ਅਹਿਮੀਅਤ ਨਹੀਂ ਰੱਖਦਾ ਬਲਕਿ ਸਾਡੇ ਲਈ ਪੰਜਾਬ ਤੇ ਪੰਜਾਬੀਅਤ ਹੀ ਮਾਅਨੇ ਰੱਖਦੇ ਹਨ। ਬਾਦਲ ਨੇ ਕਿਹਾ ਕਿ ਪੰਜਾਬ ਨੂੰ ਬਾਹਰਲਿਆਂ ਦੀਆਂ ਸਾਜ਼ਿਸ਼ਾਂ ਤੋਂ ਬਚਾਉਣ ਦੀ ਜ਼ਰੂਰਤ ਹੈ ਕਿਉਂਕਿ ਉਹ ਆਨੇ ਬਹਾਨੇ ਪੰਜਾਬ ਨੂੰ ਮੁੜ ਕਾਲੇ ਦੌਰ ਵਿਚ ਧੱਕਣਾ ਚਾਹੁੰਦੇ ਹਨ।
ਉਹਨਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਨੂੰ ਦਿੱਲੀ ਆਧਾਰਿਤ ਪਾਰਟੀਆਂ ਤੋਂ ਬਚਾਉਣ ਦੀ ਜ਼ਰੂਰਤ ਹੈ ਕਿਉਂਕਿ ਉਹ ਪਾਰਟੀਆਂ ਸੂਬੇ ਅਤੇ ਇਸਦੇ ਸਰੋਤਾਂ ਨੂੰ ਲੁੱਟਣਾ ਚਾਹੁੰਦੀਆਂ ਹਨ ਅਤੇ ਵੰਡ ਪਾਊ ਰਾਜਨੀਤੀ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਸੂਬਾ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ’ਭਾਈਚਾਰਕ ਸਾਂਝ’ ਕਾਇਮ ਰਹੇ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਚੌਕਸ ਕੀਤਾ ਕਿ ਜੇਕਰ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਯਤਨ ਨਾ ਕੀਤੇ ਤਾਂ ਫਿਰ ਕਾਲਾ ਦੌਰ ਮੁੜ ਪਰਤ ਸਕਦਾ ਹੈ।
ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸਰਦੂਲਗੜ੍ਹ,ਬੁਢਲਾਡਾ ਤੇ ਮਾਨਸਾ ਵਿਚ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅੱਜ ਅਤੇ ਚੋਣ ਪ੍ਰਚਾਰ ਦੌਰਾਨ ਪਾਰਟੀ ਦੇ ਹੱਕ ਵਿਚ ਹੋਏ ਵਿਸ਼ਾਲ ਇਕੱਠਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਅਕਾਲੀ ਦਲ ਨਾ ਸਿਰਫ ਇਹਨਾਂ ਪਾਰਲੀਮਾਨੀ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ ਬਲਕਿ ਸੂਬੇ ਵਿਚ ਅਗਲੀ ਸਰਕਾਰ ਵੀ ਬਣਾਏਗਾ।ਬਾਦਲ ਨੇ ਕਿਹਾ ਕਿ ਉਹਨਾਂ ਨੇ ਦੋ ਮਹੀਨਿਆਂ ਦੀ ਪੰਜਾਬ ਬਚਾਓ ਯਾਤਰਾ ਦੌਰਾਨ 80 ਤੋਂ ਵੱਧ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਜਿਸ ਦੌਰਾਨ ਸੂਬੇ ਵਿਚ 3200 ਕਿਲੋਮੀਟਰ ਦਾ ਸਫਰ ਤੈਅ ਕੀਤਾ। ਇਸ ਮਗਰੋ਼ ਉਹਨਾਂ ਨੇ ਵਿਆਪਕ ਲੋਕ ਸੰਪਰਕ ਮੁਹਿੰਮ ਚਲਾਈ ਜਿਸ ਕਾਰਣ ਦਿੱਲੀ ਆਧਾਰਿਤ ਪਾਰਟੀਆਂ ਪਛੜ ਗਈਆਂ ਹਨ। ਉਹਨਾਂ ਕਿਹਾ ਕਿ ਮੈਂ ਕਿਸਾਨਾਂ, ਗਰੀਬਾਂ, ਖੇਤ ਮਜ਼ਦੂਰਾਂ ਸਮਾਜ ਦੇ ਸਭ ਵਰਗਾਂ ਨਾਲ ਗੱਲਬਾਤ ਕੀਤੀ। ਉਹਨਾਂ ਦੱਸਿਆ ਕਿ ਉਹਨਾਂ ਨੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਵੀ ਮੀਟਿੰਗ ਕੀਤੀ ਜਿਸ ਦੌਰਾਨ ਲੋਕਾਂ ਨੇ ਦੱਸਿਆ ਕਿ ਉਹਨਾਂ ਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਗੁੱਸਾ ਸਿਖ਼ਰਾਂ ’ਤੇ ਹੈ। ਉਹਨਾਂ ਕਿਹਾ ਕਿ ਲੋਕਾਂ ਨੇ ਮੈਨੂੰ ਦੱਸਿਆ ਹੈ ਕਿ ਉਹ ਕਾਂਗਰਸ ਤੇ ਭਾਜਪਾ ਸਮੇਤ ਦਿੱਲੀ ਆਧਾਰਿਤ ਪਾਰਟੀਆਂ ਵੱਲੋਂ ਠੱਗਿਆ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਦੌਰਾਨ ਕਾਂਗਰਸ ਸਰਕਾਰ ਨੇ ਆਪਣੇ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਤੋਂ ਨਾਂਹ ਕਰ ਦਿੱਤੀ ਜਦੋਂ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਅਤੇ ਬੰਦੀ ਸਿੰਘਾਂ ਦੀ ਰਿਹਾਈ ’ਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਤੋਂ ਨਾਂਹ ਕਰ ਦਿੱਤੀ।ਪੰਜਾਬ ਪੰਜਾਬੀਆਂ ਦਾ ਲੱਗ ਰਹੇ ਨਾਅਰਿਆਂ ਦੇ ਵਿਚਕਾਰ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨਾ ਤਾਂ ਐਨ ਡੀ ਏ ਨਾਲ ਜਾਵੇਗਾ ਤੇ ਨਾਲ ਹੀ ਇੰਡੀਆ ਗਠਜੋੜ ਨਾਲ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸਿਰਫ ਪੰਜਾਬ ਨਾਲ ਡੱਟੇ ਰਹਾਂਗੇ। ਉਹਨਾਂ ਕਿਹਾ ਕਿ ਅਸੀਂ ਸੰਸਦ ਵਿਚ ਤੁਹਾਡੀ ਆਵਾਜ਼ ਬੁਲੰਦ ਕਰਾਂਗੇ ਤੇ ਯਕੀਨੀ ਬਣਾਵਾਂਗੇ ਕਿ ਸਾਡੇ ਦਰਿਆਈ ਪਾਣੀਆਂ ਦੀ ਰਾਖੀਅਤੇ ਚੰਡੀਗੜ੍ਹ ਪੰਜਾਬ ਨੂੰ ਦੇਣ ਸਮੇਤ ਸੂਬੇ ਦੇ ਸਾਰੇ ਲਟਕਦੇ ਮਸਲੇ ਹੱਲ ਹੋਣ।ਬਾਦਲ ਨੇ ਇਹ ਵੀ ਐਲਾਨ ਕੀਤਾ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਲਈ ਫਾਂਸੀ ਦੀ ਸਜ਼ਾ ਦਾ ਕਾਨੂੰਨ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖਿਲਾਫ ਕੇਸਾਂ ਦੀ ਸੁਣਵਾਈ ਛੇ ਮਹੀਨਿਆਂ ਵਿਚ ਖਤਮ ਕਰਨ ਲਈ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕਰਾਂਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੀਆਂ ਸਾਰੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਹਨਾਂ ਕਿਸਾਨਾਂ ਲਈ ਟਿਊਬਵੈਲ ਕੁਨੈਕਸ਼ਨ ਜਾਰੀ ਕੀਤੇ ਜਾਣਗੇ ਜਿਹਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦੀ ਸਰਕਾਰ ਇਹ ਵੀ ਯਕੀਨੀ ਬਣਾਏਗੀ ਕਿ ਸਾਰੇ ਸੂਬੇ ਵਿਚ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਕੀਤਾ ਜਾਵੇ।ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਲੋਕ 1 ਜੂਨ ਨੂੰ ਵੋਟਾਂ ਪਾਉਣ ਵੇਲੇ 1 ਜੂਨ 1984 ਦਾ ਦਿਨ ਯਾਦ ਰੱਖਣ।ਸ੍ਰੀ ਅਕਾਲ ਤਖਤ ਸਾਹਿਬ ਨੂੰ ਪੂਰੀ ਤਰ੍ਹਾਂ ਢਹਿ ਢੇਰੀ ਕਰਨ ਦੀ ਤਸਵੀਰ ਵਿਖਾਉਂਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇੰਦਰਾ ਗਾਂਧੀ ਨੇ ਬੇਰਹਿਮੀ ਨਾਲ ਇਸ ਸ੍ਰੀ ਅਕਾਲ ਤਖਤ ਸਾਹਿਬ ਨੂੰ ਟੈਂਕਾਂ ਤੇ ਤੋਪਾਂ ਨਾਲ ਢਹਿ ਢੇਰੀ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹੀ 1984 ਵਿਚ ਦਿੱਲੀ ਤੇ ਦੇਸ਼ ਦੇ ਹੋਰ ਭਾਗਾਂ ਵਿਚ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕਰਵਾਇਆ।ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਜਦੋਂ ਇਸ ਮੌਕੇ ਸੰਬੋਧਨ ਕੀਤਾ ਤਾਂ ’ਬੀਬੀ ਤੇਰੀ ਸੋਚ ’ਤੇ ਪਹਿਰਾ ਦੇਵਾਂਗੇ ਠੋਕ ਕੇ’ ਦੇ ਨਾਅਰਿਆਂ ਨਾਲ ਆਕਾਸ਼ ਗੂੰਜ ਉਠਿਆ। ਉਹਨਾਂ ਨੇ ਉਹਨਾਂ ਵੱਲੋਂ ਅਕਾਲੀ ਦਲ ਦੀ ਸਰਕਾਰ ਵੇਲੇ ਵਿਧਾਨ ਸਭਾ ਹਲਕਿਆਂ ਵਿਚ ਕਰਵਾਏ ਕੰਮਾਂ ਦਾ ਵੇਰਵਾ ਦਿੱਤਾ। ਉਹਨਾਂ ਨੇ ਇਹ ਵੀ ਕਿਹਾ ਕਿ ਇਕੱਲੇ ਸਰਦੂਲਗੜ੍ਹ ਵਿਚ 650 ਕਰੋੜ ਰੁਪਏ ਖਰਚੇ ਗਏ ਤੇ ਤਿੰਨ ਨਵੇਂ ਗ੍ਰਿਡ, 10 ਵਾਟਰ ਵਰਕਸ, ਸੀਵਰੇਜ, ਕਾਲਜ, ਸਬ ਡਵੀਜ਼ਨ ਹਸਪਤਾਲ ਤੇ ਜੁਡੀਸ਼ੀਅਲ ਕੰਪਲੈਕਸ ਬਣਵਾਇਆ ਗਿਆ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਦੀ ਸਰਕਾਰ ਏਮਜ਼, ਕੇਂਦਰੀ ਯੂਨੀਵਰਸਿਟੀ, ਤਕਨੀਕੀ ਕਾਲਜ, ਏਅਰਪੋਰਟ ਤੇ ਫਲਾਈ ਓਵਰ ਹਲਕੇ ਵਾਸਤੇ ਲੈ ਕੇ ਆਈ। ਉਹਨਾਂ ਕਿਹਾ ਕਿ ਉਹਇਹ  ਯਕੀਨੀਬਣਾਉਣਗੇ  ਕਿ ਅਗਲੀ ਅਕਾਲੀ ਦਲ ਦੀ ਸਰਕਾਰ ਵਿਚ ਮਾਨਸਾ ਦਾ ਉਦਯੋਗਿਕਰਨ ਹੋਵੇ ਤੇ ਵਿਧਾਨ ਸਭਾਹਲਕੇ  ਵਿਚ ਬੇਰੋਜ਼ਗਾਰੀ ਦੀ ਸਮੱਸਿਆ ਹੱਲ ਹੋਵੇ।