Friday, September 6, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੋੜਾਵਾਲ ਵਿਖੇ ਪੋਸ਼ਣ ਮਾਂਹ ਦਿਵਸ ਮਨਾਇਆ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੋੜਾਵਾਲ ਵਿਖੇ ਪੋਸ਼ਣ ਮਾਂਹ ਦਿਵਸ ਮਨਾਇਆ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਸਤੰਬਰ ਮਹੀਨੇ ਵਿੱਚ ਪੋਸ਼ਣ ਮਾਹ ਮਨਾਇਆ ਜਾਂਦਾ ਹੈ।ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਪਿੰਡ ਬੋੜਾਵਾਲ ਵਿਖੇ ਨਿਊਟਰੀਸ਼ਨ ਦਿਵਸ ਮਨਾਇਆ ਗਿਆ। ਇਸ ਕੈਂਪ ਵਿੱਚ ਗੁਰਨੇ ਕਲਾਂ ਸਰਕਲ ਦੀਆਂ ਆਂਗਣਵਾੜੀ ਵਰਕਰਾਂ, ਹੈਲਪਰਾਂ,ਪਿੰਡ ਦੀਆਂ ਗਰਭਵਤੀ ਅਤੇ ਨਰਸਿੰਗ ਕਿਸ਼ੋਰੀ ਲੜਕੀਆਂ ਨੇ ਭਾਗ ਲਿਆ।ਇਸ ਮੌਕੇ ਵਰਕਰ ਲਖਵੀਰ ਕੌਰ ਅਤੇ ਮਨਜੀਤ ਕੌਰ ਵੱਲੋਂ ਮੁੱਖ ਮਹਿਮਾਨ ਸਮੂਹ ਸਟਾਫ ਨੂੰ ਜੀ ਆਇਆ ਨੂੰ ਕਿਹਾ। ਸੀਡੀਪੀਓ ਨਿਰਮਲਾ ਦੇਵੀ ਨੇ ਪੋਸ਼ਣ ਮਾਂਹ ਦਿਵਸ ਮਨਾਉਣ ਲਈ ਜਾਣਕਾਰੀ ਦਿੱਤੀ।ਸੁਪਰਵਾਈਜ਼ਰ ਸੁਮਨਪ੍ਰੀਤ ਕੌਰ ਨੇ ਇਸ ਪੋਸ਼ਣ ਮਾਂਹ ਬਾਰੇ ਹਾਜ਼ਰੀਨ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ ਕਿ ਇਸ ਦੀ ਲੋੜ ਕਿਉਂ ਪਈ ਅਤੇ ਕਦੋਂ ਸ਼ੁਰੂ ਹੋਇਆ ? ਕੁਲਵਿੰਦਰ ਸਿੰਘ ਨੇ ਅਨੀਮੀਆ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਸੁਪਰਵਾਈਜ਼ਰ ਨਸੀਬ ਕੌਰ,ਜਨਕੋ ਦੇਵੀ,ਸਿਕੰਦਰ ਸਿੰਘ ਅਤੇ ਸਮਾਜਸੇਵੀ ਰਾਜਿੰਦਰ ਸਿੰਘ ਗੁਰਨੇ ਕਲਾਂ ਮੌਜੂਦ ਸਨ।

Thursday, September 5, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਦੀ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ਅਧਿਆਪਕ ਦਿਵਸ

ਦੀ ਆਕਸਫੋਰਡ ਪਬਲਿਕ ਸਕੂਲ ਚੀਮਾ ਵਿਖੇ ਮਨਾਇਆ ਅਧਿਆਪਕ ਦਿਵਸ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸੁਨਾਮ ਰੋਡ 'ਤੇ ਸਥਿਤ ਇਲਾਕੇ ਦੀ (ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ) ਦੀ ਆਕਸਫੋਰਡ ਪਬਲਿਕ ਸਕੂਲ ਚੀਮਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ,ਜਿਸ 'ਚ ਬੱਚਿਆਂ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਭਾਸ਼ਣ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ ਗਿਆ। ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਅਧਿਆਪਕਾਂ ਨੂੰ ਹੱਥੀ ਬਣੇ ਕਾਰਡ ਭੇਟ ਕੀਤੇ ਗਏ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ, ਚੇਅਰਮੈਨ ਚਮਕੌਰ ਸਿੰਘ, ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ ਅਤੇ ਸਮੂਹ ਮੈਨੇਜਮੈਂਟ ਮੈਂਬਰਾਂ ਵੱਲੋਂ ਅਧਿਆਪਕਾਂ ਨਾਲ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ। ਅਤੇ ਸਮੂਹ ਮੈਨੇਜਮੈਂਟ ਮੈਂਬਰਾਂ ਵੱਲੋਂ ਅਧਿਆਪਕਾਂ ਨੂੰ ਉਪਹਾਰ ਦੇ ਕੇ ਅਧਿਆਪਕ ਦਿਵਸ ਮੌਕੇ ਵਧਾਈ ਦਿੱਤੀ ਗਈ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਅਧਿਆਪਕ ਦਿਵਸ ਮੌਕੇ ਮਾਨਸਾ ਜ਼ਿਲ੍ਹੇ ਦੇ ਛੇ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਆ

ਅਧਿਆਪਕ ਦਿਵਸ ਮੌਕੇ ਮਾਨਸਾ ਜ਼ਿਲ੍ਹੇ ਦੇ ਛੇ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਆ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਛੇ ਮਿਹਨਤੀ ਅਧਿਆਪਕਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਗਿਆ ਹੈ।ਜਿਨ੍ਹਾਂ ਵਿੱਚ ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ (ਕੁੜੀਆਂ),ਪੰਜਾਬੀ ਅਧਿਆਪਕ ਕੁਲਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ,ਪੰਜਾਬੀ ਅਧਿਆਪਕ ਵਿਨੋਦ ਕੁਮਾਰ ਮਿੱਤਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ (ਕੁੜੀਆਂ),ਮੁੱਖ ਅਧਿਆਪਕ ਕਸ਼ਮੀਰ ਸਿੰਘ ਔਲਖ ਸਰਕਾਰੀ ਪ੍ਰਾਇਮਰੀ ਸਕੂਲ ਬੀਰੋਕੇ ਕਲਾਂ, ਈਟੀਟੀ ਅਧਿਆਪਕ ਰਣਜੀਤ ਸਿੰਘ ਬਰ੍ਹੇ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ (ਬੱਛੋਆਣਾ) ਅਤੇ ਈਟੀਟੀ ਅਧਿਆਪਕ ਮਹਿੰਦਰਪਾਲ ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਗੜ੍ਹ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਉਕਤ ਮਿਹਨਤੀ ਅਧਿਆਪਕਾਂ ਨੂੰ ਸਟੇਟ ਐਵਾਰਡ ਮਿਲਣ ’ਤੇ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ,ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ ਭੁਪਿੰਦਰ ਕੌਰ,ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ,ਉਪ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ ਸਿੱਖਿਆ) ਮਦਨ ਲਾਲ ਕਟਾਰੀਆ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬੁਢਲਾਡਾ ਤੇ ਬਰੇਟਾ ਅਮਨਦੀਪ ਸਿੰਘ ਔਲਖ,ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਾਨਸਾ ਸਤਪਾਲ ਸਿੰਘ,ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਰਦੂਲਗੜ੍ਹ ਲਖਵਿੰਦਰ ਸਿੰਘ ਨੇ ਵਧਾਈ ਦਿੱਤੀ ਤੇ ਕਿਹਾ ਕਿ ਮਾਨਸਾ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ ਕਿ ਛੇ ਮਿਹਨਤੀ ਤੇ ਯੋਗ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ।ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੇ ਕਿਹਾ ਕਿ ਹੁਣ ਉਹਨਾਂ ਦੀ ਜ਼ਿੰਮੇਵਾਰੀ ਹੋਰ ਵੀ ਵਧ ਗਈ ਹੈ ਤੇ ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਹਨਾਂ ਸਟੇਟ ਐਵਾਰਡ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰੰਘ ਮਾਨ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ,ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਆਹਲਾ ਦਰਜ਼ੇ ਦੇ ਅਧਿਕਾਰੀਆਂ, ਜ਼ਿਲ੍ਹਾ ਤੇ ਬਲਾਕ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਭਾਗ ਪੱਧਰੀ ਇਕ ਦਿਨਾ ਗਣਿਤ ਵਿਗਿਆਨ ਮੇਲਾ ਲਗਾਇਆ

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਭਾਗ ਪੱਧਰੀ ਇਕ ਦਿਨਾ ਗਣਿਤ ਵਿਗਿਆਨ ਮੇਲਾ ਲਗਾਇਆ

ਅਜਿਹੇ ਮੇਲੇ ਬੱਚਿਆਂ ’ਚ ਮੁਕਾਬਲੇ ਦੀ ਭਾਵਨਾ ਅਤੇ  ਵਿਗਿਆਨਿਕ ਦ੍ਰਿਸ਼ਟੀਕੋਣ ਪੈਦਾ ਕਰਦੇ ਹਨ : ਗਗਨਦੀਪ ਪਰਾਸ਼ਰ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿੱਦਿਆ ਮੰਦਰ (ਸੀ.ਬੀ.ਐਸ.ਈ) ਭੀਖੀ ਵਿਖੇ ਵਿੱਦਿਆ ਭਾਰਤੀ ਸਿੱਖਿਆ ਸੰਮਤੀ ਦੁਆਰਾ ਵਿਭਾਗ ਪੱਧਰੀ ਇੱਕ ਦਿਨਾ ਗਣਿਤ  ਵਿਗਿਆਨ  ਮੇਲਾ ਲਗਾਇਆ। ਜਿਸ ਵਿੱਚ ਗਣਿਤ, ਵਿਗਿਆਨ  ਅਤੇ ਕੰਪਿਊਟਰ ਦੇ  ਪ੍ਰਯੋਗ,ਮਾਡਲ  ਪ੍ਰਦਰਸ਼ਨੀ ਅਤੇ ਪ੍ਰਸ਼ਨ ਮੰਚ ਮੁਕਾਬਲੇ ਕਰਵਾਏ ਗਏ।