Wednesday, September 11, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਭਾਕਿਯੂ ਏਕਤਾ (ਉਗਰਾਹਾਂ) ਦੇ ਸੀਨੀਅਰ ਕਿਸਾਨ ਆਗੂ ਗੁਰਭਗਤ ਸਿੰਘ ਸ਼ਾਹਪੁਰ ਕਲਾਂ ਦਾ ਹੋਇਆ ਦਿਹਾਂਤ

ਭਾਕਿਯੂ ਏਕਤਾ (ਉਗਰਾਹਾਂ) ਦੇ ਸੀਨੀਅਰ ਕਿਸਾਨ ਆਗੂ ਗੁਰਭਗਤ ਸਿੰਘ  ਸ਼ਾਹਪੁਰ ਕਲਾਂ ਦਾ ਹੋਇਆ ਦਿਹਾਂਤ

ਕਿਸਾਨ ਆਗੂਆਂ  ਤੇ ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਨਾਲ ਪਿਛਲੇ 20 ਸਾਲ ਤੋਂ ਲਗਾਤਾਰ ਕਿਸਾਨ ਆਗੂ ਵਜੋਂ ਕੰਮ ਕਰਦੇ ਪਿੰਡ ਸ਼ਾਹਪੁਰ ਕਲਾਂ ਦੇ ਸੀਨੀਅਰ ਕਿਸਾਨ ਆਗੂ ਗੁਰਭਗਤ ਸਿੰਘ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ।ਉਹਨਾਂ ਵੱਲੋਂ ਕਿਸਾਨਾਂ,ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਹਮੇਸ਼ਾ ਅੱਗੇ ਹੋ ਕੇ ਉਹਨਾਂ ਦੇ ਹੱਕ 'ਚ ਖੜ ਕੇ ਲੜੀ ਜਾਂਦੀ ਸੀ ਤੇ ਉਹ ਲੋਕ ਹਿੱਤਾਂ ਦੇ ਨਾਲ ਕਿਸਾਨ ਮਜ਼ਦੂਰਾਂ ਦੇ ਹੱਕਾਂ ਦੀ ਪਹਿਰੇਦਾਰੀ ਕਰਦੇ ਸਨ ਤੇ ਸੁਭਾਅ ਪੱਖੋਂ ਬਹੁਤ ਹੀ ਮਿਲਣਸਾਰ ਤੇ ਸ਼ਾਂਤ-ਸੁਭਾਅ ਮਾਲਕ ਦੇ ਸਨ। ਗੁਰਭਗਤ ਸਿੰਘ ਦਾ ਅੰਤਿਮ ਸਸਕਾਰ ਸ਼ਾਹਪੁਰ ਕਲਾਂ ਦੇ ਸ਼ਮਸਾਨਘਾਟ ਵਿਖੇ ਕਰ ਦਿੱਤਾ ਗਿਆ ਤੇ ਉਨਾਂ ਦੀ ਚਿਤਾ ਨੂੰ ਅਗਨੀ ਉਹਨਾਂ ਦੇ ਪੁੱਤਰ ਜਗਤਾਰ ਸਿੰਘ ਵੱਲੋਂ ਦਿੱਤੀ ਗਈ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੀਨੀਅਰ ਆਗੂਆਂ ਤੇ ਕਿਸਾਨਾਂ ਨੇ ਉਹਨਾਂ ਦੀ ਅਰਥੀ 'ਤੇ ਕਿਸਾਨੀ ਝੰਡਾ ਪਾ ਕੇ ਆਪਣੇ ਸਾਥੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਵਿਦਾਗਈ ਦਿੱਤੀ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕੰਬਾਇਨ ਤੋਂ ਡਿੱਗਣ ਕਾਰਨ ਸਤੌਜ ਦੇ ਨੌਜਵਾਨ ਦੀ ਹੋਈ ਮੌਤ

ਕੰਬਾਇਨ ਤੋਂ ਡਿੱਗਣ ਕਾਰਨ ਸਤੌਜ ਦੇ ਨੌਜਵਾਨ ਦੀ ਹੋਈ ਮੌਤ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਨਜ਼ਦੀਕੀ ਪਿੰਡ ਸਤੌਜ ਵਿਖੇ ਇੱਕ ਨੌਜਵਾਨ ਮਜ਼ਦੂਰ ਦੀ ਕੰਬਾਇਨ ਤੋਂ ਡਿੱਗਣ ਨਾਲ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਮਿਲੀ ਹੈ।ਪਿੰਡ ਸਤੌਜ ਦੇ ਸਾਬਕਾ ਸਰਪੰਚ ਭੀਮ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਪ੍ਰੀਤਮ ਸਿੰਘ ਪੁੱਤਰ ਹਰੀ ਸਿੰਘ ਦੀ ਕੰਬਾਇਨ ਤੋਂ ਪੈਰ ਫਿਸਲਣ ਕਾਰਨ ਡਿੱਗਣ ਕਾਰਨ ਮੌਤ ਹੋ ਗਈ ਹੈ।ਉਸ ਨੇ ਦੱਸਿਆ ਕਿ ਉਹ ਰੋਜ਼ੀ-ਰੋਟੀ ਲਈ ਕੰਬਾਇਨ 'ਤੇ ਮਜ਼ਦੂਰੀ ਕਰਨ ਕੁੱਝ ਦਿਨ ਪਹਿਲਾਂ ਹੀ ਆਪਣੇ ਦੋਸਤ ਨਾਲ ਹਰਿਆਣਾ ਵਿਖੇ ਗਿਆ ਸੀ।ਉਹਨਾਂ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ,ਇਕ ਪੁੱਤਰ ਅਤੇ ਪੁੱਤਰੀ ਨੂੰ ਛੱਡ ਗਿਆ ਹੈ।ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਮੰਗ ਕੀਤੀ ਕਿ ਉਕਤ ਮ੍ਰਿਤਕ ਮਜ਼ਦੂਰ ਦੇ ਲੋੜਵੰਦ ਪਰਿਵਾਰ ਨੂੰ ਸਰਕਾਰ ਅਤੇ ਪ੍ਰਸ਼ਾਸ਼ਨ ਆਰਥਿਕ ਸਹਾਇਤਾ ਦੇਵੇ ਤਾਂ ਜੋ ਅਤਿ ਦੀ ਮਹਿੰਗਾਈ ’ਚ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਗਰੀਬੀ ਨਾਲ ਨਾ ਜੂਝਣਾ ਪਵੇ।

ਗੁਰਵਿੰਦਰ ਸਿੰਘ ਚਹਿਲ ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਬੱਚਿਆਂ ਨੇ ਲਾਇਆ ਚੱਕ ਭਾਈਕੇ ਫਾਰਮ ਦਾ ਵਿਦਿਅਕ ਟੂਰ

ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਬੱਚਿਆਂ ਨੇ ਲਾਇਆ ਚੱਕ ਭਾਈਕੇ ਫਾਰਮ ਦਾ ਵਿਦਿਅਕ ਟੂਰ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ ਵਿਦਿਆਰਥੀਆਂ ਨੇ ਚੱਕ ਭਾਈ ਕੇ ਫਾਰਮ ਦਾ ਵਿੱਦਿਅਕ ਟੂਰ ਲਗਾਇਆ ਗਿਆ ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਮੁਖੀ ਅਮਨਦੀਪ ਸ਼ਰਮਾ ਨੇ ਕਿਹਾ ਕਿ 50 ਦੇ ਕਰੀਬ ਵਿਦਿਆਰਥੀਆਂ ਨੂੰ 42 ਕਿੱਲਿਆਂ ਵਿੱਚ ਫੈਲਿਆ ਜੰਗਲ ਵਿਖਾਇਆ ਗਿਆ ਬੱਚਿਆਂ ਨੂੰ ਵਾਤਾਵਰਨ ਨਾਲ ਜੋੜਨ ਸਬੰਧੀ ਵੱਧ ਤੋਂ ਵੱਧ ਰੁੱਖ ਲਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਈਕੋ ਕਲੱਬ ਦੇ ਇੰਚਾਰਜ ਮੰਜੂ ਸ਼ਰਮਾ ਨੇ ਦੱਸਿਆ ਕਿ ਸਕੂਲ ਵਿੱਚ ਪਹਿਲਾਂ ਵੀ 250 ਦੇ ਕਰੀਬ ਬੂਟਾ ਲੱਗ ਚੁੱਕਿਆ ਹੈ ਅਤੇ ਅੱਜ 50 ਦੇ ਕਰੀਬ ਹੋਰ ਨਵੇਂ ਬੂਟੇ ਸਕੂਲ ਵਿੱਚ ਲਾਉਣ ਸਬੰਧੀ ਚੱਕ ਭਾਈ ਕੇ ਫਾਰਮ ਤੋਂ ਪ੍ਰਾਪਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸਾਡਾ ਉਦੇਸ਼ ਵੱਧ ਤੋਂ ਵੱਧ ਵਾਤਾਵਰਨ ਨੂੰ ਬਚਾਉਣਾ ਹੈ।ਇਸ ਸਮੇਂ ਈਕੋ ਕਲੱਬ ਅਹਿਮਦਪੁਰ ਦੀ ਪੂਰੀ ਟੀਮ ਦੇ ਵਿਦਿਆਰਥੀਆਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਪ੍ਰਣ ਵੀ ਲਿਆ। ਇਸ ਸਮੇਂ ਪ੍ਰੀਤੀ ਅਰੋੜਾ,ਈਕੋ ਕਲੱਬ ਦੇ ਪ੍ਰਧਾਨ ਕਮਲ,ਸੁਰਿੰਦਰ ਕੁਮਾਰ ਆਦਿ ਹਾਜਰ ਸਨ।


ਗੁਰਵਿੰਦਰ ਸਿੰਘ ਚਹਿਲ ਚੀਮਾ ਮੰਡੀ : ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ

ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਖੇਡਾਂ ਵਤਨ ਪੰਜਾਬ ਦੀਆਂ 21 ਸਾਲਾ ਉਮਰ ਵਰਗ ਵਿਚ ਗੁਰੂ ਨਾਨਕ ਕਾਲਜ ਬੁਢਲਾਡਾ ਦਾ ਬਲਾਕ ਬੁਢਲਾਡਾ ਵਿਚ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਖੇਡਣਾ ਤੰਦਰੁਸਤ ਹੋਣ ਦੀ ਨਿਸ਼ਾਨੀ ਹੈ। ਖੇਡਾਂ ਵਤਨ ਪੰਜਾਬ ਦੀਆਂ ਵਿੱਚ ਨੌਜਵਾਨਾਂ ਨੂੰ ਖੇਡਾਂ ਦੇ ਪ੍ਰਤੀ ਉਤਸਾਹਿਤ ਕਰਨ ਦੇ ਲਈ ਅਤੇ ਪੰਜਾਬ ਦੀਆਂ ਪੁਰਾਤਨ ਖੇਡਾਂ ਦੇ ਨਾਲ ਜੋੜਨ ਦੇ ਲਈ ਬੇਹੱਦ ਵੱਡਾ ਉਪਰਾਲੇ ਕੀਤੇ ਜਾ ਰਹੇ ਹਨ। ਗੁਰੂ ਨਾਨਕ ਕਾਲਜ ਬੁਢਲਾਡਾ ਖੇਡਾਂ ਦੇ ਖੇਤਰ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਾਪਤੀਆਂ ਕਰਨ ਵਾਲੇ ਪਹਿਲੇ ਕਾਲਜਾਂ ਵਿਚ ਆਉਂਦਾ ਹੈ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਰਮਨਦੀਪ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਹਿਲੇ ਦਿਨ ਲੜਕੀਆਂ ਦੇ ਵਰਗ ਵਿਚ ਵਾਲੀਬਾਲ ਅਤੇ ਖੋ-ਖੋ ਵਿਚ ਪਹਿਲਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਵਰਗ ਵਿਚ ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਖੋ ਖੋ ਦੇ ਮੁਕਾਬਲਿਆਂ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਐਥਲੈਟਿਕਸ ਦੇ ਮੁਕਾਬਲਿਆਂ ਵਿਚ ਹਰਪ੍ਰੀਤ ਕੌਰ 5000 ਮੀਟਰ ਦੌੜ ਵਿਚ ਗੋਲਡ ਮੈਡਲ, ਸੁਖਦੀਪ ਸਿੰਘ ਨੇ ਲੰਬੀ ਛਾਲ ਵਿਚ ਗੋਲਡ ਮੈਡਲ, ਲੈਨਿਨ ਨੇ ਸਿਲਵਰ ਮੈਡਲ, ਸਵਰਨ ਸਿੰਘ ਨੇ ਗੋਲਾ ਸੁੱਟਣ ਵਿੱਚ ਸਿਲਵਰ ਮੈਡਲ, ਰਜੀਆ ਨੇ 100 ਮੀਟਰ ਦੌੜ ਵਿਚ ਸਿਲਵਰ ਮੈਡਲ ਅਤੇ ਰਜੀਆ ਨੇ ਲੰਬੀ ਛਾਲ ਵਿਚ ਕਾਂਸੀ ਦਾ ਮੈਡਲ ਪ੍ਰਾਪਤ ਕੀਤਾ। ਦੂਜੇ ਦਿਨ ਹੋਏ ਐਥਲੈਟਿਕਸ ਦੇ ਮੁਕਾਬਲਿਆਂ ਵਿੱਚ ਨਵਜੋਤ ਸਿੰਘ 400 ਮੀਟਰ ਦੌੜ ਵਿਚ ਗੋਲਡ ਮੈਡਲ, ਹਰਪ੍ਰੀਤ ਕੌਰ 1500 ਮੀਟਰ ਦੌੜ ਵਿਚ ਗੋਲਡ ਮੈਡਲ, ਜਸਦੀਪ ਸਿੰਘ 800 ਮੀਟਰ ਦੌੜ ਵਿਚ ਗੋਲਡ ਮੈਡਲ, ਸ਼ਿਵ ਨੇ 1500 ਮੀਟਰ ਦੌੜ ਵਿਚ ਗੋਲਡ ਮੈਡਲ, ਸਤੂਤੀ ਨੇ 400 ਮੀਟਰ ਦੌੜ ਵਿਚ ਗੋਲਡ ਮੈਡਲ, ਸੁਖਮਨ ਸਿੰਘ ਨੇ ਲੰਬੀ ਛਾਲ ਅਤੇ 100 ਮੀਟਰ ਦੌੜ ਵਿਚ ਸਿਲਵਰ ਮੈਡਲ ਪ੍ਰਾਪਤ ਕੀਤਾ। ਇਨ੍ਹਾਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਅਤੇ ਤਿਆਰ ਕਰਨ ਵਿਚ ਪ੍ਰੋ. ਗੁਰਪ੍ਰੀਤ ਕੌਰ ਅਤੇ ਸ. ਗੁਰਮੁਖ ਸਿੰਘ ਦੇ ਵਿਸ਼ੇਸ਼ ਯੋਗਦਾਨ ਰਿਹਾ ਹੈ।

