Wednesday, August 21, 2024

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਈਕੋ ਕਲੱਬ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਈਕੋ ਕਲੱਬ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲਾ ਸਿੱਖਿਆ ਅਫਸਰ ਮਾਨਸਾ ਭੁਪਿੰਦਰ ਕੌਰ ਦੀ ਅਗਵਾਈ ਅਧੀਨ ਗਰੀਨ ਹਾਊਸ ਪ੍ਰੋਗਰਾਮ ਤਹਿਤ ਸਮੂਹ ਸਕੂਲਾਂ ਦੇ ਈਕੋ ਕਲੱਬ ਇੰਚਾਰਜਾਂ ਦੀ ਇੱਕ ਰੋਜ਼ਾ ਵਰਕਸ਼ਾਪ ਸਕੂਲ ਆਫ ਐਮੀਨਸ ਮਾਨਸਾ ਵਿਖੇ ਲਗਾਈ ਗਈ। ਜਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਜ਼ਿਲ੍ਹੇ ਦੇ ਕਰੀਬ 220 ਸਕੂਲਾਂ ਤੋਂ ਆਏ ਗ੍ਰੀਨ ਸਕੂਲ ਪ੍ਰੋਗਰਾਮ ਦੇ ਨੋਡਲ ਅਧਿਆਪਕਾਂ ਨੇ ਭਾਗ ਲਿਆ। ਉਹਨਾ ਨੋਡਲ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ ਕਿ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਸਕੂਲਾਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ ਅਤੇ ਆਨਲਾਈਨ ਗ੍ਰੀਨ ਸਕੂਲ ਪ੍ਰੋਗਰਾਮ ਦੀ ਵੈਬਸਾਈਟ ਉੱਤੇ ਡਾਟੇ ਨੂੰ ਵਿਸਥਾਰ ਪੂਰਵਕ ਫੋਟੋਆਂ ਸਹਿਤ ਭਰਿਆ ਜਾਵੇ। ਗਰੀਨ ਸਕੂਲ ਪ੍ਰੋਗਰਾਮ ਲਈ ਆਡਿਟ ਰਿਪੋਰਟ ਭਰਨ ਸਬੰਧੀ ਰੀਸੋਰਸ ਪਰਸਨ ਸ੍ਰੀ ਜਸਕੀਰਤ ਸਿੰਘ ਸਾਇੰਸ ਟੀਚਰ ਨੇ ਬਹੁਤ ਵਧੀਆ ਤਰੀਕੇ ਨਾਲ ਜਾਣਕਾਰੀ ਦਿੱਤੀ ਜਿਵੇਂ ਕਿ ਵੱਖ ਵੱਖ ਪੈਰਾਮੀਟਰ ਜਿਵੇਂ ਕਿ ਪਾਣੀ ਹਵਾ ਧਰਤੀ ਜਲਵਾਯੂ ਪਰਿਵਰਤਨ ਊਰਜਾ ਭੋਜਨ ਆਦਿ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰੋਜੈਕਟ ਰਾਹੀਂ ਪੀਪੀਟੀ ਦੁਆਰਾ ਦਿੱਤੀ ਗਈ। ਪ੍ਰੋਗਰਾਮ ਦੇ ਓਵਰਆਲ ਇੰਚਾਰਜ ਪਰਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਵਾਤਾਵਰਨ ਦੀ ਸਾਫ ਬਨਾਉਣ ਲਈ ਆਪਣੇ ਸੁਹਿਰਦ ਯਤਨ ਕਰਨੇ ਚਾਹੀਦੇ ਹਨ ਅਤੇ ਆਪਣੇ ਸਕੂਲ ਵਿੱਚ ਟੀਮ ਵਰਕ ਦੇ ਤੌਰ ਤੇ ਇਸ ਕੰਮ ਦੀ ਸਫਲਤਾ ਲਈ ਉਜਰ ਕਰਨੇ ਜਰੂਰੀ ਹਨ।