ਜੱਜਮੈਂਟ ਦੇ ਤੌਰ ’ਤੇ ਪਹੁੰਚੇ ਮਹਿਮਾਨਾਂ ਦੁਆਰਾ ਦੀਪ ਜੋਤੀ ਜਲਾ ਕੇ ਇਸ ਮੇਲੇ ਦਾ ਉਦਘਾਟਨ ਕੀਤਾ ਗਿਆ।ਇਸ ਮੇਲੇ ਵਿੱਚ ਮਾਨਸਾ ਵਿਭਾਗ ਦੇ ਪੰਜ ਸਕੂਲਾਂ ਦੇ ਲਗਭਗ 175  ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ  ਵਿਸ਼ੇਸ਼ ਤੌਰ ’ਤੇ ਬੁਲਾਏ  ਵਿਸ਼ਾ ਮਾਹਰ ਵਿਅਕਤੀਆਂ ਨੇ ਜੱਜਾਂ ਦੀ ਭੂਮਿਕਾ ਨਿਭਾਈ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਾਰੇ ਜੱਜਾਂ,ਵੱਖ ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਅਤੇ ਵਿਿਦਆਰਥੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ।ਉਹਨਾ ਕਿਹਾ ਕਿ ਅਜਿਹੇ ਮੇਲੇ ਬੱਚਿਆਂ ਵਿੱਚ ਸਕਾਰਾਤਮਕ ਊਰਜਾ,ਮੁਕਾਬਲੇ ਦੀ ਭਾਵਨਾ ਅਤੇ   ਵਿਗਿਆਨਿਕ ਦ੍ਰਿਸ਼ਟੀਕੋਣ ਪੈਦਾ ਕਰਦੇ ਹਨ।ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੀਦਾ ਹੈ।ਇਹਨਾਂ ਮੁਕਾਬਲਿਆਂ ਵਿੱਚੋਂ ਪਹਿਲਾ,ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ  ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਪ੍ਰਾਂਤ ਪੱਧਰ ਉੱਪਰ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ,ਜ਼ਿਲ੍ਹਾ ਪ੍ਰਬੰਧ ਸੰਮਤੀ ਦੇ ਪ੍ਰਧਾਨ ਤੇਜਿੰਦਰਪਾਲ,ਵਾਈਸ ਪ੍ਰਧਾਨ ਪ੍ਰਸ਼ੋਤਮ ਕੁਮਾਰ,ਵਾਈਸ ਪ੍ਰਧਾਨ ਬਿਰਜ ਲਾਲ,ਪ੍ਰਬੰਧਕ ਅੰਮ੍ਰਿਤ ਲਾਲ,ਮੈਂਬਰ ਮਨੋਜ ਕੁਮਾਰ,ਮੱਖਣ ਲਾਲ,ਅਸੋਕ ਜੈਨ,ਰਜਿੰਦਰ ਕੁਮਾਰ,ਰਕੇਸ਼ ਕੁਮਾਰ ਆਦਿ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਵਿਖੇ ਅਧਿਆਪਕ ਦਿਵਸ ਮਨਾਇਆ

ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਵਿਖੇ ਅਧਿਆਪਕ ਦਿਵਸ ਮਨਾਇਆ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ  : ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਵਿਖੇ ਅਧਿਆਪਕ ਮਨਾਇਆ ਗਿਆ । ਇਸ ਮੌਕੇ ਬੋਲਦਿਆਂ ਸਕੂਲ ਦੇ ਮੁੱਖ ਅਧਿਆਪਕ ਅਮਨਦੀਪ ਸ਼ਰਮਾ ਨੇ ਕਿਹਾ ਕਿ ਅੱਜ ਦਾ ਦਿਨ ਪੂਰੇ ਭਾਰਤ ਵਿੱਚ ਅਧਿਆਪਕ ਦਿਵਸ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ। ਇਸ ਦਿਨ ਸਕੂਲਾਂ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਲੱਬਾਂ ਵੱਲੋਂ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਆਪਣੇ ਸਤਿਕਾਰਯੋਗ ਅਧਿਆਪਕਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।