Friday, August 23, 2024

ਗੁਰਵਿੰਦਰ ਸਿੰਘ ਚਹਿਲ,ਬਠਿੰਡਾ : 68ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਲਈ ਸਾਰੇ ਪ੍ਰਬੰਧ ਮੁਕੰਮਲ : ਸ਼ਿਵ ਪਾਲ ਗੋਇਲ

68ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਲਈ ਸਾਰੇ ਪ੍ਰਬੰਧ ਮੁਕੰਮਲ : ਸ਼ਿਵ ਪਾਲ ਗੋਇਲ 

68ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਗਰਮ ਰੁੱਤ ਖੇਡਾਂ ਦਾ ਪਹਿਲਾ ਪੜਾਅ 24 ਅਗਸਤ ਤੋਂ : ਜਸਵੀਰ ਸਿੰਘ ਗਿੱਲ

ਗੁਰਵਿੰਦਰ ਸਿੰਘ ਚਹਿਲ,ਬਠਿੰਡਾ : 68ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਨੂੰ  ਸੁਚਾਰੂ ਢੰਗ ਨਾਲ ਕਰਵਾਉਣ  ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼ਿਵ ਪਾਲ ਗੋਇਲ ਨੇ ਇੱਕ ਅਹਿਮ ਮੀਟਿੰਗ ਸ਼ਹੀਦ ਭਗਤ ਸਿੰਘ ਬਹੁਮੰਤਵੀ ਸਟੇਡੀਅਮ ਵਿਖੇ ਕੀਤੀ ਗਈ। ਉਹਨਾਂ ਦੱਸਿਆ ਕਿ 68ਵੀਆਂ ਗਰਮ ਰੁੱਤ ਖੇਡਾਂ ਦਾ ਉਦਘਾਟਨ ਜਗਰੂਪ ਸਿੰਘ ਗਿੱਲ ਹਲਕਾ ਵਿਧਾਇਕ ਬਠਿੰਡਾ ਸ਼ਹਿਰੀ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਗਰਮ ਰੁੱਤ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ, ਪ੍ਰਿੰਸੀਪਲ ਕਰਮਜੀਤ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਨਿਸ਼ਾ ਬਾਂਸਲ, ਪ੍ਰਿੰਸੀਪਲ ਜੋਗਿੰਦਰ ਸਿੰਘ ਅਤੇ ਲੈਕਚਰਾਰ ਸੁਖਜੀਤ ਪਾਲ ਸਿੰਘ ਨੂੰ  ਗਰਮ ਰੁੱਤ ਖੇਡਾਂ ਲਈ ਨੋਡਲ ਅਫ਼ਸਰ ਲਗਾਇਆ ਗਿਆ ਹੈ।ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ ਨੇ ਗਰਾਊਡਾ ਦੇ ਪ੍ਰਬੰਧਾ ਸੰਬੰਧੀ ਜਾਣਕਾਰੀ ਸਾਂਝੀ ਕੀਤੀ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਕਰਾਟੇ, ਫੁੱਟਬਾਲ,ਰੱਸਾਕਸ਼ੀ, ਹਾਕੀ,ਕਿੱਕ ਬਾਕਸਿੰਗ,ਸਕੇਟਿੰਗ,ਫੈਨਸਿੰਗ,ਸਕੇਟਿੰਗ,ਖੋਹ-ਖੋਹ,ਸਾਫਟਬਾਲ,ਵੁਸੂ,ਵੇਟ ਲਿਫਟਿੰਗ,ਜਿਮਨਾਸਟਿਕ, ਕੁਸ਼ਤੀਆਂ, ਸ਼ਤਰੰਜ, ਬੈਡਮਿੰਟਨ, ਸ਼ੂਟਿੰਗ,ਯੋਗਾ, ਤੀਰ ਅੰਦਾਜੀ, ਕਰਵਾਈਆਂ ਜਾਣਗੀਆਂ।ਇਹ ਖੇਡਾਂ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ,ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬਠਿੰਡਾ, ਗੁਰੂ ਨਾਨਕ ਸਕੂਲ ਕਮਲਾ ਨਹਿਰੂ ਬਠਿੰਡਾ,ਸੇਂਟ ਜੇਵੀਅਰ ਸਕੂਲ ਬਠਿੰਡਾ,ਹਾਕੀ ਟਰਫ ਰਜਿੰਦਰਾ ਕਾਲਜ ਬਠਿੰਡਾ, ਗੁਰੂ ਕਾਸ਼ੀ ਪਬਲਿਕ ਸਕੂਲ ਬਠਿੰਡਾ, ਪੁਲਿਸ ਪਬਲਿਕ ਸਕੂਲ ਬਠਿੰਡਾ, ਸਪੋਰਟਸ ਸਕੂਲ ਘੁੱਦਾ,ਮਾਊਂਟ ਲਿਟਰਾ ਸਕੂਲ ਬਠਿੰਡਾ,ਦ ਮਿਲੇਨੀਅਮ ਸਕੂਲ ਕੋਟ ਸ਼ਮੀਰ, ਸੇਮਰੋਕ ਕਾਨਵੇਂਟ ਸਕੂਲ ਬਠਿੰਡਾ ਅਤੇ ਤਾਰਾ ਕਾਨਵੇਂਟ ਸਕੂਲ ਜਗਾ ਰਾਮ ਤੀਰਥ ਵਿਖੇ ਕਰਵਾਏ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੀਤਾ ਅਰੋੜਾ,ਨਵਤੇਜ ਕੌਰ,ਕੁਲਵਿੰਦਰ ਸਿੰਘ, ਦਿਲਪ੍ਰੀਤ ਸਿੰਘ ਸੰਧੂ, ਪ੍ਰਦੀਪ ਕੁਮਾਰ,ਵਰਿੰਦਰ ਪਾਲ ਸਿੰਘ, ਅਮਨਪ੍ਰੀਤ ਸਿੰਘ,ਆਸੂ ਸਿੰਘ (ਸਾਰੇ ਪ੍ਰਿੰਸੀਪਲ),ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਮੁੱਖ ਅਧਿਆਪਕ ਰਮਨਦੀਪ ਕੌਰ,ਲੈਕਚਰਾਰ ਮਨਦੀਪ ਕੌਰ,ਲੈਕਚਰਾਰ ਹਰਮੰਦਰ ਸਿੰਘ,ਲੈਕਚਰਾਰ ਪਵਿੱਤਰ ਕੌਰ,ਗੁਰਪ੍ਰੀਤ ਸਿੰਘ ਸਿੱਧੂ,ਭੁਪਿੰਦਰ ਸਿੰਘ ਤੱਗੜ ਅਤੇ ਹਰਬਿੰਦਰ ਸਿੰਘ ਨੀਟਾ, ਗੁਰਮੀਤ ਸਿੰਘ ਮਾਨ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਕੂਲ ਆਫ਼ ਐਮੀਨੈਂਸ ਬੋਹਾ ਦੇ ਤਿੰਨ ਵਿਦਿਆਰਥੀਆਂ ਨੇ ਰਾਈਫ਼ਲ ਸ਼ੂਟਿੰਗ ਖੇਡ ਵਿੱਚ ਸਕੂਲ ਦਾ ਨਾਮ ਰੋਸ਼ਨ ਕੀਤਾ

