ਐਮ.ਐਲ.ਜੀ. ਸਕੂਲ ਚੀਮਾ ਦਾ ਵਿਦਿਆਰਥੀ ਹੁਸਨਪ੍ਰੀਤ ਸਿੰਘ ਪੰਜਾਬ ਪੱਧਰੀ ਖੇਡਾਂ ਲਈ ਚੁਣਿਆ
Saturday, October 26, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਐਮ.ਐਲ.ਜੀ. ਸਕੂਲ ਚੀਮਾ ਦਾ ਵਿਦਿਆਰਥੀ ਹੁਸਨਪ੍ਰੀਤ ਸਿੰਘ ਪੰਜਾਬ ਪੱਧਰੀ ਖੇਡਾਂ ਲਈ ਚੁਣਿਆ
ਗੁਰਵਿੰਦਰ ਸਿੰਘ ਚਹਿਲ ਹੀਰੋਂ ਖੁਰਦ : ਰੌਇਲ ਕਾਲਜ ਬੋੜਾਵਾਲ ਦੇ ਵਲੰਟੀਅਰਾਂ ਨੇ ਗੁਜਰਾਤ ਵਿਖੇ ਸਭਿਆਚਾਰ ਐਕਸਚੇਂਜ ਪ੍ਰੋਗਰਾਮ ਕੈਂਪ ਲਗਾਇਆ
ਰੌਇਲ ਕਾਲਜ ਬੋੜਾਵਾਲ ਦੇ ਵਲੰਟੀਅਰਾਂ ਨੇ ਗੁਜਰਾਤ ਵਿਖੇ ਸਭਿਆਚਾਰ ਐਕਸਚੇਂਜ ਪ੍ਰੋਗਰਾਮ ਕੈਂਪ ਲਗਾਇਆ
ਗੁਰਵਿੰਦਰ ਸਿੰਘ ਚਹਿਲ ਹੀਰੋਂ ਖੁਰਦ : ਇਲਾਕੇ ਦੀ ਨਾਮਵਰ ਸੰਸਥਾ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਐਨ.ਐੱਸ.ਐਸ ਵਿਭਾਗ ਦੇ ਵਲੰਟੀਅਰ ਗੁਜਰਾਤ ਵਿਖੇ ਸਭਿਆਚਾਰ ਐਕਸਚੇਂਜ ਪ੍ਰੋਗਰਾਮ ਤਹਿਤ 7 ਰੋਜ਼ਾ ਕੈਂਪ ਲਗਾ ਕੇ ਕਾਲਜ ਪਹੁੰਚੇ।ਦੱਸਣਯੋਗ ਹੈ ਕਿ ਇਹ ਪ੍ਰੋਗਰਾਮ ਯੁਵਕ ਸੇਵਾਵਾਂ ਪੰਜਾਬ ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਲਗਾਇਆ ਗਿਆ।ਵਲੰਟੀਅਰਾਂ ਦਾ ਕਾਲਜ ਪਹੁੰਚਣ ਮੌਕੇ ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ,ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ,ਰੈਡ ਰਿਬਨ ਦੇ ਇੰਚਾਰਜ ਸਹਾਇਕ ਪ੍ਰੋਫ਼ੈਸਰ ਜਸਵਿੰਦਰ ਕੌਰ,ਪ੍ਰੋਗਰਾਮ ਅਫ਼ਸਰ ਡਾ.ਭੁਪਿੰਦਰ ਸਿੰਘ,ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਵਾਲੇ ਵਲੰਟੀਅਰ ਸਤਨਾਮ ਸਿੰਘ, ਰਣਜੋਧ ਸਿੰਘ ਅਤੇ ਅਵਤਾਰ ਸਿੰਘ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਯੂਥ ਐਕਸਚੇਂਜ ਪ੍ਰੋਗਰਾਮ ਤਹਿਤ ਪਾਰੁਲ ਯੂਨੀਵਰਸਿਟੀ ਵਡੋਦਰਾ ਗੁਜਰਾਤ ਵਿਖੇ 7 ਰੋਜਾ ਕੈਂਪ ਲਗਾਇਆ ਗਿਆ ।