Saturday, September 14, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ

ਆਸ਼ੀਰਵਾਦ ਸਕੂਲ ਝਾੜੋਂ ਵਿਖੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ।ਰਾਸ਼ਟਰੀ ਹਿੰਦੀ ਦਿਵਸ 'ਤੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੋਗਰਾਮਾਂ ਦੇ ਵਿੱਚ ਭਾਗ ਲਿਆ,ਜਿਸ ਵਿੱਚ ਬੱਚਿਆਂ ਨੇ ਡਾਂਸ,ਨਾਟਕ,ਸਕਿੱਟ, ਭਾਸ਼ਣ,ਗੀਤ ਅਤੇ ਕਵਿਤਾਵਾਂ ਦੀ ਪੇਸ਼ਕਾਰੀਆਂ ਦਿੱਤੀਆਂ।ਛੋਟੇ ਬੱਚਿਆਂ ਵੱਲੋਂ ਚਾਰਟ ਵੀ ਤਿਆਰ ਕੀਤੇ। ਪ੍ਰਿੰਸੀਪਲ ਜਗਸੀਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਗੁਰਮੀਤ ਕੌਰ,ਜਸਪ੍ਰੀਤ ਕੌਰ ਅਤੇ ਹਿੰਦੀ ਅਧਿਆਪਕ ਕੁਮਾਰੀ ਪਿੰਦਰਜੀਤ ਸਿੰਘ ਨੇ ਵੀ ਬੱਚਿਆਂ ਦੀ ਭਾਸ਼ਣ ਦੇ ਮਾਧਿਅਮ ਰਾਹੀਂ ਹਿੰਦੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਹਿੰਦੀ ਭਾਸ਼ਾ ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ।ਜਸਪ੍ਰੀਤ ਕੌਰ ਨੇ ਬੱਚਿਆਂ ਦੇ ਡਾਂਸ ਦੀ ਤਿਆਰੀ ਪਿੰਦਰਜੀਤ ਕੌਰ ਨੇ ਬੱਚਿਆਂ ਨੂੰ ਸਕਿੱਟ ਦੀ ਤਿਆਰੀ ਨੇ ਕਰਵਾਈ।ਪੂਰੇ ਪ੍ਰੋਗਰਾਮ ਦੀ ਸਟੇਜ ਦਾ ਸੰਚਾਲਨ 12 ਕਲਾਸ ਦੀਆਂ ਵਿਦਿਆਰਥਣਾ ਦਿਲਪ੍ਰੀਤ ਕੌਰ ਅਤੇ ਲਵਪ੍ਰੀਤ ਕੌਰ ਨੇ ਕੀਤਾ।ਇਸ ਮੌਕੇ ਬੱਚਿਆਂ ਨੇ ਬਹੁਤ ਆਨੰਦ ਮਾਣਿਆ ਤੇ ਸਮੂਹ ਸਟਾਫ ਵੀ ਹਾਜ਼ਰ ਰਿਹਾ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਦਿ ਰੌਇਲ ਗਲੋਬਲ ਸਕੂਲ ਵਿਖੇ 'ਹਿੰਦੀ ਦਿਵਸ' ਮਨਾਇਆ

ਦਿ ਰੌਇਲ ਗਲੋਬਲ ਸਕੂਲ ਵਿਖੇ  'ਹਿੰਦੀ ਦਿਵਸ' ਮਨਾਇਆ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਭੀਖੀ-ਮਾਨਸਾ ਮੁੱਖ ਮਾਰਗ 'ਤੇ ਸਥਿਤ   ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਸਵੇਰ ਦੀ ਸਭਾ ਵਿੱਚ ਹਿੰਦੀ ਦਿਵਸ ਮਨਾਇਆ। ਹਿੰਦੀ ਅਧਿਆਪਕਾ ਅਨੂ ਸ਼ਰਮਾਂ ਨੇ ਹਿੰਦੀ ਭਾਸ਼ਾ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਸਾਡੀ ਰਾਸ਼ਟਰੀ ਭਾਸ਼ਾ ਹਿੰਦੀ ਹੈ ਸਾਨੂੰ ਇਸ ਨੂੰ ਪੜ੍ਹਨਾ ਚਾਹੀਦਾ ਹੈ ਅਤੇ ਰਾਸ਼ਟਰੀ ਭਾਸ਼ਾ ਦਾ ਸਤਿਕਾਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਜ਼ਿਆਦਾ ਵਧੀਆ ਆਪਣੀ ਗੱਲਬਾਤ ਆਪਣੀ ਮਾਤ ਭਾਸ਼ਾ ਨਾਲ ਹੀ ਸਮਝਾ ਸਕਦੇ ਹਾਂ ਪਰ ਫਿਰ ਵੀ ਸਾਨੂੰ ਹਿੰਦੀ ਭਾਸ਼ਾ ਲਿਖਣੀ,ਪੜ੍ਹਨੀ ਤੇ ਬੋਲਣੀ ਆਉਣੀ ਚਾਹੀਦੀ ਹੈ ਕਿਉਂਕਿ ਜਦੋਂ ਅਸੀਂ ਪੰਜਾਬ ਤੋਂ ਬਾਹਰ ਦੇਸ਼ ਦੇ ਕਿਸੇ ਵੀ ਸੂਬੇ ਵਿਚ ਜਾਵਾਂਗੇ ਤਾਂ ਸਾਨੂੰ ਰਾਸ਼ਟਰੀ ਭਾਸ਼ਾ ਹਿੰਦੀ ਵਿਚ ਹੀ ਗੱਲਬਾਤ ਕਰਨੀ ਪਵੇਗੀ।ਵਿਦਿਆਰਥੀਆਂ ਵੱਲੋਂ ਹਿੰਦੀ ਨਾਲ ਸੰਬੰਧਿਤ ਕਵਿਤਾਵਾਂ ਵੀ ਬੋਲੀਆਂ ਗਈਆਂ।ਸਕੂਲ ਦੇ ਪ੍ਰਿੰਸੀਪਲ ਯੋਗਿਤਾ ਭਾਟੀਆ ਨੇ ਕਿਹਾ ਕਿ ਹਿੰਦੀ ਭਾਸ਼ਾ ਸਾਡੀ ਏਕਤਾ,ਪਛਾਣ ਅਤੇ ਸਫਲਤਾ ਦਾ ਪ੍ਰਤੀਕ ਹੈ।ਹਿੰਦੀ ਨੂੰ ਰਾਸ਼ਟਰੀ ਭਾਸ਼ਾ ਵਜੋਂ ਮਾਨਤਾ ਦੇਣ ਲਈ ਵੱਖ-ਵੱਖ ਜ਼ਮੀਨੀ ਚਿੰਨ੍ਹਾਂ ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਹਿੰਦੀ ਬਹੁਤ ਵਿਸ਼ਾਲ ਅਤੇ ਸੁੰਦਰ ਭਾਸ਼ਾ ਹੈ। ਇਹ ਸਾਡੀ ਆਜ਼ਾਦੀ ਅਤੇ ਪ੍ਰਭੂਸੱਤਾ ਨੂੰ ਦਰਸਾਉਂਦੀ ਹੈ। ਸਕੂਲ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਸਾਨੂੰ ਰਾਸ਼ਟਰੀ ਭਾਸ਼ਾ ਦਾ ਸਤਿਕਾਰ ਕਰਨ ਦੇ ਨਾਲ ਨਾਲ ਸਾਨੂੰ ਵੱਧ ਤੋਂ ਵੱਧ ਭਾਸ਼ਾਵਾਂ ਦਾ ਗਿਆਨ ਹਾਸਲ ਕਰਨਾ ਚਾਹੀਦਾ ਹੈ ਇਸ ਨਾਲ ਸਾਡੀ ਸਖਸ਼ੀਅਤ ਵਿੱਚ ਨਿਖਾਰ ਆਉਂਦਾ ਹੈ। 

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਇਲਾਕੇ ਦੀ ਨਾਮਵਰ ਸੰਸਥਾ 'ਦਿ ਰੌਇਲ ਗਰੁੱਪ ਆਫ਼ ਕਾਲਜਿਜ਼ਬੋੜਾਵਾਲ  ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਵਾਧਾ ਕਰਨ ਦੇ ਉਦੇਸ਼ ਸਦਕਾਕਾਲਜ ਦੀ ਪੰਜਾਬੀ ਸਾਹਿਤ ਸਭਾ ਤੇ ਪੰਜਾਬੀ ਵਿਭਾਗ ਵੱਲੋਂ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਪ੍ਰੋਗਰਾਮ ਦੇ ਕਨਵੀਨਰ ਸਹਾਇਕ ਪ੍ਰੋਫੈਸਰ ਸਮਨਦੀਪ ਕੌਰ ਨੇ ਦੱਸਿਆ ਕਿ ਸਕਰੀਨ  ਦੇ ਜ਼ਮਾਨੇ 'ਚ ਵਿਦਿਆਰਥੀ ਕੰਪਿਊਟਰ,ਲੈਪਟਾਪ ਤੇ ਮੋਬਾਈਲ ਆਦਿ ਸਾਧਨਾਂ ਨਾਲ ਜੁੜਨ ਕਰਕੇ,ਅਜੋਕਾ ਵਿਦਿਆਰਥੀ ਸੁਣਨਸਮਝਣ,ਬੋਲਣ ਅਤੇ ਲਿਖਣ ਅਧਿਐਨ ਅਤੇ ਅਧਿਆਪਨ ਦੇ ਕੌਸਲਾਂ ਨਾਲੋਂ ਕਿਤੇ ਨਾ ਕਿਤੇ ਦੂਰ ਹੁੰਦਾ ਜਾ ਰਿਹਾ ਹੈਪ੍ਰੋਗਰਾਮ ਵਿੱਚ ਲਗਭਗ 100 ਵਿਦਿਆਰਥੀਆਂ ਨੇ ਭਾਗ ਲਿਆ,ਜਿਨ੍ਹਾ 'ਚੋ ਕ੍ਰਮਵਾਰ ਸਿਮਰਨਜੀਤ ਕੌਰ ਬੀ.ਏ.ਭਾਗ ਤੀਜਾ  ਨੇ ਪਹਿਲਾ,ਪ੍ਰਿੰਯਕਾ ਦੇਵੀ ਬੀ.ਏ.ਭਾਗ ਦੂਜਾ ਨੇ ਦੂਜਾ ਅਤੇ ਪ੍ਰਭਜੋਤ ਕੌਰ ਬੀ.ਏ.  ਭਾਗ ਪਹਿਲਾ ਨੇ ਤੀਜਾ ਸਥਾਨ ਹਾਸਿਲ ਕੀਤਾ।ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ.ਕੁਲਦੀਪ ਸਿੰਘ ਬੱਲ ਨੇ ਕਿਹਾ ਕਿ ਅੱਜ ਦੇ ਮਸ਼ੀਨੀ ਯੁੱਗ ਵਿੱਚ ਵਿਦਿਆਰਥੀਅਧਿਆਪਕ, ਮਾਪਿਆਂ  ਅਤੇ ਖਾਸਕਰ ਬਜੁਰਗਾ ਤੋਂ ਦੂਰ ਹੁੰਦਾ ਜਾ ਰਿਹਾ ਹੈ ਜਿਸ ਕਰਕੇ ਉਹ ਨੈਤਿਕ ਕਦਰਾਂ ਕੀਮਤਾਂ ਵਿਸਾਰ ਕੇ ਪੱਛਮ ਵੱਲ ਰੁਝਾਨ ਕਰ ਰਿਹਾ । ਇਨ੍ਹਾਂ ਸਾਰੀਆਂ ਕੁਰੀਤੀਆਂ ਤੋਂ ਬਚਣ ਲਈ ਸਾਨੂੰ ਆਪਣੇ ਸਿੱਖਿਆ ਖੇਤਰ ਵਿੱਚ ਅਜਿਹੀਆਂ ਸਚਾਰੂ ਗਤੀਵਿਧੀਆਂ ਕਰਵਾਉਣਾ ਬਹੁਤ ਲਾਜ਼ਮੀ ਹਨ। ਇਸ ਦੇ ਨਾਲ ਹੀ ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਨੇ ਜਿੱਥੇ ਪੰਜਾਬੀ ਸਾਹਿਤ ਸਭਾ ਅਤੇ ਪੰਜਾਬੀ ਵਿਭਾਗ ਦੇ ਕਨਵੀਨਰ ਸਹਾਇਕ ਪ੍ਰੋਫੈਸਰ ਸਮਨਦੀਪ ਕੌਰ ਨੂੰ ਵਧਾਈ ਦਿੱਤੀਉੱਥੇ ਹੀ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਸੁੰਦਰ ਲਿਖਣ ਮੁਕਾਬਲੇ ਵਰਗੇ ਪ੍ਰੋਗਰਾਮ ਉਲੀਕਣੇ ਬਹੁਤ ਜ਼ਰੂਰੀ ਹਨ ਭਾਵੇਂ ਸਾਡਾ ਦੇਸ਼ ਅੱਜ ਤਰੱਕੀ ਦੇ ਰਾਹ ਪੈ ਰਿਹਾ ਪਰ ਵਧਦੀ ਆਬਾਦੀ ਘਟਦੀ ਉਪਜਾਊ ਜ਼ਮੀਨਅੱਜ ਦੇ ਮਨੁੱਖ ਵਿੱਚ ਵਧ ਰਿਹਾ ਲਾਲਚਵਧ ਰਿਹਾ ਮਾਨਸਿਕ ਤਨਾਅ ਕਰਕੇ ਅਤੇ ਰਿਸ਼ਤਿਆਂ ਵਿੱਚ ਅੰਦਰੂਨੀ ਫੁੱਟ ਵਧ ਰਹੀ ਜਿਸ ਕਰਕੇ  ਪਰਿਵਾਰਾਂ ਦਾ ਰੂਪ ਘਟਦਾ ਜਾ ਰਿਹਾ ਹੈ।ਇਨ੍ਹਾਂ ਸਾਰੀਆਂ ਕੁਰੀਤੀਆਂ ਤੋਂ ਬਚਣ ਲਈ ਸਾਨੂੰ ਅਜਿਹੇ ਪ੍ਰੋਗਰਾਮ ਉਲੀਕਣੇ ਚਾਹੀਦੇ ਹਨ ਤਾਂ ਕਿ ਵਿਦਿਆਰਥੀਆਂ ਅੰਦਰ ਸਹਿਜਤਾਸਬਰ-ਸੰਤੋਖਦ੍ਰਿੜਤਾ ਅਤੇ  ਲਗਨ ਪੈਦਾ ਕੀਤੀ ਜਾ ਸਕੇ। ਇਨ੍ਹਾਂ ਸ਼ਬਦਾਂ ਨਾਲ ਉਹਨਾਂ ਨੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।

Friday, September 13, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਿਸਾਨਾਂ ਲਈ ਚੰਗੀ ਖ਼ਬਰ ! ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਕਿਸਾਨਾਂ ਲਈ ਚੰਗੀ ਖ਼ਬਰ ! ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ :  ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ agrimachinerypb.com 'ਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਮਸ਼ੀਨਰੀ 'ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਖਰੀਦ ‘ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਤੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਹੁਣ ਤੱਕ 13,107 ਸੀ.ਆਰ.ਐਮ. ਮਸ਼ੀਨਾਂ ਲਈ 7,832 ਮਨਜ਼ੂਰੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਕਿਸਾਨਾਂ ਨੇ 5,833 ਸੀ.ਆਰ.ਐਮ. ਮਸ਼ੀਨਾਂ ਖਰੀਦ ਲਈਆਂ ਹਨ।ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨਾਂ ਨੂੰ 50% ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80% ਸਬਸਿਡੀ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਸੀ.ਆਰ.ਐਮ. ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।


ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਵੱਲੋਂ ਗੁਰਮਤਿ ਚੇਤਨਾ ਮਾਰਚ ਕੱਢਿਆ

ਗੁਰੂ ਨਾਨਕ ਕਾਲਜ ਬੁਢਲਾਡਾ ਵੱਲੋਂ ਗੁਰਮਤਿ ਚੇਤਨਾ ਮਾਰਚ ਕੱਢਿਆ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ  : ਗੁਰੂ ਨਾਨਕ ਕਾਲਜ ਬੁਢਲਾਡਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਚੱਲ ਰਹੇ ਲੜੀਵਾਰ ਸ਼ਤਾਬਦੀ ਸਮਾਗਮਾਂ ਤਹਿਤ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਦੇ 450 ਸਾਲਾ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ।ਸੰਗਤੀ ਰੂਪ ਵਿਚ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕਰਕੇ ਗੁਰੂ ਨਾਨਕ ਕਾਲਜ ਬੁਢਲਾਡਾ ਵਿੱਚੋਂ ਗੁਰਮਤਿ ਚੇਤਨਾ ਮਾਰਚ ਬਾਬਾ ਬੂਟਾ ਸਿੰਘ ਗੁੜਥੜੀ  ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਗੁਰਪ੍ਰੀਤ ਸਿੰਘ ਝੱਬਰ ਮੈਂਬਰ ਅਤ੍ਰਿੰਗ ਕਮੇਟੀ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਅਗਲੇ ਪੜਾਵਾਂ ਲਈ ਰਵਾਨਾ ਹੋਇਆ।ਇਹ ਮਾਰਚ ਗੁਰੂ ਨਾਨਕ ਕਾਲਜ ਤੋਂ ਵੱਖ ਵੱਖ ਪਿੰਡਾਂ ਲਈ ਰਵਾਨਾ ਹੋਇਆ ਅਤੇ ਗੁਰਦੁਆਰਾ ਸਿੰਘ ਸਭਾ ਨਵੀਨ,ਬੁਢਲਾਡਾ,ਮਾਤਾ ਗੁਜਰੀ ਜੀ ਭਲਾਈ ਕੇਂਦਰ, ਗੁਰਦੁਆਰਾ ਸਿੰਘ ਸਭਾ ਇਲਾਕਾ ਬਾਰ੍ਹਾ,ਕਲੀਪੁਰ, ਕੁਲਾਣਾ,ਦਰੀਆਪੁਰ,ਦਾਤੇਵਾਸ,ਰੱਲੀ,ਬੱਛੋਆਣਾ ਤੋਂ ਹੁੰਦਾ ਹੋਇਆ ਵਾਪਿਸ ਆਪਣੇ ਪੜਾਅ 'ਤੇ ਪਹੁੰਚਿਆ। ਪਿੰਡਾਂ ਦੀਆਂ ਸੰਗਤਾਂ ਨੇ ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਸੰਗਤਾਂ ਦਾ ਸੁਆਗਤ ਕੀਤਾ।ਸਰੀਰਿਕ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਢਾਡੀਆਂ, ਕਵੀਸਰਾਂ,ਪ੍ਰਚਾਰਕਾਂ ਨੇ ਗੁਰ ਇਤਿਹਾਸ ਨੂੰ ਸਰਵਣ ਕਰਵਾਇਆ।ਬਾਬਾ ਬੂਟਾ ਸਿੰਘ ਗੁੜਥੜੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸਾਂ ਅਨੁਸਾਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਅੱਜ ਵਿਦਿਅਕ ਅਦਾਰਿਆਂ ਵਿਚ ਗੁਰਮਤਿ ਚੇਤਨਾ ਮਾਰਚ ਕੱਢੇ ਗਏ ਹਨ। ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਦਾ ਸਮੁੱਚਾ ਸਟਾਫ ਅਤੇ 500 ਤੋਂ ਵੱਧ ਵਿਦਿਆਰਥੀ ਇਸ ਵਿਚ ਸ਼ਾਮਿਲ ਹੋਏ ਹਨ।ਉਨ੍ਹਾਂ ਵੱਖ-ਵੱਖ ਪਿੰਡਾਂ ਵਿਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਇਸ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਗੁਰੂ ਦੇ ਦੱਸੇ ਰਸਤੇ ਉੱਪਰ ਤੋਰਨਾ ਹੈ।ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਂਦੇ ਹੋਏ ਸਾਨੂੰ ਸੇਵਾ ਅਤੇ ਸਿੱਖੀ ਸਿਧਾਂਤਾਂ ਤੇ ਚੱਲਣ ਦਾ ਦ੍ਰਿੜ ਸੰਕਲਪ ਕਰਨਾ ਚਾਹੀਦਾ ਹੈ।ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਜੀ. ਸੁਖਮਿੰਦਰ ਸਿੰਘ ਸਕੱਤਰ ਵਿਦਿਆ ਦੇ ਆਦੇਸ਼ਾਂ ਅਨੁਸਾਰ ਚੱਲ ਰਹੇ ਇਸ ਗੁਰਮਤਿ ਚੇਤਨਾ ਮਾਰਚ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰਮਤਿ ਅਤੇ ਸਿੱਖ ਇਤਿਹਾਸ ਦੇ ਸੁਨਹਿਰੀ ਸਮਿਆਂ ਤੋਂ ਜਾਣੂ ਕਰਵਾਉਣਾ ਹੈ ਅਤੇ ਲੋਕਾਈ ਨੂੰ ਸ਼ਤਾਬਦੀ ਸਮਾਗਮਾਂ ਰਾਹੀਂ ਸਿੱਖ ਇਤਿਹਾਸ ਪ੍ਰਤੀ ਜਾਗਰੂਕ ਕਰਨਾ ਹੈ।ਗੁਰਮਤਿ ਚੇਤਨਾ ਮਾਰਚ ਵਿੱਚ ਇਤਿਹਾਸ ਵਿਭਾਗ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਝਾਕੀ, ਲਾਇਬ੍ਰੇਰੀ ਸਾਇੰਸ ਅਤੇ ਧਰਮ ਅਧਿਐਨ ਵਿਭਾਗ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਸਾਹਿਤ ਵੰਡਿਆ ਗਿਆ ਅਤੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ।ਇਸ ਮੌਕੇ ਪਿੰਡਾਂ ਦੇ ਪੰਚ, ਸਰਪੰਚ, ਸ਼੍ਰੋਮਣੀ ਅਕਾਲੀ ਦਲ ਅਤੇ ਵੱਖ ਵੱਖ ਪਾਰਟੀਆਂ ਦੇ ਆਗੂ, ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ, ਪਿੰਡ ਵਾਸੀਆਂ ਵੱਲੋਂ ਥਾਂ ਥਾਂ ਲੰਗਰ ਲਗਾ ਕੇ ਗੁਰਮਤਿ ਚੇਤਨਾ ਮਾਰਚ ਦਾ ਸੁਆਗਤ ਕੀਤਾ ਗਿਆ। ਇਸ ਗੁਰਮਤਿ ਚੇਤਨਾ ਮਾਰਚ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਨਿਸ਼ਾਨਚੀ ਸਿੰਘ,ਭਾਈ ਭੋਲਾ ਸਿੰਘ,ਇੰਚਾਰਜ ਧਰਮ ਪ੍ਰਚਾਰਕ ਕਮੇਟੀ ਦਮਦਮਾ ਸਾਹਿਬ,ਭਾਈ ਹਰਵਿੰਦਰ ਸਿੰਘ ਬੱਗਾ ਢਾਡੀ ਜਥਾ,ਭਾਈ ਗੁਰਮੀਤ ਸਿੰਘ ਅਤੇ ਭਾਈ ਅਮਰਦੀਪ ਸਿੰਘ ਗੁਰਮਤਿ ਪ੍ਰਚਾਰਕ ਦਮਦਮਾ ਸਾਹਿਬ, ਸੁਰਿੰਦਰ ਸਿੰਘ ਮੀਤ ਮੈਨੇਜਰ ਅਤੇ ਬੁੱਧ ਸਿੰਘ ਬਹਾਦਰਪੁਰ ਸ਼ਾਮਲ ਸਨ।

ਦਰਸ਼ਨ ਸਿੰਘ ਚੌਹਾਨ,ਸੁਨਾਮ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜ੍ਹਿੰਗ ਦਾ ਸ਼੍ਰੀ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਵੱਲੋਂ ਸਨਮਾਨ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜ੍ਹਿੰਗ ਦਾ ਸ਼੍ਰੀ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਵੱਲੋਂ ਸਨਮਾਨ 

ਦਰਸ਼ਨ ਸਿੰਘ ਚੌਹਾਨ, ਸੁਨਾਮ : ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੇ ਘਰ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਦਾ ਸ਼੍ਰੀ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਵੱਲੋਂ ਸੇਵਾ ਮੁਕਤ ਐਸਪੀ ਪ੍ਰਧਾਨ ਰੁਪਿੰਦਰ ਭਾਰਦਵਾਜ,ਸੈਕਟਰੀ ਮਾਸਟਰ ਭੂਸ਼ਣ ਸ਼ਰਮਾ,ਕੈਸ਼ੀਅਰ ਡਾਕਟਰ ਸੋਮਨਾਥ ਸ਼ਰਮਾ ਸਮੇਤ ਹੋਰ ਮੈਂਬਰਾਂ ਵੱਲੋਂ ਸਨਮਾਨ ਕੀਤਾ ਗਿਆ।ਸ਼੍ਰੀ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਨੂੰ ਬ੍ਰਾਹਮਣ ਸਮਾਜ ਦੇ ਇਤਿਹਾਸ ਅਤੇ ਬ੍ਰਾਹਮਣਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਬ੍ਰਾਹਮਣ ਭਲਾਈ ਬੋਰਡ ਬਣਾਇਆ ਗਿਆ ਸੀ ਜਿਸ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕਰਕੇ ਬ੍ਰਾਹਮਣ ਸਮਾਜ ਨੂੰ ਸਤਿਕਾਰ ਦਿੱਤਾ ਗਿਆ ਸੀ ਲੇਕਿਨ ਮੌਜੂਦਾ ਸਰਕਾਰ ਨੇ ਬ੍ਰਾਹਮਣ ਭਲਾਈ ਬੋਰਡ ਦੀ ਸਾਰ ਨਹੀਂ ਲਈ ਭਾਵੇਂ ਕਿ ਇਸ ਸਰਕਾਰ ਨੂੰ ਕਈ ਵਾਰ ਇਸ ਬਾਰੇ ਜਾਣੂੰ ਕਰਵਾਇਆ ਗਿਆ । ਇਸ ਮੌਕੇ ਭੇਖ ਖੱਟ ਦਰਸ਼ਨ ਸਾਧੂ ਸਮਾਜ ਪੰਜਾਬ ਦੇ ਪ੍ਰਧਾਨ  ਕਾਹਨ ਦਾਸ ਬਾਵਾ ਨੇ ਸਾਧੂ ਸਮਾਜ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂੰ ਕਰਵਾਇਆ।  ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਆਉਣ ਤੇ ਬ੍ਰਾਹਮਣ ਸਮਾਜ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਨਰੇਸ਼ ਸ਼ਰਮਾ, ਪ੍ਰਮੋਦ ਅਵਸਥੀ, ਮਹਿਲਾ ਕਾਂਗਰਸ ਦੀਆਂ ਆਗੂ ਸ਼ਸ਼ੀ ਅਗਰਵਾਲ ਅਤੇ ਕਰਮਜੀਤ ਕੌਰ ਮਾਡਲ ਟਾਊਨ ਆਦਿ ਹਾਜ਼ਰ ਸਨ।

Thursday, September 12, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਇਕ ਬੂਟਾ ਮਾਂ ਦੇ ਨਾਂ ਲਗਾ,ਵੱਡਾ ਹੋਣ ਤੱਕ ਕਰੋ ਸਾਂਭ ਸੰਭਾਲ - ਹਰਦਿਆਲ ਸਿੰਘ

ਇਕ ਬੂਟਾ ਮਾਂ ਦੇ ਨਾਂ ਲਗਾ,ਵੱਡਾ ਹੋਣ ਤੱਕ ਕਰੋ ਸਾਂਭ ਸੰਭਾਲ : ਹਰਦਿਆਲ ਸਿੰਘ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮਾਂ ਦਿਵਸ ਮੌਕੇ ਪਿੰਡ ਚੱਕ ਭਾਈਕੇ ਨਰਸਰੀ ਵਿਚ ਇਕ ਪੌਦਾ ਮਾਂ ਦੇ ਨਾਮ ਮੁਹਿੰਮ ਤਹਿਤ ਬਲਾਕ ਵਣ ਰੇਂਜ ਅਫਸਰ ਹਰਦਿਆਲ ਸਿੰਘ ਵੱਲੋਂ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਇੱਕ ਪੌਦਾ ਆਪਣੀ ਮਾਂ ਦੇ ਨਾਮ ਤੇ ਲਗਾ ਕੇ ਇਸ ਦੀ ਪੂਰੀ ਸਾਂਭ ਸੰਭਾਲ ਕਰਨੀ ਹੈ ਜਦੋਂ ਤੱਕ ਇਹ ਇੱਕ ਦਰੱਖਤ ਦਾ ਰੂਪ ਧਾਰਨ ਨਹੀਂ ਕਰ ਲੈਂਦਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਾਤਾਵਰਣ ਦੀ ਸੁਰੱਖਿਆ ਅਤੇ ਆਉਣ ਵਾਲੀ ਪੀੜ੍ਹੀ ਨੂੰ ਚੰਗਾ ਵਾਤਾਵਰਣ ਦੇਣ ਲਈ ਹਰਿਆਲੀ ਵੱਲ ਧਿਆਨ ਦਿੰਦਿਆਂ ਹਰ ਸਾਲ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕਰਣੀ ਚਾਹੀਦੀ ਹੈ ਤਾਂ ਜੋ ਸਾਨੂੰ ਆਕਸੀਜਨ ਦੀ ਕਮੀ ਨਾ ਆ ਸਕੇ। ਮਨੁੱਖ ਨੇ ਆਪਣੇ ਸਵਾਰਥ ਲਈ ਦਰੱਖਤਾਂ ਨੂੰ ਕੱਟ ਕੇ ਵਧੇਰੇ ਤਰੱਕੀ ਕਰ ਲਈ, ਜਿਸ ਕਾਰਨ ਅੱਜ ਤਾਪਮਾਨ ਵੱਧ ਚੁੱਕਾ ਹੈ ਅਤੇ ਕੁਦਰਤੀ ਆਫਤਾਂ ਨੂੰ ਝੱਲਣਾ ਪੈ ਰਿਹਾ ਹੈ। ਉਨ੍ਹਾਂ ਪ੍ਰਣ ਲੈਂਦਿਆਂ ਕਿਹਾ ਕਿ ਆਓ ਅਸੀਂ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਈਏ। ਉਨ੍ਹਾਂ ਨੇ ਵਾਤਾਵਰਨ ਦੀ ਸ਼ੁੱਧਤਾ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਪਤਵੰਤਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਸਮੇਂ ਸਮੇਂ ਤੇ ਉਹਨਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਬਹੁਤ ਡੂੰਘਾਈ ਵਿੱਚ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਿੰਦਰ ਸਿੰਘ ਗੁਰਨੇ ਕਲਾਂ ਉੱਘੇ ਸਮਾਜ ਸੇਵੀ ਵੱਲੋਂ ਵੀ ਪੌਦੇ ਲਗਾਏ ਗਏ ਤੇ ਸਾਂਭ ਸੰਭਾਲ ਲਈ ਵਚਨਬੱਧਤਾ ਪ੍ਰਗਟਾਈ।