ਸਕੂਲ ਆਫ਼ ਐਮੀਨੈਂਸ ਬੋਹਾ ਦੇ ਤਿੰਨ ਵਿਦਿਆਰਥੀਆਂ ਨੇ ਰਾਈਫ਼ਲ ਸ਼ੂਟਿੰਗ ਖੇਡ ਵਿੱਚ ਸਕੂਲ ਦਾ ਨਾਮ ਰੋਸ਼ਨ ਕੀਤਾ

68 ਵੀਆਂ ਰਾਜ ਪੱਧਰੀ ਰਾਈਫ਼ਲ ਸ਼ੂਟਿੰਗ ਖੇਡਾਂ ਲਈ ਸਕੂਲ ਆਫ਼ ਐਮੀਨੈਂਸ ਬੋਹਾ ਦੇ ਤਿੰਨ ਵਿਦਿਆਰਥੀਆਂ  ਦੀ ਚੋਣ ਹੋਈ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ, ਬੋਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਜੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ 68 ਵੀਆਂ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਫਫੜੇ ਭਾਈਕੇ ਵਿਖੇ ਜੋਨ ਬੋਹਾ ਵੱਲੋਂ ਭਾਗ ਲਿਆ। ਇਨ੍ਹਾਂ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਲੜਕਿਆਂ ਦੇ ਅੰਡਰ 14 ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ਵਿੱਚ ਏਕਮਜੋਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਅੰਡਰ 17 ਉਮਰ ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ਵਿੱਚ  ਜੈਸਮੀਨ ਕੌਰ ਨੇ ਤੀਜਾ, ਲੜਕੀਆਂ ਦੇ ਅੰਡਰ 19 ਉਮਰ ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ਮਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਿਕਰਯੋਗ ਹੈ ਹੈ ਕਿ ਬੋਹਾ ਸਕੂਲ ਦੇ ਖਿਡਾਰੀਆਂ ਨੇ ਅੱਜ ਤੱਕ ਰਾਈਫ਼ਲ ਸ਼ੂਟਿੰਗ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ 7 ਤਗਮੇ ਅਤੇ ਰਾਸ਼ਟਰ ਪੱਧਰ ਦੇ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਇੱਕ ਤਗਮਾ ਪ੍ਰਾਪਤ ਕਰ ਚੁੱਕੇ ਹਨ। ਸਕੂਲ ਦੇ ਤਿੰਨੋਂ ਵਿਦਿਆਰਥੀ ਰਾਜ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਲਈ ਐੱਸ.ਏ.ਐੱਸ. ਨਗਰ ਮੋਹਾਲੀ ਵਿਖੇ ਭਾਗ ਲੈਣਗੇ।ਸੰਸਥਾ ਦੇ ਮੁਖੀ ਨੇ ਇਸ ਪ੍ਰਾਪਤੀ ਲਈ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸ਼ੂਟਿੰਗ ਖੇਡ ਦੀ ਤਿਆਰੀ ਕਰਵਾਉਣ ਵਾਲੇ ਬਲਵਿੰਦਰ ਸਿੰਘ ਬੁਢਲਾਡਾ (ਸਟੇਟ ਐਵਾਰਡੀ) ਪੰਜਾਬੀ ਮਾਸਟਰ ਦੇ ਕਾਰਜ ਦੀ ਪ੍ਰਸੰਸਾ ਕੀਤੀ। ਉਨ੍ਹਾਂ ਨਾਲ਼ ਹੀ ਕਿਹਾ ਕਿ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਦੀ ਤਿਆਰੀ ਲਈ ਸਕੂਲ ਵਿੱਚ ਆਧੁਨਿਕ ਸ਼ੂਟਿੰਗ ਰੇਂਜ ਦਾ ਨਿਰਮਾਣ ਕਰਵਾਇਆ ਗਿਆ ਹੈ ਤਾਂ ਜੋ ਸਕੂਲ ਦੇ ਵਿਦਿਆਰਥੀ ਭਵਿੱਖ ਵਿੱਚ ਸਕੂਲ , ਜ਼ਿਲ੍ਹੇ ਅਤੇ ਆਪਣੇ ਰਾਜ ਦਾ ਨਾਮ ਰੋਸ਼ਨ ਕਰ ਸਕਣ। ਸਕੂਲ ਪਹੁੰਚਣ 'ਤੇ ਜੇਤੂ ਵਿਦਿਆਰਥੀਆਂ ਅਤੇ ਸ਼ੂਟਿੰਗ ਕੋਚ ਦਾ ਸਨਮਾਨ ਵੀ ਕੀਤਾ । ਇਸ ਮੌਕੇ ਲੜਕਿਆਂ ਦੀ ਟੀਮ ਦੇ ਮੈਨੇਜਰ ਗਗਨਪ੍ਰੀਤ ਵਰਮਾ ਅਤੇ ਜਸਵਿੰਦਰ ਸਿੰਘ ਡੀ.ਪੀ.ਈ. ਅਤੇ ਲੜਕੀਆਂ ਦੀ ਟੀਮ ਦੇ ਮੈਨੇਜਰ  ਅਮਨਦੀਪ ਕੌਰ ਦੀ ਵੀ ਵਿਸ਼ੇਸ਼ ਤੌਰ 'ਤੇ ਪ੍ਰਸੰਸਾ ਕੀਤੀ। ਇਸ ਮੌਕੇ ਦਮਨਪ੍ਰੀਤ ਸਿੰਘ, ਹਿਮਾਸ਼ੂ,ਦਿਨੀਸ਼ਾ ਅਤੇ ਅਨੀਸ਼ਾ  ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਪ੍ਰਾਪਤੀ ਲਈ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ,ਸਮੂਹ ਮੈਂਬਰ ਸਾਹਿਬਾਨ ਅਤੇ ਸਮੂਹ ਸਟਾਫ਼ ਨੇ ਵਧਾਈਆਂ ਦਿੱਤੀਆਂ।

