ਰੁੱਖ ਲਗਾਓ ਪੰਜਾਬ ਬਚਾਓ ਹਰਿਆਵਲ ਲਹਿਰ ਤਹਿਤ ਪਿੰਡ ਵਿੱਚ ਸਾਂਝੀਆਂ ਥਾਵਾਂ 'ਤੇ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ
Wednesday, August 21, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਰੁੱਖ ਲਗਾਓ ਪੰਜਾਬ ਬਚਾਓ ਹਰਿਆਵਲ ਲਹਿਰ ਤਹਿਤ ਪਿੰਡ ਵਿੱਚ ਸਾਂਝੀਆਂ ਥਾਵਾਂ 'ਤੇ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮੁਫਤ ਮੈਡੀਕਲ ਕੈਂਪ ਲਗਾਇਆ
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮੁਫਤ ਮੈਡੀਕਲ ਕੈਂਪ ਲਗਾਇਆ
ਗੁਰਵਿੰਦਰ ਸਿੰਘ ਚਹਿਲ ਚੰਡੀਗੜ੍ਹ : ਈ.ਟੀ.ਟੀ. 2364 ਬੇਰੁਜ਼ਗਾਰ ਅਧਿਆਪਕ ਸਾਥੀਆਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਈਟੀਟੀ 2364 ਬੇਰੁਜ਼ਗਾਰ ਅਧਿਆਪਕ ਸਾਥੀਆਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਈਟੀਟੀ 2364 ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਨਿਯੁਕਤੀ ਪੱਤਰਾਂ ਦੇ ਦੀ ਮੰਗ ਨੂੰ ਲੈ ਕੇ ਡੀ ਪੀ ਆਈ ਦਫਤਰ ਮੋਹਾਲੀ ਵਿਖੇ ਚੱਲ ਰਿਹਾ ਧਰਨਾ ਪ੍ਦਰਸ਼ਨ ਦੂਸਰੇ ਦਿਨ ਵੀ ਜਾਰੀ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਭਰਤੀ ਨਾਲ ਸੰਬੰਧਿਤ ਅਧਿਕਾਰੀਆਂ ਨਾਲ ਰਾਵਤਾ ਕਾਇਮ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਕਿਹਾ ਕਿ ਅਸੀਂ ਜਲਦੀ ਤੁਹਾਡਾ ਪੁਖਤਾ ਹੱਲ ਕਰ ਰਹੇ ਹਾਂ ਤੇ ਨਾਲ ਹੀ ਉਹਨਾਂ ਨੇ 23/08/2024 ਦਿਨ ਸ਼ੁੱਕਰਵਾਰ ਦੀ ਮੀਟਿੰਗ ਦਾ ਵੀ ਵਾਅਦਾ ਕੀਤਾ। ਇਸ ਤੋਂ ਬਾਅਦ ਯੂਨੀਅਨ ਆਗੂਆਂ ਨੇ ਦੱਸਿਆ ਕਿ ਹੋਰ ਭਰਾਤਰੀ ਜੱਥੇਬੰਦੀਆਂ ਵੱਲੋਂ ਵੀ ਈਟੀਟੀ 2364 ਬੇਰੁਜ਼ਗਾਰ ਅਧਿਆਪਕ ਸਾਥੀਆਂ ਦੀ ਹਮਾਇਤ ਕੀਤੀ ਗਈ ਜਿਸ ਵਿੱਚ ਪ੍ਧਾਨ ਬਲਜੀਤ ਸਿੰਘ ਜੀ ਸਲਾਣਾ,ਕਿ੍ਸ਼ਨ ਸਿੰਘ ਦੁੱਗਾਂ ਜਨਰਲ ਸਕੱਤਰ ਐਸ.ਸੀ. ਬੀਸੀ ਅਧਿਆਪਕ ਯੂਨੀਅਨ ਪੰਜਾਬ,ਪ੍ਧਾਨ ਵਿਕਰਮਦੇਵ ਸਿੰਘ, ਮੀਤ ਪ੍ਰਧਾਨ ਗੁਰਪਿਆਰ ਸਿੰਘ,ਅਮਰੀਕ ਸਿੰਘ ਜਿਲ੍ਹਾ ਸਕੱਤਰ ਮੋਹਾਲੀ,ਜਗਪਾਲ ਸਿੰਘ ਜਿਲ੍ਹਾ ਸਕੱਤਰ ਬਠਿੰਡਾ ਡੀ.