ਇਸ ਮੌਕੇ ਰਿਸੋਰਸ ਪਰਸਨ ਜਗਵਿੰਦਰ ਕੌਰ ਸਾਇੰਸ ਅਧਿਆਪਕਾ ਵੱਲੋਂ ਇਸ ਪ੍ਰੋਗਰਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਈਕੋ ਕਲੱਬ ਇੰਚਾਰਜ ਨੂੰ ਇਸ ਪ੍ਰੋਗਰਾਮ ਨੂੰ ਵਧੀਆ ਤਰੀਕੇ ਦੇ ਨਾਲ ਆਪਣੇ ਸਕੂਲ ਵਿੱਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਵੱਖ ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਸਾਰੇ ਨੋਡਲ ਅਧਿਆਪਕਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਜਿੰਨੇ ਵੀ ਅਧਿਆਪਕਾਂ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਉਹਨਾਂ ਨੂੰ ਪਾਰਟੀਸਪੇਸ਼ਨ ਸਰਟੀਫਿਕੇਟ ਦਿੱਤੇ ਗਏ। ਜਿਲ੍ਹਾ ਸਿੱਖਿਆ ਅਫਸਰ ਮਾਨਸਾ ਭੁਪਿੰਦਰ ਕੌਰ, ਪ੍ਰਿੰਸੀਪਲ ਡਾ. ਵਿਜੇ ਕੁਮਾਰ ਮਿੱਡਾ ਅਤੇ ਅਵਤਾਰ ਸਿੰਘ ਵੱਲੋਂ ਪਿਛਲੇ ਸਾਲ ਦੇ ਚਾਰ ਜੇਤੂ ਸਕੂਲਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ, ਇਸ ਵਿੱਚ ਸਰਕਾਰੀ ਹਾਈ ਸਕੂਲ ਬਹਾਦਰਪੁਰ, ਸਰਕਾਰੀ ਮਿਡਲ ਸਕੂਲ ਡੇਲੂਆਣਾ, ਸਰਕਾਰੀ ਪ੍ਰਾਇਮਰੀ ਸਕੂਲ ਮੂਸਾ ਅਤੇ  ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਰੀ ਦੇ ਸਕੂਲ ਮੁਖੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚੜਨ ਲਈ ਸਾਇੰਸ ਟੀਚਰ ਲਖਵਿੰਦਰ ਸਿੰਘ, ਨਵਨੀਤ ਬਾਂਸਲ, ਸੰਦੀਪ ਸਿੰਘ, ਯਾਦਵਿੰਦਰ ਸ਼ਰਮਾ,ਦਿਲਬਾਗ ਸਿੰਘ, ਵਿਜੇ ਕੁਮਾਰ ਅਤੇ ਵਿਸ਼ਾਲ ਬਾਂਸਲ ਦਾ ਵਿਸ਼ੇਸ਼ ਯੋਗਦਾਨ ਰਿਹਾ।

ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਬੇਰੁਜ਼ਗਾਰ 2364 ਈਟੀਟੀ ਅਧਿਆਪਕਾਂ ਨੇ ਸਿੱਖਿਆ ਭਵਨ ਨੂੰ ਤਾਲਾ ਜੜਿਆ ਤਾਲ਼ਾ

ਬੇਰੁਜ਼ਗਾਰ 2364 ਈਟੀਟੀ ਅਧਿਆਪਕਾਂ ਨੇ ਸਿੱਖਿਆ ਭਵਨ ਨੂੰ ਤਾਲਾ ਜੜਿਆ ਤਾਲ਼ਾ


ਨਿਯੁਕਤੀ ਪੱਤਰ ਨਾ ਮਿਲਣ ’ਤੇ ਰੋਸ,ਸਰਕਾਰ ਖ਼ਿਲਾਫ਼ ਕੀਤਾ ਮੁਜ਼ਾਹਰਾ

ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : 2364 ਈਟੀਟੀ ਬੇਰੁਜ਼ਗਾਰ ਅਧਿਆਪਕਾਂ ਮੁੱਖ ਨੇ ਨਿਯੁਕਤੀ ਪੱਤਰ ਦੇਣ ਦੀ ਮੰਗ ਨੂੰ ਲੈ ਕੇ ਮੁਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਬਾਹਰ ਰੋਸ ਪ੍ਰਦਰਸ਼ਨ ਕੀਤਾ। ਬੇਰੁਜ਼ਗਾਰ ਨੌਜਵਾਨ ਮੁੰਡੇ-ਕੁੜੀਆਂ ਡੀਪੀਆਈ ਦਫ਼ਤਰ ਦੇ ਬਾਹਰ ਪੁੱਜੇ ਅਤੇ ਮੁੱਖ ਗੇਟ ਨੂੰ ਤਾਲ਼ਾ ਲਗਾ ਕੇ ਸੜਕ 'ਤੇ ਧਰਨਾ ਲਗਾ ਕੇ ਬੈਠ ਗਏ। ਬੇਰੁਜ਼ਗਾਰ ਈਟੀਟੀ 2364 ਅਧਿਆਪਕ ਯੂਨੀਅਨ ਦੇ ਆਗੂ ਮਨਪ੍ਰੀਤ ਸਿੰਘ, ਹਰਜੀਤ ਸਿੰਘ, ਗੁਰਸੇਵ ਸਿੰਘ, ਗੁਰਸੰਗਤ ਸਿੰਘ, ਗੁਰਜੀਵਨ ਸਿੰਘ,ਜਸਵਿੰਦਰ ਸਿੰਘ ਆਦਿ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।ਯੂਨੀਅਨ ਆਗੂਆਂ ਨੇ ਦੱਸਿਆ ਕਿ ਮਾਰਚ 2020 ਵਿੱਚ 2364 ਈਟੀਟੀ ਅਧਿਆਪਕਾਂ ਦੀ ਭਰਤੀ ਆਈ ਸੀ ਪਰ ਮਾਮਲਾ ਅਦਾਲਤ ਵਿੱਚ ਜਾਣ ਕਾਰਨ ਭਰਤੀ ਪ੍ਰਕਿਰਿਆ ਕਾਫ਼ੀ ਸਮੇਂ ਤੋਂ ਅੱਧ ਵਿਚਾਲੇ ਲਮਕ ਰਹੀ ਸੀ ਪਰ ਹੁਣ ਪਿਛਲੇ ਦੋ ਮਹੀਨਿਆਂ ਤੋਂ ਭਰਤੀ ਪ੍ਰਕਿਰਿਆ 'ਤੇ ਕਿਸੇ ਤਰ੍ਹਾਂ ਦੀ ਕੋਈ ਸਟੇਅ ਨਹੀਂ ਹੈ। ਬੁਲਾਰਿਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ 20-25 ਦਿਨਾਂ ਤੋਂ ਮੈਰਿਟ ਵਿੱਚ ਆਉਣ ਵਾਲੇ ਸਾਥੀਆਂ ਦੀ ਚੋਣ ਲਿਸਟ ਜਾਰੀ ਕਰ ਦਿੱਤੀ ਸੀ ਪਰ ਪੰਜਾਬ ਸਰਕਾਰ ਦੀ ਅਣਦੇਖੀ ਦੇ ਚੱਲਦਿਆਂ ਬੇਰੁਜ਼ਗਾਰ ਅਧਿਆਪਕਾਂ ਨੂੰ ਇਨਸਾਫ਼ ਲਈ ਸੜਕਾਂ 'ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵੀ ਕਰੀਬ 15 ਤੋਂ 20 ਮੀਟਿੰਗਾਂ ਹੋ ਵੀ ਹੋ ਚੁੱਕੀਆਂ ਹਨ ਪ੍ਰੰਤੂ ਸਿੱਖਿਆ ਮੰਤਰੀ ਹਰੇਕ ਮੀਟਿੰਗ ਵਿੱਚ ਝੂਠੇ ਲਾਰੇ ਲਾ ਕੇ ਘਰ ਨੂੰ ਤੋਰ ਦਿੰਦੇ ਰਹੇ ਹਨ। ਦੇਰ ਸ਼ਾਮ ਉੱਚ ਅਧਿਕਾਰੀਆਂ ਤੇ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾ ਕੇ ਗੇਟ ਨੂੰ ਲਾਇਆ ਤਾਲਾ ਖੁਲਵਾਇਆ।

Tuesday, August 20, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਕਾਰੀ ਪ੍ਰਾਇਮਰੀ ਸਕੂਲ ਤੋਲਾਵਾਲ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਏ

ਸਰਕਾਰੀ ਪ੍ਰਾਇਮਰੀ ਸਕੂਲ ਤੋਲਾਵਾਲ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਏ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਕਾਰੀ ਪ੍ਰਾਇਮਰੀ ਸਕੂਲ ਤੋਲਾਵਾਲ ਦੇ ਸਟਾਫ਼ ਅਤੇ ਘੈਂਟ ਪੱਗਾਂ ਵਾਲੇ ਸਰਦਾਰ ਗਰੁੱਪ ਚੀਮਾ ਵੱਲੋਂ ਕੁਦਰਤ ਪ੍ਰਤੀ ਆਪਣੇ ਫਰਜ਼ ਨੂੰ ਸਮਝਦਿਆਂ ਸਾਂਝੇ ਉੱਦਮ ਨਾਲ ਵੱਖ ਵੱਖ ਤਰ੍ਹਾਂ ਦੇ ਫੁੱਲਦਾਰ,ਫਲਦਾਰ, ਸਜਾਵਟੀ ਅਤੇ ਛਾਂਦਾਰ ਪੌਦਿਆਂ ਨੂੰ ਲਗਾਉਣ ਦੀ ਸੇਵਾ ਆਰੰਭੀ। ਗਰੁੱਪ ਨੇ ਦੱਸਿਆ ਕਿ ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵਾਤਾਵਰਣ ਨੂੰ ਸ਼ੁੱਧ ਰੱਖਣਾ ਬਹੁਤ ਜ਼ਰੂਰੀ ਹੈ। ਇਸੇ ਲੜੀ ਤਹਿਤ ਪਿੰਡ ਤੋਲਾਵਾਲ ਦੇ ਸਰਕਾਰੀ ਸਕੂਲ ਅਤੇ ਆਲੇ-ਦੁਆਲੇ ਨੂੰ ਹਰਿਆ ਭਰਿਆ ਬਣਾਉਣ ਲਈ ਇਹ ਸਾਂਝਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਸਕੂਲ ਮੁਖੀ ਹਰਜਿੰਦਰ ਕੌਰ,ਸਮੂਹ ਸਕੂਲ ਸਟਾਫ਼,ਘੈਂਟ ਪੱਗਾਂ ਵਾਲੇ ਸਰਦਾਰ ਗਰੁੱਪ ਦੇ ਸੰਸਥਾਪਕ ਜੱਸੀ ਸਰਦਾਰ ,ਡਾ. ਸੁਖਵੀਰ ਸਿੰਘ ਚੀਮਾ,ਗੁਰਸੇਵਕ ਸਿੰਘ ਚੀਮਾ ਅਤੇ ਉਹਨਾਂ ਦੀ ਪੂਰੀ ਟੀਮ ਮੌਜ਼ੂਦ ਸੀ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿੱਦਿਆ ਮੰਦਿਰ ਭੀਖੀ ਦੇ ਖਿਡਾਰੀਆਂ ਨੇ ਰਾਜ ਪੱਧਰੀ ਖੇਡਾਂ ‘ਚ ਜਿੱਤੇ ਤਗਮੇ

