ਸਰਕਾਰੀ ਸਕੂਲ ਰੰਘੜਿਆਲ ਦੇ ਅਧਿਆਪਕ ਜਸਵਿੰਦਰ ਸਿੰਘ ਜਨਕ ਨੇ ਖੇਡਾਂ ਵਤਨ ਪੰਜਾਬ ਦੀਆਂ 'ਚੋਂ ਜ਼ਿਲ੍ਹੇ ਲਈ ਕੀਤਾ ਕੁਆਲੀਫਾਈ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਕੂਲ ਰੰਘੜਿਆਲ ਦੇ ਮੁੱਖ ਅਧਿਆਪਕ ਗੁਰਸੇਵ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਖੇਡ ਇੰਚਾਰਜ਼ ਜਸਵਿੰਦਰ ਸਿੰਘ ਜਨਕ ਇਕੱਲੇ ਬੱਚਿਆਂ ਨੂੰ ਨਹੀਂ ਖਿਡਾਉਂਦੇ ਸਗੋਂ ਉਹ ਆਪ ਵੀ ਵਧੀਆ ਖਿਡਾਰੀ ਹਨ ।ਉਹਨਾਂ ਦੱਸਿਆ ਕਿ ਜਦੋਂ ਤੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਹੋਈ ਹੈ,ਉਹ ਹਰ ਸਾਲ ਇਹਨਾਂ ਖੇਡਾਂ ਵਿੱਚ ਹਿੱਸਾ ਲੈਂਦੇ ਆ ਰਹੇ ਹਨ।ਇਹਨਾਂ ਨੂੰ ਬਚਪਨ ਤੋਂ ਹੀ ਖੇਡਾਂ ਨਾਲ ਬਹੁਤ ਲਗਾਅ ਹੈ ਕਿਉਂਕਿ ਇਹ ਆਪਣੇ ਵੇਲੇ ਦੇ ਵਧੀਆ ਖਿਡਾਰੀ ਰਹੇ ਹਨ।ਇਸ ਵਾਰ ਹੋਈਆਂ ਖੇਡਾਂ ਵਤਨ ਪੰਜਾਬ ਬਲਾਕ ਬੁਢਲਾਡਾ ਦੀਆਂ ਖੇਡਾਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਸਟੇਡੀਅਮ ਬੁਢਲਾਡਾ ਵਿਖੇ ਹੋਈਆਂ,ਜਿਸ ਵਿੱਚ 51 ਤੋਂ 60 ਸਾਲ ਦੇ ਉਮਰ ਵਰਗ ਵਿੱਚ ਸ਼ਾਟ ਪੁੱਟ ਵਿੱਚ ਪਹਿਲਾ ਅਤੇ ਲੌਗ ਜੰਪ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਲੈਵਲ 'ਤੇ ਖੇਡਣ ਲਈ ਕੁਆਲੀਫਾਈ ਕੀਤਾ।ਅਧਿਆਪਕ ਨਾਜ਼ਰ ਸਿੰਘ ਬੱਛੋਆਣਾ ਨੇ ਦੱਸਿਆ ਕਿ ਉਹਨਾਂ ਨੂੰ ਜਸਵਿੰਦਰ ਸਿੰਘ ਜਨਕ ਤੋਂ ਉਮੀਦ ਹੈ ਕਿ ਉਹ ਜ਼ਿਲ੍ਹੇ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਨਗੇ।