Tuesday, September 10, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਾਨੀ ਸੱਜਣ ਸਮਸ਼ੇਰ ਸਿੰਘ ਨੇ ਸਟੇਟ ਅਵਾਰਡ ਰਣਜੀਤ ਸਿੰਘ ਬਰ੍ਹੇ ਦਾ ਕੀਤਾ ਸਨਮਾਨ

ਦਾਨੀ ਸੱਜਣ ਸਮਸ਼ੇਰ ਸਿੰਘ ਨੇ ਸਟੇਟ ਅਵਾਰਡ ਰਣਜੀਤ ਸਿੰਘ ਬਰ੍ਹੇ ਦਾ ਕੀਤਾ ਸਨਮਾਨ

ਸੇਰੀ ਵੱਲੋਂ ਸਕੂਲ ਨੂੰ 5000 ਰੁਪਏ ਦਾਨ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੀਤਸਰ ਦੇ ਮਿਹਨਤੀ ਅਧਿਆਪਕ ਰਣਜੀਤ ਸਿੰਘ ਬਰ੍ਹੇ ਨੂੰ ਪੰਜਾਬ ਸਰਕਾਰ ਵੱਲੋਂ ਸਟੇਟ ਅਵਾਰਡ ਦਿੱਤਾ ਗਿਆ ਸੀ,ਨੂੰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੀਤਸਰ 'ਚ ਦਾਨੀ ਪੁਰਸ਼ ਸ਼ਮਸ਼ੇਰ ਸਿੰਘ ਸੇਰੀ ਆਪਣੇ ਸਾਥੀਆਂ ਸਮੇਤ ਸਨਮਾਨਿਤ ਕੀਤਾ।ਉਹਨਾਂ ਕਿਹਾ ਕਿ ਇਹ ਸਾਡੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਉਹਨਾਂ ਵੱਲੋਂ ਸਕੂਲ ਨੂੰ 5 ਹਜ਼ਾਰ ਦੀ ਨਕਦ ਰਾਸ਼ੀ ਦਾਨ ਦੇ ਰੂਪ ਵਿੱਚ ਦਿੱਤੇ।ਇਸ ਮੌਕੇ ਬੋਲਦਿਆਂ ਚੇਅਰਪਰਸਨ ਜਸਵੀਰ ਕੌਰ ਅਤੇ ਸਕੂਲ ਮੁਖੀ ਸਤਪਾਲ ਸਿੰਘ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਸੇਰੀ ਵੱਲੋਂ ਪਹਿਲਾਂ ਵੀ ਬਹੁਤ ਵਾਰ ਸਕੂਲ ਨੂੰ ਦਾਨ ਦਿੱਤਾ ਹੈ। ਪਿਛਲੇ ਸਮੇਂ ਦੌਰਾਨ ਉਹਨਾਂ ਵੱਲੋਂ ਸਕੂਲ ਸ਼ੈਡ ਦੀ ਮੁਫ਼ਤ ਸੇਵਾ ਕੀਤੀ ਸੀ।ਇਸ ਮੌਕੇ ਸਮੂਹ ਸਟਾਫ ਜੀਤਸਰ,ਸ਼ਮਸ਼ੇਰ ਸਿੰਘ,ਬੱਬੂ ਸਿੰਘ,ਪ੍ਰਗਟ ਸਿੰਘ, ਹਰਭਜਨ ਸਿੰਘ, ਦੀਪ ਸਿੰਘ ,ਬੂਟਾ ਸਿੰਘ ਅਤੇ ਜੱਗਾ ਸਿੰਘ ਹਾਜ਼ਰ ਸਨ।


ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਦੇ ਵਿਦਿਆਰਥੀ ਐਥਲੈਟਿਕਸ ਵਿੱਚ ਛਾਏ

ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਦੇ ਵਿਦਿਆਰਥੀ ਐਥਲੈਟਿਕਸ ਵਿੱਚ ਛਾਏ


ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਦੇ ਵਿਦਿਆਰਥੀ ਨੇ ਜ਼ੋਨਲ ਪੱਧਰ ਦੇ ਐਥਲੈਟਿਕਸ ਮੁਕਾਬਲਿਆਂ 'ਚ ਭਾਗ ਲਿਆ | ਅੱਠਵੀਂ ਜਮਾਤ ਦੀ ਸੁਖਪ੍ਰੀਤ ਕੌਰ ਨੇ ਸ਼ਾਟ ਪੁਟ ਅਤੇ ਡਿਸਕਸ ਥਰੋ ਵਿੱਚ ਪਹਿਲਾ ਸਥਾਨ ਅਤੇ ਅਰਮਾਨਦੀਪ ਸਿੰਘ ਨੇ 400 ਮੀਟਰ ਵਿੱਚ ਪਹਿਲਾ ਸਥਾਨ ਅਤੇ ਲੰਬੀ ਛਾਲ ਵਿੱਚ ਦੂਸਰਾ ਸਥਾਨ ਹਾਸਲ ਕੀਤਾ ਅਤੇ ਇਹ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ। ਇਹ ਮੁਕਾਬਲੇ 7 ਸਤੰਬਰ ਅਤੇ 9 ਸਤੰਬਰ ਨੂੰ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿੱਚ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਜ਼ੋਨਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਦਿ ਰੌਇਲ ਗਲੋਬਲ ਸਕੂਲ ਦੇ 11 ਵਿਦਿਆਰਥੀਆਂ ਨੇ ਭਾਗ ਲਿਆ। ਸਕੂਲ ਪਹੁੰਚਣ 'ਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਯੋਗਿਤਾ ਭਾਟੀਆ ਜੀ ਨੇ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ 'ਤੇ ਮਾਣ ਹੈ ਜੋ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ। ਸਕੂਲ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਜੀ ਨੇ ਕਿਹਾ ਕਿ ਸਾਨੂੰ ਆਪਣੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ 'ਤੇ ਮਾਣ ਹੈ,ਅਸੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਾਂ | ਇਸ ਮੌਕੇ ਉਨ੍ਹਾਂ ਸਰੀਰਕ ਸਿੱਖਿਆ ਅਧਿਆਪਕ ਸ: ਹਰਜਿੰਦਰ ਸਿੰਘ ਅਤੇ ਪਰਬਿੰਦਰ ਸਿੰਘ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੀ ਅਗਵਾਈ ਅਤੇ ਸਖ਼ਤ ਮਿਹਨਤ ਸਦਕਾ ਵਿਦਿਆਰਥੀ ਅੱਜ ਤੱਕ ਪਹੁੰਚ ਸਕੇ |