ਸਰਵਹਿੱਤਕਾਰੀ ਵਿੱਦਿਆ ਮੰਦਿਰ ਭੀਖੀ ਦੇ ਖਿਡਾਰੀਆਂ ਨੇ ਰਾਜ ਪੱਧਰੀ ਖੇਡਾਂ ‘ਚ ਜਿੱਤੇ ਤਗਮੇ

ਜੇਤੂ ਖਿਡਾਰੀਆਂ ਦਾ ਸਕੂਲ ਪੁੱਜਣ ’ਤੇ ਕੀਤਾ ਸਨਮਾਨ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਸਿੱਖਿਆ ਸੰਮਤੀ ਵੱਲੋਂ ਰਾਜ ਪੱਧਰੀ ਖੇਡ ਮੁਕਾਬਲੇ ਦਇਆਨੰਦ ਪਬਲਿਕ ਸਕੂਲ ਨਾਭਾ ਵਿਖੇ ਕਰਵਾਏ ਗਏ ਜਿਹਨਾਂ ਇਹਨਾਂ ’ਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਭੀਖੀ ਦੇ 38 ਖਿਡਾਰੀਆਂ ਨੇ ਹਿੱਸਾ ਲਿਆ।ਬਾਸਕਟਬਾਲ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਅੰਡਰ-14 ਉਮਰ ਵਰਗ ਲੜਕੀਆਂ ’ਚ ਸਕੂਲ ਦੀ ਟੀਮ ਨੇ ਪਹਿਲਾ,ਅੰਡਰ-14 ਉਮਰ ਵਰਗ ਲੜਕਿਆਂ ਵਿੱਚ ਦੂਜਾ,ਅੰਡਰ-17 ਉਮਰ ਵਰਗ ਲੜਕੀਆਂ ’ਚ ਪਹਿਲਾ,ਅੰਡਰ-17 ਉਮਰ ਵਰਗ ਲੜਕਿਆਂ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਸ਼ਤਰੰਜ ਮੁਕਾਬਲਿਆਂ ’ਚ ਮਾਨਸਾ ਵਿਭਾਗ ਵੱਲੋਂ ਖੇਡਦੇ ਹੋਏ ਅੰਡਰ-17 ਉਮਰ ਵਰਗ ਲੜਕਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਸਮਾਪਤੀ ਸਮਾਰੋਹ ਵਿੱਚ ਸਰਵਹਿੱਤਕਾਰੀ ਸਿਿਖਆ ਸੰਮਤੀ ਦੇ ਅਧਿਕਾਰੀਆਂ ਵੱਲੋਂ ਇਹਨਾਂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ,ਜਿਸ ਵਿੱਚ ਪਹਿਲੇ ,ਦੂਜੇ ਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਖਿਡਾਰੀਆਂ ਨੂੰ ਕ੍ਰਮਵਾਰ ਸੋਨ,ਚਾਂਦੀ ਤੇ ਕਾਂਸੇ ਦੇ ਸੋਨ ਤਗਮੇ ਅਤੇ ਟਰਾਫੀਆ ਦੇ ਕੇ ਸਨਮਾਨਿਤ ਕੀਤਾ।ਸਕੂਲ ਦੀ ਸਵੇਰ ਦੀ ਸਭਾ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਕਿਹਾ ਕਿ ਖੇਡਾਂ ਵਿਿਦਆਰਥੀ ਜੀਵਨ ਦਾ ਅਹਿਮ ਹਿੱਸਾ ਹਨ।ਖੇਡਾਂ ਮਨੁੱਖ ਵਿੱਚ ਉੱਚ ਨੈਤਿਕ ਗੁਣ ਪੈਦਾ ਕਰਕੇ ਉਸ ਨੂੰ ਉੱਤਮ ਨਾਗਰਿਕ ਬਣਨ ਦੇ ਯੋਗ ਬਣਾਉਦੀਆਂ ਹਨ।ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਮਾਣ ਕਰਦਿਆਂ ਉਹਨਾਂ ਸਾਰੇ ਖਿਡਾਰੀਆਂ ਨੂੰ ਇਸਦੀ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵਧੀਆ ਪ੍ਰਦਰਸ਼ਨ ਦੀ ਕਾਮਨਾ ਕੀਤੀ।

ਗੁਰਵਿੰਦਰ ਸਿੰਘ ਚਹਿਲ,ਮਾਨਸਾ : ਬੀ.ਐਲ.ਓਜ਼. 20 ਸਤੰਬਰ ਤੱਕ ਘਰ ਘਰ ਜਾ ਕੇ ਕਰਨਗੇ ਵੋਟਰਾਂ ਦੀ ਵੈਰੀਫਿਕੇਸ਼ਨ-ਜ਼ਿਲ੍ਹਾ ਚੋਣ ਅਫ਼ਸਰ

ਬੀ.ਐਲ.ਓਜ਼.  20 ਸਤੰਬਰ ਤੱਕ ਘਰ ਘਰ ਜਾ ਕੇ ਕਰਨਗੇ ਵੋਟਰਾਂ ਦੀ ਵੈਰੀਫਿਕੇਸ਼ਨ-ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਚੋਣ ਕਮਿਸ਼ਨ ਦੀ ਵਿਸ਼ੇਸ਼ ਮੁਹਿੰਮ ਦਾ ਲਾਹਾ ਲੈਣ ਦੀ ਅਪੀਲ