Thursday, August 22, 2024

ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਈਟੀਟੀ 2364 ਬੇਰੁਜ਼ਗਾਰ ਅਧਿਆਪਕ ਵੱਲੋਂ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਲੱਗਿਆ ਧਰਨਾ ਤੀਜੇ ਦਿਨ 'ਚ ਦਾਖਲ

ਈਟੀਟੀ 2364 ਬੇਰੁਜ਼ਗਾਰ ਅਧਿਆਪਕ ਵੱਲੋਂ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਲੱਗਿਆ ਧਰਨਾ ਤੀਜੇ ਦਿਨ 'ਚ ਦਾਖਲ

ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਈਟੀਟੀ 2364 ਅਧਿਆਪਕਾਂ ਨੇ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ ਪੀ ਆਈ ਦਫਤਰ ਮੋਹਾਲੀ ਵਿਖੇ ਚੱਲ ਰਿਹਾ ਧਰਨਾ ਪ੍ਦਰਸ਼ਨ ਅੱਜ ਤੀਸਰੇ ਦਿਨ 'ਚ ਦਾਖਲ ਹੋ ਗਿਆ‌। ਇਸ ਮੋਰਚੇ ਵਿੱਚ ਹੋਰ ਅਧਿਆਪਕ ਜੱਥੇਬੰਦੀਆਂ ਵੱਲੋਂ ਲਗਾਤਾਰ ਸਿਰਕਤ ਕਰ ਕੀਤੀ ਜਾ ਰਹੀ ਹੈ। ਜੱਥੇਬੰਦੀਆਂ ਵੱਲੋਂ ਈਟੀਟੀ 2364 ਅਧਿਆਪਕ ਯੂਨੀਅਨ ਦੀ ਪੁਰਜੋਰ ਹਮਾਇਤ ਕਰਨ ਦਾ ਵਿਸ਼ਵਾਸ ਦੁਆਇਆ ਤੇ ਕਿਹਾ ਕਿ ਜੇਕਰ ਸਰਕਾਰ 2364 ਭਰਤੀ ਨੂੰ ਪੂਰਾ ਕਰਨ ਵਿੱਚ ਦੇਰੀ ਕਰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ਤੇ ਤਿੱਖੇ ਸੰਘਰਸ਼ ਕੀਤੇ ਜਾਣਗੇ।ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕੀ ਸਰਕਾਰ ਨਾਲ ਨਾਲ ਲਗਾਤਾਰ 2364 ਭਰਤੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ ਜਿਸ ਵਿੱਚ ਉਹਨਾਂ ਵੱਲੋਂ ਇਹ ਵਿਸ਼ਵਾਸ ਦੁਆਇਆ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਈਟੀਟੀ 2364 ਭਰਤੀ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਗੌਰਮਿੰਟ ਏਡਿਡ ਸਕੂਲਜ਼ ਪੋ੍ਗਰੈਸਿਵ ਫਰੰਟ ਪੰਜਾਬ ਦੇ ਪ੍ਧਾਨ ਉਪਜੀਤ ਸਿੰਘ ਬਰਾੜ (ਐਡਵੋਕੇਟ) ਵੱਲੋਂ ਈਟੀਟੀ 2364 ਬੇਰੁਜ਼ਗਾਰ ਅਧਿਆਪਕ ਯੂਨੀਅਨ ਦਾ ਸਾਥ ਦੇਣ ਦਾ ਭਰੋਸਾ ਦੁਆਇਆ ਇਹਨਾਂ ਦੇ ਨਾਲ ਹੀ ਈਟੀਟੀ 6635 ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਉਹਨਾਂ ਨਾਲ ਨਿਰਮਲ ਸਿੰਘ ਜੀਰਾ ਤੇ ਜਰਨੈਲ ਸਿੰਘ ਨਾਗਰਾ ਵੱਲੋਂ ਵੀ ਈਟੀਟੀ 2364 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਮੋਢੇ ਨਾਲ ਮੋਢਾ ਲਾ ਕੇ ਖੜਨ ਦਾ ਵਿਸ਼ਵਾਸ ਦੁਆਇਆ। ਉਸ ਤੋਂ ਬਾਅਦ ਗਜ਼ਟਿਡ ਅਤੇ ਨਾਨ ਗਜ਼ਟਿਡ ਐਸ ਸੀ ਬੀ ਸੀ ਇੰਪਲਾਈਜ ਵੈਲਫੇਅਰ ਫੈਡਰੇਸ਼ਨ ਪੰਜਾਬ। ਦੇ ਜ਼ਿਲ੍ਹਾ ਪ੍ਰਧਾਨ ਸਤਵੰਤ ਸਿੰਘ ਟੂਰਾ ਕਪੂਰਥਲਾ,ਲਖਵੀਰਪ੍ਰੀਤ ਜ਼ਿਲ੍ਹਾ ਪ੍ਰੈੱਸ ਸਕੱਤਰ ਕਪੂਰਥਲਾ ਈਟੀਟੀ 2364 ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਤੇ ਸਰਕਾਰ ਦੀ ਨਲਾਇਕੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਤੇ ਪੰਜਾਬ ਪੱਧਰ ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਇਸ ਮੌਕੇ ਯੂਨੀਅਨ ਆਗੂ ਆਗੂ ਮਨਪ੍ਰੀਤ ਮਾਨਸਾ,ਹਰਜੀਤ ਬੁਢਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ,ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ,ਵਰਿੰਦਰ ਸਰਹੰਦ,ਅੰਮ੍ਰਿਤਪਾਲ ਮੀਮਸਾ, ਪਿ੍ਥਵੀ ਅਬੋਹਰ,ਰਾਜਿੰਦਰ ਧੂਰੀ,ਕੁਲਦੀਪ ਅਬੋਹਰ,ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ,ਓਮ ਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਸੁਖਚੈਨ ਬੋਹਾ,ਸੁਖਜਿੰਦਰ ਸੰਗਰੂਰ, ਰਾਜਵਿੰਦਰ ਜਲਾਲਾਬਾਦ  ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਪੂਜਾ ਫਾਜ਼ਿਲਕਾ ਆਦਿ ਹਾਜ਼ਿਰ ਸਨ।

ਗੁਰਵਿੰਦਰ ਸਿੰਘ ਚਹਿਲ ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਕੂਲ ਬੀਰੋਕੇ ਕਲਾਂ ਨੂੰ ਵੱਖ-ਵੱਖ ਦਾਨੀਆਂ ਨੇ ਦਿੱਤਾ 36100 ਰੁਪਏ ਦਾ ਦਾਨ

ਸਰਕਾਰੀ ਪ੍ਰਾਇਮਰੀ ਸਕੂਲ ਬੀਰੋਕੇ ਕਲਾਂ ਨੂੰ ਵੱਖ-ਵੱਖ ਦਾਨੀਆਂ ਨੇ ਦਿੱਤਾ 36100 ਰੁਪਏ ਦਾ ਦਾਨ

ਸਕੂਲ ਮੁਖੀ ਕਸ਼ਮੀਰ ਸਿੰਘ ਔਲਖ਼ ਅਤੇ ਸਟਾਫ਼ ਨੇ ਦਾਨੀ ਸੱਜਣਾਂ ਦਾ ਕੀਤਾ ਧੰਨਵਾਦ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਰੋਕੇ ਕਲਾਂ ਨੂੰ ਮਨਜੀਤ ਕੌਰ (ਭੋਲੀ) ਆਸਟ੍ਰੇਲੀਆ ਨੇ ਆਪਣੀ ਮਾਤਾ ਨਸੀਬ ਕੌਰ ਪਤਨੀ ਗੁਰਤੇਜ ਸਿੰਘ ਜੀ ਦੀ ਯਾਦ 'ਚ 20 ਹਜ਼ਾਰ ਰੁਪਏ,ਗੁਰਜੰਟ ਸਿੰਘ, ਕੁਲਵੰਤ ਸਿੰਘ ਅਤੇ ਹਰਬੰਸ ਸਿੰਘ (ਜਨਕ ) ਨੇ ਆਪਣੀ ਮਾਤਾ ਸਮਿੰਦਰ ਕੌਰ ਦੀ ਯਾਦ ਵਿੱਚ 15 ਹਜ਼ਾਰ ਰੁਪਏ ਅਤੇ ਸ਼ਿੰਦਰ ਸਿੰਘ ਪੁੱਤਰ ਨਾਹਰ ਸਿੰਘ ਨੇ ਆਪਣੀ ਮਾਤਾ ਦੀ ਯਾਦ ਵਿੱਚ 11 ਸੌ ਰੁਪਏ ਸਕੂਲ ਦੀ ਭਲਾਈ ਲਈ ਦਾਨ ਵਜੋਂ ਦਿੱਤੇ ਗਏ।ਸਕੂਲ ਮੁਖੀ ਕਸ਼ਮੀਰ ਸਿੰਘ ਔਲਖ ਅਤੇ ਸਾਰੇ ਸਟਾਫ ਨੇ ਇਸ ਨੇਕ ਕਾਰਜ ਲਈ ਇਹਨਾਂ ਦਾਨੀ ਸੱਜਣਾਂ ਅਤੇ ਬਾਬਾ ਸ਼ਾਂਤਾ ਨੰਦ ਧੰਨਵਾਦ ਕੀਤਾ ਜੋ ਲੋਕਾਂ ਨੂੰ ਸਕੂਲ ਦੀ ਭਲਾਈ ਲਈ ਪ੍ਰੇਰਿਤ ਕਰਦੇ ਹਨ।ਇਸ ਮੌਕੇ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਰੀਤੂ,ਜਤਿੰਦਰ ਸਿੰਘ ਬੱਬੂ ਅਤੇ ਅਧਿਆਪਕ ਰੋਸ਼ਨ ਸਿੰਘ ਵੀ ਮੌਜੂਦ ਸਨ।

