ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸਕੂਲ ਗੁੜੱਦੀ ਵਿਖੇ ਬਹੁਮੰਤਵੀ ਸ਼ੈਡ ਕੀਤਾ ਦਾ ਉਦਘਾਟਨ
Wednesday, September 25, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸਕੂਲ ਗੁੜੱਦੀ ਵਿਖੇ ਬਹੁਮੰਤਵੀ ਸ਼ੈਡ ਕੀਤਾ ਦਾ ਉਦਘਾਟਨ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਸ਼ਾਨੋ ਸ਼ੋਕਤ ਨਾਲ ਸੰਪੰਨ
ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਸ਼ਾਨੋ ਸ਼ੋਕਤ ਨਾਲ ਸੰਪੰਨ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਲਗਾਇਆ ਦੋ ਰੋਜ਼ਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ
ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਲਗਾਇਆ ਦੋ ਰੋਜ਼ਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਰੌਇਲ ਕਾਲਜ ਬੋੜਾਵਾਲ ਨੇ ਕਬੱਡੀ 'ਚ ਜਿੱਤਿਆ ਸੋਨ ਤਗਮਾ
ਰੌਇਲ ਕਾਲਜ ਬੋੜਾਵਾਲ ਨੇ ਕਬੱਡੀ 'ਚ ਜਿੱਤਿਆ ਸੋਨ ਤਗਮਾ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਪ੍ਰੋ ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਪਟਿਆਲ਼ਾ ਵਿਖੇ ਅੰਤਰ-ਕਾਲਜ ਕਬੱਡੀ ਨੈਸ਼ਨਲ ਸਟਾਈਲ ਲੜਕੇ ਮੁਕਾਬਲੇ ਕਰਵਾਏ ਜਿਸ ਵਿੱਚ ਵੱਖ-ਵੱਖ ਫਿਜ਼ੀਕਲ ਐਜੁਕੇਸਨ ਕਾਲਜਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ।ਇਸ ਮੁਕਾਬਲੇ ਨੂੰ ਜਿੱਤ ਕੇ ਦਿ ਰੌਇਲ ਕਾਲਜ ਆਫ ਫਿਜ਼ੀਕਲ ਐਜੁਕੇਸ਼ਨ ਦੇ ਖਿਡਾਰੀਆਂ ਨੇ ਸੋਨ ਤਗਮਾ ਹਾਸਿਲ ਕੀਤਾ।