ਹੜ ਕੰਟਰੋਲ ਰੂਮ 'ਚ ਅਧਿਆਪਕਾਂ ਦੀਆਂ ਡਿਊਟੀਆਂ ਬੰਦ ਕੀਤੀਆ ਜਾਣ : ਰਾਜਦੀਪ ਸਿੰਘ ਬਰੇਟਾ
Thursday, October 3, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਹੜ ਕੰਟਰੋਲ ਰੂਮ 'ਚ ਆਧਿਆਪਕਾਂ ਦੀਆਂ ਡਿਊਟੀਆਂ ਬੰਦ ਕੀਤੀਆ ਜਾਣ : ਰਾਜਦੀਪ ਸਿੰਘ ਬਰੇਟਾ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਬੱਚਿਆਂ ਦੇ ਜੀਵਨ ਵਿੱਚ ਅਧਿਆਪਕ ਹੀ ਸਭ ਤੋਂ ਵੱਡੇ ਮਾਰਗ-ਦਰਸ਼ਕ : ਏ.ਡੀ.ਸੀ. ਲਤੀਫ ਅਹਿਮਦ
ਬੱਚਿਆਂ ਦੇ ਜੀਵਨ ਵਿੱਚ ਅਧਿਆਪਕ ਹੀ ਸਭ ਤੋਂ ਵੱਡੇ ਮਾਰਗ-ਦਰਸ਼ਕ : ਏ.ਡੀ.ਸੀ. ਲਤੀਫ ਅਹਿਮਦ
Wednesday, October 2, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਮੁਕਾਬਲਿਆਂ ਵਿੱਚ ਬਹਿਲੋ ਪਬਲਿਕ ਸਕੂਲ ਦੇ ਵਿਦਿਆਰਥੀ ਜੇਤੂ
ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਮੁਕਾਬਲਿਆਂ ਵਿੱਚ ਬਹਿਲੋ ਪਬਲਿਕ ਸਕੂਲ ਦੇ ਵਿਦਿਆਰਥੀ ਜੇਤੂ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਗੁਰਦੁਆਰਾ ਪਾਤਸ਼ਾਹੀ ਨੌਵੀਂ ਬਰ੍ਹੇ ਵਿਖ਼ੇ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਗੁਰਦੁਆਰਾ ਪਾਤਸ਼ਾਹੀ ਨੌਵੀਂ ਬਰ੍ਹੇ ਵਿਖ਼ੇ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਦਰਸ਼ਨ ਸਿੰਘ ਚੌਹਾਨ,ਸੁਨਾਮ : ਭਾਕਿਯੂ ਏਕਤਾ (ਉਗਰਾਹਾਂ) ਨੇ ਪੰਚਾਇਤ ਚੋਣਾਂ ਤੋਂ ਬਣਾਈ ਦੂਰੀ
ਭਾਕਿਯੂ ਏਕਤਾ (ਉਗਰਾਹਾਂ) ਨੇ ਪੰਚਾਇਤ ਚੋਣਾਂ ਤੋਂ ਬਣਾਈ ਦੂਰੀ
ਕਿਹਾ ਵੋਟ ਸਿਸਟਮ ਭਾਈਚਾਰਕ ਸਾਂਝ ਲਈ ਬਣ ਰਿਹੈ ਖ਼ਤਰਾ
ਦਰਸ਼ਨ ਸਿੰਘ ਚੌਹਾਨ,ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬੇ ਅੰਦਰ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਤੋਂ ਦੂਰ ਰਹਿਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦਾ ਤਰਕ ਹੈ ਕਿ ਚੋਣ ਸਿਸਟਮ ਭਾਈਚਾਰਕ ਸਾਂਝ ਲਈ ਖਤਰਾ ਬਣਦਾ ਜਾ ਰਿਹਾ ਹੈ। ਪੰਚਾਇਤੀ ਵੋਟਾਂ ਨੂੰ ਲੈਕੇ ਸੂਬੇ ਅੰਦਰ ਨਿੱਤ ਦਿਨ ਖੂਨ ਖ਼ਰਾਬਾ ਹੋਣ ਦੀਆਂ ਘਟਨਾਵਾਂ ਮੀਡੀਆ ਵਿੱਚ ਆ ਰਹੀਆਂ ਹਨ। ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਉਗਰਾਹਾਂ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ , ਸੂਬਾਈ ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬੇ ਅੰਦਰ ਹੋ ਰਹੀਆਂ ਪੰਚਾਇਤ ਚੋਣਾਂ ਵਿੱਚ ਹਿੱਸਾ ਨਹੀਂ ਲਵੇਗੀ , ਜਥੇਬੰਦੀ ਨੇ ਵੋਟਾਂ ਪਾਉਣ ਤੋਂ ਵੀ ਗੁਰੇਜ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੋਟ ਪ੍ਰਣਾਲੀ ਭਾਈਚਾਰਕ ਸਾਂਝ ਲਈ ਖ਼ਤਰਾ ਬਣਦਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਸਮੂਹ ਕਿਰਤੀਆਂ ਅਤੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਭਾਈਚਾਰੇ ਲਈ ਖਤਰਾ ਬਣਦੀਆਂ ਜਾ ਰਹੀਆਂ ਚੋਣਾਂ ਤੋਂ ਦੂਰੀ ਬਣਾਕੇ ਰੱਖਣ। ਪੰਚਾਇਤੀ ਚੋਣਾਂ ਆਪਸੀ ਭਾਈਚਾਰੇ ਚ , ਪਾੜਾ ਪਾਉਂਦੀਆਂ ਹਨ, ਚੋਣਾਂ ਸਮੇਂ ਸ਼ਰੇਆਮ ਧੱਕਾ ਕੀਤਾ ਜਾਂਦਾ ਹੈ , ਨਸ਼ਿਆਂ ਦੀ ਵਰਤੋਂ ਸ਼ਰੇਆਮ ਕੀਤੀ ਜਾਂਦੀ ਹੈ। ਪੰਚਾਇਤੀ ਚੋਣਾਂ ਦੇ ਚੱਲ ਰਹੇ ਅਮਲ ਦੌਰਾਨ ਪੰਜਾਬ ਅੰਦਰ ਬਹੁਤ ਸਾਰੀਆਂ ਥਾਵਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਅਜਿਹੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਚਾਇਤ ਚੋਣਾਂ ਤੋਂ ਦੂਰੀ ਬਣਾਕੇ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਜਥੇਬੰਦੀ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤ ਚੋਣਾਂ ਵਿੱਚ ਕੋਈ ਸਰਗਰਮੀ ਨਾ ਕਰਨ, ਜੇਕਰ ਕੋਈ ਵੋਟਾਂ ਵਿੱਚ ਹਿੱਸਾ ਲਵੇਗਾ ਤਾਂ ਉਸਦੇ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਆਗੂ ਬਹਾਲ ਸਿੰਘ ਢੀਡਸਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ,ਮੂਨਕ ਪ੍ਰਧਾਨ ਸੁਖਦੇਵ ਸਿੰਘ ਕੁੜੈਲ , ਦਿੜ੍ਹਬਾ ਬਲਾਕ ਦੇ ਪ੍ਰਧਾਨ ਭਰਪੂਰ ਸਿੰਘ, ਲਹਿਰਾ ਬਲਾਕ ਦੇ ਪ੍ਰਧਾਨ ਬਹਾਦਰ ਸਿੰਘ ਭੁਟਾਲ ਖੁਰਦ, ਭਵਾਨੀਗੜ੍ਹ ਤੋਂ ਮਨਜੀਤ ਸਿੰਘ ਘਰਾਚੋਂ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ।
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸੂਬਾ ਪੱਧਰੀ ਵਿਗਿਆਨ ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗਾਜ਼
ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸੂਬਾ ਪੱਧਰੀ ਵਿਗਿਆਨ ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗਾਜ਼
ਦਰਸ਼ਨ ਸਿੰਘ ਚੌਹਾਨ,ਸੁਨਾਮ : ਸੁਨਾਮ 'ਚ ਅਗਰਸੈਨ ਜੈਅੰਤੀ ਸਮਾਗਮ ਤਿੰਨ ਨੂੰ
ਸੁਨਾਮ 'ਚ ਅਗਰਸੈਨ ਜੈਅੰਤੀ ਸਮਾਗਮ ਤਿੰਨ ਨੂੰ
