Monday, August 26, 2024

ਗੁਰਵਿੰਦਰ ਸਿੰਘ ਚਹਿਲ ,ਚੰਡੀਗੜ੍ਹ : ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜਨਰਲ ਕੌਂਸਲ ਦੀ ਮੀਟਿੰਗ ਮੋਗਾ ਵਿਖੇ 29 ਅਗਸਤ ਨੂੰ

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜਨਲ ਕੌਂਸਲ ਦੀ ਮੀਟਿੰਗ ਮੋਗਾ ਵਿਖੇ 29 ਅਗਸਤ ਨੂੰ

ਤਿੱਖੇ ਸੰਘਰਸ਼ ਦੀ ਰੂਪ ਰੇਖਾ ਕੀਤੀ ਜਾਵੇਗੀ ਤਿਆਰ - ਹਰਗੋਬਿੰਦ ਕੌਰ 

ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ  : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜਨਰਲ ਕੌਂਸਲ ਦੀ ਮੀਟਿੰਗ ਮੋਗਾ ਵਿਖੇ 29 ਅਗਸਤ ਦਿਨ ਵੀਰਵਾਰ ਨੂੰ ਰੱਖੀ ਗਈ ਹੈ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ।ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਆਂਗਣਵਾੜੀ ਸੈਂਟਰਾਂ ਵਿੱਚ ਆ ਰਿਹਾ ਖਰਾਬ ਰਾਸ਼ਨ , ਆਂਗਣਵਾੜੀ ਕੇਂਦਰਾਂ ਦੇ ਸਕੂਲਾਂ ਵਿੱਚ ਦਾਖਲ ਕੀਤੇ ਗਏ 3 ਤੋਂ 6 ਸਾਲ ਦੇ ਬੱਚੇ ਵਾਪਸ ਲੈਣ,ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿਵਾਉਣ ਅਤੇ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਪੰਜਾਬ ਸਰਕਾਰ ਵੱਲੋਂ ਖਤਮ ਕੀਤੀਆਂ ਗਈਆਂ ਸੇਵਾਵਾਂ ਨੂੰ ਬਹਾਲ ਕਰਵਾਉਣ ਲਈ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।‌ਉਹਨਾਂ ਕਿਹਾ ਕਿ ਇਸ ਮੀਟਿੰਗ ਵਿੱਚ ਸੂਬਾ ਕਮੇਟੀ ਦੇ ਅਹੁਦੇਦਾਰ,ਜ਼ਿਲਾ ਪ੍ਰਧਾਨ,ਬਲਾਕ ਪ੍ਰਧਾਨ ਅਤੇ ਸਰਕਲ ਪ੍ਰਧਾਨ ਸ਼ਮੂਲੀਅਤ ਕਰਨਗੀਆਂ।‌

ਗੁਰਵਿੰਦਰ ਸਿੰਘ ਚਹਿਲ,ਬਠਿੰਡਾ : 873 ਡੀ ਪੀ ਈ ਯੂਨੀਅਨ ਬਠਿੰਡਾ ਦੇ ਪ੍ਰਧਾਨ ਬਣੇ ਇਸ਼ਟ ਪਾਲ ਸਿੰਘ

873 ਡੀ ਪੀ ਈ ਯੂਨੀਅਨ ਬਠਿੰਡਾ ਦੇ ਇਸ਼ਟਪਾਲ ਸਿੰਘ ਬਣੇ ਪ੍ਰਧਾਨ 

ਗੁਰਵਿੰਦਰ ਸਿੰਘ ਚਹਿਲ,ਬਠਿੰਡਾ : 873 ਡੀ ਪੀ ਈ ਅਧਿਆਪਕ ਯੂਨੀਅਨ ਦੀ ਇੱਕ ਅਹਿਮ ਬਠਿੰਡਾ ਵਿਖੇ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਬਠਿੰਡਾ ਦੀ ਇਕਾਈ ਦਾ ਗਠਨ ਕੀਤਾ ਗਿਆ।ਮੀਟਿੰਗ ਵਿੱਚ ਇਸ਼ਟ ਪਾਲ ਸਿੰਘ ਨੂੰ ਪ੍ਰਧਾਨ, ਰਹਿੰਦਰ ਸਿੰਘ ਜਨਰਲ ਸਕੱਤਰ, ਮਨਪ੍ਰੀਤ ਸਿੰਘ ਘੰਡਾ ਬੰਨਾ ਨੂੰ ਸਹਾਇਕ ਸਕੱਤਰ ਅਤੇ ਸੁਖਪ੍ਰੀਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ।ਇਸ ਮੌਕੇ ਯੂਨੀਅਨ ਆਗੂਆਂ ਨੇ ਘਰਾ ਤੋਂ ਦੂਰ ਬੈਠੇ ਅਧਿਆਪਕਾ ਦੀਆਂ ਬਦਲੀਆਂ ਨੇੜੇ ਕਰਨ,ਜੋ ਖਾਲੀ ਸਟੇਸ਼ਨ ਨੂੰ ਨਹੀ ਦਿਖਾਇਆ ਉਹਨਾਂ ਨੂੰ ਪੋਟਰਲ ਵਿੱਚ ਦਿਖਾਉਂਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਸਰੀਰਕ ਸਿੱਖਿਆ ਅਤੇ ਖੇਡਾਂ ਦਾ ਵਿਸ਼ਾ ਪਹਿਲੀ ਜਮਾਤ ਤੋਂ ਲਾਜ਼ਮੀ ਕਰਨ ਸੰਬੰਧੀ,2000 ਪੀ ਟੀ ਆਈ ਦੀ ਭਰਤੀ ਜਲਦੀ ਕਰਨ ਦੀ ਮੰਗ ਪੰਜਾਬ ਸਰਕਾਰ ਤੋਂ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਬੁਰਜ ਹਰੀ,ਗੁਰਜੀਤ ਸਿੰਘ ਝੱਬਰ,ਗਗਨਦੀਪ ਸਿੰਘ,ਕੁਲਵਿੰਦਰ ਸਿੰਘ,ਅਮਨਦੀਪ ਸਿੰਘ ਅਤੇ ਅਨਮੋਲ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ ,ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

ਵੱਡ ਆਕਾਰੀ ਖੇਡ ਮੁਕਾਬਲੇ ਦੀ 29 ਅਗਸਤ ਨੂੰ ਸੰਗਰੂਰ ਤੋਂ ਹੋਵੇਗੀ ਸ਼ੁਰੂਆਤ,ਖਿਡਾਰੀ 37 ਖੇਡਾਂ ਦੇ 9 ਵਰਗਾਂ ਵਿੱਚ ਲੈਣਗੇ ਭਾਗ

ਜੇਤੂਆਂ ਨੂੰ 9 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ , ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ
ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ।ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 'ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਇਹ ਵੱਡ ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ।ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਅਥਲੀਟ ਪੈਰਿਸ ਪੈਰਾਲੰਪਿਕਸ ਵਿੱਚ ਭਾਗ ਲੈ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੇ ਖੇਡ ਪ੍ਰਬੰਧ ਦਾ ਮੰਤਵ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਸੀਜ਼ਨ ਸਾਲ 2023 ਵਿੱਚ ਹੋਇਆ ਸੀ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਸਨ।

ਗੁਰਵਿੰਦਰ ਸਿੰਘ ਚਹਿਲ ਹੀਰੋਂ ਖੁਰਦ : ਝੋਨੇ ਦੀ ਪਰਲੀ ਦੇ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਝੋਨੇ ਦੀ ਪਰਲੀ ਦੇ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਅੱਗ ਲਗਾਉਣ ਨਾਲ ਜਮੀਨ ਦੇ ਜਰੂਰੀ ਤੱਤ ਖਤਮ ਹੋ ਜਾਂਦੇ ਹਨ : ਖੇਤੀਬਾੜੀ ਅਫਸਰ ਗੁਰਵੀਰ ਸਿੰਘ

