Monday, October 7, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਲ ਦੇ ਵਿਦਿਆਰਥੀਆਂ ਨੇ ਕੀਤਾ ਟੀਐਸਪੀਐਲ ਦਾ ਦੌਰਾ
ਦਰਸ਼ਨ ਸਿੰਘ ਚੌਹਾਨ,ਸੁਨਾਮ : ਨਾਮਜ਼ਦਗੀ ਫਾਈਲਾਂ ਗੁੰਮ ਕਰਨ ਤੋਂ ਭੜਕੇ ਲੋਕਾਂ ਨੇ ਲਾਇਆ ਜਾਮ,ਸ਼ਾਹਪੁਰ ਕਲਾਂ ਦੀ ਸਰਪੰਚੀ ਲਈ ਦਾਖਲ ਕੀਤੇ ਸਨ ਕਾਗਜ਼
ਨਾਮਜ਼ਦਗੀ ਫਾਈਲਾਂ ਗੁੰਮ ਕਰਨ ਤੋਂ ਭੜਕੇ ਲੋਕਾਂ ਨੇ ਲਾਇਆ ਜਾਮ,ਸ਼ਾਹਪੁਰ ਕਲਾਂ ਦੀ ਸਰਪੰਚੀ ਲਈ ਦਾਖਲ ਕੀਤੇ ਸਨ ਕਾਗਜ਼
ਸਹਾਇਕ ਚੋਣ ਅਧਿਕਾਰੀ ਨੇ ਕਿਹਾ ਸਾਡੇ ਕੋਲ ਨਹੀਂ ਦਾਖ਼ਲ ਕਰਵਾਏ ਕਾਗਜ਼
ਦਰਸ਼ਨ ਸਿੰਘ ਚੌਹਾਨ,ਸੁਨਾਮ : ਸੁਨਾਮ ਬਲਾਕ ਦੇ ਪਿੰਡ ਸ਼ਾਹਪੁਰ ਕਲਾਂ ਦੀ ਸਰਪੰਚੀ ਲਈ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਵਾਲੀਆਂ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਦੋ ਔਰਤ ਉਮੀਦਵਾਰਾਂ ਦੀਆਂ ਫਾਈਲਾਂ ਗੁੰਮ ਹੋ ਜਾਣ ਤੋਂ ਭੜਕੇ ਲੋਕਾਂ ਨੇ ਸੋਮਵਾਰ ਨੂੰ ਸੁਨਾਮ ਵਿਖੇ ਆਈ ਟੀ ਆਈ ਚੌਂਕ ਵਿੱਚ ਧਰਨਾ ਦੇਕੇ ਚੱਕਾ ਜਾਮ ਕੀਤਾ। ਸ਼ਾਹਪੁਰ ਕਲਾਂ ਦੀ ਸਰਪੰਚੀ ਜਨਰਲ ਵਰਗ ਦੀ ਔਰਤ ਲਈ ਰਾਖਵੀਂ ਰੱਖੀ ਗਈ ਹੈ। ਧਰਨਾਕਾਰੀਆਂ ਨੇ ਸੂਬੇ ਦੀ ਸਤਾ ਤੇ ਕਾਬਜ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਅੰਬੇਡਕਰ ਮਜ਼ਦੂਰ ਚੇਤਨਾ ਮੰਚ ਪੰਜਾਬ ਦੇ ਕਨਵੀਨਰ ਕਰਨੈਲ ਸਿੰਘ ਨੀਲੋਵਾਲ ਅਤੇ ਹਰੀ ਸਿੰਘ ਸੁਨਾਮ ਨੇ ਦੱਸਿਆ ਕਿ ਪਿੰਡ ਸ਼ਾਹਪੁਰ ਕਲਾਂ ਦੀ ਸਰਪੰਚੀ ਲਈ ਚੋਣ ਲੜਨ ਵਾਸਤੇ ਪਿੰਡ 'ਚੋਂ ਦਲਿਤ ਭਾਈਚਾਰੇ ਨਾਲ ਸੰਬੰਧਿਤ ਗਗਨਦੀਪ ਸਿੰਘ ਖਾਲਸਾ ਦੀ ਪਤਨੀ ਰਜਨੀ ਕੌਰ ਅਤੇ ਲਛਮਣ ਸਿੰਘ ਉਰਫ਼ ਕਾਕਾ ਦੀ ਪਤਨੀ ਬਲਬੀਰ ਕੌਰ ਨੇ ਚਾਰ ਅਕਤੂਬਰ ਨੂੰ ਸੁਨਾਮ ਵਿਖੇ ਪੰਜ ਨੰਬਰ ਕਲੱਸਟਰ ਦੇ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਕਾਗਜ਼ ਜਮਾਂ ਕਰਵਾਏ ਸਨ ਲੇਕਿਨ ਅੱਜ ਜਦੋਂ ਸਰਪੰਚੀ ਦੀ ਚੋਣ ਲਈ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਉਣ ਵਾਲੇ ਇਹ ਉਮੀਦਵਾਰ ਸੰਬੰਧਿਤ ਕਲੱਸਟਰ ਅਧਿਕਾਰੀ ਕੋਲ ਗਏ ਤਾਂ ਉਨ੍ਹਾਂ ਕਿਹਾ ਕਿ ਤੁਸੀ ਕੋਈ ਕਾਗਜ਼ ਹੀ ਜਮਾਂ ਨਹੀਂ ਕਰਵਾਏ ਜਦੋਂ ਇਨ੍ਹਾਂ ਨੇ ਕਾਗਜ਼ ਜਮਾਂ ਕਰਵਾਉਣ ਦੀ ਰਸੀਦ ਦਿਖਾਈ ਤਾਂ ਅਧਿਕਾਰੀ ਕਹਿਣ ਲੱਗੇ ਇਹ ਰਸੀਦ ਸਾਡੀ ਨਹੀ ਬਲਕਿ ਜਾਅਲੀ ਹੈ। ਪ੍ਰਦਰਸ਼ਨ ਕਰ ਰਹੀ ਉਮੀਦਵਾਰ ਰਜਨੀ ਕੌਰ ਨੇ ਦੱਸਿਆ ਕਿ ਅਸੀਂ ਦੋਵੇਂ ਉਮੀਦਵਾਰ ਪੜ੍ਹੇ ਲਿਖੇ ਨਹੀਂ ਹਾਂ ਅਤੇ ਪਿੰਡ ਦੀ ਸਰਪੰਚੀ ਜਨਰਲ ਵਰਗ ਦੀ ਔਰਤ ਲਈ ਰਾਖਵੀਂ ਹੈ , ਇਸ ਲਈ ਸਰਪੰਚੀ ਲਈ ਖੜ੍ਹੇ ਕੁੱਝ ਇੱਕ ਧਨਾਢ ਉਮੀਦਵਾਰਾਂ ਨੇ ਚੋਣ ਅਧਿਕਾਰੀਆਂ ਨਾਲ ਕਥਿਤ ਮਿਲੀਭੁਗਤ ਕਰਕੇ ਸਾਡੀਆਂ ਫਾਈਲਾਂ ਜਾਣ ਬੁੱਝਕੇ ਗਾਇਬ ਕੀਤੀਆ ਹਨ। ਜਦੋਂ ਉਕਤ ਮਾਮਲੇ ਸੰਬੰਧੀ ਸਹਾਇਕ ਚੋਣ ਅਧਿਕਾਰੀ ਗੁਰਇਕਬਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਕਤ ਦੋਵੇਂ ਉਮੀਦਵਾਰ ਸਾਡੇ ਦਫ਼ਤਰ ਵਿੱਚ ਨਾਮਜ਼ਦਗੀ ਕਾਗਜ਼ ਭਰਨ ਹੀ ਨਹੀਂ ਆਏ ਜੋ ਇਹ ਰਸੀਦਾਂ ਵਿਖਾ ਰਹੀਆਂ ਹਨ, ਉਹ ਸਾਡੇ ਦਫ਼ਤਰ ਵੱਲੋਂ ਨਹੀਂ ਦਿੱਤੀਆ ਗਈਆਂ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਹਲਕਾ ਬੁਢਲਾਡਾ ਦੇ 15 ਪਿੰਡਾਂ 'ਚ ਹੋਈ ਪੰਚਾਇਤਾਂ ਦੀ ਸਰਬਸੰਮਤੀ : ਵਿਧਾਇਕ ਬੁਧ ਰਾਮ
ਹਲਕਾ ਬੁਢਲਾਡਾ ਦੇ 15 ਪਿੰਡਾਂ 'ਚ ਹੋਈ ਪੰਚਾਇਤਾਂ ਦੀ ਸਰਬਸੰਮਤੀ : ਵਿਧਾਇਕ ਬੁਧ ਰਾਮ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪ੍ਰਿੰਸੀਪਲ ਬੁੱਧ ਰਾਮ ਐਮ.ਐਲ.ਏ. ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਦਫਤਰ ਵਿੱਚ ਬੁਢਲਾਡਾ ਹਲਕੇ ਚੋਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਸਨਮਾਨ ਕਰਦਿਆਂ ਪੰਚਾਂ/ਸਰਪੰਚਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦੀਆਂ ਹਨ , ਅਦਾਲਤਾਂ ਵੀ ਹੁੰਦੀਆਂ ਹਨ , ਲੋਕਾਂ ਦੇ ਪਿੰਡ ਪੱਧਰ ਦੇ ਝਗੜੇ ਵੀ ਚੰਗੇ ਪੰਚਾਇਤੀ ਆਗੂ ਨਿਬੇੜਨ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਬੁੱਧ ਰਾਮ ਐਮ ਐਲ.ਏ.ਦੀ ਯੋਗ ਅਗਵਾਈ ਸਦਕਾ ਪਿੰਡਾਂ ਦੇ ਸੁਝਵਾਨ ਵਰਕਰਾਂ ਨੇ ਆਪਣੇ ਨਿੱਜੀ ਯਤਨਾਂ ਸਦਕਾ 15 ਪਿੰਡਾਂ ਦੀਆਂ ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ।ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਲੋਕਤੰਤਰ ਵਿੱਚ ਵਿਸ਼ਵਾਸ਼ ਰੱਖਦੀ ਹੈ । ਭਾਈਚਾਰਕ ਸਾਂਝ ਬਣਾਈ ਰੱਖਣ ਨੂੰ ਤਰਜੀਹ ਦਿੰਦੇ ਹਾਂ।ਉਹਨਾਂ ਵੱਲੋਂ ਹਲਕੇ ਦੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾਣ । ਵਿਧਾਨ ਸਭਾ ਹਲਕੇ ਦੇ 85 ਪਿੰਡਾਂ ਚੋਂ 15 ਪੰਚਾਇਤਾਂ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਮੁਕੰਮਲ ਹੋ ਚੁੱਕੀ ਹੈ, ਬਹੁਤੇ ਪਿੰਡਾਂ ਚ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋ ਚੁੱਕੀ ਹੈ ।ਜਿਸ ਨਾਲ ਪਿੰਡਾਂ ਵਿੱਚ ਭਾਈਚਾਰਕ ਏਕਤਾ ਮਜ਼ਬੂਤ ਹੋਈ ਹੈ l ਇਸ ਨਾਲ ਪਿੰਡਾਂ ਦਾ ਵਿਕਾਸ ਵੀ ਵਧੀਆ ਤਰੀਕੇ ਨਾਲ ਹੁੰਦਾ ਹੈ।ਉਨ੍ਹਾਂ ਪੰਚਾਂ/ਸਰਪੰਚਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਹੋਵੇਗਾ।ਉਹਨਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਦਿਨਾਂ 'ਚ ਹੋਰ ਪਿੰਡਾਂ 'ਚ ਵੀ ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ ਹੋਵੇਗੀ।ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 15 ਅਕਤੂਬਰ ਨੂੰ ਜਿਹੜੇ ਪਿੰਡਾਂ ਵਿੱਚ ਵੋਟਾਂ ਪੈਣੀਆਂ ਹਨ, ਉਹਨਾਂ ਪਿੰਡਾਂ ਦੇ ਚੰਗੀ ਸੋਚ ਵਾਲੇ ਪੰਚਾਂ/ ਸਰਪੰਚਾਂ ਦੀ ਚੋਣ ਕਰਨ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਅਮਨ-ਸ਼ਾਂਤੀ ਨਾਲ ਵੋਟਾਂ ਪਾਉਣ। ਵਿਧਾਇਕ ਬੁਢਲਾਡਾ ਨੇ ਦੱਸਿਆ ਕਿ ਪਿੰਡ ਅਚਾਨਕ,ਰਿਉਂਦ ਕਲਾਂ,ਦਰੀਆਪੁਰ ਕਲਾਂ,ਦਰੀਆਪੁਰ ਖੁਰਦ,ਗੁਰਨੇ ਖੁਰਦ,ਸਸਪਾਲੀ,ਫਰੀਦਕੇ,ਜਲਵੇੜਾ,ਬੀਰੇਵਾਲਾ ਡੋਗਰਾ,ਅਕਬਰਪੁਰ ਖੁਡਾਲ,ਧਰਮਪੁਰਾ,ਖੀਵਾ ਮੀਹਾਂ ਸਿੰਘ ਵਾਲਾ, ਤਾਲਬਵਾਲਾ, ਗੋਰਖਨਾਥ,ਆਲਮਪੁਰ ਮੰਦਰਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਮੁਕੰਮਲ ਹੋ ਚੁੱਕੀ ਹੈ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ,ਸੋਹਣਾ ਸਿੰਘ ਕਲੀਪੁਰ ਚੇਅਰਮੈਨ ਸੈਂਟਰਲ ਕੋਆਪਰੇਟਿਵ ਬੈਂਕ ਜਿਲ੍ਹਾ ਮਾਨਸਾ,ਗੁਰਦਰਸ਼ਨ ਸਿੰਘ ਪਟਵਾਰੀ,ਰਣਜੀਤ ਸਿੰਘ ਫਰੀਦ ਕੇ ਚੇਅਰਮੈਨ ਮਾਰਕੀਟ ਕਮੇਟੀ ਬੋਹਾ,ਜਗਵਿੰਦਰ ਸਿੰਘ ਧਰਮਪੁਰਾ, ਜਰਨੈਲ ਸਿੰਘ,ਬਲਵਾਨ ਸਿੰਘ ਜਲਵੇੜਾ,ਰਾਮ ਸਿੰਘ ਗੁਰਨੇ ਖੁਰਦ, ਮਹਿੰਦਰ ਸਿੰਘ,ਸਿਤਾਰ ਅਲੀ ਖਾਂ ਆਦਿਕ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।