ਟੀ.ਐਫ. ਪੰਜਾਬ,ਬੂਟਾ ਸਿੰਘ ਜਿਲ੍ਹਾ ਪ੍ਰਧਾਨ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ,ਬਾਜ ਸਿੰਘ ਪ੍ਧਾਨ ਅਧਿਆਪਕ ਦਲ ਪੰਜਾਬ,ਜਹਾਂਗੀਰ ਕਨਵੀਨਰ ਸਾਂਝਾ ਅਧਿਆਪਕ ਮੋਰਚਾ,ਪੰਜਾਬ ਮੁਲਾਜ਼ਮ ਪੈਨਸ਼ਨਰ ਫਰੰਟ ਪੰਜਾਬ ਤੇ ਮੁਲਾਜ਼ਮ ਫਰੰਟ ਪੰਜਾਬ ਜੀ ਵੱਲੋਂ ਈ.ਟੀ.ਟੀ. 2364 ਬੇਰੁਜ਼ਗਾਰ ਅਧਿਆਪਕ ਸਾਥੀਆਂ ਦੇ ਸੰਘਰਸ਼ ਦੀ ਪੁਰਜੋਰ ਹਮਾਇਤ ਕੀਤੀ ਤੇ ਕਿਹਾ ਕਿ ਜੇਕਰ ਸਰਕਾਰ ਜਲਦੀ ਤੁਹਾਡਾ ਪੁਖਤਾ ਹੱਲ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ਦੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਯੂਨੀਅਨ ਆਗੂਆਂ ਨੇ ਕਿਹਾ ਕੀ ਸਰਕਾਰ ਜਦੋਂ ਤੱਕ ਸਾਡਾ ਹੱਲ ਨਹੀਂ ਕਰਦੀ ਉਦੋਂ ਤੱਕ ਇਹ ਧਰਨਾ ਪ੍ਦਰਸ਼ਨ ਜਾਰੀ ਰਹੇਗਾ।ਇਸ ਮੌਕੇ ਯੂਨੀਅਨ ਆਗੂ ਮਨਪ੍ਰੀਤ ਮਾਨਸਾ,ਹਰਜੀਤ ਬੁਢਲਾਡਾ,ਗੁਰਸੇਵ ਸੰਗਰੂਰ,ਗੁਰਸੰਗਤ ਬੁਢਲਾਡਾ,ਗੁਰਜੀਵਨ ਮਾਨਸਾ,ਜਸਵਿੰਦਰ ਮਾਛੀਵਾੜਾ,ਵਰਿੰਦਰ ਸਰਹੰਦ,ਅੰਮ੍ਰਿਤਪਾਲ ਮੀਮਸਾ,ਪਿ੍ਥਵੀ ਅਬੋਹਰ,ਰਾਜਿੰਦਰ ਧੂਰੀ,ਕੁਲਦੀਪ ਅਬੋਹਰ,ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ,ਤਰਸੇਮ ਸੰਗਰੂਰ,ਓਮਪ੍ਰਕਾਸ਼ ਫਿਰੋਜ਼ਪੁਰ,ਜਗਪਾਲ ਡੱਬਵਾਲੀ,ਸੁਖਚੈਨ ਬੋਹਾ,ਸੁਖਜਿੰਦਰ ਸੰਗਰੂਰ, ਰਾਜਵਿੰਦਰ ਜਲਾਲਾਬਾਦ, ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਪੂਜਾ ਫਾਜ਼ਿਲਕਾ ਆਦਿ ਹਾਜ਼ਿਰ ਸਨ।
ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਈਕੋ ਕਲੱਬ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ
ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਈਕੋ ਕਲੱਬ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲਾ ਸਿੱਖਿਆ ਅਫਸਰ ਮਾਨਸਾ ਭੁਪਿੰਦਰ ਕੌਰ ਦੀ ਅਗਵਾਈ ਅਧੀਨ ਗਰੀਨ ਹਾਊਸ ਪ੍ਰੋਗਰਾਮ ਤਹਿਤ ਸਮੂਹ ਸਕੂਲਾਂ ਦੇ ਈਕੋ ਕਲੱਬ ਇੰਚਾਰਜਾਂ ਦੀ ਇੱਕ ਰੋਜ਼ਾ ਵਰਕਸ਼ਾਪ ਸਕੂਲ ਆਫ ਐਮੀਨਸ ਮਾਨਸਾ ਵਿਖੇ ਲਗਾਈ ਗਈ। ਜਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਜ਼ਿਲ੍ਹੇ ਦੇ ਕਰੀਬ 220 ਸਕੂਲਾਂ ਤੋਂ ਆਏ ਗ੍ਰੀਨ ਸਕੂਲ ਪ੍ਰੋਗਰਾਮ ਦੇ ਨੋਡਲ ਅਧਿਆਪਕਾਂ ਨੇ ਭਾਗ ਲਿਆ। ਉਹਨਾ ਨੋਡਲ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ ਕਿ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਸਕੂਲਾਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ ਅਤੇ ਆਨਲਾਈਨ ਗ੍ਰੀਨ ਸਕੂਲ ਪ੍ਰੋਗਰਾਮ ਦੀ ਵੈਬਸਾਈਟ ਉੱਤੇ ਡਾਟੇ ਨੂੰ ਵਿਸਥਾਰ ਪੂਰਵਕ ਫੋਟੋਆਂ ਸਹਿਤ ਭਰਿਆ ਜਾਵੇ। ਗਰੀਨ ਸਕੂਲ ਪ੍ਰੋਗਰਾਮ ਲਈ ਆਡਿਟ ਰਿਪੋਰਟ ਭਰਨ ਸਬੰਧੀ ਰੀਸੋਰਸ ਪਰਸਨ ਸ੍ਰੀ ਜਸਕੀਰਤ ਸਿੰਘ ਸਾਇੰਸ ਟੀਚਰ ਨੇ ਬਹੁਤ ਵਧੀਆ ਤਰੀਕੇ ਨਾਲ ਜਾਣਕਾਰੀ ਦਿੱਤੀ ਜਿਵੇਂ ਕਿ ਵੱਖ ਵੱਖ ਪੈਰਾਮੀਟਰ ਜਿਵੇਂ ਕਿ ਪਾਣੀ ਹਵਾ ਧਰਤੀ ਜਲਵਾਯੂ ਪਰਿਵਰਤਨ ਊਰਜਾ ਭੋਜਨ ਆਦਿ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰੋਜੈਕਟ ਰਾਹੀਂ ਪੀਪੀਟੀ ਦੁਆਰਾ ਦਿੱਤੀ ਗਈ। ਪ੍ਰੋਗਰਾਮ ਦੇ ਓਵਰਆਲ ਇੰਚਾਰਜ ਪਰਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਵਾਤਾਵਰਨ ਦੀ ਸਾਫ ਬਨਾਉਣ ਲਈ ਆਪਣੇ ਸੁਹਿਰਦ ਯਤਨ ਕਰਨੇ ਚਾਹੀਦੇ ਹਨ ਅਤੇ ਆਪਣੇ ਸਕੂਲ ਵਿੱਚ ਟੀਮ ਵਰਕ ਦੇ ਤੌਰ ਤੇ ਇਸ ਕੰਮ ਦੀ ਸਫਲਤਾ ਲਈ ਉਜਰ ਕਰਨੇ ਜਰੂਰੀ ਹਨ।ਇਸ ਮੌਕੇ ਰਿਸੋਰਸ ਪਰਸਨ ਜਗਵਿੰਦਰ ਕੌਰ ਸਾਇੰਸ ਅਧਿਆਪਕਾ ਵੱਲੋਂ ਇਸ ਪ੍ਰੋਗਰਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਈਕੋ ਕਲੱਬ ਇੰਚਾਰਜ ਨੂੰ ਇਸ ਪ੍ਰੋਗਰਾਮ ਨੂੰ ਵਧੀਆ ਤਰੀਕੇ ਦੇ ਨਾਲ ਆਪਣੇ ਸਕੂਲ ਵਿੱਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਵੱਖ ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਸਾਰੇ ਨੋਡਲ ਅਧਿਆਪਕਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਜਿੰਨੇ ਵੀ ਅਧਿਆਪਕਾਂ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਉਹਨਾਂ ਨੂੰ ਪਾਰਟੀਸਪੇਸ਼ਨ ਸਰਟੀਫਿਕੇਟ ਦਿੱਤੇ ਗਏ। ਜਿਲ੍ਹਾ ਸਿੱਖਿਆ ਅਫਸਰ ਮਾਨਸਾ ਭੁਪਿੰਦਰ ਕੌਰ, ਪ੍ਰਿੰਸੀਪਲ ਡਾ. ਵਿਜੇ ਕੁਮਾਰ ਮਿੱਡਾ ਅਤੇ ਅਵਤਾਰ ਸਿੰਘ ਵੱਲੋਂ ਪਿਛਲੇ ਸਾਲ ਦੇ ਚਾਰ ਜੇਤੂ ਸਕੂਲਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ, ਇਸ ਵਿੱਚ ਸਰਕਾਰੀ ਹਾਈ ਸਕੂਲ ਬਹਾਦਰਪੁਰ, ਸਰਕਾਰੀ ਮਿਡਲ ਸਕੂਲ ਡੇਲੂਆਣਾ, ਸਰਕਾਰੀ ਪ੍ਰਾਇਮਰੀ ਸਕੂਲ ਮੂਸਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਰੀ ਦੇ ਸਕੂਲ ਮੁਖੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚੜਨ ਲਈ ਸਾਇੰਸ ਟੀਚਰ ਲਖਵਿੰਦਰ ਸਿੰਘ, ਨਵਨੀਤ ਬਾਂਸਲ, ਸੰਦੀਪ ਸਿੰਘ, ਯਾਦਵਿੰਦਰ ਸ਼ਰਮਾ,ਦਿਲਬਾਗ ਸਿੰਘ, ਵਿਜੇ ਕੁਮਾਰ ਅਤੇ ਵਿਸ਼ਾਲ ਬਾਂਸਲ ਦਾ ਵਿਸ਼ੇਸ਼ ਯੋਗਦਾਨ ਰਿਹਾ।
ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਬੇਰੁਜ਼ਗਾਰ 2364 ਈਟੀਟੀ ਅਧਿਆਪਕਾਂ ਨੇ ਸਿੱਖਿਆ ਭਵਨ ਨੂੰ ਤਾਲਾ ਜੜਿਆ ਤਾਲ਼ਾ
ਬੇਰੁਜ਼ਗਾਰ 2364 ਈਟੀਟੀ ਅਧਿਆਪਕਾਂ ਨੇ ਸਿੱਖਿਆ ਭਵਨ ਨੂੰ ਤਾਲਾ ਜੜਿਆ ਤਾਲ਼ਾ
Tuesday, August 20, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਕਾਰੀ ਪ੍ਰਾਇਮਰੀ ਸਕੂਲ ਤੋਲਾਵਾਲ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਏ
ਸਰਕਾਰੀ ਪ੍ਰਾਇਮਰੀ ਸਕੂਲ ਤੋਲਾਵਾਲ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਏ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿੱਦਿਆ ਮੰਦਿਰ ਭੀਖੀ ਦੇ ਖਿਡਾਰੀਆਂ ਨੇ ਰਾਜ ਪੱਧਰੀ ਖੇਡਾਂ ‘ਚ ਜਿੱਤੇ ਤਗਮੇ
ਸਰਵਹਿੱਤਕਾਰੀ ਵਿੱਦਿਆ ਮੰਦਿਰ ਭੀਖੀ ਦੇ ਖਿਡਾਰੀਆਂ ਨੇ ਰਾਜ ਪੱਧਰੀ ਖੇਡਾਂ ‘ਚ ਜਿੱਤੇ ਤਗਮੇ
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...




.jpg)

.jpeg)