ਦਰਸ਼ਨ ਸਿੰਘ ਚੌਹਾਨ,ਸੁਨਾਮ : ਯੁੱਗ ਪਰਵਰਤਿਕ ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਤਿੰਨ ਅਕਤੂਬਰ ਨੂੰ ਸੁਨਾਮ ਵਿਖੇ ਅਗਰਵਾਲ ਸਭਾ ਸੁਨਾਮ ਵੱਲੋਂ ਮਨਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਗਰਵਾਲ ਸਭਾ ਸੁਨਾਮ ਦੇ ਪ੍ਰਧਾਨ ਹਕੂਮਤ ਜਿੰਦਲ ਅਤੇ ਜੈਅੰਤੀ ਸਮਾਗਮ ਦੇ ਚੇਅਰਮੈਨ ਅਗਰ ਰਤਨ ਵੇਦ ਪ੍ਰਕਾਸ਼ ਹੋਡਲਾ ਨੇ ਦੱਸਿਆ ਕਿ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿੱਚ ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਸਮਾਗਮ ਆਯੋਜਿਤ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਜੈਅੰਤੀ ਸਮਾਗਮ ਦੌਰਾਨ ਮਹਾਰਾਜਾ ਅਗਰਸੈਨ ਜੀ ਦੀਆਂ ਸਿੱਖਿਆਵਾਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਜੈਅੰਤੀ ਸਮਾਰੋਹ ਵਿੱਚ ਰਾਸ਼ਟਰੀ ਪ੍ਰਧਾਨ ਬਜਰੰਗ ਦਾਸ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਸਾਬਕਾ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ, ਅਸ਼ੋਕ ਸਿੰਗਲਾ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਅਤੇ ਹੋਰ ਪਤਵੰਤੇ ਸੱਜਣ ਪਹੁੰਚ ਰਹੇ ਹਨ । ਇਸ ਮੌਕੇ ਹੋਣਹਾਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਪ੍ਰਾਪਤੀਆਂ ਦੇ ਲਈ ਸਨਮਾਨ ਕੀਤਾ ਜਾਵੇਗਾ, ਇਸ ਤੋਂ ਇਲਾਵਾ ਸੰਸਕ੍ਰਿਤ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਜੈਅੰਤੀ ਸਮਾਰੋਹ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ , ਲੋਕਾਂ ਵਿੱਚ ਇਸ ਜੈਅੰਤੀ ਦੇ ਸੰਬੰਧ ਵਿੱਚ ਭਾਰੀ ਉਤਸਾਹ ਹੈ । ਇਸ ਮੌਕੇ ਕ੍ਰਿਸ਼ਨ ਸੰਦੋਹਾ, ਵੇਦ ਪ੍ਰਕਾਸ਼ ਹੋਡਲਾ, ਯਸ਼ਪਾਲ ਮੰਗਲਾ, ਰਾਜ ਕੁਮਾਰ, ਮਾਸਟਰ ਰਾਜੀਵ ਕੁਮਾਰ, ਯੋਗੇਸ਼ ਗਰਗ ਤੋਂ ਇਲਾਵਾ ਹੋਰ ਮੈਂਬਰ ਹਾਜ਼ਰ ਸਨ।
-
ਈਟੀਟੀ 2364 ਭਰਤੀ ਦੀ ਚੌਥੀ ਲਿਸਟ ਜਲਦੀ ਜਾਰੀ ਕਰੇ ਸਰਕਾਰ : ਯੂਨੀਅਨ ਆਗੂ ਘਰਾਂ ਤੋਂ ਦੂਰ ਬੈਠੇ ਬੈਠੇ ਅਧਿਆਪਕਾਂ ਨੂੰ ਬਦਲੀਆਂ ਦਾ ਸਪੈਸ਼ਲ ਮੌਕਾ ਦਿੱਤਾ ਜਾਵੇ : ਈਟੀਟੀ...
-
ਟੈਟ ਪਾਸ ਸਪੈਸ਼ਲ ਕਾਡਰ ਅਧਿਆਪਕਾਂ ਨੇ ਸੰਘਰਸ਼ ਦਾ ਬਿਗਲ ਵਜਾਇਆ ਮਾਨਸਾ (ਖੁਸ਼ਪ੍ਰੀਤ ਸਿੰਘ) : ਟੈੱਟ ਪਾਸ ਸਪੈਸ਼ਲ ਕੇਡਰ ਅਧਿਆਪਕਾਂ ਦੀ ਮੀਟਿੰਗ ਬਾਲ ਭਵਨ ਮਾਨਸਾ ਵਿਖੇ ਸ...
-
ਖੁਸ਼ਪ੍ਰੀਤ ਸਿੰਘ,ਬੁਢਲਾਡਾ : ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰੇ ਸਰਕਾਰ : ਸੂਬਾ ਆਗੂ : ਹਰਜੀਤ ਸਿੰਘ ਖੁਸ਼ਪ੍ਰੀਤ ਸਿੰਘ,ਬੁਢਲਾਡਾ : ਈਟੀਟੀ 2364 ਯੂਨੀਅਨ ਦੇ ਸੂਬਾ...


.jpeg)


.jpeg)