ਇਸ ਮੌਕੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦਾ ਵੀ ਭਰਵਾਂ ਸਵਾਗਤ ਹੋਹਿਆ। ਇਸ ਮੌਕੇ ਦਿਲਰਾਜ ਸਿੰਘ ਭੂੰਦੜ, ਡਾ. ਨਿਸ਼ਾਨ ਸਿੰਘ ਤੇ ਪ੍ਰੇਮ ਅਰੋੜਾ ਵੀ ਹਾਜ਼ਰ ਸਨ।


Monday, May 27, 2024

ਗੁਰਵਿੰਦਰ ਸਿੰਘ ਚਹਿਲ, ਚੰਡੀਗੜ੍ਹ :ਪੰਜਾਬ 'ਚ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀਐੱਲਓਜ਼ ਨੂੰ ਮਿਲੇਗਾ ਇੰਨਾ ਇਨਾਮ, ਮੁੱਖ ਚੋਣ ਅਧਿਕਾਰੀ ਨੇ ਇਨਾਮੀ ਰਾਸ਼ੀ ਦਾ ਕੀਤਾ ਐਲਾਨ

 

ਪੰਜਾਬ 'ਚ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀਐੱਲਓਜ਼ ਨੂੰ ਮਿਲੇਗਾ ਇੰਨਾ ਇਨਾਮ, ਮੁੱਖ ਚੋਣ ਅਧਿਕਾਰੀ ਨੇ ਇਨਾਮੀ ਰਾਸ਼ੀ ਦਾ ਕੀਤਾ ਐਲਾਨ

ਗੁਰਵਿੰਦਰ ਸਿੰਘ ਚਹਿਲ, ਚੰਡੀਗੜ੍ਹ : ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ 'ਤੇ ਵੋਟਿੰਗ ਫ਼ੀਸਦ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ।ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 2019 ਦੇ ਮੁਕਾਬਲੇ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਫ਼ੀਸਦ ਵਿੱਚ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।ਪੰਜਾਬ 'ਚ ਵੋਟਿੰਗ ਫ਼ੀਸਦ ਵਧਾਉਣ ਵਾਲੇ ਬੀਐੱਲਓਜ਼ ਨੂੰ ਮਿਲੇਗਾ ਇੰਨਾ ਇਨਾਮ, ਮੁੱਖ ਚੋਣ ਅਧਿਕਾਰੀ ਨੇ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ 'ਤੇ ਵੋਟਿੰਗ ਫ਼ੀਸਦ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੀ.ਐਲ.ਓਜ਼ ਵੋਟਰ ਸਲਿੱਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵੇ। ਇਸ ਮੌਕੇ ਉਨ੍ਹਾਂ ਬੀ.ਐਲ.