ਗੁਰਵਿੰਦਰ ਸਿੰਘ ਚਹਿਲ ਹੀਰੋਂ ਖੁਰਦ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫਸਰ ਗੁਰਵੀਰ ਸਿੰਘ ਨੇ ਪਿੰਡ ਹੀਰੋਂ ਖੁਰਦ ਤੇ ਕਣਕਵਾਲ ਚਹਿਲਾਂ ਵਿਖੇ ਪਿੰਡ ਵਾਸੀਆਂ ਅਤੇ ਇਕੱਤਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਉਹਨਾਂ ਵੱਲੋਂ ਪਰਾਲੀ ਦੇ ਯੋਗ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਖੇਤਾਂ ਵਿੱਚ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਜਿਵੇਂ ਕਿ ਪੀਆਰ 126 ਅਤੇ ਬਾਸਮਤੀ ਦੇ ਖੇਤ ਵਿੱਚ ਹੈਪੀ ਸੀਡਰ,ਸੁਪਰ ਸੀਡਰ ,ਸਮਾਰਟ ਸੀਡਰ,ਮਲਚਰ ਜਾਂ ਸਰਫੇਸ ਸੀਡਰ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਹੱਲ ਕੀਤਾ ਜਾਵੇ। ਉਹਨਾਂ ਦੱਸਿਆ ਕਿ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਲਈ ਬੇਲਰ ਵਰਤ ਕੇ ਪਰਾਲੀ ਨੂੰ ਖੇਤ ਵਿੱਚੋਂ ਬਾਹਰ ਕੱਢ ਕੇ ਜੀਰੋ ਡਰਿਲ ਨਾਲ ਵੀ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਹਨਾਂ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਸਾੜਨ ਦੇ ਬਹੁਤ ਮਾੜੇ ਪ੍ਰਭਾਵ ਹਨ, ਜਿਸ ਕਰਕੇ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਤ ਹੁੰਦਾ ਹੈ ਤੇ ਸਾਹ ਰੋਗ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ,ਉੱਥੇ ਹੀ ਮਿੱਟੀ ਦੇ ਜਰੂਰੀ ਤੱਤ ਖਤਮ ਹੋ ਜਾਂਦੇ ਹਨ।ਜੋ ਤੱਤ ਅਗਲੀ ਫਸਲ ਦੀ ਬਿਜਾਈ ਸਮੇਂ ਵਰਤੋਂ ਵਿੱਚ ਆਉਣੇ ਹੁੰਦੇ ਹਨ। ਹਾਜ਼ਰ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਆਉਣ ਵਾਲੀ ਰਾਸ਼ੀ ਜਿਹਨਾ ਕਿਸਾਨਾਂ ਦੀ ਰੁਕੀ ਹੋਈ ਸੀ,ਉਹਨਾਂ ਦੀ ਜਾਂਚ ਕਰਕੇ ਉਹਨਾਂ ਨੂੰ ਦੁਬਾਰਾ ਤੋਂ ਫਾਰਮ ਜਾਂ ਈ.ਕੇ.ਵਾਈ.ਸੀ. ਕਰਵਾਉਣ ਲਈ ਪ੍ਰੇਰਿਤ ਕੀਤਾ ਤਾਂ ਕਿ ਉਹ ਰਹਿੰਦੀਆਂ ਕਿਸ਼ਤਾਂ ਹਾਸਲ ਕਰ ਸਕਣ। ਸੋਹਣ ਸਿੰਘ ਜੇਟੀ ਨੇ ਪਿੰਡ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ਮੈਪਿੰਗ ਵੀ ਕੀਤੀ। ਕੈਂਪ ਦੌਰਾਨ ਜਗਨ ਨਾਥ ਖੇਤੀਬਾੜੀ ਉਪ ਨਿਰੀਖਕ,ਸੋਹਣ ਸਿੰਘ ਜੂਨੀਅਰ ਟੈਕਨੀਸ਼ੀਅਨ ਤੇ ਪਿੰਡ ਦੇ ਕਿਸਾਨ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ

ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਇਲਾਕੇ ਦੀ ਨਾਮਵਰ ਸੰਸਥਾ ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ ਪ੍ਰੋਗਰਾਮ ਹੈਡ ਕਾਰਡੀਨੇਟਰ ਮੈਡਮ ਜਸਪ੍ਰੀਤ ਕੌਰ ਅਤੇ ਮੈਡਮ ਅੰਜਲੀ ਦੁਆਰਾ ਬਹੁਤ ਵਧੀਆ ਤਰੀਕੇ ਨਾਲ ਕੀਤਾ ਗਿਆ।ਪ੍ਰੀ-ਨਰਸਰੀ ਅਤੇ ਨਰਸਰੀ ਕਲਾਸ ਦੇ ਬੱਚੇ ਰਾਧਾ ਅਤੇ ਕ੍ਰਿਸਨ ਦੀਆ ਪੋਸ਼ਾਕਾ ਪਾ ਕੇ ਸਭ ਦਾ ਮਨ ਮੋਹ ਰਹੇ ਸਨ।ਮਾਖਨ ਚੋਰ,ਕ੍ਰਿਸ਼ਨਾ,ਟਵਿੰਕਲ ਟਵਿੰਕਲ ਲਿਟਲ ਸਟਾਰ,ਕ੍ਰਿਸ਼ਨਾ ਮੇਰਾ ਸੁਪਰ ਸਟਾਰ ਰਾਧੇ ਰਾਧੇ,ਮਈਆ ਯਸ਼ੋਧਾ,ਆਲਾ ਰੇ ਆਲਾ,ਚਾਟੀ ਚੋ ਮਧਾਣੀ  ਲੈ ਗਿਆ ਆਦਿ ਰਾਧਾ ਕ੍ਰਿਸ਼ਨਾ ਨੂੰ ਦਰਸ਼ਾੳਦੇ ਹੋਏ  ਰੰਗਾਰੰਗ ਪ੍ਰਗਰਾਮ ਪੇਸ਼ ਕਰਕੇ ਸਭ ਨੂੰ ਮੰਤਰ ਮੁਗਧ  ਕੀਤਾ । ਤੀਸਰੀ ਕਲਾਸ ਦੇ ਬੱਚੇਆਂ ਵੱਲੋਂ ਕਿ੍ਸ਼ਨ ਜੀ ਦੇ ਜੀਵਨ ਤੇ ਕੋਰੀਉਗ੍ਰਾਫੀ ਪੇਸ਼ ਕੀਤੀ ਗਈ।ਜੂਨੀਅਰ ਵਿੰਗ ਦੇ ਅਧਿਆਪਕ ਨੇਹਾ ਮੈਮ ਨੇ ਸ਼੍ਰੀ ਕ੍ਰਿਸ਼ਨ ਦੇ ਜੀਵਨ ਤੇ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਦੱਸੇ ਮਾਰਗ ਉੱਤੇ ਚੱਲਣ ਲਈ ਕਿਹਾ। ਸਟੇਜ ਦੀ ਭੂਮਿਕਾ ਜਸਪ੍ਰੀਤ ਮੈਡਮ ਵੱਲੋਂ ਨਿਭਾਈ ਗਈ।ਸਕੂਲ ਦੇ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਦਵਾਪਰ ਯੁਗ ਵਿੱਚ ਪਾਪ ਅਤੇ ਅਤਿਆਚਾਰ ਦਾ ਅੰਤ ਕਰਨ ਲਈ ਸ੍ਰੀ ਕ੍ਰਿਸਨ ਨੇ ਵਿਸ਼ਨੁੰ ਦੇ ਅਠਵੇ ਅਵਤਾਰ ਦੇ ਰੁਪ ਵਿੱਚ ਜਨਮ ਲਿਆ ਤੇ ਪਾਪ ਦਾ ਅੰਤ ਕੀਤਾ ਅਤੇ ਉਹਨਾ ਦੇ ਜੀਵਨ ਤੋ ਸੇਧ ਲੈਕੇ ਚੰਗੇ ਕਰਮ ਕਰਨ ਲਈ ਸਭ ਨੂੰ ਪ੍ਰੇਰੇਰਿਤ ਕੀਤਾ।ਉਹਨਾ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ।