Sunday, October 6, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਵਿਖੇ 10 ਰੋਜਾ ਖੇਡ ਕੈਂਪ ਸ਼ੁਰੂ
ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਵਿਖੇ 10 ਰੋਜਾ ਖੇਡ ਕੈਂਪ ਸ਼ੁਰੂ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਕਲੱਸਟਰ ਗੁੜੱਦੀ ਨਾਲ ਸਬੰਧਿਤ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਪੱਧਰੀ ਖੇਡਾਂ ਹੋਈਆਂ ਸੰਪੰਨ
ਕਲੱਸਟਰ ਗੁੜੱਦੀ ਨਾਲ ਸਬੰਧਿਤ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਪੱਧਰੀ ਖੇਡਾਂ ਹੋਈਆਂ ਸੰਪੰਨ
Saturday, October 5, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਨਸ਼ੇ ਸ਼ਰੀਰਕ,ਮਾਨਸਿਕ ਅਤੇ ਆਰਥਿਕ ਨੁਕਸਾਨ ਕਰਦੇ ਹਨ : ਰਾਜਵਿੰਦਰ ਕੌਰ
ਨਸ਼ੇ ਸ਼ਰੀਰਕ,ਮਾਨਸਿਕ ਅਤੇ ਆਰਥਿਕ ਨੁਕਸਾਨ ਕਰਦੇ ਹਨ : ਰਾਜਵਿੰਦਰ ਕੌਰ
ਨਸ਼ਿਆਂ ਤੋਂ ਗ੍ਰਸਤ ਵਿਅਕਤੀਆਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਯਤਨ ਕਰਨਾ ਚਾਹੀਦਾ ਹੈ : ਐਡਵੋਕੇਟ ਬਲਵੀਰ ਕੌਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਦੇ ਅੰਗਰੇਜ਼ੀ ਵਿਭਾਗ ਵੱਲੋਂ 'ਡਰੱਗ ਅਬਿਊਜ ਡੈਮਜ ਟੂ ਮੈਨ ਕਾਇੰਡ' ਵਿਸ਼ੇ 'ਤੇ ਲੈਕਚਰ ਅਤੇ 'ਇੱਕ ਰੁੱਖ ਮੇਰੀ ਮਾਂ ਦੇ ਨਾਮ' ਅਧੀਨ ਰੁੱਖ ਲਗਾਉਣ ਦੀ ਮੁਹਿੰਮ ਕਰਵਾਈ ਗਈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਿਵਲ ਜੱਜ ਐਸਡੀ ਸੀ.ਜੀ.ਐਮ. ਸੇਕਰੇਟਰੀ ਡਿਸਟਰਿਕਟ ਲੀਗਲ ਸਰਵਿਸਿਜ ਅਥਾਰਿਟੀ ਮਾਨਸਾ ਰਾਜਵਿੰਦਰ ਕੌਰ, ਅਮਿਤ ਵਰਮਾ ਸੀਨੀਅਰ ਅਸਿਸਟੈਂਟ, ਗੌਰਵ ਕੁਮਾਰ ਡਾਟਾ ਐਂਟਰੀ ਓਪਰੇਟਰ, ਐਡਵੋਕੇਟ ਬਲਵੀਰ ਕੌਰ ਨੇ ਸ਼ਿਰਕਤ ਕੀਤੀ। ਸਵਾਗਤ ਕਰਦਿਆਂ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਇਹ ਸੰਸਥਾ ਨਸ਼ਾ ਮੁਕਤ ਸੰਸਥਾ ਹੈ। ਉਹ ਲਗਾਤਾਰ ਨਸ਼ਾ ਮੁਕਤ ਮੁਹਿੰਮ ਤਹਿਤ ਇਲਾਕੇ ਵਿੱਚ ਜਾਗਰੂਕਤਾ ਲਿਆਉਣ ਲਈ ਸੈਮੀਨਾਰ ਅਤੇ ਰੈਲੀਆਂ ਕਰਵਾਉਂਦੇ ਰਹਿੰਦੇ ਹਨ ਹਾਂ। ਮੁੱਖ ਮਹਿਮਾਨ ਰਾਜਵਿੰਦਰ ਕੌਰ ਇਸ ਵਿਸ਼ੇ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਨਸ਼ਾ ਬਿਮਾਰੀ ਦਾ ਰੂਪ ਧਾਰਨ ਕਰ ਚੁੱਕਿਆ ਹੈ।ਇਹ ਸਰੀਰਕ ਦੇ ਨਾਲ ਨਾਲ ਇੱਕ ਮਾਨਸਿਕ ਬਿਮਾਰੀ ਹੈ, ਇਸ ਆਦਤ ਦੌਰਾਨ ਵਿਅਕਤੀ ਨੂੰ ਮਾਨਸਿਕ, ਆਰਥਿਕ ਅਤੇ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਵੱਖ ਵੱਖ ਥਾਵਾਂ 'ਤੇ ਨਸ਼ਾ ਮੁਕਤੀ ਕੇਂਦਰ ਖੋਲ੍ਹੇ ਹਨ ਜਿੱਥੇ ਕਿ ਨਸ਼ੇ ਤੋਂ ਗ੍ਰਸਤ ਵਿਅਕਤੀ ਆਪਣਾ ਮੁਫਤ ਇਲਾਜ ਕਰਵਾ ਸਕਦੇ ਹਨ ਅਤੇ ਉਨਾਂ ਦੀ ਜਾਣਕਾਰੀ ਵੀ ਗੁਪਤ ਰੱਖੀ ਜਾਂਦੀ ਹੈ। ਉਹਨਾਂ ਨੇ ਦੱਸਿਆ ਕਿ ਸਰਕਾਰੀ ਕੇਂਦਰਾਂ ਦੇ ਨਾਲ ਨਾਲ ਬਹੁਤ ਸਾਰੇ ਨਿੱਜੀ ਅਦਾਰੇ ਵੀ ਨਸ਼ਾ ਮੁਕਤ ਹੋਣ ਵਾਲੇ ਵਿਅਕਤੀਆਂ ਦੀ ਸਹਾਇਤਾ ਕਰਦੇ ਹਨ। ਆਪਣੇ ਭਾਸ਼ਣ ਦੌਰਾਨ ਐਡਵੋਕੇਟ ਬਲਵੀਰ ਕੌਰ ਨੇ ਦੱਸਿਆ ਕਿ 15100 ਤੇ ਫੋਨ ਕਰਕੇ ਕਿਸੇ ਵੀ ਮਸਲੇ ਸਬੰਧੀ ਜਾਣਕਾਰੀ ਦੇ ਕੇ ਹਰ ਇੱਕ ਵਿਅਕਤੀ ਮੁਫਤ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਵਰਗੀ ਨਾ ਮੁਰਾਦ ਬਿਮਾਰੀ ਤੋਂ ਬਚਣ ਲਈ ਵਿਦਿਆਰਥੀਆ ਨੂੰ ਬਚਣਾ ਚਾਹੀਦਾ ਹੈ ਅਤੇ ਇਸ ਤੋਂ ਗ੍ਰਸਤ ਵਿਅਕਤੀਆਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਯਤਨ ਕਰਨਾ ਚਾਹੀਦਾ ਹੈ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਰੁਪਿੰਦਰਜੀਤ ਕੌਰ, ਡਾ. ਗੁਰਜਸਜੀਤ ਕੌਰ,ਪ੍ਰੋਫੈਸਰ ਕਵਲਜੀਤ ਕੌਰ ਅਤੇ ਪ੍ਰੋਫੈਸਰ ਸੋਨੀਆ ਹਾਜ਼ਰ ਸਨ।
Thursday, October 3, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪੰਜਾਬ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਦੇ ਬੱਚੇ ਛਾਏ
ਪੰਜਾਬ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਦੇ ਬੱਚੇ ਛਾਏ
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...





.jpg)
