ਸ਼ਿਵ ਸ਼ਕਤੀ ਆਰਟ ਸਭਾ ਮਾਨਸਾ ਵੱਲੋਂ ਸਟੇਟ ਅਵਾਰਡੀ ਡਾ. ਵਿਨੋਦ ਮਿੱਤਲ ਨੂੰ ਕੀਤਾ ਸਨਮਾਨਿਤ
Thursday, September 12, 2024
ਗੁਰਵਿੰਦਰ ਸਿੰਘ ਚਹਿਲ ਹੀਰੋਂ ਖ਼ੁਰਦ : ਸ਼ਿਵ ਸ਼ਕਤੀ ਆਰਟ ਸਭਾ ਮਾਨਸਾ ਵੱਲੋਂ ਸਟੇਟ ਅਵਾਰਡੀ ਡਾ. ਵਿਨੋਦ ਮਿੱਤਲ ਨੂੰ ਕੀਤਾ ਸਨਮਾਨਿਤ
Wednesday, September 11, 2024
ਦਰਸ਼ਨ ਸਿੰਘ ਚੌਹਾਨ,ਸੁਨਾਮ : ਆਪ ਨਾਲ ਸਮਝੌਤਾ ਨਾ ਕਰਨਾ ਕਾਂਗਰਸ ਲਈ ਚੰਗਾ ਸੰਕੇਤ : ਰਾਜਾ ਵੜਿੰਗ
ਆਪ ਨਾਲ ਸਮਝੌਤਾ ਨਾ ਕਰਨਾ ਕਾਂਗਰਸ ਲਈ ਚੰਗਾ ਸੰਕੇਤ : ਰਾਜਾ ਵੜਿੰਗ
ਕਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀਆਂ ਹੋ ਰਹੀਆਂ ਕੋਸ਼ਿਸ਼ਾਂ,ਜਨਤਾ ਮੁਆਫ਼ ਨਹੀਂ ਕਰੇਗੀ
ਦਰਸ਼ਨ ਸਿੰਘ ਚੌਹਾਨ,ਸੁਨਾਮ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਹਾਈਕਮਾਨ ਵੱਲੋਂ ‘ਆਪ’ ਨਾਲ ਸਮਝੌਤਾ ਨਾ ਕਰਨਾ ਬਹੁਤ ਵਧੀਆ ਫੈਸਲਾ ਹੈ, ਇਹ ਕਾਂਗਰਸ ਲਈ ਸ਼ੁਭ ਸੰਕੇਤ ਹੈ। 'ਆਪ' ਕਾਂਗਰਸ ਦੀ ਮਦਦ ਨਾਲ ਹਰਿਆਣਾ 'ਚ ਇੱਕ ਜਾਂ ਦੋ ਸੀਟਾਂ ਜਿੱਤਣ ਦੀ ਯੋਜਨਾ ਬਣਾ ਰਹੀ ਸੀ ਜਦਕਿ ਸੱਚਾਈ ਇਹ ਹੈ ਕਿ ਹਰਿਆਣਾ ਦੇ ਕਿਸੇ ਵੀ ਹਲਕੇ 'ਤੋਂ ਆਮ ਆਦਮੀ ਪਾਰਟੀ ਨੂੰ ਦੋ ਹਜ਼ਾਰ ਤੋਂ ਵੱਧ ਵੋਟਾਂ ਨਹੀਂ ਮਿਲਣਗੀਆਂ। ਬੁੱਧਵਾਰ ਨੂੰ ਸੁਨਾਮ ਵਿਖੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਕਾਂਗਰਸ ਦਾ ਸਹਾਰਾ ਲੈ ਕੇ ਆਪਣੀ ਸਿਆਸੀ ਗੱਡੀ ਨੂੰ ਅੱਗੇ ਲਿਜਾਣ ਦੀ ਕੋਸ਼ਿਸ਼ ਕਰ ਰਹੀ ਹੈ। ਜਨਤਾ ਆਮ ਆਦਮੀ ਪਾਰਟੀ ਦੀ ਸਚਾਈ ਨੂੰ ਸਮਝ ਚੁੱਕੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਰਾਜਨੀਤਕ ਤੌਰ ਤੇ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਚਰਚਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਨੂੰ ਅਗਲੇ ਦੋ ਸਾਲਾਂ ਲਈ ਚੋਣ ਨਾ ਲੜਨ ਤੇ ਰੋਕ ਲਾਉਣ ਦਾ ਫੈਸਲਾ ਹੋ ਸਕਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸਜ਼ਾ ਲਾਉਣੀ ਹੀ ਹੈ ਤਾਂ ਅਗਲੇ ਚਾਰ ਸਾਲਾਂ ਲਈ ਪਾਬੰਦੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਮਨੁੱਖ ਦੁਆਰਾ ਕੀਤੀਆਂ ਗਲਤੀਆਂ ਮਾਫ਼ ਕੀਤੀਆਂ ਜਾਂਦੀਆਂ ਹਨ, ਗੁਨਾਹ ਨਹੀਂ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸੱਤਾ ਦੇ ਨਸ਼ੇ ਵਿੱਚ ਸਿੱਖ ਰਵਾਇਤਾਂ ਨੂੰ ਢਾਹ ਲਾਈ ਹੈ, ਉਸਦੇ ਗੁਨਾਹਾਂ ਦੀ ਸਜ਼ਾ ਭੁਗਤਣੀ ਹੀ ਪੈਣੀ ਹੈ। ਉਨ੍ਹਾਂ ਦੇਸ਼ ਅੰਦਰ ਸਿਆਸੀ ਬਦਲਾਖੋਰੀ ਤਹਿਤ ਹੋ ਰਹੀ ਕਾਰਵਾਈ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਮੇਤ ਕਈ ਸੂਬੇ ਸਿਆਸੀ ਬਦਲਾਖੋਰੀ ਤਹਿਤ ਕੇਸ ਦਰਜ ਕਰਕੇ ਆਗੂਆਂ ਨੂੰ ਫਸਾਉਂਦੇ ਹਨ। ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੀ ਆਵਾਜ਼ ਉਠਾਉਣ ਦਾ ਹੱਕ ਹੈ। ਅਵਾਜ਼ ਨੂੰ ਦਬਾਉਣ ਲਈ ਸੱਤਾ ਦੀ ਦੁਰਵਰਤੋਂ ਕਰਨ ਦੀ ਰਵਾਇਤ ਗਲਤ ਹੈ ਅਤੇ ਭਵਿੱਖ ਵਿੱਚ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ।ਇਸ ਮੌਕੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰਕਲਾਂ, ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਅਨੁਰਿੱਧ ਵਸ਼ਿਸ਼ਟ, ਇੰਸਪੈਕਟਰ ਬਲਕਾਰ ਸਿੰਘ, ਪਵਨਜੀਤ ਸਿੰਘ ਹੰਝਰਾ, ਨਰੇਸ਼ ਸ਼ਰਮਾ, ਸੁਰਿੰਦਰ ਸਿੰਘ ਭਰੂਰ, ਸ਼ਸ਼ੀ ਅਗਰਵਾਲ, ਰੁਪਿੰਦਰ ਭਾਰਦਵਾਜ ਆਦਿ ਹਾਜ਼ਰ ਸਨ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਨਵੀਆਂ ਪੰਚਾਇਤਾਂ ਦੇ ਹੋਂਦ ’ਚ ਆਉਣ ਤੱਕ ਸਰਪੰਚ ਦੀ ਤਸਦੀਕ ਲਈ ਲੋੜੀਂਦੇ ਦਸਤਾਵੇਜ਼ਾਂ ’ਤੇ ਨੰਬਰਦਾਰ ਦੀ ਤਸਦੀਕ ਵੀ ਹੋਵੇਗੀ ਮੰਨਣਯੋਗ : ਡਿਪਟੀ ਕਮਿਸ਼ਨਰ