Wednesday, August 21, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਰਾਹਤ ਫਾਊਂਡੇਸ਼ਨ ਵੱਲੋਂ ਗੰਢੂਆਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਉੱਗੀ ਸਮਾਜ ਸੇਵੀ ਸੰਸਥਾ ਰਾਹਤ ਫਾਊਂਡੇਸ਼ਨ ਵੱਲੋਂ ਬ੍ਰਹਮਲੀਨ ਯੋਗੀ ਸੁਕਰਨਾਥ ਜੀ ਦੀ ਯਾਦ ਵਿੱਚ ਸਤੀ ਮੰਦਿਰ ਡੇਰਾ ਤਿਲਕ ਨਾਥ ਗੰਢੂਆਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਨੀਲਕੰਠ ਮਲਟੀਸਪੈਸਲੀਟੀ ਹਸਪਤਾਲ ਜਾਖਲ ਰੋਡ ਸੁਨਾਮ ਦੀ ਟੀਮ ਦੁਆਰਾ ਡਾ. ਪੁਸ਼ਪਿੰਦਰ ਸਿੰਘ ਜੋਸ਼ੀ ਨੇ 150 ਦੇ ਲਗਭਗ ਮਰੀਜ਼ਾਂ ਦਾ ਮੁਆਇਨਾ ਕਰਕੇ ਲੋੜਵੰਦਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ।ਇਸ ਮੌਕੇ ਡੇਰਾ ਮੁਖੀ ਮਹੰਤ ਯੋਗੀ ਅਮਨ ਨਾਥ ਜੀ,ਮਹੰਤ ਯੋਗੀ ਦਰਸ਼ਨ ਦਾਸ ਜੀ ,ਉਗੜਪੀਰ ਯੋਗੀ ਖੜਕ ਨਾਥ ਜੀ,ਅਮਨਦੀਪ ਕੌਰ ਸਮਾਜ ਸੇਵਿਕਾ,ਹਰਵਿੰਦਰ ਰਿਸ਼ੀ ਸਤੌਜ ਪ੍ਰਧਾਨ ਰਾਹਤ ਫਾਊਂਡੇਸ਼ਨ, ਸਮਾਜ ਸੇਵੀ ਗੁਰਸੇਵਕ ਸਿੰਘ ਬਿਗੜਵਾਲ,ਵਰਿੰਦਰ ਪਾਲ ਭੰਗੂ,ਗੁਰਪ੍ਰੀਤ ਸਿੰਘ, ਗੁਰਲਾਲ ਸਿੰਘ,ਮੇਜਰ ਸਿੰਘ,ਲਾਭ ਕੌਰ ਸਾਬਕਾ ਮੈਂਬਰ ਬਲਾਕ ਸੰਮਤੀ,ਛਿੰਦਰ ਕੌਰ,ਵੀਰਪਾਲ ਕੌਰ, ਕਰਮਜੀਤ ਸਿੰਘ ਆਦਿ ਹਾਜ਼ਰ ਸਨ।