ਗੁਰਵਿੰਦਰ ਸਿੰਘ ਚਹਿਲ,ਮਾਨਸਾ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਯੋਗਤਾ 1 ਜਨਵਰੀ, 2025 ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ,ਜਿਸ ਅਨੁਸਾਰ ਬੀ.ਐਲ.ਓਜ਼ ਵੱਲੋਂ ਘਰ ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ।ਇਸ ਸਬੰਧੀ ਕਮਿਸ਼ਨ ਵੱਲੋਂ 20 ਸਤੰਬਰ 2024 ਤੱਕ ਇੱਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ, ਜਿਸ ਅਧੀਨ ਬੀ.ਐਲ.ਓਜ਼ ਆਪਣੇ ਪੋਲਿੰਗ ਏਰੀਏ ਵਿੱਚ ਘਰ-ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ ਕਰ ਰਹੇ ਹਨ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਹ ਵੈਰੀਫਿਕੇਸ਼ਨ ਬੀ.ਐਲ.ਓਜ਼ ਵੱਲੋਂ ਆਪਣੇ ਮੋਬਾਇਲ ’ਤੇ ਬੀ.ਐਲ.ਓ.ਐਪ ਰਾਹੀਂ ਕੀਤੀ ਜਾਵੇਗੀ। ਵੈਰੀਫਿਕੇਸ਼ਨ ਦੌਰਾਨ ਬੀ.ਐਲ.ਓਜ਼ ਇੱਕ ਘਰ/ਪਰਿਵਾਰ ਦੇ ਸਾਰੇ ਮੈਂਬਰਾ ਦੀ ਡਿਟੇਲ ਬੀ.ਐਲ.ਓ. ਐਪ ਵਿੱਚ ਇਕੱਠੀ ਕਰਨਗੇ। ਇਸ ਦੌਰਾਨ ਪਰਿਵਾਰ ਵਿੱਚੋਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਅਕਤੀ ਜਿੰਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ, ਉਹ ਫਾਰਮ ਨੰਬਰ 6 ਭਰ ਕੇ ਆਪਣੀ ਨਵੀਂ ਵੋਟ ਬਣਵਾ ਸਕਦੇ ਹਨ ਅਤੇ ਜਿੰਨ੍ਹਾਂ ਵਿਅਕਤੀਆਂ ਦੀ ਮੌਤ ਹੋ ਚੁੱਕੀ/ਕਿਸੇ ਹੋਰ ਸਥਾਨ ’ਤੇ ਸ਼ਿਫਟ ਹੋ ਚੁੱਕੇ ਹਨ ਜਾਂ 2 ਪਾਸੇ ਵੋਟ ਬਣੀ ਹੋਈ ਹੈ,ਉਹ ਆਪਣਾ ਫਾਰਮ ਨੰਬਰ 7 ਭਰ ਕੇ ਆਪਣੇ ਸਬੰਧਤ ਬੀ.ਐਲ.ਓਜ਼. ਨੂੰ ਦੇ ਕੇ ਵੋਟ ਕਟਵਾ ਸਕਦੇ ਹਨ ਅਤੇ ਜਿਨ੍ਹਾਂ ਵਿਅਕਤੀਆਂ ਦੀ ਵੋਟ ਬਣੀ ਹੋਈ ਹੈ,ਉਹ ਕਿਸੇ ਵੀ ਕਿਸਮ ਦੀ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰ ਕੇ ਆਪਣੇ ਬੀ.ਐਲ.ਓ. ਨੂੰ ਜਮ੍ਹਾ ਕਰਵਾ ਸਕਦੇ ਹਨ।ਉਨ੍ਹਾਂ ਆਮ ਜਨਤਾ/ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿੱਚ ਸਬੰਧਤ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਕਮਿਸ਼ਨ ਵੱਲੋਂ ਮਿੱਥੇ ਟੀਚੇ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ ਅਤੇ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ।

Monday, August 19, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੌਇਲ ਗਲੋਬਲ ਸਕੂਲ 'ਚ ਮਨਾਇਆ ਰੱਖੜੀ ਦਾ ਤਿਉਹਾਰ

