ਨੈਸ਼ਨਲ ਕਾਲਜ ਭੀਖੀ ਦਾ ਬੀ. ਲਿਬ ਸਮੈਸਟਰ ਪਹਿਲੇ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਲਿਬ ਸਮੈਸਟਰ ਪਹਿਲੇ ਦਾ ਰਿਜਲਟ 100 ਫ਼ੀਸਦ ਰਿਹਾ। ਪ੍ਰਿੰਸੀਪਲ ਡਾ.ਐਮ ਕੇ ਮਿਸ਼ਰਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਜੀਤ ਸਿੰਘ ਨੇ 75 ਫ਼ੀਸਦ ਅੰਕਾਂ ਨਾਲ ਪਹਿਲਾ,ਸੁਭਦੀਪ ਸਿੰਘ ਅਤੇ ਜਸਵੀਰ ਕੌਰ ਨੇ 70 ਫ਼ੀਸਦ ਅੰਕਾਂ ਨਾਲ ਸਾਂਝੇ ਤੌਰ 'ਤੇ ਦੂਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਵਿੱਖ ਵਿਚ ਹੋਰ ਤਰੱਕੀ ਹਾਸਿਲ ਕਰੋ। ਕਾਲਜ ਪ੍ਰਧਾਨ ਨੇ ਕਿਹਾ ਕੇ ਯੂਨੀਵਰਸਿਟੀ ਦੇ ਸਾਰੇ ਰਿਜਲਟ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹਨ। ਜਿਸ ਨਾਲ ਕਾਲਜ ਦਾ ਨਾਮ ਰੌਸ਼ਨ ਹੁੰਦਾ ਹੈ। ਇਸ ਮੌਕੇ ਪ੍ਰੋਫੈਸਰ ਗੁਰਤੇਜ ਸਿੰਘ ਤੇਜੀ, ਪ੍ਰੋਫੈਸਰ ਅਮਨਜੀਤ ਸਿੰਘ, ਪ੍ਰੋਫੈਸਰ ਸੁਮਨਦੀਪ ਕੌਰ, ਪ੍ਰੋਫੈਸਰ ਸੁਖਪਾਲ ਕੌਰ, ਪ੍ਰੋਫੈਸਰ ਅਵਤਾਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।