ਗੁਰਵਿੰਦਰ ਸਿੰਘ ਚਹਿਲ ਹੀਰੋਂ ਸਰਕਾਰੀ ਸਕੂਲ ਰੰਘੜਿਆਲ ਦੇ ਅਧਿਆਪਕ ਜਸਵਿੰਦਰ ਸਿੰਘ ਜਨਕ ਨੇ ਖੇਡਾਂ ਵਤਨ ਪੰਜਾਬ ਦੀਆਂ 'ਚੋਂ ਜ਼ਿਲ੍ਹੇ ਲਈ ਕੀਤਾ ਕੁਆਲੀਫਾਈ

ਸਰਕਾਰੀ ਸਕੂਲ ਰੰਘੜਿਆਲ ਦੇ ਅਧਿਆਪਕ ਜਸਵਿੰਦਰ ਸਿੰਘ ਜਨਕ ਨੇ ਖੇਡਾਂ ਵਤਨ ਪੰਜਾਬ ਦੀਆਂ 'ਚੋਂ ਜ਼ਿਲ੍ਹੇ ਲਈ ਕੀਤਾ ਕੁਆਲੀਫਾਈ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਕੂਲ ਰੰਘੜਿਆਲ ਦੇ ਮੁੱਖ ਅਧਿਆਪਕ ਗੁਰਸੇਵ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਖੇਡ ਇੰਚਾਰਜ਼ ਜਸਵਿੰਦਰ ਸਿੰਘ ਜਨਕ ਇਕੱਲੇ ਬੱਚਿਆਂ ਨੂੰ ਨਹੀਂ ਖਿਡਾਉਂਦੇ ਸਗੋਂ ਉਹ ਆਪ ਵੀ ਵਧੀਆ ਖਿਡਾਰੀ ਹਨ ।ਉਹਨਾਂ ਦੱਸਿਆ ਕਿ ਜਦੋਂ ਤੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਹੋਈ ਹੈ,ਉਹ ਹਰ ਸਾਲ ਇਹਨਾਂ ਖੇਡਾਂ ਵਿੱਚ ਹਿੱਸਾ ਲੈਂਦੇ ਆ ਰਹੇ ਹਨ।ਇਹਨਾਂ ਨੂੰ ਬਚਪਨ ਤੋਂ ਹੀ ਖੇਡਾਂ ਨਾਲ ਬਹੁਤ ਲਗਾਅ ਹੈ ਕਿਉਂਕਿ ਇਹ ਆਪਣੇ ਵੇਲੇ ਦੇ ਵਧੀਆ ਖਿਡਾਰੀ ਰਹੇ ਹਨ।ਇਸ ਵਾਰ ਹੋਈਆਂ ਖੇਡਾਂ ਵਤਨ ਪੰਜਾਬ  ਬਲਾਕ ਬੁਢਲਾਡਾ ਦੀਆਂ ਖੇਡਾਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਸਟੇਡੀਅਮ ਬੁਢਲਾਡਾ ਵਿਖੇ ਹੋਈਆਂ,ਜਿਸ ਵਿੱਚ 51 ਤੋਂ 60 ਸਾਲ ਦੇ ਉਮਰ ਵਰਗ ਵਿੱਚ ਸ਼ਾਟ ਪੁੱਟ ਵਿੱਚ ਪਹਿਲਾ ਅਤੇ ਲੌਗ ਜੰਪ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਲੈਵਲ 'ਤੇ ਖੇਡਣ ਲਈ ਕੁਆਲੀਫਾਈ ਕੀਤਾ।ਅਧਿਆਪਕ ਨਾਜ਼ਰ ਸਿੰਘ ਬੱਛੋਆਣਾ ਨੇ ਦੱਸਿਆ ਕਿ ਉਹਨਾਂ ਨੂੰ ਜਸਵਿੰਦਰ ਸਿੰਘ ਜਨਕ ਤੋਂ ਉਮੀਦ ਹੈ ਕਿ ਉਹ ਜ਼ਿਲ੍ਹੇ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਨਗੇ।