ਪੀਐਸਪੀਸੀਐਲ ਦੇ ਜੇ.ਈ. ਮੱਖਣ ਸਿੰਘ ਹੀਰੋਂ ਖ਼ੁਰਦ ਹੋਏ ਸੇਵਾਮੁਕਤ
Thursday, September 5, 2024
ਗੁਰਵਿੰਦਰ ਸਿੰਘ ਚਹਿਲ ਹੀਰੋਂ ਖ਼ੁਰਦ : ਪੀਐਸਪੀਸੀਐਲ ਦੇ ਜੇ.ਈ. ਮੱਖਣ ਸਿੰਘ ਹੀਰੋਂ ਖ਼ੁਰਦ ਹੋਏ ਸੇਵਾਮੁਕਤ
ਗੁਰਵਿੰਦਰ ਸਿੰਘ ਚਹਿਲ ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤਲਾ ਕਲਾਂ ਵਿਖੇ ਅਧਿਆਪਕ ਦਿਵਸ ਮਨਾਇਆ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤਲਾ ਕਲਾਂ ਵਿਖੇ ਅਧਿਆਪਕ ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਪ੍ਰਾਇਮਰੀ ਸਕੂਲ ਅਤਲਾ ਕਲਾਂ ਵਿਖੇ ਅਧਿਆਪਕ ਬੜੇ ਉਤਸ਼ਾਹ ਨਾਲ ਮਨਾਇਆ। ਸਕੂਲ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਵੇਰ ਦੀ ਸਭਾ ਵਿੱਚ ਬੱਚਿਆਂ ਵੱਲੋਂ ਸਮੂਹ ਸਟਾਫ਼ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਗਈ ।ਇਸ ਸਭ ਤੋਂ ਪਹਿਲਾਂ ਸਵੱਛਤਾ ਅਤੇ ਹਰਿਆਲੀ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸਾਹਿਬ ਦੇ ਗ੍ੰਥੀ ਭਾਈ ਰਾਮ ਸਿੰਘ ਅਤੇ ਸਟਾਫ਼ ਅਤੇ ਬੱਚਿਆਂ ਵੱਲੋਂ ਸਕੂਲ ਵਿੱਚ ਪੌਦੇ ਲਗਾਏ ਗਏ । ਸਕੂਲ ਕੈਂਪਸ ਦੀ ਸਫ਼ਾਈ ਕੀਤੀ ਗਈ,ਘਾਹ ਦੀ ਕਟਾਈ ਕੀਤੀ ਗਈ । ਸਕੂਲ ਮੁੱਖੀ ਵੱਲੋਂ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮੂਹ ਸਟਾਫ਼ ਦਾ ਮਿਡ ਡੇ ਸਟਾਫ਼ ਚਰਨਜੀਤ ਕੌਰ, ਵੀਰਪਾਲ ਕੌਰ, ਆਂਗਨਵਾੜੀ ਮੁਲਾਜ਼ਮ ਗੀਤਾ ਰਾਣੀ ਅਤੇ ਸੈਨੀਟੇਸ਼ਨ ਵਰਕਰ ਮਨਜੀਤ ਕੌਰ ਵੱਲੋਂ ਸਾਰੇ ਅਧਿਆਪਕਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਅਧਿਆਪਕ ਸੁਰਜੀਤ ਸਿੰਘ, ਗੁਰਦੀਪ ਸਿੰਘ, ਅਸ਼ਵਿੰਦਰ ਸਿੰਘ,ਅਵਤਾਰ ਸਿੰਘ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅੰਮ੍ਰਿਤਪਾਲ ਕੌਰ, ਆਂਗਨਵਾੜੀ ਸਟਾਫ਼ ਗੁਰਵਿੰਦਰ ਕੌਰ, ਕਿਰਨਦੀਪ ਕੌਰ ਅਤੇ ਬੱਚੇ ਹਾਜ਼ਰ ਸਨ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ੋਨ ਬਰੇਟਾ ਅਥਲੈਟਿਕਸ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਘੜਿਆਲ ਨੇ ਕਰਵਾਈ ਬੱਲੇ ਬੱਲੇ
ਜ਼ੋਨ ਬਰੇਟਾ ਅਥਲੈਟਿਕਸ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਘੜਿਆਲ ਨੇ ਕਰਵਾਈ ਬੱਲੇ ਬੱਲੇ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੇ ਪੰਜਾਬੀ ਅਧਿਆਪਕ ਕੁਲਵਿੰਦਰ ਸਿੰਘ ਦੀ ਪੰਜਾਬ ਰਾਜ ਆਧਿਆਪਕ ਪੁਰਸਕਾਰ ਲਈ ਹੋਈ ਚੋਣ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੇ ਪੰਜਾਬੀ ਅਧਿਆਪਕ ਕੁਲਵਿੰਦਰ ਸਿੰਘ ਦੀ ਪੰਜਾਬ ਰਾਜ ਆਧਿਆਪਕ ਪੁਰਸਕਾਰ ਲਈ ਹੋਈ ਚੋਣ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਬਲਦੇਵ ਸਿੰਘ ਤੇ ਮਾਤਾ ਰਣਜੀਤ ਕੌਰ ਵਾਸੀ ਮਾਨਸਾ ਦੇ ਫਰਜ਼ੰਦ ਪੰਜਾਬੀ ਅਧਿਆਪਕ ਕੁਲਵਿੰਦਰ ਸਿੰਘ ਨੇ ਸਿੱਖਿਆ ਵਿਭਾਗ ਵਿੱਚ 30 ਜੁਲਾਈ 2007 ਤੋਂ ਬਤੌਰ ਆਰਟ ਐਂਡ ਕਰਾਫਟ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ।ਉਹਨਾਂ 13 ਸਾਲ 5 ਮਹੀਨੇ ਸਰਕਾਰੀ ਮਿਡਲ ਸਕੂਲ ਸਹਾਰਨਾ ਵਿਖੇ ਕੰਮ ਕੀਤਾ । ਇਸ ਸਮੇਂ ਦੌਰਾਨ ਵਿਦੀਆਰਥੀਆਂ ਦੇ ਵਿੱਦਿਅਕ ਪੱਧਰ ਨੂੰ ਉੱਚਾ ਚੁੱਕਣ ਲਈ ਇਹਨਾਂ ਦੂਆਰਾ ਵਿਸ਼ੇਸ਼ ਉਪਰਾਲੇ ਕੀਤੇ। ਇਹਨਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਪੰਜਾਬ ਪੱਧਰੀ ਵੱਖ-ਵੱਖ ਵਿਦਿਅਕ ਤੇ ਸਹਿ-ਵਿੱਦਿਅਕ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ ਹਨ । ਸਮੂਹ ਸਟਾਫ਼ , ਸਕੂਲ ਮੈਨੇਜਮੈਂਟ ਕਮੇਟੀ , ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਨਾਲ ਮਿਲ ਕੇ ਸਰਕਾਰੀ ਮਿਡਲ ਸਕੂਲ ਸਹਾਰਨਾ ਨੂੰ ਇੱਕ ਨਮੂਨੇ ਦਾ ਸਮਾਰਟ ਸਕੂਲ ਬਣਾਇਆ ਗਿਆ। ਮਿਤੀ 28 ਦਸੰਬਰ 2020 ਤੋਂ ਬਤੌਰ ਪੰਜਾਬੀ ਮਾਸਟਰ ਪਦਉੱਨਤ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਕਲਾਂ ਵਿਖੇ ਜੁਆਇੰਨ ਕੀਤਾ । ਨੰਗਲ ਕਲਾਂ ਵਿਖੇ ਵੀ ਇਹਨਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਦੀਆਂ ਵਿੱਦਿਅਕ ਤੇ ਸਹਿ-ਵਿੱਦਿਅਕ ਖੇਤਰ ਦੀਆਂ ਪ੍ਰਾਪਤੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਕੂਲ ਵਿੱਚ ਲੈਕਚਰਾਰ ਪੰਜਾਬੀ ਦੀ ਪੋਸਟ ਖਾਲੀ ਹੋਣ ਕਾਰਨ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਨੂੰ ਪੰਜਾਬੀ ਵਿਸ਼ਾ ਪੜ੍ਹਾਇਆ ਜਾ ਰਿਹਾ ਹੈ। ਸੈਸ਼ਨ 2022-23 ਵਿੱਚ ਬਾਰ੍ਹਵੀਂ ਜਮਾਤ ਦੇ ਇੰਚਾਰਜ ਵਜੋਂ ਕੰਮ ਕਰਦੇ ਹੋਏ ਇਹਨਾਂ ਦੁਆਰਾ ਪੜ੍ਹਾਏ ਗਏ ਸਾਰੇ ਵਿਦਿਆਰਥੀਆਂ ਨੇ ਪੰਜਾਬੀ ਵਿਸੇ ਵਿੱਚੋਂ 80 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ , ਇਸੇ ਜਮਾਤ ਦੀ ਇੱਕ ਵਿਦਿਆਰਥਣ ਹੁਸਨਜੋਤ ਕੌਰ ਨੇ ਪੰਜਾਬ ਮੈਰਿਟ ਵਿੱਚ 10ਵਾਂ ਰੈਂਕ ਪ੍ਰਾਪਤ ਕੀਤਾ। ਅਧਿਆਪਨ ਕਾਰਜ ਦੇ ਨਾਲ-ਨਾਲ ਸਕੂਲ ਵਿੱਚ ਬਾਲਾ ਵਰਕ ਦਾ ਕੰਮ ਇਹਨਾਂ ਦੁਆਰਾ ਕੀਤਾ ਜਾਂਦਾ ਹੈ। ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਹੋਰ ਸੰਸਥਾਵਾਂ ਤੇ ਵਿਭਾਗਾਂ ਦੁਆਰਾ ਕਰਵਾਏ ਜਾਂਦੇ ਜਿਲ੍ਹਾ ਤੇ ਰਾਜ ਪੱਧਰੀ ਵੱਖ-ਵੱਖ ਵਿਦਿਅਕ ਤੇ ਸਹਿ-ਵਿਦਿਅਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਅਤੇ ਬਤੌਰ ਜੱਜਮੈਂਟ ਦੀ ਭੂਮਿਕਾ ਇਹਨਾਂ ਵੱਲੋਂ ਨਿਭਾਈ ਜਾਂਦੀ ਹੈ ।
Wednesday, September 4, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ ਦੀ ਸਟੇਟ ਐਵਾਰਡ ਹੋਈ ਲਈ ਚੋਣ
ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ ਦੀ ਸਟੇਟ ਐਵਾਰਡ ਹੋਈ ਲਈ ਚੋਣ
ਗੁਰਵਿੰਦਰ ਸਿੰਘ ਚਹਿਲ ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਦੇ ਮਿਹਨਤੀ ਅਧਿਆਪਕ ਰਣਜੀਤ ਸਿੰਘ ਬਰ੍ਹੇ ਨੂੰ ਮਿਲੇਗਾ ਸਟੇਟ ਐਵਾਰਡ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮਾਨਸਾ ਜ਼ਿਲ੍ਹੇ ਦੇ ਛੇ ਅਧਿਆਪਕ ਸਟੇਟ ਐਵਾਰਡ ਲਈ ਚੁਣੇ
ਮਾਨਸਾ ਜ਼ਿਲ੍ਹੇ ਦੇ ਛੇ ਅਧਿਆਪਕ ਸਟੇਟ ਐਵਾਰਡ ਲਈ ਚੁਣੇ
ਸਟੇਟ ਐਵਾਰਡ ਲਈ ਚੁਣੇ ਗਏ ਅਧਿਆਪਕਾਂ ਨੂੰ ਜ਼ਿਲ੍ਹਾ ਤੇ ਬਲਾਕ ਸਿੱਖਿਆ ਅਧਿਕਾਰੀਆਂ ਨੇ ਦਿੱਤੀ ਵਧਾਈ-
ਈਟੀਟੀ 2364 ਭਰਤੀ ਦੀ ਚੌਥੀ ਲਿਸਟ ਜਲਦੀ ਜਾਰੀ ਕਰੇ ਸਰਕਾਰ : ਯੂਨੀਅਨ ਆਗੂ ਘਰਾਂ ਤੋਂ ਦੂਰ ਬੈਠੇ ਬੈਠੇ ਅਧਿਆਪਕਾਂ ਨੂੰ ਬਦਲੀਆਂ ਦਾ ਸਪੈਸ਼ਲ ਮੌਕਾ ਦਿੱਤਾ ਜਾਵੇ : ਈਟੀਟੀ...
-
ਟੈਟ ਪਾਸ ਸਪੈਸ਼ਲ ਕਾਡਰ ਅਧਿਆਪਕਾਂ ਨੇ ਸੰਘਰਸ਼ ਦਾ ਬਿਗਲ ਵਜਾਇਆ ਮਾਨਸਾ (ਖੁਸ਼ਪ੍ਰੀਤ ਸਿੰਘ) : ਟੈੱਟ ਪਾਸ ਸਪੈਸ਼ਲ ਕੇਡਰ ਅਧਿਆਪਕਾਂ ਦੀ ਮੀਟਿੰਗ ਬਾਲ ਭਵਨ ਮਾਨਸਾ ਵਿਖੇ ਸ...
-
ਖੁਸ਼ਪ੍ਰੀਤ ਸਿੰਘ,ਬੁਢਲਾਡਾ : ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰੇ ਸਰਕਾਰ : ਸੂਬਾ ਆਗੂ : ਹਰਜੀਤ ਸਿੰਘ ਖੁਸ਼ਪ੍ਰੀਤ ਸਿੰਘ,ਬੁਢਲਾਡਾ : ਈਟੀਟੀ 2364 ਯੂਨੀਅਨ ਦੇ ਸੂਬਾ...