ਰਾਹਤ ਫਾਊਂਡੇਸ਼ਨ ਵੱਲੋਂ ਗੰਢੂਆਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ :  ਸਮਾਜ ਸੇਵੀ ਸੰਸਥਾ ਰਾਹਤ ਫਾਊਂਡੇਸ਼ਨ ਵੱਲੋਂ ਬ੍ਰਹਮਲੀਨ ਯੋਗੀ ਸੁਕਰਨਾਥ ਜੀ ਦੀ ਯਾਦ ਵਿੱਚ ਸਤੀ ਮੰਦਿਰ ਡੇਰਾ ਤਿਲਕ ਨਾਥ ਗੰਢੂਆਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਨੀਲਕੰਠ ਮਲਟੀਸਪੈਸਲੀਟੀ ਹਸਪਤਾਲ ਜਾਖਲ ਰੋਡ ਸੁਨਾਮ ਦੀ ਟੀਮ ਦੁਆਰਾ ਡਾ. ਪੁਸ਼ਪਿੰਦਰ ਸਿੰਘ ਜੋਸ਼ੀ ਨੇ 150 ਦੇ ਲਗਭਗ ਮਰੀਜ਼ਾਂ ਦਾ ਮੁਆਇਨਾ ਕਰਕੇ ਲੋੜਵੰਦਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ।ਇਸ ਮੌਕੇ ਡੇਰਾ ਮੁਖੀ ਮਹੰਤ ਯੋਗੀ ਅਮਨ ਨਾਥ ਜੀ,ਮਹੰਤ ਯੋਗੀ ਦਰਸ਼ਨ ਦਾਸ ਜੀ ,ਉਗੜਪੀਰ ਯੋਗੀ ਖੜਕ ਨਾਥ ਜੀ,ਅਮਨਦੀਪ ਕੌਰ ਸਮਾਜ ਸੇਵਿਕਾ,ਹਰਵਿੰਦਰ ਰਿਸ਼ੀ ਸਤੌਜ ਪ੍ਰਧਾਨ ਰਾਹਤ ਫਾਊਂਡੇਸ਼ਨ, ਸਮਾਜ ਸੇਵੀ ਗੁਰਸੇਵਕ ਸਿੰਘ ਬਿਗੜਵਾਲ,ਵਰਿੰਦਰ ਪਾਲ ਭੰਗੂ,ਗੁਰਪ੍ਰੀਤ ਸਿੰਘ, ਗੁਰਲਾਲ ਸਿੰਘ,ਮੇਜਰ ਸਿੰਘ,ਲਾਭ ਕੌਰ ਸਾਬਕਾ ਮੈਂਬਰ ਬਲਾਕ ਸੰਮਤੀ,ਛਿੰਦਰ ਕੌਰ,ਵੀਰਪਾਲ ਕੌਰ, ਕਰਮਜੀਤ ਸਿੰਘ ਆਦਿ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਚੀਮਾ (ਪੀਐਸਈਬੀ) ਦੇ ਵਿਦਿਆਰਥੀ ਹੁਸਨਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਕੀਤਾ ਪਹਿਲਾ ਸਥਾਨ ਪ੍ਰਾਪਤ

ਅਕਾਲ ਅਕੈਡਮੀ ਚੀਮਾ (ਪੀਐਸਈਬੀ) ਦੇ ਵਿਦਿਆਰਥੀ ਹੁਸਨਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਕੀਤਾ ਪਹਿਲਾ ਸਥਾਨ ਪ੍ਰਾਪਤ 