ਕਾਲਜ ਪਹੁੰਚਣ 'ਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਅਤੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਅੱਗੇ ਤੋਂ ਵੀ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਕਾਲਜ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਹਰਵਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਨੂੰ ਸਾਰੇ ਹੀ ਅੰਤਰ-ਕਾਲਜ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਕਲੱਸਟਰ ਪੱਧਰੀ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਕੁਲਾਣਾ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ
ਕਲੱਸਟਰ ਪੱਧਰੀ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਕੁਲਾਣਾ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਕਲੱਸਟਰ ਕੁਲਾਣਾ ਨਾਲ ਸਬੰਧਿਤ ਪ੍ਰਾਇਮਰੀ ਸਕੂਲ ਖੇਡਾਂ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਕਲੀਪੁਰ ਵਿਖ਼ੇ ਕਰਵਾਈਆਂ ਗਈਆਂ, ਵਿੱਚ ਬਹੁਤ ਹੀ ਸਖ਼ਤ ਮੁਕਾਬਲੇ ਹੋਏ ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕੁਲਾਣਾ ਨੇ ਵੱਡੀਆਂ ਜਿੱਤਾਂ ਪ੍ਰਾਪਤ ਕੀਤੀਆਂ ਹਨ।ਅਧਿਆਪਕ ਜਗਤਾਰ ਸਿੰਘ ਕੁਲਾਣਾ ਨੇ ਦੱਸਿਆ ਕਿ ਇਹਨਾਂ ਖੇਡ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕੁਲਾਣਾ ਦੇ ਖਿਡਾਰੀਆਂ ਨੇ 28 ਸੋਨ ਅਤੇ 12 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਤੇ ਸਟਾਫ਼ ਦਾ ਨਾਂ ਰੌਸ਼ਨ ਕੀਤਾ।ਉਹਨਾਂ ਦੱਸਿਆ ਕਿ ਦੌੜ 100 ਅਤੇ 400 ਮੀਟਰ, ਕੁਸ਼ਤੀ 30 ਕਿਲੋਗ੍ਰਾਮ ਅਤੇ ਲੰਮੀ ਛਾਲ 'ਚੋ ਪਹਿਲਾ ਸਥਾਨ ਕਰਨ ਵਾਲੇ ਨਵਜੋਤ ਸਿੰਘ ਨੂੰ ਬੈਸਟ ਖਿਡਾਰੀ ਐਲਾਨ ਗਿਆ।ਉਹਨਾਂ ਦੱਸਿਆ ਕਿ ਜਸਪ੍ਰੀਤ ਕੌਰ ਨੇ 100 ਅਤੇ 600 ਮੀਟਰ ਦੌੜ 'ਚੋਂ ਪਹਿਲਾ ਤੇ ਕਬੀਰ ਸਿੰਘ ਨੇ 25 ਕਿਲੋ ਕੁਸ਼ਤੀ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ।ਰੱਸਾਕਸ਼ੀ 'ਚੋ ਪਹਿਲਾ ਅਤੇ ਖੋ-ਖੋ ਕੁੜੀਆਂ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ।ਇਹਨਾਂ ਪ੍ਰਾਪਤੀਆਂ ਸਬੰਧੀ ਸਕੂਲ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਮੂਹ ਅਧਿਆਪਕਾਂ ਦੀ ਮਿਹਨਤ ਅਤੇ ਪਿੰਡ ਵਾਸੀਆ ਦੇ ਸਹਿਯੋਗ ਦਾ ਨਤੀਜਾ ਹੈ।
ਗੁਰਵਿੰਦਰ ਸਿੰਘ ਚਹਿਲ,ਮਾਨਸਾ : ਸੂਬੇ ਭਰ 'ਚੋਂ ਲਗਾਤਾਰ ਤਿੰਨ ਦਿਨ ਮੁਲਾਜ਼ਮ ਸੰਗਰੂਰ ਮੋਰਚੇ 'ਚ ਸ਼ਮੂਲੀਅਤ ਕਰਨਗੇ : ਪੀਪੀਪੀਐਫ
ਸੂਬੇ ਭਰ 'ਚੋਂ ਲਗਾਤਾਰ ਤਿੰਨ ਦਿਨ ਮੁਲਾਜ਼ਮ ਸੰਗਰੂਰ ਮੋਰਚੇ 'ਚ ਸ਼ਮੂਲੀਅਤ ਕਰਨਗੇ : ਪੀਪੀਪੀਐਫ
ਸੰਗਰੂਰ ਮੋਰਚੇ ਨੂੰ ਇੰਨ-ਬਿੰਨ ਲਾਗੂ ਕਰਨ ਲਈ ਜ਼ਿਲ੍ਹਾ ਮਾਨਸਾ ਦੀ ਹੋਈ ਇਕੱਤਰਤਾ
ਗੁਰਵਿੰਦਰ ਸਿੰਘ ਚਹਿਲ,ਮਾਨਸਾ : ਪਹਿਲੀ ਅਕਤੂਬਰ ਤੋਂ 3 ਅਕਤੂਬਰ ਤੱਕ ਸੰਗਰੂਰ ਵਿਖ਼ੇ ਉਲੀਕੇ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਤਿਆਰੀ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਇਸੜੂ ਭਵਨ ਲੁਧਿਆਣਾ ਵਿਖੇ ਸੂਬਾ ਕਮੇਟੀ ਮੀਟਿੰਗ ਕੀਤੀ ਗਈ।ਫਰੰਟ ਦੀ ਸੂਬਾ ਕਮੇਟੀ ਨੇ ਦਾਅਵਾ ਕੀਤਾ ਕਿ ਦਿਨ ਰਾਤ ਚੱਲਣ ਵਾਲਾ ਸੰਗਰੂਰ ਮੋਰਚਾ ਜਿੱਥੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਦੇ ਸੰਘਰਸ਼ ਨੂੰ ਵੱਡੀ ਤਾਕਤ ਦੇਵੇਗਾ ਅਤੇ ਉੱਥੇ ਆਪ ਸਰਕਾਰ ਵੱਲੋੰ ਮੁਲਾਜ਼ਮਾਂ ਨਾਲ਼ ਕੀਤੀ ਵਾਅਦਾ-ਖਿਲਾਫੀ ਨੂੰ ਗੰਭੀਰ ਚੁਣੌਤੀ ਪੇਸ਼ ਕਰੇਗਾ। ਜਾਣਕਾਰੀ ਸਾਂਝੀ ਕਰਦਿਆਂ ਜ਼ੋਨ ਕਨਵੀਨਰ ਗੁਰਬਿੰਦਰ ਖਹਿਰਾ,ਇੰਦਰਸੁਖਦੀਪ ਸਿੰਘ,ਦਲਜੀਤ ਸਫੀਪੁਰ ਅਤੇ ਜਸਵੀਰ ਭੰਮਾ ਨੇ ਕਿਹਾ ਕਿ ਤਿੰਨ ਦਿਨਾਂ ਪੈਨਸ਼ਨ ਮੋਰਚੇ ਦੀ ਸ਼ੁਰੂਆਤ,1 ਅਕਤੂਬਰ ਨੂੰ ਹਰੇਕ ਜ਼ਿਲੇ ਵਿੱਚੋਂ ਜੱਥੇਬੰਦਕ ਕਾਡਰ ਦੀ ਬੱਝਵੀਂ ਸ਼ਮੂਲੀਅਤ ਨਾਲ਼, ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮੋਰਚੇ ਦਾ ਮੁੱਢ ਬੰਨਣ ਨਾਲ਼ ਹੋਵੇਗੀ।