ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ 100 ਫੀਸਦੀ ਰਿਹਾ।ਕਾਲਜ ਦੇ ਮੀਡੀਆ ਇੰਚਾਰਜ਼ ਪ੍ਰੋਫ਼ੈਸਰ ਕਰਮਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਪ੍ਰਿਆ ਨੇ 80 ਫ਼ੀਸਦੀ ਅੰਕਾਂ ਨਾਲ ਪਹਿਲਾ, ਪ੍ਰਿੰਸ ਜਿੰਦਲ ਨੇ 75 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੀਮਾ ਰਾਣੀ ਨੇ 73 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ।ਕਾਲਜ ਦੇ ਪ੍ਰਿੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਕਾਲਜ ਦਾ ਨਾਮ ਮੋਹਰੀ ਕਾਲਜਾਂ ਵਿੱਚ ਆਉਂਦਾ ਹੈ। ਉਹਨਾਂ ਕਿਹਾ ਕਿ ਕਾਲਜ ਦੇ ਸਾਰੇ ਕੋਰਸਾਂ ਦੇ ਨਤੀਜੇ ਕਾਲਜ ਦੇ ਸਮੁੱਚੇ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਪ੍ਰੋਫ਼ੈਸਰ ਗੁਰਤੇਜ ਸਿੰਘ ਤੇਜੀ,ਜਮਾਤ ਇੰਚਾਰਜ ਪ੍ਰੋਫੈਸਰ ਨੈਨਾ ਗੋਇਲ, ਪ੍ਰੋਫ਼ੈਸਰ ਨੀਤੂ,ਪ੍ਰੋਫੈਸਰ ਸੁਖਪਾਲ ਕੌਰ,ਪ੍ਰੋਫੈਸਰ ਸੰਟੀ ਕੁਮਾਰ, ਪ੍ਰੋਫ਼ੈਸਰ ਜਸਪ੍ਰੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Monday, September 16, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਨੈਸ਼ਨਲ ਕਾਲਜ ਭੀਖੀ ਦਾ ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ 100 ਫੀਸਦੀ ਰਿਹਾ
ਦਰਸ਼ਨ ਸਿੰਘ ਚੌਹਾਨ,ਸੁਨਾਮ : ਸੁਨਾਮ ਨੇੜੇ ਕੈਂਟਰ ਨੇ ਮਨਰੇਗਾ ਵਰਕਰ ਦਰੜੇ,ਔਰਤ ਸਣੇ ਚਾਰ ਜਣਿਆਂ ਦੀ ਹੋਈ ਮੌਤ
ਸੁਨਾਮ-ਪਟਿਆਲਾ ਮੁੱਖ ਸੜਕ 'ਤੇ ਬਿਸ਼ਨਪੁਰਾ ਕੋਲ ਵਾਪਰਿਆ ਹਾਦਸਾ
ਸੜਕ ਕਿਨਾਰੇ ਦੁਪਹਿਰ ਦੀ ਰੋਟੀ ਖਾਣ ਲਈ ਬੈਠੇ ਸਨ ਵਰਕਰ
ਦਰਸ਼ਨ ਸਿੰਘ ਚੌਹਾਨ,ਸੁਨਾਮ : ਸੋਮਵਾਰ ਨੂੰ ਦੁਪਹਿਰ ਸਮੇਂ ਸੁਨਾਮ ਪਟਿਆਲਾ ਮੁੱਖ ਸੜਕ ਤੇ ਪੈਂਦੇ ਪਿੰਡ ਬਿਸ਼ਨਪੁਰਾ ਅਤੇ ਮਰਦ ਖੇੜਾ ਦੇ ਵਿਚਕਾਰ ਤੇਜ਼ ਰਫ਼ਤਾਰ ਕੈਂਟਰ ਨੇ ਚਾਰ ਮਨਰੇਗਾ ਵਰਕਰਾਂ ਨੂੰ ਦਰੜ ਦਿੱਤਾ । ਵਾਪਰੇ ਭਿਆਨਕ ਹਾਦਸੇ ਵਿੱਚ ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕ ਇੱਕੋ ਪਿੰਡ ਬਿਸ਼ਨਪੁਰਾ ਅਕਾਲਗੜ੍ਹ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਕੈਂਟਰ ਵਿਚ ਸੇਬ ਭਰਿਆ ਹੋਇਆ ਸੀ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਬਿਸ਼ਨਪੁਰਾ (ਅਕਾਲਗੜ੍ਹ) ਦੇ ਮਨਰੇਗਾ ਵਰਕਰ ਸੁਨਾਮ ਪਟਿਆਲਾ ਸੜਕ ਦੇ ਕੰਢੇ ਝਾੜੀਆਂ ਦੀ ਕਟਾਈ ਕਰ ਰਹੇ ਸਨ ਅਤੇ ਦੁਪਹਿਰ ਸਮੇਂ ਜਦੋਂ ਮਜ਼ਦੂਰ ਸੜਕ ਕਿਨਾਰੇ ਬੈਠ ਕੇ ਰੋਟੀ ਖਾ ਰਹੇ ਸਨ ਤਾਂ ਮਹਿਲਾਂ ਚੌਂਕ ਵਲੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਕੈਂਟਰ ਮਨਰੇਗਾ ਵਰਕਰਾਂ 'ਤੇ ਜਾ ਚੜ੍ਹਿਆ,ਜਿਸ ਕਾਰਨ ਮਨਰੇਗਾ ਵਰਕਰ ਜਰਨੈਲ ਸਿੰਘ ਉਰਫ਼ ਜੈਲਾ,ਹਰਪਾਲ ਸਿੰਘ ਪਾਲਾ,ਛੋਟਾ ਸਿੰਘ ਅਤੇ ਗੁਰਦੇਵ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ।ਹਾਦਸੇ ਦਾ ਪਤਾ ਲੱਗਦਿਆਂ ਹੀ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਏ।
Sunday, September 15, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਚੀਮਾ ਮੰਡੀ ਵਿਖੇ ਦੁਸਹਿਰਾ ਮੇਲਾ 12 ਅਕਤੂਬਰ ਨੂੰ
ਚੀਮਾ ਮੰਡੀ ਵਿਖੇ ਦੁਸਹਿਰਾ ਮੇਲਾ 12 ਅਕਤੂਬਰ ਨੂੰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਨੈਸ਼ਨਲ ਕਾਲਜ ਭੀਖੀ ਵਿਖ਼ੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸੱਭਿਆਚਾਰਕ ਸਮਾਗ਼ਮ ਕਰਵਾਇਆ
ਨੈਸ਼ਨਲ ਕਾਲਜ ਭੀਖੀ ਵਿਖ਼ੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸੱਭਿਆਚਾਰਕ ਸਮਾਗ਼ਮ ਕਰਵਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਬਾਬਾ ਸ਼੍ਰੀ ਚੰਦ ਵਿਰੱਕਤ ਕੁਟੀਆ ਸਵਾਮੀ ਨਿਰੰਜਣ ਦੇਵ ਜੀ ਉਦਾਸੀਨ ਆਸ਼ਰਮ ਮਾਨਸਾ ਖੁਰਦ ਵਿਖੇ ਸਲਾਨਾ ਸਮਾਗਮ 16 ਨੂੰ : ਮਹੰਤ ਪ੍ਰਸ਼ੋਤਮ ਦਾਸ ਉਦਾਸੀਨ
ਬਾਬਾ ਸ਼੍ਰੀ ਚੰਦ ਵਿਰੱਕਤ ਕੁਟੀਆ ਸਵਾਮੀ ਨਿਰੰਜਣ ਦੇਵ ਜੀ ਉਦਾਸੀਨ ਆਸ਼ਰਮ ਮਾਨਸਾ ਖੁਰਦ ਵਿਖੇ ਸਲਾਨਾ ਸਮਾਗਮ 16 ਨੂੰ : ਮਹੰਤ ਪ੍ਰਸ਼ੋਤਮ ਦਾਸ ਉਦਾਸੀਨ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਐਨ.ਐਚ.ਐਮ. ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ ਵਲੋਂ 22 ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਦਾ ਐਲਾਨ
ਐਨ.ਐਚ.ਐਮ. ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ ਵਲੋਂ 22 ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਦਾ ਐਲਾਨ
Saturday, September 14, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਬੇਨੜਾ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੁਣੇ
ਅਕਾਲ ਅਕੈਡਮੀ ਬੇਨੜਾ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੁਣੇ
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...