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਚੀਮਾ (ਪੀਐਸਈਬੀ) ਦੇ ਵਿਦਿਆਰਥੀ ਹੁਸਨਪ੍ਰੀਤ ਸਿੰਘ ਨੇ 45 ਕਿਲੋ ਭਾਰ ਵਰਗ ਵਿੱਚ ਜੂਡੋ ਵਿੱਚ ਜ਼ਿਲ੍ਹਾ ਪੱਧਰ 'ਤੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ। ਪ੍ਰਿੰਸੀਪਲ ਗੁਰਪ੍ਰੀਤ ਕੌਰ ਤੇ ਡੀਪੀਈ ਪ੍ਰਗਟ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ 68ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਾਰ ਹੀਰੋਜ ਸਟੇਡੀਅਮ ਸੰਗਰੂਰ ਵਿਖੇ ਹੋਈਆਂ ਜਿਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾ ਨੇ ਭਾਗ ਲਿਆ। ਉਹਨਾਂ ਦੱਸਿਆ ਕਿ ਜੋਨ ਚੀਮਾ ਵੱਲੋਂ ਹੁਸਨਪੀ੍ਤ ਸਿੰਘ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਰਾਜ ਪੱਧਰੀ ਖੇਡਾਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ। ਅਕੈਡਮੀ ਪੁੱਜਣ ਤੇ ਵਿਦਿਆਰਥੀ ਦਾ ਪ੍ਰਿੰਸੀਪਲ ਤੇ ਸਟਾਫ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।ਵਿਦਿਆਰਥੀ ਦੀ ਜ਼ਿਲ੍ਹੇ 'ਚੋਂ ਸਾਨਦਾਰ ਪ੍ਰਾਪਤੀ 'ਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਡੀਪੀਈ ਪ੍ਰਗਟ ਸਿੰਘ ਨੇ ਵਿਦਿਆਰਥੀ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਰੁੱਖ ਲਗਾਓ ਪੰਜਾਬ ਬਚਾਓ ਹਰਿਆਵਲ ਲਹਿਰ ਤਹਿਤ ਪਿੰਡ ਵਿੱਚ ਸਾਂਝੀਆਂ ਥਾਵਾਂ 'ਤੇ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ

ਰੁੱਖ ਲਗਾਓ ਪੰਜਾਬ ਬਚਾਓ ਹਰਿਆਵਲ ਲਹਿਰ ਤਹਿਤ ਪਿੰਡ ਵਿੱਚ ਸਾਂਝੀਆਂ ਥਾਵਾਂ 'ਤੇ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਉੱਘੇ ਸਮਾਜ ਸੇਵੀ ਰਾਜਿੰਦਰ ਸਿੰਘ ਗੁਰਨੇ ਕਲਾਂ ਦੀ ਯੋਗ ਅਗਵਾਈ ਵਿੱਚ ਪਿੰਡ ਗੁਰਨੇ ਕਲਾਂ ਦੀ ਗੁਰੂ ਰਵਿਦਾਸ ਧਰਮਸ਼ਾਲਾ ਵਿੱਚ ਸੁਖਚੈਨ,ਗੁਲਮੋਹਰ, ਮਿੱਠਾ ਨਿੰਮ ਤੇ ਡੇਕ ਦੇ ਬੂਟੇ ਲਗਾਏ ਗਏ।ਇਸ ਮੌਕੇ ਬੋਲਦਿਆਂ ਰਾਜਿੰਦਰ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣਾ ਸਾਡਾ ਮੁੱਖ ਮਕਸਦ ਹੈ ਇਸ ਲਈ ਹਰ ਇੱਕ ਨੂੰ ਵੱਧ ਤੋਂ ਵੱਧ ਦਰਖਤ ਲਗਾ ਕੇ ਪਲੀਤ ਹੋ ਰਹੇ  ਵਾਤਾਵਰਨ ਨੂੰ ਬਚਾਉਣ ਦੀ ਜ਼ਰੂਰਤ ਹੈ।ਇਸ ਮੌਕੇ ਕੁਲਵਿੰਦਰ ਸਿੰਘ ਖਾਲਸਾ (ਛਿੰਦਾ),ਅਮਰੀਕ ਮਾਸਟਰ,ਜਸਪਾਲ ਸਿੰਘ ਫੌਜੀ,ਲਾਲ ਸਿੰਘ,ਮੇਘ ਰਾਜ ਸਿੰਘ,ਨਿਰਮਲ ਸਿੰਘ ਨਿੰਮੀ,ਕਾਲੂ ਸਿੰਘ,ਜੱਸੀ ਦੁਕਾਨਦਾਰ,ਬਿੱਟੂ ਬਾਜ਼ੀਗਰ,ਆਗਣਵਾੜੀ ਵਰਕਰ ਲਖਵੀਰ ਕੌਰ,ਸ਼ਿਮਲਾ ਦੇਵੀ,ਵੀਰਪਾਲ ਕੌਰ,ਸੁਖਵਿੰਦਰ ਕੌਰ,ਗੁਰਮੇਲ ਕੌਰ ਆਦਿ ਨੇ ਮਿਲ ਕੇ ਪੌਦੇ ਲਗਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ।ਸਹਿਯੋਗ ਦੇਣ ਲਈ ਰਾਜਿੰਦਰ ਸਿੰਘ ਨੇ ਸਮੂਹ ਸਟਾਫ ਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ।