ਨਿੱਜੀ ਸਕੂਲਾਂ ਦੇ ਵਿਦਿਆਰਥੀਆਂ 'ਚ ਕੁਸ਼ਲਤਾਵਾਂ ਦੇ ਵਿਕਾਸ ਲਈ ਸੈਮੀਨਾਰ ਕਰਵਾਇਆ
Tuesday, October 15, 2024
ਗੁਰਵਿੰਦਰ ਸਿੰਘ ਚਹਿਲ ਹੀਰੋਂ ਖ਼ੁਰਦ : ਨਿੱਜੀ ਸਕੂਲਾਂ ਦੇ ਵਿਦਿਆਰਥੀਆਂ 'ਚ ਕੁਸ਼ਲਤਾਵਾਂ ਦੇ ਵਿਕਾਸ ਲਈ ਸੈਮੀਨਾਰ ਕਰਵਾਇਆ
Monday, October 14, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਗ੍ਰਾਮ ਪੰਚਾਇਤ ਚੋਣਾਂ ਲਈ ਪੋਲਿੰਗ ਪਾਰਟੀਆਂ ਪਿੰਡਾਂ ਲਈ ਰਵਾਨਾ
ਗ੍ਰਾਮ ਪੰਚਾਇਤ ਚੋਣਾਂ ਲਈ ਪੋਲਿੰਗ ਪਾਰਟੀਆਂ ਪਿੰਡਾਂ ਲਈ ਰਵਾਨਾ
ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਤੋਂ ਕਰਨ : ਜ਼ਿਲ੍ਹਾ ਚੋਣ ਅਫ਼ਸਰ
ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਮਾਨਸਾ ਜ਼ਿਲ੍ਹੇ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਪੋਲਿੰਗ ਪਾਰਟੀਆਂ ਨੂੰ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੱਖ-ਵੱਖ ਸਥਾਨਾਂ ਤੋਂ ਚੋਣ ਸਮੱਗਰੀ ਦੇ ਕੇ ਸਬੰਧਤ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 245 ਗ੍ਰਾਮ ਪੰਚਾਇਤਾਂ ਹਨ ਜਿੰਨ੍ਹਾਂ ਵਿੱਚੋਂ 21 ਗ੍ਰਾਮ ਪੰਚਾਇਤਾਂ ’ਤੇ ਸਰਬਸੰਮਤੀ ਹੋ ਗਈ ਹੈ ਅਤੇ ਬਾਕੀ 224 ਗ੍ਰਾਮ ਪੰਚਾਇਤਾਂ ’ਤੇ ਚੋਣ ਹੋਵੇਗੀ।ਇਨ੍ਹਾਂ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ 4 ਹਜ਼ਾਰ ਦੇ ਕਰੀਬ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ,ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵੋਟਾਂ ਲਈ ਮਾਨਸਾ ਜ਼ਿਲ੍ਹੇ ਦੇ 5 ਬਲਾਕਾਂ ਵਿੱਚ ਕਰੀਬ 547 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸ ਤੋਂ ਬਾਅਦ ਬੂਥਾਂ ’ਤੇ ਹੀ ਵੋਟਾਂ ਦੀ ਗਿਣਤੀ ਹੋਵੇਗੀ।ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਪੀਪੀਐਸ ਚੀਮਾ ਦੇ ਖ਼ਿਡਾਰੀਆਂ ਨੇ ਸੂਬਾ ਪੱਧਰੀ ਕ੍ਰਿਕਟ ਖੇਡਾਂ 'ਚ ਜਿੱਤੇ ਤਗਮੇ
ਪੀਪੀਐਸ ਚੀਮਾ ਦੇ ਖ਼ਿਡਾਰੀਆਂ ਨੇ ਸੂਬਾ ਪੱਧਰੀ ਕ੍ਰਿਕਟ ਖੇਡਾਂ 'ਚ ਜਿੱਤੇ ਤਗਮੇ
ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਪਟਿਆਲਾ ਵਿਖੇ ਹੋਈਆਂ 68ਵੀਆਂ ਪੰਜਾਬ ਸਕੂਲ ਖੇਡਾਂ (ਕ੍ਰਿਕੇਟ ਅੰਡਰ 14 ਸਾਲ ਮੁੰਡੇ) ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਦੇ ਖ਼ਿਡਾਰੀ ਰਣਜੋਤ ਸਿੰਘ,ਹਰਰਹਿਮਤ ਸਿੰਘ ਅਤੇ ਅਭਿਸ਼ੇਕ ਕੁਮਾਰ ਨੇ ਜ਼ਿਲ੍ਹਾ ਸੰਗਰੂਰ ਵੱਲੋਂ ਖੇਡਦਿਆਂ ਸੈਮੀ ਫਾਈਨਲ ਦੇ ਫਸਵੇਂ ਮੁਕਾਬਲੇ ਵਿੱਚ ਮਲੇਰਕੋਟਲਾ ਨੂੰ 9 ਵਿਕਟਾਂ ਨਾਲ ਹਰਾ ਕੇ ਪੰਜਾਬ ਪੱਧਰੀ ਖੇਡਾਂ 'ਚ ਤੀਜਾ ਸਥਾਨ ਪ੍ਰਾਪਤ ਕਾਂਸੇ ਦਾ ਤਗਮਾ ਜਿੱਤਿਆ।ਇਸ ਮੌਕੇ ਖਿਡਾਰੀਆਂ ਦਾ ਸਕੂਲ ਪੁੱਜਣ 'ਤੇ ਸੰਸਥਾ ਦੇ ਐਮ.ਡੀ. ਜਸਵੀਰ ਸਿੰਘ ਚੀਮਾ ਅਤੇ ਕਿਰਨਪਾਲ ਕੌਰ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਇਸ ਮੌਕੇ ਜਸਵੀਰ ਸਿੰਘ ਚੀਮਾ ਨੇ ਕਿਹਾ ਕਿ ਉਹਨਾਂ ਦੇ ਬਹੁਤ ਸਾਰੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਨੈਸ਼ਨਲ ਅਤੇ ਸੂਬਾਈ ਪੱਧਰ 'ਤੇ ਮੱਲ੍ਹਾਂ ਮਾਰ ਚੁੱਕੇ ਹਨ ਅਤੇ ਆਏ ਦਿਨ ਕਿਸੇ ਨਾ ਕਿਸੇ ਖੇਡ ਵਿੱਚੋਂ ਸੂਬਾ ਪੱਧਰ 'ਤੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਅਤੇ ਸਟਾਫ ਦਾ ਨਾਂ ਰੋਸ਼ਨ ਕਰ ਰਹੇ ਹਨ।ਉਹਨਾਂ ਜਿੱਤ ਕੇ ਆਏ ਖਿਡਾਰੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਹਨਾਂ ਨੂੰ ਹੋਰ ਮਿਹਨਤ ਨਾਲ ਖੇਡਣ ਦੀ ਪ੍ਰੇਰਨਾ ਵੀ ਦਿੱਤੀ।ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਕੋਚ ਮੰਗਤ ਰਾਏ, ਡੀ.ਪੀ.ਈ. ਗੋਬਿੰਦ ਸ਼ਰਮਾ, ਗਗਨਦੀਪ ਸਿੰਘ ਗਿੱਲ, ਸੰਦੀਪ ਕੁਮਾਰ ਅਤੇ ਗਗਨਦੀਪ ਸਿੰਘ ਹਾਜ਼ਰ ਸਨ।
ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ : ਸੂਬੇ ਦੇ ਸਰਕਾਰੀ ਸਕੂਲਾਂ 'ਚ ਹੁਣ 22 ਅਕਤੂਬਰ ਨੂੰ ਹੋਵੇਗੀ ਮਾਪੇ-ਅਧਿਆਪਕ ਮਿਲਣੀ
ਸੂਬੇ ਦੇ ਸਰਕਾਰੀ ਸਕੂਲਾਂ 'ਚ ਹੁਣ 22 ਅਕਤੂਬਰ ਨੂੰ ਹੋਵੇਗੀ ਮਾਪੇ-ਅਧਿਆਪਕ ਮਿਲਣੀ