ਗੁਰਵਿੰਦਰ ਸਿੰਘ ਚਹਿਲ ,ਚੀਮਾ ਮੰਡੀ : ਪੀ.ਪੀ.ਐਸ ਚੀਮਾ ‘ਚ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਪੀ.ਪੀ.ਐਸ ਚੀਮਾ ‘ਚ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ। ਇਸ ਦੌਰਾਨ ਬੱਚੇ ਸ਼੍ਰੀ ਰਾਧਾ-ਕ੍ਰਿਸ਼ਨ ਦਾ ਮਨਮੋਹਕ ਰੂਪ ਧਾਰ ਕੇ ਆਏ ਅਤੇ ਬੱਚਿਆਂ ਨੇ ਵੱਖ-ਵੱਖ ਪੋਸ਼ਾਕਾਂ ਪਾ ਕੇ ਸ਼੍ਰੀ ਕ੍ਰਿਸ਼ਨ ਜੀ ਦੇ ਧਾਰਮਿਕ ਗੀਤਾਂ ਉੱਪਰ ਡਾਂਸ ਕੀਤਾ ਤੇ ਮਟਕੀ ਭੰਨੀ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਚੀਮਾ ਅਤੇ ਕਿਰਨਪਾਲ ਕੌਰ ਨੇ ਬੱਚਿਆਂ ਨੂੰ ਇਸ ਤਿਉਹਾਰ ਬਾਰੇ ਚਾਨਣਾ ਪਾਇਆ ਅਤੇ ਇਸ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ ਅਤੇ ਸਮੂਹ ਸਟਾਫ਼ ਵੱਲੋਂ ਬੱਚਿਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਅਤੇ ਮੱਖਣ ਮਿਸ਼ਰੀ ਦਾ ਪ੍ਰਸ਼ਾਦ ਵੰਡਿਆ ਗਿਆ।

ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ : ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਗਿਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

 
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ :  ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਸ਼ਿਸ਼ੂਵਾਟਿਕਾ ਦੇ ਨੰਨ੍ਹੇ ਮੁੰਨੇ ਬੱਚੇ ਰਾਧਾ ਕ੍ਰਿਸ਼ਨ ਦੇ ਪਹਿਰਾਵੇ ਵਿੱਚ ਸਕੂਲ ਆਏ। ਬੱਚਿਆਂ ਵੱਲੋਂ ਕ੍ਰਿਸ਼ਨ ਜੀ ਦੇ ਜਨਮ ਇਤਿਹਾਸ ਅਤੇ ਭਗਤੀ ਭਾਵ ਨਾਲ ਪੂਰਨ ਭਜਨ ਗੀਤ ਤੇ ਨਿਰਤ ਪੇਸ਼ ਕੀਤੇ ਗਏ। ਪੂਰਾ ਸਕੂਲ ਹੀ ਕ੍ਰਿਸ਼ਮਈ ਵਾਤਾਵਰਨ ਵਿੱਚ ਰੰਗ ਗਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਸਮੂਹ ਅਧਿਆਪਕਾਂ ਅਤੇ  ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ  ਵਧਾਈਆਂ ਦਿੰਦੇ ਹੋਏ ਬੱਚਿਆਂ ਨੂੰ ਕ੍ਰਿਸ਼ਨ ਜੀ ਦੇ ਦਿਖਾਏ ਸੱਚ, ਆਪਸੀ ਪ੍ਰੇਮ ਤੇ ਲੋਕ ਕਲਿਆਣ ਦੇ ਰਾਹ ਤੇ ਚੱਲਣ ਲਈ ਪ੍ਰੇਰਿਤ ਕੀਤਾ।