ਤਿੰਨ ਦਿਨ ਚੱਲਣ ਵਾਲੇ ਇਸ ਮੋਰਚੇ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਨੂੰ ਉਭਾਰਨ ਲਈ ਮਸ਼ਾਲ ਮਾਰਚ,ਪੁਤਲਾ ਫੂਕ ਮੁਜ਼ਾਹਰੇ ਆਦਿ ਸਰਗਰਮੀਆਂ ਕਰਨ ਫੈਸਲਾ ਕੀਤਾ ਗਿਆ ਹੈ।ਮੋਰਚੇ ਵਿੱਚ ਰੋਜ਼ਾਨਾ ਸਟੇਜ ਵੀ ਚਲਾਈ ਜਾਵੇਗੀ ਜਿਸ ਵਿੱਚ ਮੁਲਾਜ਼ਮਾਂ ਦੀ ਲਗਾਤਾਰ ਸ਼ਮੂਲੀਅਤ ਕਰਵਾਉਣ ਲਈ ਜ਼ਿਲਾਵਾਰ ਵੰਡ ਕੀਤੀ ਗਈ ਹੈ। ਮੋਰਚੇ ਦੇ ਆਖਰੀ ਦਿਨ ਸੂਬੇ ਭਰ ਚੋਂ ਪਹੁੰਚਣ ਵਾਲੇ ਮੁਲਾਜ਼ਮਾਂ ਨਾਲ਼ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਸੰਗਰੂਰ ਪ੍ਰਸ਼ਾਸਨ ਵੱਲੋੰ ਹਰ ਵਾਰ ਮੁੱਖ ਮੰਤਰੀ ਨਾਲ਼ ਮੀਟਿੰਗ ਕਰਵਾਉਣ ਤੋੰ ਪੱਲਾ ਝਾੜ ਦਿੱਤਾ ਜਾਂਦਾ ਹੈ ਪਰ ਫਰੰਟ ਵੱਲੋੰ ਕਿਸੇ ਵੀ ਤਰਾਂ ਦੀ ਡੰਗ ਟਪਾਊ ਮੀਟਿੰਗ ਲੈਣ ਦੀ ਬਜਾਏ ਤਿੱਖੇ ਅਤੇ ਲੰਮੇ ਸੰਘਰਸ਼ ਨੂੰ ਚਲਾਉਣ ਦਾ ਫੈਸਲਾ ਲਿਆ ਗਿਆ ਹੈ।ਪੀਪੀਪੀਐੱਫ ਫਰੰਟ ਦੀ ਇਸ ਸੂਬਾ ਕਮੇਟੀ ਮੀਟਿੰਗ ਵਿੱਚ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾਈ ਆਗੂ ਟੀਮ ਨੇ ਸੂਬਾ ਪ੍ਰਧਾਨ ਤੇ ਸਕੱਤਰ ਵਿਕਰਮ ਦੇਵ ਅਤੇ ਮਹਿੰਦਰ ਕੌੜਿਆਂਵਾਲੀ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਸੰਗਰੂਰ ਮੋਰਚੇ ਨੂੰ ਪੂਰਨ ਸਮਰਥਨ ਦੇਣ ਦਾ ਵੀ ਫੈਸਲਾ ਕੀਤਾ ਹੈ।ਫਰੰਟ ਦੇ ਆਗੂਆਂ ਰਮਨ ਸਿੰਗਲਾ, ਜਗਦੀਸ਼ ਸੱਪਾਂਵਾਲੀ,ਜਸਵਿੰਦਰ ਔਜਲਾ ਨੇ ਕਿਹਾ ਕਿ ਆਪ ਸਰਕਾਰ 18 ਨਵੰਬਰ 2022 ਦੇ ਆਪਣੇ ਹੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਵਿੱਚ ਅਸਫਲ ਸਾਬਿਤ ਹੋਈ ਹੈ। ਸਰਕਾਰ ਦਾ ਅੱਧਾ ਕਾਰਜਕਾਲ ਬੀਤਣ ਦੇ ਬਾਵਜੂਦ ਪੁਰਾਣੀ ਪੈਨਸ਼ਨ ਦਾ ਮੁੱਦਾ ਜਿਉਂ ਦਾ ਤਿਉਂ ਲਟਕਿਆ ਹੋਇਆ ਹੈ।ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਤਜਵੀਜ਼ ਕੀਤੀ ਭੁਲੇਖਾਪਾਊ ਯੂਪੀਐੱਸ ਸਕੀਮ ਉੱਤੇ ਪੰਜਾਬ ਸਰਕਾਰ ਵੱਲੋਂ ਕੋਈ ਪ੍ਰਤੀਕਰਮ ਨਾ ਦੇਣ ਨਾਲ਼ ਪੁਰਾਣੀ ਪੈਨਸ਼ਨ ਦੀ ਇੰਨ ਬਿੰਨ ਬਹਾਲੀ ਉੱਤੇ ਹੋਰ ਸ਼ੰਕੇ ਖੜੇ ਹੋ ਗਏ ਹਨ।ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਹੀ ਪੈਨਸ਼ਨ ਦੇ ਮੁੱਦੇ ਦਾ ਅਸਲ ਹੱਲ ਹੈ ਜਿਸ ਦੇ ਲਈ ਐੱਨ.ਪੀ.ਐੱਸ ਮੁਲਾਜ਼ਮ ਸੰਗਰੂਰ ਮੋਰਚੇ ਵਿੱਚ ਪੂਰੇ ਉਤਸ਼ਾਹ ਨਾਲ਼ ਸ਼ਾਮਲ ਹੋਣਗੇ।ਮੀਟਿੰਗ ਵਿੱਚ ਡੀ.ਐੱਮ.ਐੱਫ ਦੇ ਸੂਬਾਈ ਆਗੂਆਂ ਜਰਮਨਜੀਤ ਸਿੰਘ,ਹਰਦੀਪ ਟੋਡਰਪੁਰ ਤੋਂ ਇਲਾਵਾ ਸਤਪਾਲ ਸਮਾਣਵੀ,ਗੁਰਜਿੰਦਰ ਮੰਝਪੁਰ,ਜਸਵਿੰਦਰ ਸਿੰਘ,ਮਨਦੀਪ ਸਿੰਘ, ਲਖਵਿੰਦਰ ਸਿੰਘ,ਅਮਰਦੀਪ ਸਿੰਘ,ਮਨਜੀਤ ਸਿੰਘ,ਗੁਰਵਿੰਦਰ ਸਿੰਘ,ਹਰਵਿੰਦਰ ਰੱਖੜਾ,ਸੁਖਵਿੰਦਰ ਗਿਰ ਆਦਿ ਹਾਜ਼ਰ ਰਹੇ। ਇਸ ਮੋਰਚੇ ਨੂੰ ਕਾਮਯਾਬ ਕਰਨ ਅਤੇ ਪ੍ਰੋਗਰਾਮ ਨੂੰ ਇੰਨ ਬਿੰਨ ਲਾਗੂ ਕਰਨ ਲਈ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਮਾਨਸਾ ਵਿਖੇ ਹੋਈ ਜਿਸ ਵਿੱਚ ਡੀ ਟੀ ਐੱਫ ਦੇ ਜਿਲ੍ਹਾ ਪ੍ਰਧਾਨ ਅਮੋਲਕ ਡੇਲੂਆਣਾ , ਪੀ ਪੀ ਪੀ ਐੱਫ ਦੇ ਮਾਲਵਾ ਜੋਨ ਕਨਵੀਨਰ ਜਸਵੀਰ ਭੰਮਾ ,ਬਲਾਕ ਬੁੱਢਲਾਡਾ ਪ੍ਰਧਾਨ ਗੁਰਦਾਸ ਸਿੰਘ, ਬਲਾਕ ਸਰਦੂਲਗੜ੍ਹ ਪ੍ਰਧਾਨ ਕੌਰ ਸਿੰਘ ਫੱਗੂ, ਬਲਾਕ ਬਰੇਟਾ ਪ੍ਰਧਾਨ ਇਕਬਾਲ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ।। ਉਪਰੋਕਤ ਤੋਂ ਇਲਾਵਾ ਜ਼ਿਲਾ ਮੀਟਿੰਗ ਵਿਚ ਚਮਕੌਰ ਸਿੰਘ ਗੁਰਨੇ,ਗੁਰਪ੍ਰੀਤ ਬੀਰੋਕੇ, ਗੁਰਵਿੰਦਰ ਸਿੰਘ ਅੱਕਾਵਾਲੀ,ਗੁਰਲਾਲ ਸਿੰਘ,ਸੰਤੋਖ ਸਿੰਘ,ਹਰਪ੍ਰੀਤ ਸਿੰਘ,ਅਮਰੀਕ ਸਿੰਘ,ਕਾਲਾ ਸਿੰਘ ਰਿਸ਼ੀਪਾਲ,ਸੁਖਵੀਰ ਸਿੰਘ ਜਿਲ੍ਹਾ ਖ਼ਜਾਨਚੀ ਆਦਿ ਹਾਜਰ ਸਨ।
Tuesday, September 24, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਈਟੀਟੀ 6635 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ 'ਚ ਪੱਕੇ ਧਰਨੇ ਦਾ ਐਲਾਨ
ਈਟੀਟੀ 6635 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ 'ਚ ਪੱਕੇ ਧਰਨੇ ਦਾ ਐਲਾਨ