ਸਿੱਖਿਆ ਵਿਭਾਗ ਵੱਲੋਂ ਪੱਤਰ ਹੋਇਆ ਜਾਰੀ, ਪਹਿਲਾਂ ਇਹ ਮਿਲਣੀ 18 ਅਕਤੂਬਰ ਨੂੰ ਹੋਣੀ ਸੀਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ : ਰਾਜ ਵਿਦਿਅਕ ਤੇ ਖੋਜ ਸਿਖਲਾਈ ਸੰਸਥਾ ਪੰਜਾਬ (ਐਸਸੀਈਆਰਟੀ) ਦੇ ਡਾਇਰੈਕਟਰ ਅਮਨਿੰਦਰ ਕੌਰ ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ ਅਤੇ ਸੈਕੰਡਰੀ), ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਸਮੂਹ ਸਕੂਲ ਮੁਖੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਨੂੰ ਜਾਰੀ ਪੱਤਰ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 18 ਅਕਤੂਬਰ ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਦੀ ਤਰੀਕ ਵਿੱਚ ਬਦਲਾਅ ਕੀਤਾ ਗਿਆ ਹੈ। ਪੱਤਰ ਅਨੁਸਾਰ ਇਹ ਮਾਪੇ ਅਧਿਆਪਕ ਮਿਲਣੀ ਹੁਣ 22 ਅਕਤੂਬਰ ਦਿਨ ਮੰਗਲਵਾਰ ਨੂੰ ਹੋਵੇਗੀ।ਇੱਥੇ ਦੱਸਣਾ ਬਣਦਾ ਹੈ ਕਿ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ 18 ਅਕਤੂਬਰ ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਸਬੰਧੀ ਵਿਭਾਗ ਨੂੰ ਅਪੀਲ ਕੀਤੀ ਸੀ ਕਿ ਇਸ ਦੀ ਤਰੀਕ ਵਿੱਚ ਬਦਲਾਅ ਕੀਤਾ ਜਾਵੇ ਕਿਉਂਕਿ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ,ਜਿਸ ਕਰਕੇ ਪੰਚਾਇਤੀ ਚੋਣਾਂ ਵਾਲੇ ਮੁਲਾਜ਼ਮ 16 ਤਰੀਕ ਨੂੰ ਰੈਸਟ 'ਤੇ ਹੋਣਗੇ ਅਤੇ 17 ਅਕਤੂਬਰ ਨੂੰ ਸਰਕਾਰੀ ਛੁੱਟੀ ਹੈ। ਅਧਿਆਪਕਾਂ ਨੂੰ ਇਸ ਮਾਪੇ ਅਧਿਆਪਕ ਮਿਲਣੀ ਦੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਵਿੱਚ ਕਾਫੀ ਮੁਸ਼ਕਿਲਾਂ ਆਉਣੀਆਂ ਸਨ।ਇਸੇ ਪੱਖ ਨੂੰ ਮੁੱਖ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਮਾਪੇ ਅਧਿਆਪਕ ਮਿਲਣੀ 18 ਅਕਤੂਬਰ ਦੀ ਥਾਂ ਹੁਣ 22 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ।
Sunday, October 13, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗੈਸਟ ਫੈਕਲਟੀ ਸੰਯੁਕਤ ਫਰੰਟ ਸਰਕਾਰੀ ਕਾਲਜ ਪੰਜਾਬ ਦੀ ਹੰਗਾਮੀ ਮੀਟਿੰਗ ਹੋਈ
ਗੈਸਟ ਫੈਕਲਟੀ ਸੰਯੁਕਤ ਫਰੰਟ ਸਰਕਾਰੀ ਕਾਲਜ ਪੰਜਾਬ ਦੀ ਹੰਗਾਮੀ ਮੀਟਿੰਗ ਹੋਈ
ਸਰਕਾਰ ਨੇ ਸਾਡੀਆਂ ਨੌਕਰੀਆਂ ਸੁਰੱਖਿਅਤ ਨਾ ਕੀਤੀਆਂ ਤਾਂ ਵਿਢਿਆ ਜਾਵੇਗਾ ਤਿੱਖਾ ਸੰਘਰਸ਼ : ਫਰੰਟ ਆਗੂ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਸੇਵਾਵਾਂ ਨਿਭਾ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਹੰਗਾਮੀ ਮੀਟਿੰਗ ਲੁਧਿਆਣਾ ਵਿਖੇ ਗੈਸਟ ਫੈਕਲਟੀ ਸੰਯੁਕਤ ਫਰੰਟ ਪੰਜਾਬ ਦੇ ਝੰਡੇ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਭਰ ਦੇ ਸਾਰੇ ਸਰਕਾਰੀ ਕਾਲਜਾਂ ਦੇ ਕਾਲਜ ਇੰਚਾਰਜ ਗੈਸਟ ਫ਼ੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸ਼ਮੂਲੀਅਤ ਕੀਤੀ । ਮੀਟਿੰਗ ਦੌਰਾਨ ਭਵਿੱਖ ਵਿੱਚ ਆਰੰਭ ਕੀਤੇ ਜਾਣ ਵਾਲੇ ਤਿੱਖੇ ਸੰਘਰਸ਼ ਸਬੰਧੀ ਵਿਚਾਰ ਵਟਾਂਦਰਾ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਗਈ। ਫਰੰਟ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀ ਮਾਨਯੋਗ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਹੋਈ ਸੀ। ਜਿਸਦਾ ਅਜੇ ਤੱਕ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜੇ ਸਾਡੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਕਰਦਿਆਂ ਸਾਡੀਆਂ ਨੌਕਰੀਆਂ ਸੁਰੱਖਿਤ ਕਰਦੇ ਹੋਏ ਨਿਯਮਿਤ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਵਿਦਿਆਰਥੀ ਕਿਸਾਨ ,ਮਜ਼ਦੂਰ ਯੂਨੀਅਨ , ਅਧਿਆਪਕ ਜਥੇਬੰਦੀਆਂ ਤੇ ਹਮ ਖਿਆਲੀ ਸਭਾਵਾਂ ਤੇ ਪਾਰਟੀਆਂ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਲਾਮਬੰਦ ਕਰਕੇ ਪੰਜਾਬ ਸਰਕਾਰ ਵਿਰੁੱਧ ਵੱਡਾ ਸੰਘਰਸ਼ ਅਰੰਭਿਆ ਜਾਵੇਗਾ । ਇਸ ਫ਼ੈਸਲੇ ਉੱਤੇ ਸੂਬਾ ਭਰ ਦੇ ਸਮੂਹ ਸਰਕਾਰੀ ਕਾਲਜਾਂ ਦੇ ਇੰਚਾਰਜ ਸਹਿਬਾਨ ਨੇ ਮੋਹਰ ਲਗਾ ਕੇ ਅਗਲੇਰੇ ਸੰਘਰਸ਼ ਦੀ ਰਣਨੀਤੀ ਉਲੀਕੀ। ਉਨਾਂ ਕਿਹਾ ਕਿ ਅਸੀਂ ਲੰਮੇ ਸਮੇਂ ਤੋਂ ਸਰਕਾਰੀ ਕਾਲਜਾਂ ਨੂੰ ਬਚਾਇਆ ਹੈ ਅਤੇ ਬਾਖੂਬੀ ਚਲਾਇਆ ਵੀ ਹੈ ।ਸਰਕਾਰ ਸਾਡੀਆਂ ਇਹਨਾਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਾਡੀ ਨੌਕਰੀਆਂ ਸੁਰੱਖਿਤ ਕਰਨ ਸਬੰਧੀ ਤੁਰੰਤ ਕੋਈ ਪਾਲਿਸੀ ਲੈ ਕੇ ਆਵੇ ਜਿਸ ਤਹਿਤ ਗੈਸਟ ਫ਼ੈਕਲਟੀ ਦੀਆਂ ਸੇਵਾਵਾਂ ਨਿਯਮਿਤ ਕੀਤੀਆ ਜਾਣ । ਇਸ ਮੌਕੇ ਫਰੰਟ ਆਗੂ ਪ੍ਰੋ. ਗੁਰਸੇਵ, ਪ੍ਰੋ. ਪਰਮਜੀਤ ਸਿੰਘ, ਪ੍ਰੋ. ਗੁਰਜੀਤ ਸਿੰਘ, ਪ੍ਰੋ. ਹੁਕਮ ਚੰਦ, ਪ੍ਰੋ. ਅਰਮਿੰਦਰ ਸਿੰਘ, ਪ੍ਰੋ. ਮੁਹੰਮਦ ਤਨਵੀਰ, ਪ੍ਰੋ. ਪਵਿੱਤਰ ਸਿੰਘ, ਪ੍ਰੋ. ਪੁਸ਼ਪਿੰਦਰ ਸਿੰਘ, ਪ੍ਰੋ. ਪਰਦੀਪ ਸਿੰਘ ਤੋਂ ਇਲਾਵਾ ਸਮੂਹ ਕਾਲਜ ਇੰਚਾਰਜ ਮੌਜੂਦ ਰਹੇ।
Saturday, October 12, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਹੀਰੋਂ ਖੁਰਦ ਤੋਂ ਸਰਪੰਚੀ ਦੇ ਉਮੀਦਵਾਰ ਬੱਬੀ ਤੇ ਸਮਰਥਕਾਂ ਨੇ ਵੱਡੇ ਇਕੱਠ ਨਾਲ ਘਰ-ਘਰ ਜਾ ਕੇ ਮੰਗੀਆਂ ਵੋਟਾਂ
ਹੀਰੋਂ ਖੁਰਦ ਤੋਂ ਸਰਪੰਚੀ ਦੇ ਉਮੀਦਵਾਰ ਬੱਬੀ ਤੇ ਸਮਰਥਕਾਂ ਨੇ ਵੱਡੇ ਇਕੱਠ ਨਾਲ ਘਰ-ਘਰ ਜਾ ਕੇ ਮੰਗੀਆਂ ਵੋਟਾਂ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜਿਉਂ-ਜਿਉਂ ਵੋਟਾਂ ਦਾ ਦਿਨ ਨੇੜੇ ਆ ਰਿਹਾ ਹੈ ਤਿਉਂ-ਤਿਉਂ ਸਰਪੰਚੀ ਅਤੇ ਪੰਚੀ ਦੇ ਉਮੀਦਵਾਰਾਂ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਭਖਾਇਆ ਜਾ ਰਿਹਾ ਹੈ।ਇਸੇ ਲੜੀ ਤਹਿਤ ਪਿੰਡ ਹੀਰੋਂ ਖੁਰਦ ਵਿਖੇ ਸਰਪੰਚੀ ਲਈ ਚੋਣ ਲੜ ਰਹੇ ਉਮੀਦਵਾਰ ਭੁਪਿੰਦਰ ਸਿੰਘ ਬੱਬੀ ਅਤੇ ਉਹਨਾਂ ਦੇ ਸਮਰਥਕਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਪੂਰੇ ਪਿੰਡ ਵਿੱਚ ਘਰ-ਘਰ ਜਾ ਕੇ ਬੱਬੀ ਲਈ ਸਰਪੰਚੀ ਦੀਆਂ ਵੋਟਾਂ ਮੰਗੀਆਂ।ਇਸ ਮੌਕੇ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਬੱਬੀ ਨੇ ਕਿਹਾ ਕਿ ਉਹਨਾਂ ਦੇ ਪਰਿਵਾਰ ਦਾ ਪੰਚਾਇਤ ਵਿੱਚ ਕਾਫੀ ਸਾਲਾਂ ਦਾ ਤਜ਼ਰਬਾ ਹੈ ਜਿਸ ਕਰਕੇ ਉਹ ਜਾਣਦੇ ਹਨ ਕਿ ਪਿੰਡ ਦੀਆਂ ਕੀ ਸਮੱਸਿਆਵਾਂ ਹਨ ਜਿਹਨਾਂ ਨੂੰ ਹੱਲ ਕਰਨ ਲਈ ਉਹ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਰਾਏ ਨਾਲ ਰਹਿੰਦੇ ਕਾਰਜਾਂ ਨੂੰ ਨੇਪਰੇ ਚੜਾਉਣਗੇ। ਉਹਨਾਂ ਕਿਹਾ ਕਿ ਸਿਹਤ ਸਹੂਲਤਾਂ ਅਤੇ ਸਿੱਖਿਆ ਨਾਲ ਸੰਬੰਧਿਤ ਮਸਲਿਆਂ ਨੂੰ ਹੱਲ ਕਰਨ ਲਈ ਉਨਾਂ ਵੱਲੋਂ ਪਹਿਲ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਸਕੂਲ ਵਿੱਚ ਪੜ੍ਹਾਈ ਦਾ ਮਾਹੌਲ ਨਹੀਂ ਬਣ ਰਿਹਾ ਜਿਸ ਨੂੰ ਉਹ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੀ ਕੋਸ਼ਿਸ਼ ਕਰਨਗੇ।ਪਿੰਡ ਵਿੱਚ ਸਿਹਤ ਸਹੂਲਤਾਂ ਲਈ ਵਿਸ਼ੇਸ਼ ਡਿਸਪੈਂਸਰੀ ਦਾ ਪ੍ਰਬੰਧ ਕੀਤਾ ਜਾਵੇਗਾ। ਬੱਬੀ ਨੇ ਕਿਹਾ ਕਿ ਪਿੰਡ ਵਿੱਚ ਕਿਸੇ ਵੀ ਵਰਗ ਨੂੰ ਆਉਣ ਵਾਲੀ ਸਮੱਸਿਆ ਦੇ ਹੱਲ ਲਈ ਉਹ ਹਮੇਸ਼ਾ ਤਤਪਰ ਰਹਿਣਗੇ।ਇਸ ਮੌਕੇ ਉਹਨਾਂ ਨਾਲ ਵੱਡੀ ਗਿਣਤੀ ਵਿੱਚ ਉਹਨਾਂ ਦੇ ਸਮਰਥਕ ਵੀ ਮੌਜੂਦ ਸਨ।
Thursday, October 10, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮਾਰਸ ਤਹਿਤ ਤਿੰਨ ਦਿਨਾਂ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ 22 ਅਕਤੂਬਰ ਤੋਂ
ਮਾਰਸ ਤਹਿਤ ਤਿੰਨ ਦਿਨਾਂ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ 22 ਅਕਤੂਬਰ ਤੋਂ
ਜ਼ਿਲ੍ਹਾ ਵਾਸੀ ਸਾਇੰਸ ਪ੍ਰਦਰਸ਼ਨੀ ਵਿੱਚ ਆਪਣੀ ਸ਼ਮੂਲੀਅਤ ਜਰੂਰ ਕਰਨ : ਡਿਪਟੀ ਕਮਿਸ਼ਨਰ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸਪੇਚਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ (ਸੈਕੰਡਰੀ ਸਿੱਖਿਆ) ਭੁਪਿੰਦਰ ਕੌਰ ਦੀ ਅਗਵਾਈ ਅਧੀਨ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ:ਸਿੱ:) ਮਾਨਸਾ ਕਮ ਜਿਲ੍ਹਾ ਨੋਡਲ ਅਫਸਰ (ਮਾਰਸ) ਡਾ. ਪਰਮਜੀਤ ਸਿੰਘ ਦੀ ਦੇਖਰੇਖ ਹੇਠ 22, 23 ਅਤੇ 24 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਸੈਂਟ ਜੇਵੀਅਰ ਸਕੂਲ ਮਾਨਸਾ ਵਿਖੇ ਕਾਰਵਾਈ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫਸਰ (ਸੈ: ਸਿੱ:) ਮਾਨਸਾ ਭੁਪਿੰਦਰ ਕੌਰ ਨੇ ਦੱਸਿਆ ਕਿ ਇਸ ਸਾਇੰਸ ਪ੍ਰਦਰਸ਼ਨੀ ਵਿੱਚ ਦੋ ਵਰਗਾਂ ਜਮਾਤ ਅੱਠਵੀਂ ਤੋਂ ਦਸਵੀਂ ਅਤੇ ਗਿਆਰਵੀਂ ਤੋਂ ਬਾਰਵੀਂ ਦੇ ਵਿਦਿਆਰਥੀਆਂ ਵੱਲੋਂ ਸਪੇਸ ਐੰਡ ਐਸਟਰੋਨੋਮੀ,ਹੈਲਥ,ਫਨ-ਸਾਇੰਸ,ਫਿਊਚਰ ਇਨੋਵੇਸ਼ਨ ਅਤੇ ਸਸਟੇਇਨਬਲ ਐਨਰਜੀ ਵਿਸ਼ੇ ਅਧੀਨ ਸਾਇੰਸ ਨਾਲ ਸੰਬੰਧਤ ਵੱਖ-ਵੱਖ ਮਾਡਲ ਪ੍ਰਦਰਸ਼ਿਤ ਕੀਤੇ ਜਾਣਗੇ ਅਤੇ ਕੁਇਜ਼ ਮੁਕਾਬਲਾ ਤੇ ਵਾਦ-ਵਿਵਾਦ ਮੁਕਾਬਲਾ ਵੀ ਕਰਵਾਇਆ ਜਾਵੇਗਾ। ਡਿਪਟੀ ਡਾਇਰੈਕਟਰ ਅਤੇ ਪ੍ਰਿੰਸੀਪਲ ਡਾਇਟ ਅਹਿਮਦਪੁਰ ਡਾ. ਬੂਟਾ ਸਿੰਘ ਸੇਖੋ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਜਿਲ੍ਹਾ ਮਾਨਸਾ ਦੇ ਪੰਜ ਬਲਾਕਾਂ ਮਾਨਸਾ, ਬੁਢਲਾਡਾ, ਸਰਦੂਲਗੜ੍ਹ,ਝੁਨੀਰ ਅਤੇ ਬਰੇਟਾ ਵਿੱਚੋਂ ਚੁਣੀਆਂ ਗਈਆਂ 75 ਟੀਮਾਂ ਭਾਗ ਲੈਣਗੀਆਂ।ਇਸ ਪ੍ਰਦਰਸ਼ਨੀ ਦੌਰਾਨ ਅਧਿਆਪਕ ਫੈਸਟ ਅਤੇ ਮੈਜਿਕ ਸ਼ੋਅ ਵੀ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਵਿੱਚ ਵਿਗਿਆਨਿਕ ਦ੍ਰਿਸ਼ਟੀਕੋਣ ਪੈਦਾ ਕੀਤਾ ਜਾ ਸਕੇ ਅਤੇ ਉਹ ਨਵੀਆਂ ਖੋਜਾਂ ਲਈ ਯਤਨਸ਼ੀਲ ਹੋਣ।ਉਨ੍ਹਾਂ ਕਿਹਾ ਕਿ ਇਹਨਾਂ ਮੇਲਿਆਂ ਨਾਲ ਵਿਦਿਆਰਥੀਆਂ ਵਿਚਲੀ ਛੁਪੀ ਹੋਈ ਕਲਾ ਉਜਾਗਰ ਹੁੰਦੀ ਹੈ ਅਤੇ ਉਹਨਾਂ ਨੂੰ ਨਵਾਂ ਕੁੱਝ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਕਮ ਇਸ ਪ੍ਰਦਰਸ਼ਨੀ ਦੇ ਜਿਲ੍ਹਾ ਨੋਡਲ ਅਫਸਰ ਡਾ. ਪਰਮਜੀਤ ਸਿੰਘ ਭੋਗਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਐ:ਸਿੱ:) ਮਾਨਸਾ ਮਦਨ ਲਾਲ ਕਟਾਰੀਆ ਨੇ ਕਿਹਾ ਕਿ ਅਜਿਹੇ ਵਿਗਿਆਨ ਮੇਲਿਆਂ ਨਾਲ ਵਿਦਿਆਰਥੀਆਂ 'ਚ ਸਰਵ ਪੱਖੀ ਵਿਕਾਸ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਬੱਚਿਆਂ ਦੀ ਪ੍ਤਿਭਾ ਦਾ ਨਿਖਾਰ ਹੁੰਦਾ ਹੈ।ਡਿਪਟੀ ਕਮਿਸ਼ਨਰ ਮਾਨਸਾ,ਏ.ਡੀ.ਸੀ. ਮਾਨਸਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਮਾਨਸਾ ਵੱਲੋਂ ਇਸ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਦਾ ਲੋਗੋ ' ਮਾਰਸ ' ਵੀ ਜਾਰੀ ਕੀਤਾ ਗਿਆ ਸੀ।ਇਹ ਸਾਇੰਸ ਪ੍ਰਦਰਸ਼ਨੀ ਰੈੱਡ ਕਰਾਸ ਸੁਸਾਇਟੀ ਮਾਨਸਾ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਹੈ। ਪ੍ਰਿੰਸੀਪਲ ਸੈੰਟ ਜੇਵੀਅਰ ਸਕੂਲ ਮਾਨਸਾ ਵੱਲੋਂ ਸਾਇੰਸ ਪ੍ਰਦਰਸ਼ਨੀ ਦੀ ਸਫਲਤਾ ਲਈ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਦੇ ਕੋਆਰਡੀਨੇਟਰਜ਼ ਅਮਰਜੀਤ ਸਿੰਘ ਚਹਿਲ,ਜਸਕੀਰਤ ਸਿੰਘ,ਪਰਵਿੰਦਰ ਸਿੰਘ,ਨਵਨੀਤ ਬਾਂਸਲ,ਇੰਦਰਪਾਲ ਸਿੰਘ ਅਤੇ ਵਿਸ਼ਾਲ ਬਾਂਸਲ ਹਾਜ਼ਰ ਸਨ।ਸਾਇੰਸ ਪ੍ਦਰਸ਼ਨੀ ਦੇ ਬਿਹਤਰੀਨ ਪ੍ਰਬੰਧਨ ਲਈ ਵੱਖ-ਵੱਖ ਕੰਪੋਨੈਂਟ ਟੀਮਾਂ ਵੱਲੋਂ ਯੋਜਨਾਬੰਦੀ ਨਾਲ਼ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ।
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...