ਨਵੀਆਂ ਪੰਚਾਇਤਾਂ ਦੇ ਹੋਂਦ ’ਚ ਆਉਣ ਤੱਕ ਸਰਪੰਚ ਦੀ ਤਸਦੀਕ ਲਈ ਲੋੜੀਂਦੇ ਦਸਤਾਵੇਜ਼ਾਂ ’ਤੇ ਨੰਬਰਦਾਰ ਦੀ ਤਸਦੀਕ ਵੀ ਹੋਵੇਗੀ ਮੰਨਣਯੋਗ : ਡਿਪਟੀ ਕਮਿਸ਼ਨਰ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਮਿਲਦੈ ਮੌਕਾ : ਕੁਲਵੰਤ ਸਿੰਘ
ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਮਿਲਦੈ ਮੌਕਾ : ਕੁਲਵੰਤ ਸਿੰਘ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਭਾਕਿਯੂ ਏਕਤਾ (ਉਗਰਾਹਾਂ) ਦੇ ਸੀਨੀਅਰ ਕਿਸਾਨ ਆਗੂ ਗੁਰਭਗਤ ਸਿੰਘ ਸ਼ਾਹਪੁਰ ਕਲਾਂ ਦਾ ਹੋਇਆ ਦਿਹਾਂਤ
ਭਾਕਿਯੂ ਏਕਤਾ (ਉਗਰਾਹਾਂ) ਦੇ ਸੀਨੀਅਰ ਕਿਸਾਨ ਆਗੂ ਗੁਰਭਗਤ ਸਿੰਘ ਸ਼ਾਹਪੁਰ ਕਲਾਂ ਦਾ ਹੋਇਆ ਦਿਹਾਂਤ
ਕਿਸਾਨ ਆਗੂਆਂ ਤੇ ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਨਾਲ ਪਿਛਲੇ 20 ਸਾਲ ਤੋਂ ਲਗਾਤਾਰ ਕਿਸਾਨ ਆਗੂ ਵਜੋਂ ਕੰਮ ਕਰਦੇ ਪਿੰਡ ਸ਼ਾਹਪੁਰ ਕਲਾਂ ਦੇ ਸੀਨੀਅਰ ਕਿਸਾਨ ਆਗੂ ਗੁਰਭਗਤ ਸਿੰਘ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ।ਉਹਨਾਂ ਵੱਲੋਂ ਕਿਸਾਨਾਂ,ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਹਮੇਸ਼ਾ ਅੱਗੇ ਹੋ ਕੇ ਉਹਨਾਂ ਦੇ ਹੱਕ 'ਚ ਖੜ ਕੇ ਲੜੀ ਜਾਂਦੀ ਸੀ ਤੇ ਉਹ ਲੋਕ ਹਿੱਤਾਂ ਦੇ ਨਾਲ ਕਿਸਾਨ ਮਜ਼ਦੂਰਾਂ ਦੇ ਹੱਕਾਂ ਦੀ ਪਹਿਰੇਦਾਰੀ ਕਰਦੇ ਸਨ ਤੇ ਸੁਭਾਅ ਪੱਖੋਂ ਬਹੁਤ ਹੀ ਮਿਲਣਸਾਰ ਤੇ ਸ਼ਾਂਤ-ਸੁਭਾਅ ਮਾਲਕ ਦੇ ਸਨ। ਗੁਰਭਗਤ ਸਿੰਘ ਦਾ ਅੰਤਿਮ ਸਸਕਾਰ ਸ਼ਾਹਪੁਰ ਕਲਾਂ ਦੇ ਸ਼ਮਸਾਨਘਾਟ ਵਿਖੇ ਕਰ ਦਿੱਤਾ ਗਿਆ ਤੇ ਉਨਾਂ ਦੀ ਚਿਤਾ ਨੂੰ ਅਗਨੀ ਉਹਨਾਂ ਦੇ ਪੁੱਤਰ ਜਗਤਾਰ ਸਿੰਘ ਵੱਲੋਂ ਦਿੱਤੀ ਗਈ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੀਨੀਅਰ ਆਗੂਆਂ ਤੇ ਕਿਸਾਨਾਂ ਨੇ ਉਹਨਾਂ ਦੀ ਅਰਥੀ 'ਤੇ ਕਿਸਾਨੀ ਝੰਡਾ ਪਾ ਕੇ ਆਪਣੇ ਸਾਥੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਵਿਦਾਗਈ ਦਿੱਤੀ।
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕੰਬਾਇਨ ਤੋਂ ਡਿੱਗਣ ਕਾਰਨ ਸਤੌਜ ਦੇ ਨੌਜਵਾਨ ਦੀ ਹੋਈ ਮੌਤ
ਕੰਬਾਇਨ ਤੋਂ ਡਿੱਗਣ ਕਾਰਨ ਸਤੌਜ ਦੇ ਨੌਜਵਾਨ ਦੀ ਹੋਈ ਮੌਤ
ਗੁਰਵਿੰਦਰ ਸਿੰਘ ਚਹਿਲ ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਬੱਚਿਆਂ ਨੇ ਲਾਇਆ ਚੱਕ ਭਾਈਕੇ ਫਾਰਮ ਦਾ ਵਿਦਿਅਕ ਟੂਰ
ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਬੱਚਿਆਂ ਨੇ ਲਾਇਆ ਚੱਕ ਭਾਈਕੇ ਫਾਰਮ ਦਾ ਵਿਦਿਅਕ ਟੂਰ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ ਵਿਦਿਆਰਥੀਆਂ ਨੇ ਚੱਕ ਭਾਈ ਕੇ ਫਾਰਮ ਦਾ ਵਿੱਦਿਅਕ ਟੂਰ ਲਗਾਇਆ ਗਿਆ ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਮੁਖੀ ਅਮਨਦੀਪ ਸ਼ਰਮਾ ਨੇ ਕਿਹਾ ਕਿ 50 ਦੇ ਕਰੀਬ ਵਿਦਿਆਰਥੀਆਂ ਨੂੰ 42 ਕਿੱਲਿਆਂ ਵਿੱਚ ਫੈਲਿਆ ਜੰਗਲ ਵਿਖਾਇਆ ਗਿਆ ਬੱਚਿਆਂ ਨੂੰ ਵਾਤਾਵਰਨ ਨਾਲ ਜੋੜਨ ਸਬੰਧੀ ਵੱਧ ਤੋਂ ਵੱਧ ਰੁੱਖ ਲਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਈਕੋ ਕਲੱਬ ਦੇ ਇੰਚਾਰਜ ਮੰਜੂ ਸ਼ਰਮਾ ਨੇ ਦੱਸਿਆ ਕਿ ਸਕੂਲ ਵਿੱਚ ਪਹਿਲਾਂ ਵੀ 250 ਦੇ ਕਰੀਬ ਬੂਟਾ ਲੱਗ ਚੁੱਕਿਆ ਹੈ ਅਤੇ ਅੱਜ 50 ਦੇ ਕਰੀਬ ਹੋਰ ਨਵੇਂ ਬੂਟੇ ਸਕੂਲ ਵਿੱਚ ਲਾਉਣ ਸਬੰਧੀ ਚੱਕ ਭਾਈ ਕੇ ਫਾਰਮ ਤੋਂ ਪ੍ਰਾਪਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸਾਡਾ ਉਦੇਸ਼ ਵੱਧ ਤੋਂ ਵੱਧ ਵਾਤਾਵਰਨ ਨੂੰ ਬਚਾਉਣਾ ਹੈ।ਇਸ ਸਮੇਂ ਈਕੋ ਕਲੱਬ ਅਹਿਮਦਪੁਰ ਦੀ ਪੂਰੀ ਟੀਮ ਦੇ ਵਿਦਿਆਰਥੀਆਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਪ੍ਰਣ ਵੀ ਲਿਆ। ਇਸ ਸਮੇਂ ਪ੍ਰੀਤੀ ਅਰੋੜਾ,ਈਕੋ ਕਲੱਬ ਦੇ ਪ੍ਰਧਾਨ ਕਮਲ,ਸੁਰਿੰਦਰ ਕੁਮਾਰ ਆਦਿ ਹਾਜਰ ਸਨ।
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...