ਦਿ ਰੌਇਲ ਗਲੋਬਲ ਸਕੂਲ 'ਚ ਮਨਾਇਆ ਰੱਖੜੀ ਦਾ ਤਿਉਹਾਰ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਸਕੂਲ ਦੀਆਂ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਅਤੇ ਮਾਲੀਆਂ ਨੂੰ ਰੱਖੜੀ ਬੰਨ੍ਹ ਕੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ  ਡਾ. ਸਰਬਜੀਤ ਕੌਰ ਸੋਹਲ, ਪ੍ਰਧਾਨ ਸਾਹਿਤ ਅਕਾਦਮੀ ਚੰਡੀਗੜ੍ਹ, ਡਾ. ਰਾਜਿੰਦਰ ਸਿੰਘ ਸੋਹਲ ਅਤੇ ਪ੍ਰਿੰਸੀਪਲ ਯੋਗਿਤਾ ਭਾਟੀਆ ਨੂੰ ਵੀ ਰੱਖੜੀ ਬੰਨ੍ਹੀ ।ਇਸ ਮੌਕੇ ਵਿਦਿਆਰਥੀਆਂ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਵੀ ਕਰਵਾਏ। ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰੱਖੜੀ ਭਾਰਤ ਦਾ ਪ੍ਰਸਿੱਧ ਅਤੇ ਪ੍ਰਾਚੀਨ ਤਿਉਹਾਰ ਹੈ ਜੋ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਨੂੰ ਹੋਰ ਮਜਬੂਤ ਕਰਦਾ ਹੈ।ਇਸ ਮੌਕੇ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਦੀਆਂ ਹਨ ਅਤੇ ਉਨ੍ਹਾਂ ਦੀ ਲੰਮੀ ਉਮਰ ਅਤੇ ਤਰੱਕੀ ਲਈ ਅਰਦਾਸ ਕਰਦੀਆਂ ਹਨ ਅਤੇ ਭਰਾ ਆਪਣੀਆਂ ਭੈਣਾਂ ਨੂੰ ਤੋਹਫੇ ਦਿੰਦੇ ਹਨ ਤੇ ਹਮੇਸ਼ਾ ਉਨ੍ਹਾਂ ਦਾ ਸਾਥ ਦੇਣ ਦਾ ਵਾਅਦਾ ਕਰਦੇ ਹਨ। ਡਾ. ਸਰਬਜੀਤ ਕੌਰ ਸੋਹਲ ਪ੍ਰਧਾਨ ਸਾਹਿਤ ਅਕਾਦਮੀ ਚੰਡੀਗੜ੍ਹ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਕੂਲ ਵਿੱਚ ਕੰਮ ਕਰਨ ਵਾਲੇ ਸਾਰੇ ਇੱਕ ਪਰਿਵਾਰ ਦੀ ਤਰ੍ਹਾਂ ਹਨ ਇਸ ਲਈ ਸਾਨੂੰ ਸਭ ਦੀ ਕਦਰ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਹਮੇਸ਼ਾ ਆਪਣੇ ਭੈਣਾਂ ਭਰਾਵਾਂ ਨਾਲ ਪਿਆਰ ਨਾਲ ਰਲਕੇ ਰਹਿਣ ਅਤੇ ਇੱਕ ਦੂਜੇ ਦਾ ਹਮੇਸ਼ਾ ਸਹਿਯੋਗ ਕਰਨ ਦੀ ਪ੍ਰੇਰਨਾ ਦਿੱਤੀ। ਡਾ.  ਰਾਜਿੰਦਰ ਸਿੰਘ ਸੋਹਲ ਨੇ ਸਮੂਹ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਡਿਪਟੀ ਕਮਿਸ਼ਨਰ

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਡਿਪਟੀ ਕਮਿਸ਼ਨਰ

ਕਮਿਸ਼ਨ ਦੀ ਵੈਬਸਾਈਟ sec.punjab.gov.in ’ਤੇ  ਕੀਤੇ ਜਾ ਸਕਦੇ ਹਨ ਫਾਰਮ ਡਾਉਨਲੋਡ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ’ਤੇ ਮਿਤੀ 07 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇੰਨ੍ਹਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲਿ੍ਹਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹੁਣ ਸਾਰੇ ਯੋਗ ਵੋਟਰ, ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਕੰਮ ਲਈ 20, 21 ਅਤੇ 22 ਅਗਸਤ ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1,2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ,ਕੱਟਣ ਅਤੇ ਵੋਟਾਂ ਵਿੱਚ ਪਤੇ ਦੀ ਤਬਦੀਲੀ ਜਾਂ ਕੋਈ ਹੋਰ ਸੋਧ ਕਰਨ ਲਈ, ਇਤਰਾਜ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।ਉਨਾਂ ਦੱਸਿਆ ਕਿ ਇਹ ਫਾਰਮ ਸਾਰੇ ਚੋਣ ਰਜਿਸਟਰੇਸ਼ਨ ਅਫ਼ਸਰਾਂ (ਐਸ.ਡੀ.ਐਮਜ਼) ਦੇ ਦਫ਼ਤਰਾਂ ਵਿੱਚ ਉਪਲੱਬਧ ਹਨ ਅਤੇ ਇਹ ਫਾਰਮ ਕਮਿਸ਼ਨ ਦੀ ਵੈਬਸਾਈਟ <sec.punjab.gov.in> ਤੋਂ ਡਾਉਨਲੋਡ ਕਰਕੇ ਪ੍ਰਾਪਤ ਕੀਤੇ ਜਾ ਸਕਦੇ ਹਨ।