ਪ੍ਰੋਗਰਾਮ ਦੇ ਸਟੇਜ ਸਕੱਤਰ ਮਨਜੀਤ ਕੌਰ ਨੇ ਦੱਸਿਆ ਕਿ ਅਧਿਆਪਕ ਉਹ ਦੀਵਾ ਹੈ ਜੋ ਆਪ ਜਗ ਕੇ ਦੂਸਰਿਆਂ ਨੂੰ ਰੋਸ਼ਨੀ ਦਿੰਦਾ ਹੈ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਅਧਿਆਪਕਾਂ ਦਾ ਕਹਿਣਾ ਮੰਨਣ ਅਤੇ ਪੜਨ ਵੱਲ ਪ੍ਰੇਰਿਤ ਹੋਣ। ਇਸ ਮੌਕੇ ਮੰਜੂ ਸ਼ਰਮਾ ਅਤੇ ਪ੍ਰੀਤੀ ਅਰੋੜਾ ਨੇ ਵਿਦਿਆਰਥੀਆਂ ਨੂੰ ਆਪਣੇ ਭਾਸ਼ਣਾ ਰਾਹੀਂ ਅਧਿਆਪਕ ਦਿਵਸ ਸਬੰਧੀ ਜਾਣਕਾਰੀ ਮੁਹਈਆ ਕਰਵਾਈ।ਸਕੂਲ ਵੱਲੋਂ ਸਮੂਹ ਅਧਿਆਪਕਾਂ ਦਾ ਅਧਿਆਪਕ ਦਿਵਸ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਐਸਬੀਆਈ ਬੈਂਕ ਬੁਢਡਾਲਾ ਵੱਲੋਂ ਵੀ ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ ਅਧਿਆਪਕਾਂ ਨੂੰ ਸਨਮਾਨ ਪੱਤਰ ਭੇਂਟ ਕੀਤੇ ਗਏ।

ਗੁਰਵਿੰਦਰ ਸਿੰਘ ਚਹਿਲ, ਹੀਰੋਂ ਖੁਰਦ : ਪੰਜਾਬੀ ਸਾਹਿਤ ਕਲਾ ਮੰਚ ਰਜਿਸਟਰਡ ਵੱਲੋਂ 11 ਹੋਣਹਾਰ ਅਧਿਆਪਕਾਂ ਦਾ ਕੀਤਾ ਸਨਮਾਨ

ਪੰਜਾਬੀ ਸਾਹਿਤ ਕਲਾ ਮੰਚ ਰਜਿਸਟਰਡ  ਵੱਲੋਂ 11 ਹੋਣਹਾਰ ਅਧਿਆਪਕਾਂ ਦਾ ਕੀਤਾ ਸਨਮਾਨ

ਗੁਰਵਿੰਦਰ ਸਿੰਘ ਚਹਿਲ, ਹੀਰੋਂ ਖੁਰਦ : ਪੰਜਾਬੀ ਸਾਹਿਤ ਕਲਾ ਮੰਚ ਵੱਲੋਂ ਹਰੇਕ ਸਾਲ ਅਧਿਆਪਕ ਦਿਵਸ ਮੌਕੇ ਪੰਜਾਬ ਭਰ ਦੇ ਹੋਣਹਾਰ ਅਧਿਆਪਕਾਂ ਦਾ ਸਨਮਾਨ ਕਰਦਾ ਆ ਰਿਹਾ ਹੈ । ਇਸ ਸਾਲ ਵੀ 11 ਪੰਜਾਬ ਦੇ ਵੱਖ-ਵੱਖ ਜਿਲਿਆਂ ਦੇ ਅਧਿਆਪਕਾਂ ਨੂੰ ਪੰਜਾਬੀ ਸਾਹਿਤ ਕਲਾ ਮੰਚ ਵੱਲੋਂ ਸਨਮਾਨਿਤ ਕੀਤਾ ਗਿਆ।ਮੰਚ ਦੇ ਪ੍ਰਧਾਨ ਅਮਨਦੀਪ ਸ਼ਰਮਾ, ਉਪ ਪ੍ਰਧਾਨ ਰਜਿੰਦਰ ਵਰਮਾ, ਜਨਰਲ ਸਕੱਤਰ ਗੁਰਜੰਟ ਸਿੰਘ ਬਛੋਆਣਾ ਨੇ ਦੱਸਿਆ ਕਿ ਮੰਚ ਵੱਲੋਂ ਸਨਮਾਨਿਤ ਕੀਤੇ ਜਾ ਰਹੇ ਅਧਿਆਪਕਾਂ ਦੀ ਸੂਚੀ ਵਿੱਚ ਪਹਿਲਾ ਨਾਮ ਗੁਰਚਰਨ ਸਿੰਘ ਸੈਂਟਰ ਹੈਡ ਟੀਚਰ ਫੱਤਾ ਮਾਲੋਕਾ ਹੈ ਜਿਨਾਂ ਨੇ ਆਪਣੀ ਜ਼ਿੰਦਗੀ ਦੀ ਸ਼ੁਰੂਆਤ 1998 ਤੋਂ ਸਰਕਾਰੀ ਪ੍ਰਾਇਮਰੀ ਸਕੂਲ ਧਿੰਗੜ ਤੋਂ ਕੀਤੀ। ਸਾਲ 2016 ਵਿੱਚ ਵਿਭਾਗ ਵੱਲੋਂ ਉਹਨਾਂ ਨੂੰ ਬਤੌਰ ਮੁੱਖ ਅਧਿਆਪਕ ਪ੍ਰਮੋਟ ਕਰਕੇ ਰਮਦਿੱਤੇ ਵਾਲਾ ਸਕੂਲ ਵਿੱਚ ਭੇਜਿਆ ਗਿਆ। ਸਾਲ 2022 ਵਿੱਚ ਇਹਨਾਂ ਨੂੰ ਬਤੌਰ ਸੈਂਟਰ ਮੁੱਖ ਅਧਿਆਪਕ ਪ੍ਰਮੋਟ ਕਰਕੇ ਫੱਤਾ ਮਾਲੋਕਾ ਵਿਖੇ ਭੇਜਿਆ ਗਿਆ , ਜਿਲਾ ਪੱਧਰੀ ਪ੍ਰਾਪਤੀਆਂ ਰਹੀਆਂ। ਅਧਿਆਪਕਾ ਜਗਦੀਪ ਕੌਰ ਨੇ ਕਾਫੀ ਲੰਮਾ ਸਮਾਂ ਸਰਕਾਰੀ ਪ੍ਰਾਈਮਰੀ ਸਕੂਲ ਅਹਿਮਦਪੁਰ ਅਤੇ ਸਾਲ 2016 ਤੋਂ ਉਨਾਂ ਨੂੰ ਵਿਭਾਗ ਵੱਲੋਂ ਪ੍ਰਮੋਟ ਕਰਕੇ ਬਤੌਰ ਮੁੱਖ ਅਧਿਆਪਕ ਖਡਾਲ ਕਲਾਂ ਭੇਜਿਆ ਗਿਆ ਜਿੱਥੇ ਉਹਨਾਂ ਨੇ ਸਕੂਲ ਦੀ ਨੁਹਾਰ ਬਦਲ ਕੇ ਰੱਖ ਦਿੱਤੀ।ਅਭਿਤਾ ਭੱਟੀ ਨੇ ਸਾਲ 2002 ਵਿੱਚ ਆਪਣੀ ਨੌਕਰੀ ਦੀ ਸ਼ੁਰੂਆਤ ਕੀਤੀ ਅਤੇ ਖਿਆਲਾ ਕਲਾਂ ਵਿਖੇ ਉਨਾਂ ਨੇ ਬੱਚਿਆਂ ਨੂੰ ਹਰੇਕ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਆਪਣੀਆਂ ਸੇਵਾਵਾਂ ਨਿਭਾਈਆਂ।ਸੁਰਿੰਦਰ ਕੁਮਾਰ ਪੰਜਾਬੀ ਅਧਿਆਪਕ ਸਰਕਾਰੀ ਮਿਡਲ ਸਕੂਲ ਰਾਮਨਗਰ ਭੱਠਲਾ ਨੇ ਆਪਣੇ ਅਧਿਆਪਨ ਕਿੱਤੇ ਦੀ ਸ਼ੁਰੂਆਤ ਬਤੌਰ ਪ੍ਰਾਇਮਰੀ ਅਧਿਆਪਕ ਕੀਤੀ ਉਹ ਵਿਦਿਆਰਥੀ ਜੀਵਨ ਤੋਂ ਹੀ ਹਾਕੀ ਦੇ ਵਧੀਆ ਖਿਡਾਰੀ ਰਹੇ ਹਨ।ਪੰਜਾਬੀ ਮਾਤ ਭਾਸ਼ਾ ਵਿੱਚ ਉਹਨਾਂ ਦੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਪਤੀਆਂ ਆ ਰਹੀਆਂ ਅਤੇ ਬੱਚਿਆਂ ਦੀ ਲਿਖਾਈ ਸੁਧਾਰਨ ਲਈ ਉਹਨਾਂ ਵਿਸ਼ੇਸ਼ ਉਪਰਾਲੇ ਕੀਤੇ।ਸਕੂਲ ਦੀ ਦਿੱਖ ਸੁਧਾਰਨ ਵਿੱਚ ਜੂਨ ਦੀਆ ਛੁੱਟੀਆ ਵੀ ਸਕੂਲ ਲੇਖੇ ਲਾਈਆ।ਭੁਪਿੰਦਰ ਸਿੰਘ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਨੇ ਆਪਣੀ ਜ਼ਿੰਦਗੀ ਦੇ ਅਧਿਆਪਨ ਕਿੱਤੇ ਦੀ ਸ਼ੁਰੂਆਤ ਪ੍ਰਾਈਮਰੀ ਅਧਿਆਪਕ ਕੀਤੀ ਸਾਲ 2016 ਵਿੱਚ ਉਹਨਾਂ ਨੂੰ ਵਿਭਾਗ ਨੇ ਪ੍ਰਮੋਟ ਕਰਕੇ ਮੁੱਖ ਅਧਿਆਪਕ ਬਣਾਇਆ। ਉਨਾਂ ਖੈਰਾ ਖੁਦ ਸਕੂਲ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਸਕੂਲ ਵਿੱਚ ਦੋ ਵੈਨਾ ਲਵਾ ਕੇ ਉਹਨਾਂ ਬੱਚਿਆਂ ਦੀ ਗਿਣਤੀ ਵਿੱਚ ਵੱਡੇ ਪੱਧਰ ਤੇ ਵਾਧਾ ਕੀਤਾ। ਮੁੱਖ ਅਧਿਆਪਕਾ ਕਮਲ ਕਿਰਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਸਰਦੂਲਗੜ੍ਹ ਦੀ ਨਹਾਰ ਬਦਲ ਕੇ ਰੱਖ ਦਿੱਤੀ।ਹਰਜੀਤ ਕੌਰ ਈ ਟੀ ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਬਣਾਵਾਲੀ ਦੇ ਬੱਚਿਆਂ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਆਮ ਵੇਖਣ ਲਈ ਮਿਲਦੀਆਂ ਹਨ। ਪਰਮਪ੍ਰੀਤ ਕੌਰ ਹਿੰਦੀ ਅਧਿਆਪਕਾ ਸਰਕਾਰੀ ਹਾਈ ਸਕੂਲ ਮੁਲਾਣਾ ਦੀ ਸਹਿਤ ਦੇ ਖੇਤਰ ਵਿੱਚ ਵੱਡੀ ਪਹਿਚਾਣ ਹੈ। ਹਰਿੰਦਰ ਕੌਰ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਮਾਨਸਾ ਬਠਿੰਡਾ ਦੇ ਸਕੂਲ ਦੇ ਬੱਚਿਆਂ ਦੀਆਂ ਪੰਜਾਬ ਪੱਧਰ ਤੱਕ ਪ੍ਰਾਪਤੀਆਂ ਰਹੀਆਂ ਹਨ। ਹਰਪ੍ਰੀਤ ਕੌਰ ਪ੍ਰਾਇਮਰੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਦੋਦੜਾ ਦੀ ਵਿਦਿਆਰਥੀ ਨੈਸ਼ਨਲ ਪੱਧਰ ਤੱਕ ਭਾਗ ਲੈ ਚੁੱਕੇ ਹਨ ਅਤੇ ਸਕੂਲ ਨੂੰ ਗਰੀਨ ਸਕੂਲ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਪੰਜਾਬੀ ਸਾਹਿਤ ਕਲਾ ਮੰਚ ਇਹਨਾਂ ਹੋਣ ਅਧਿਆਪਕਾਂ ਨੂੰ 5 ਸਤੰਬਰ ਤੇ ਸਨਮਾਨ ਕਰਨ ਤੇ ਫਖਰ ਮਹਿਸੂਸ ਕਰ ਰਿਹਾ ਹੈ। ਇਸ ਸਮੇਂ ਗੁਰਪ੍ਰੀਤ ਦਾਸ, ਅਮਰੀਕ ਸਿੰਘ ਬਤਰਾ, ਹਿਮਾਂਸ਼ੂ  ਐਜੂਕੇਸ਼ਨ ਹੱਬ ਦੇ ਡਾਇਰੈਕਟਰ  ਹਿਮਾਂਸ਼ੂ ਗੋਇਲ ,ਬਾਲਾ ਜੀ ਬੁੱਕ ਡੀਪੂ ਤੋਂ ਤੋ ਹਿਮਾਂਸ਼ੂ, ਜਗਮੇਲ ਸਿੰਘ ਭੰਗੂ ,ਸ਼ਭਾਸ਼ ਹੈਂਡਲੂਮ ਤੋਂ ਸੁਭਾਸ਼ ਗੋਇਲ, ਥਾਣਾ ਸਦਰ ਬੁਢਲਾਡਾ ਦੀ ਐਸ ਐਚ ਓ ਮੈਡਮ ਬੇਅੰਤ ਕੌਰ ਆਦਿ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਅਧਿਆਪਕ ਦਾ ਸੁਪਨਾ ਹੁੰਦੈ ਕਿ ਉਹਨਾਂ ਦੇ ਵਿਦਿਆਰਥੀ ਜ਼ਿੰਦਗੀ ਦੇ ਹਰ ਪੜਾਅ 'ਤੇ ਤਰੱਕੀ ਕਰ ਸਕਣ : ਚੇਅਰਮੈਨ ਕੁਲਵਿੰਦਰ ਸਿੰਘ

ਅਧਿਆਪਕ ਦਾ ਸੁਪਨਾ ਹੁੰਦੈ ਕਿ ਉਹਨਾਂ ਦੇ ਵਿਦਿਆਰਥੀ ਜ਼ਿੰਦਗੀ ਦੇ ਹਰ ਪੜਾਅ 'ਤੇ ਤਰੱਕੀ ਕਰ ਸਕਣ : ਚੇਅਰਮੈਨ ਕੁਲਵਿੰਦਰ ਸਿੰਘ

ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ  ‘ਅਧਿਆਪਕ ਦਿਵਸ’ ਮਨਾਇਆ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਕਣਕਵਾਲ ਹੀਰੋਂ ਖੁਰਦ-ਰੋਡ 'ਤੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ  ‘ਅਧਿਆਪਕ ਦਿਵਸ’ ਮਨਾਇਆ ਗਿਆ। ਅਕੈਡਮੀ ਦੇ ਪ੍ਰਬੰਧਕਾਂ ਅਤੇ ਸਮੂਹ ਸਟਾਫ ਵੱਲੋਂ ਇਸ ਦਿਨ ਨੂੰ ਮਨਾਉਣ ਲਈ ਬਹੁਤ ਵਧੀਆਂ ਪ੍ਰਬੰਧ ਕੀਤੇ ਕਿਉਂਕਿ ਮਾਤਾ-ਪਿਤਾ ਤੋਂ ਬਾਅਦ ਅਧਿਆਪਕ ਹੀ ਹੁੰਦੇ ਹਨ, ਜੋ ਬਿਨਾਂ ਕਿਸੇ ਸਵਾਰਥ ਦੇ, ਬੱਚਿਆਂ ਦੀ ਜ਼ਿੰਦਗੀ ਨੂੰ ਸਕਾਰਾਤਮਕਤਾ ਦਿਸ਼ਾ ਵੱਲ ਲਿਜਾਣ ਲਈ ਹਰ ਸੰਭਵ ਯਤਨ ਕਰਦੇ ਹਨ ਤਾਂ ਜੋ ਬੱਚੇ ਜ਼ਿੰਦਗੀ ਦੇ ਹਰ ਪੜਾਅ 'ਤੇ ਤਰੱਕੀ ਕਰ ਸਕਣ ਅਤੇ ਵਧੀਆ ਇਨਸਾਨ ਬਣ ਸਕਣ। ਅਕੈਡਮੀ ਦੇ ਬੱਚਿਆਂ ਨੇ  ਆਪਣੇ ਸ਼ਾਨਦਾਰ ਭਾਸ਼ਣਾਂ, ਗੀਤਾਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਆਪਣੇ ਅਧਿਆਪਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਕੂਲ 'ਚ, ਸੀਨੀਅਰ ਵਿਦਿਆਰਥੀਆਂ ਨੇ ਅਧਿਆਪਕ ਦਾ ਪਹਿਰਾਵਾ ਪਹਿਨਿਆ ਹਨ ਅਤੇ ਜੂਨੀਅਰ ਕਲਾਸਾਂ ਨੂੰ ਪੜ੍ਹਇਆ। ਨਾਲ ਹੀ ਅਧਿਆਪਕ ਦਿਵਸ 'ਤੇ ਵਿਦਿਆਰਥੀਆਂ ਵੱਲੋਂ ਧੰਨਵਾਦ ਦੇ ਚਿੰਨ੍ਹ ਵਜੋਂ ਆਪਣੇ ਅਧਿਆਪਕਾਂ ਨੂੰ ਤੋਹਫ਼ੇ, ਕਾਰਡ ਅਤੇ ਫੁੱਲ ਦਿੱਤੇ। ਡਾਕਟਰ ਸਰਵਪੱਲੀ ਰਾਧਾਕ੍ਰਿਸ਼ਨਨ ਦਾ ਜਨਮ 5 ਸਤੰਬਰ ਨੂੰ ਹੋਇਆ ਸੀ। ਦੱਸ ਦਈਏ ਕਿ ਡਾ: ਰਾਧਾਕ੍ਰਿਸ਼ਨਨ ਆਜ਼ਾਦ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਦੂਜੇ ਰਾਸ਼ਟਰਪਤੀ ਹੋਣ ਦੇ ਨਾਲ-ਨਾਲ ਇੱਕ ਮਹਾਨ ਅਧਿਆਪਕ ਵੀ ਸਨ। ਉਸ ਸਮੇਂ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਿੱਖਿਆ 'ਚ ਬਹੁਤ ਵੱਡਾ ਯੋਗਦਾਨ ਪਾਇਆ ਸੀ। ਨਾਲ ਹੀ 1962 'ਚ ਜਦੋਂ ਡਾ: ਰਾਧਾਕ੍ਰਿਸ਼ਨਨ ਨੇ ਭਾਰਤ ਦੇ ਦੂਜੇ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਿਆ ਸੀ, ਉਨ੍ਹਾਂ ਦੇ ਵਿਦਿਆਰਥੀਆਂ ਨੇ 5 ਸਤੰਬਰ ਨੂੰ ਅਧਿਆਪਕ ਦਿਵਸ ਵਜੋਂ ਮਨਾਉਣ ਦਾ ਪ੍ਰਸਤਾਵ ਰੱਖਿਆ ਸੀ। ਇਸ ਲਈ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ 'ਤੇ ਰਾਧਾਕ੍ਰਿਸ਼ਨਨ ਤੋਂ ਇਜਾਜ਼ਤ ਲੈਣ ਲਈ ਸੰਪਰਕ ਕੀਤਾ ਸੀ। ਉਦੋਂ ਤੋਂ ਹੀ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸੋ ਇਸ ਯਾਦ ਨੂੰ ਤਾਜਾ ਕਰਦਿਆਂ ਸ਼ਹੀਦ ਊਧਮ ਸਿੰਘ ਅਕੈਡਮੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਅਧਿਆਪਕ ਦਿਵਸ ’ਤੇ ਅਕੈਡਮੀ ਦੇ ਸਟਾਫ ਨੂੰ ਵਧਾਈ ਦਿੱਤੀ ਅਤੇ ਇਸੇ ਤਰ੍ਹਾਂ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਦੱਸਿਆ ਕੇ ਬੱਚੇ ਦੇ ਮਾਤਾ-ਪਿਤਾ ਤੋਂ ਬਾਅਦ ਇੱਕ ਅਧਿਆਪਕ ਹੀ ਹੈ ਜੋ ਬਿਨਾਂ ਕਿਸੇ ਸਵਾਰਥ ਦੇ ਬੱਚਿਆਂ ਦੀ ਜ਼ਿੰਦਗੀ ਵਿੱਚ ਰੌਸ਼ਨੀ ਪੈਦਾ ਕਰਦੇ ਹਨ। ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ,ਰਾਜ ਕੁਮਾਰ ਵਸ਼ਿਸਟ, ਪ੍ਰਿੰਸੀਪਲ ਨਵੀ ਕਿਰਨ, ਉਪ ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ ਅਤੇ ਸਮੂਹ ਸਟਾਫ ਮੌਜੂਦ ਰਹੇ।