ਓਜ਼ ਅਤੇ ਸਵੀਪ ਟੀਮਾਂ ਦੀ ਹੁਣ ਤੱਕ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਅਪੀਲ ਕੀਤੀ ਕਿ ਸਾਰੇ ਜ਼ਿਲ੍ਹੇ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਲਈ ਵੋਟਾਂ ਪੈਣ ਤੱਕ ਆਪਣੀਆਂ ਗਤੀਵਿਧੀਆਂ ਜ਼ੋਰ-ਸ਼ੋਰ ਨਾਲ ਜਾਰੀ ਰੱਖਣ।ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਸਵੀਪ ਅਤੇ ਸੋਸ਼ਲ ਮੀਡੀਆ ਟੀਮਾਂ ਪੋਲਿੰਗ ਸਟੇਸ਼ਨਾਂ, ਮਾਡਲ ਬੂਥਾਂ, ਔਰਤਾਂ ਤੇ ਦਿਵਿਆਂਗ ਵਿਅਕਤੀਆਂ ਲਈ ਬੂਥਾਂ 'ਤੇ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਅਤੇ ਹੋਰ ਪਹਿਲਕਦਮੀਆਂ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਦੇ ਅਨੁਭਵ ਤੇ ਪ੍ਰਤੀਕਿਰਿਆਵਾਂ ਵੀ ਰਿਕਾਰਡ ਕੀਤੀਆਂ ਜਾਣ। ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਿਆਂ ਵੱਲੋਂ ਭੇਜੀਆਂ ਬਿਹਤਰੀਨ ਫੋਟੋਆਂ/ਵੀਡੀਓਜ਼ ਚੋਣ ਕਮਿਸ਼ਨ ਨੂੰ ਭੇਜੀਆਂ ਜਾਣਗੀਆਂ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਪੰਜਾਬ ਦੀਆਂ ਅਣਖੀ ਔਰਤਾਂ ਵਾਅਦਾ ਖ਼ਿਲਾਫ਼ੀ ਦਾ ਜਵਾਬ ਆਪਣੀ ਇੱਕ-ਇੱਕ ਵੋਟ ਰਾਹੀਂ ਦੇਣਗੀਆਂ : ਹਰਸਿਮਰਤ ਬਾਦਲ

ਪੰਜਾਬ ਦੀਆਂ ਅਣਖੀ ਔਰਤਾਂ ਵਾਅਦਾ ਖ਼ਿਲਾਫ਼ੀ ਦਾ ਜਵਾਬ ਆਪਣੀ ਇੱਕ-ਇੱਕ ਵੋਟ ਰਾਹੀਂ ਦੇਣਗੀਆਂ : ਹਰਸਿਮਰਤ ਬਾਦਲ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਦੋਦੜਾ ਵਿਖ਼ੇ ਚੋਣ ਪ੍ਰਚਾਰ ਤਹਿਤ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਪਾਣੀ ਹਥਿਆਉਣ ਲਈ ਦਿੱਲੀ ਤੋਂ ਚੱਲਣ ਵਾਲੀਆਂ ਤਿੰਨੋਂ ਸਿਆਸੀ ਪਾਰਟੀਆਂ ਕੋਝੇ ਹੱਥਕੰਡੇ ਅਪਣਾ ਕੇ ਪੰਜਾਬ ਦੀ ਕਿਰਸਾਨੀ ਨੂੰ ਬਰਬਾਦ ਕਰਨ ਲਈ ਤੁਰੀਆਂ ਹੋਈਆਂ ਹਨ।ਉਨ੍ਹਾਂ ਕਿਹਾ ਕਿ ਨਹਿਰੀ ਪਟਵਾਰੀਆਂ ਤੋਂ ਵਾਧੂ ਪਾਣੀ ਦੀਆਂ ਜਾਅਲੀ ਸੂਚੀਆਂ ਤਿਆਰ ਕਰਵਾ ਕੇ ਪਾਣੀ ਨੂੰ ਬਾਹਰਲੇ ਸੂਬਿਆਂ ਅੰਦਰ ਲਿਜਾਣਾ ਚਾਹੁੰਦੀਆਂ ਹਨ, ਜਿਸ ਚਾਲ ਅਧੀਨ ਮਾਨ ਸਰਕਾਰ ਵੱਲੋਂ ਪੰਜਾਬ ਦੇ ਸੈਂਕੜੇ ਨਹਿਰੀ ਪਟਵਾਰੀਆਂ ਨੂੰ ਮੁਅੱਤਲ ਕਰਨ ਡਰਾਵਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਖਜ਼ਾਨੇ ਨੂੰ ਲੁਟਾ ਕੇ ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਨੇ ਜੰਮਦੇ ਬੱਚੇ ਨੂੰ ਵੀ ਕਰਜਾਈ ਕਰ ਛੱਡਿਆ ਅਤੇ ਕੇਜਰੀਵਾਲ ਨੂੰ ਚਮਕਾਉਣ ਲਈ ਸਰਕਾਰੀ ਕਰਜ਼ੇ ਨਾਲ ਜਹਾਜ਼ਾਂ ਦੇ ਝੂਟੇ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਦਿੱਤੀਆਂ ਗਈਆਂ ਆਟਾ ਦਾਲ ਦੀ ਸਕੀਮ 'ਚ ਵਾਧਾ ਕਰਨ ਦੀ ਬਜਾਏ ਗ਼ਰੀਬ ਲੋਕਾਂ ਦੀਆਂ ਕਾਰਡਾਂ ਨੂੰ ਹੀ ਰੱਦ ਕਰ ਦਿੱਤਾ ਅਤੇ ਰਹਿੰਦੇ ਕਾਰਡ ਧਾਰਕਾਂ ਨੂੰ 40 ਕਿਲੋ ਕਣਕ ਘਟਾ ਕੇ ਸਿਰਫ 5 ਕਿਲੋ ਕਣਕ ਦੇ ਕੇ ਗ਼ਰੀਬ ਲੋਕਾਂ ਦੇ ਮੂੰਹੋਂ ਬੁਰਕੀ ਤਕ ਖੋਹ ਲਈ। ਉਨ੍ਹਾਂ ਮਾਨ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਹੁਣ ਮੌਕਾ ਆ ਗਿਆ ਹੈ ਕਿ ਪੰਜਾਬ ਦੀਆਂ ਅਣਖੀ ਔਰਤਾਂ ਉਨ੍ਹਾਂ ਨਾਲ 1000 ਪ੍ਰਤੀ ਮਹੀਨਾ ਦੀ ਹੋਈ ਵਾਅਦਾ ਖ਼ਿਲਾਫ਼ੀ ਦਾ ਜਵਾਬ ਆਪਣੀ ਇੱਕ-ਇੱਕ ਵੋਟ ਰਾਹੀਂ ਦੇਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਮੰਤਰੀ ਅਨਾਜ ਘੋਟਾਲਿਆਂ, ਵਜ਼ੀਫਾ ਘੋਟਾਲਿਆਂ ਤੋਂ ਇਲਾਵਾ ਅਨੇਕਾਂ ਘੋਟਾਲਿਆਂ ਵਿੱਚ ਜੇਲ੍ਹਾਂ ਦੀ ਹਵਾ ਖਾ ਚੁੱਕੇ ਹਨ ਅਤੇ ਹੁਣ ਓਹੀ 'ਆਪ' ਸਰਕਾਰ ਤੇ ਕਾਂਗਰਸ ਦੋਵੇਂ ਿਘਓ ਖਿਚੜੀ ਹੋ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਪ੍ਰਦੇਸ਼ ਦੀਆਂ ਲੋਕ ਸਭਾ ਚੋਣਾਂ 'ਚ ਕੇਜਰੀਵਾਲ ਕਾਂਗਰਸ ਅਤੇ ਰਾਹੁਲ ਗਾਂਧੀ ਖੁਦ 'ਆਪ' ਨੂੰ ਵੋਟ ਦੇਣ ਦੇ ਦਾਅਵੇ ਕਰ ਕੇ ਇੱਕ-ਦੂਜੇ ਦਾ ਸਾਥ ਦੇਣ ਦੀਆਂ ਗੱਲਾਂ ਕਰ ਰਹੇ ਹਨ ਅਤੇ ਪੰਜਾਬ ਵਿੱਚ ਵੱਖਰੋ-ਵੱਖਰਾ ਹੋਣ ਦਾ ਨਾਟਕ ਕਰ ਰਹੇ ਹਨ। ਇਸ ਮੌਕੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਸਰਕਲ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਸੀਨੀਅਰ ਅਕਾਲੀ ਆਗੂ ਮੇਵਾ ਸਿੰਘ ਦੋਦੜਾ, ਰਾਮ ਸਿੰਘ ਦੋਦੜਾ, ਸਾਬਕਾ ਸਰਪੰਚ ਨਛੱਤਰ ਸਿੰਘ ਸੰਧੂ ਬਛੋਆਨਾ, ਜਗਸੀਰ ਸਿੰਘ ਭਾਦੜਾ, ਅਮਰਜੀਤ ਸਿੰਘ ਕੁਲਾਣਾ, ਹਰਮੇਲ ਸਿੰਘ ਕਲੀਪੁਰ, ਜ਼ਿਲ੍ਹਾ ਯੂਥ ਪ੍ਰਧਾਨ ਦਵਿੰਦਰ ਸਿੰਘ ਚੱਕ ਅਲੀਸ਼ੇਰ, ਰਜਿੰਦਰ ਸੈਣੀ ਝੰਡਾ, ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਪੋਪੀ ਬੱਛੋਆਣਾ,ਨਛੱਤਰ ਸਿੰਘ ਦੋਦੜਾ, ਰਮਨਦੀਪ ਸਿੰਘ ਗੁੜਦੀ, ਮੰਗਾ ਸਿੰਘ ਭੁੱਲਰ, ਜੁਝਾਰ ਸਿੰਘ, ਇਸਤਰੀ ਅਕਾਲੀ ਆਗੂ ਸੁਖਪਾਲ ਕੌਰ ਆਦਿ ਹਾਜ਼ਰ ਸਨ।