29 ਸਤੰਬਰ ਨੂੰ ਗੰਭੀਰਪੁਰ ਵਿਖ਼ੇ ਕੱਢੀ ਜਾਵੇਗੀ ਰੋਸ ਰੈਲੀ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਈਟੀਟੀ 6635 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਬਦਲੀਆਂ ਦਾ ਪੋਰਟਲ ਦੁਬਾਰਾ ਖਲ੍ਹਵਾਉਣ ਲਈ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖ਼ੇ 29 ਸਤੰਬਰ ਨੂੰ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਯੂਨੀਅਨ ਦਾ ਕਹਿਣਾ ਹੈ ਕਿ ਨਵੀਂ ਭਰਤੀ ਤੋਂ ਪਹਿਲਾਂ ਈਟੀਟੀ ਤੋਂ ਮਾਸਟਰ ਕੇਡਰ ਪ੍ਰੋਮੋਸ਼ਨ ਜਲਦੀ ਤੋਂ ਜਲਦੀ ਪੂਰੀ ਕਰਵਾਈ ਜਾਵੇ ਤਾਂ ਕਿ ਉਹਨਾਂ ਖ਼ਾਲੀ ਸੀਟਾਂ ਤੇ ਵੱਧ ਤੋਂ ਵੱਧ ਈਟੀਟੀ 6635 ਅਧਿਆਪਕਾਂ ਦੀਆਂ ਬਦਲੀਆਂ ਹੋ ਸਕਣ। ਉਹਨਾਂ ਕਿਹਾ ਕਿ ਬਦਲੀਆਂ ਦਾ ਪੋਰਟਲ ਖੁਲਵਾਉਣ, 2364 ਭਰਤੀ ਵਿੱਚ ਐਸ.ਸੀ. ਅਤੇ ਬੀ.ਸੀ. ਕੈਟਾਗਰੀ ਦੀਆਂ ਸੀਟਾਂ ਦੀ ਸਟੇਸ਼ਨ ਚੁਆਇਸ ਨਾ ਖੋਲ੍ਹਣ ਦੇ ਵਿਰੋਧ ਵਜੋਂ ਸਿੱਖਿਆ ਮੰਤਰੀ ਪੰਜਾਬ ਦੇ ਪਿੰਡ ਗੰਭੀਰਪੁਰ ਵਿਖੇ 29 ਸਤੰਬਰ ਨੂੰ 6635 ਅਧਿਆਪਕ ਯੂਨੀਅਨ ਵੱਲੋਂ ਰੋਸ ਰੈਲੀ ਕੱਢੀ ਜਾਵੇਗੀ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਜੋ ਦਿੱਕਤਾਂ ਦਾ ਸਾਹਮਣਾ ਈਟੀਟੀ 6635 ਨੂੰ ਜੋ ਇਸ ਤੋਂ ਪਹਿਲਾਂ ਬਦਲੀ ਦਾ ਚਾਂਸ ਮਿਲਿਆ, ਵਿੱਚ ਕਾਫੀ ਜ਼ਿਆਦਾ ਮੁਸ਼ਕਿਲਾਂ ਆਈਆਂ।ਉਹਨਾਂ ਸਭ ਬਾਰੇ ਵੀ ਵਿਭਾਗ ਨਾਲ ਗੱਲ ਕੀਤੀ ਜਾਵੇਗੀ। ਉਹਨਾਂ ਸਮੂਹ ਈਟੀਟੀ 6635 ਜਿਲ੍ਹਾ ਕਮੇਟੀ ਮੈਂਬਰ,ਬਲਾਕਾਂ ਦੇ ਕਮੇਟੀ ਮੈਂਬਰ ਕੇਡਰ ਨੂੰ 29 ਦੀ ਰੋਸ ਰੈਲੀ ਲਈ ਵੱਧ ਤੋਂ ਵੱਧ ਹਾਜ਼ਰੀ ਦੇਣ ਤਾਂ ਜੋ ਵੱਡੇ ਇਕੱਠ ਦੇ ਨਾਲ ਪ੍ਰਾਇਮਰੀ ਵਿਭਾਗ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਵਾਇਆ ਜਾ ਸਕੇ।
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...


.jpg)


.jpg)