Sunday, May 26, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਈਟੀਟੀ 5994 ਪੰਜਾਬੀ ਏ ਦਾ ਪੇਪਰ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਮੰਗ ਪੱਤਰ

ਈਟੀਟੀ 5994 ਪੰਜਾਬੀ ਏ ਦਾ ਪੇਪਰ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਮੰਗ ਪੱਤਰ 

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ :  ਈਟੀਟੀ 5994 ਭਰਤੀ ਦੀ ਸਕਰੂਟਨੀ ਕਰਵਾ ਚੁੱਕੇ ਉਮੀਦਵਾਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਅਮਰਦੀਪ ਭੁੱਲਰ ,ਰਾਜਵੀਰ ਮਾਨ,ਹਰਪ੍ਰੀਤ ਕੌਰ, ਜਸਪ੍ਰੀਤ ਕੌਰ ਮਾਨਸਾ ਤੇ ਹੋਰ ਈਟੀਟੀ ਸਾਥੀਆਂ ਨੇ ਦੱਸਿਆ ਕਿ ਈਟੀਟੀ ਭਰਤੀ 5994 ਪੰਜਾਬੀ ਦੇ ਪੇਪਰ ਏ ਦਾ ਪੇਪਰ ਲੈਣ ਲਈ ਨੋਟੀਫਿਕੇਸ਼ਨ ਜਾਰੀ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਤੋਂ ਪਹਿਲਾਂ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁਡੀਆਂ ਨੂੰ ਵੀ ਈਟੀਟੀ 5994 ਭਰਤੀ ਨਾਲ ਸੰਬੰਧਿਤ ਉਮੀਦਵਾਰਾਂ ਵੱਲੋਂ ਪੰਜਾਬੀ ਪੇਪਰ ਏ ਦਾ ਨੋਟੀਫਿਕੇਸ਼ਨ ਜਲਦੀ ਜਾਰੀ ਕਰਨ ਲਈ ਸਾਥੀ ਸੁਖਦੀਪ ਮਾਨ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ ਸੀ। ਉਕਤ ਈਟੀਟੀ ਕੇਡਰ ਦੇ ਸਾਥੀਆਂ ਨੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਤੇ ਕਿਹਾ ਕਿ ਸਰਕਾਰ ਦੀ ਨਲਾਇਕੀ ਕਾਰਨ ਹੀ ਇਹ ਭਰਤੀ ਇੰਨਾ ਚਿਰ ਮਾਨਯੋਗ ਕੋਰਟ ਵਿੱਚ ਸੁਣਵਾਈ ਲਈ ਰੁਲਦੀ ਰਹੀ। ਉਕਤ ਸਾਥੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਉਹਨਾਂ ਦੀ ਗੱਲ ਪੂਰੇ ਧਿਆਨ ਨਾਲ ਸੁਣੀ ਗਈ ਅਤੇ ਜਲਦ ਹੀ ਇਸ 'ਤੇ ਅਮਲ ਕਰਨ ਦਾ ਭਰੋਸਾ ਵੀ ਦਿੱਤਾ।