ਜਿਸ ਵਿਚ ਪੂਰੇ ਪੰਜਾਬ ਭਰ ਤੋਂ ਵੱਖ ਵੱਖ ਸੰਸਥਾਵਾਂ,ਯੂਥ ਕਲੱਬਾਂ ਅਤੇ ਵਿੱਦਿਅਕ ਅਦਾਰਿਆਂ ਦੇ ਨੌਜਵਾਨਾਂ ਨੇ ਭਾਗ ਲਿਆ।ਇਸ ਕੈਂਪ ਵਿਚ ਪੰਜਾਬ ਦੇ ਸਭਿਆਚਾਰ ਨੂੰ ਪ੍ਰਦਰਸ਼ਿਤ ਕਰਦੇ ਹੋਏ ਭਾਗੀਦਾਰਾਂ ਨੇ ਗਿੱਧਾ, ਭੰਗੜਾ,ਮਲਵਈ ਗਿੱਧਾ,ਲੋਕ ਨਾਚ,ਲੋਕ ਗੀਤ ਆਦਿ ਪੇਸ਼ ਕੀਤੇ । ਇਸ ਦੇ ਨਾਲ ਹੀ ਸੰਗੀਤ ਅਤੇ ਗਰਬਾ ਵਰਕਸ਼ਾਪ ਦਾ ਆਯੋਜਨ ਵੀ ਕੀਤਾ ਗਿਆ ।ਜਿਸ ਵਿੱਚ ਭਾਗੀਦਾਰਾਂ ਨੂੰ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਿਆ । ਇਸ ਕੈਂਪ ਦੌਰਾਨ ਵਿਦਿਆਰਥੀਆ ਨੂੰ ਗੁਜਰਾਤ ਦੇ ਵੱਖ-ਵੱਖ ਇਤਿਹਾਸਿਕ ਅਤੇ ਧਾਰਮਿਕ ਸਥਾਨਾਂ ਦਾ ਦੌਰਾ ਵੀ ਕਰਵਾਇਆ ਗਿਆ ਅਤੇ ਜਿਸ ਨਾਲ ਗੁਜਰਾਤ ਦੇ ਸਭਿਆਚਾਰ ਨੂੰ ਜਾਣਨ ਦਾ ਮੌਕਾ ਮਿਲਿਆ। ਇਸ ਮੌਕੇ ਗੁਰਪ੍ਰੀਤ ਸਿੰਘ ਜੀ. ਪੀ. ਸੰਗੀਤ ਵਿਭਾਗ ਡਾਇਟ ਫਤਿਹਗੜ੍ਹ ਸਾਹਿਬ ਅਤੇ ਅਭਿਸ਼ੇਕ ਸੰਗੀਤ ਵਿਭਾਗ ਪਾਰੁਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਸੰਗੀਤ ਵਰਕਸ਼ਾਪ ਵੀ ਲਗਾਈ ਗਈ ਅਤੇ ਜਿਸ ਵਿਚ ਸੰਗੀਤ ਦੀਆਂ ਵੱਖ-ਵੱਖ ਵੰਨਗੀਆਂ ਬਾਰੇ ਸਿੱਖਿਆ ਦਿੱਤੀ ਗਈ ਅਤੇ ਵਿਦਿਆਰਥੀਆਂ ਵੱਲੋਂ ਆਪਣੇ ਆਪਣੇ ਖਿੱਤੇ ਦੇ ਲੋਕ ਗੀਤਾਂ ਰਾਹੀਂ ਸਭਿਆਚਾਰ ਦਾ ਆਦਾਨ ਪ੍ਰਦਾਨ ਵੀ ਕੀਤਾ ਗਿਆ। ਯੂਨੀਵਰਸਿਟੀ ਦੇ ਡਾਂਸ ਵਿਭਾਗ ਵੱਲੋਂ ਆਯੋਜਿਤ ਗਰਬਾ ਵਰਕਸ਼ਾਪ ਵਿੱਚ ਗੁਜਰਾਤ ਦੇ ਲੋਕ ਨਾਚ ਗਰਬਾ ਸਿੱਖਣ ਦਾ ਮੌਕਾ ਮਿਲਿਆ।ਇਸ ਮੌਕੇ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ (ਯੁਵਕ ਸੇਵਾਵਾਂ ਵਿਭਾਗ ਪੰਜਾਬ),ਦਵਿੰਦਰ ਸਿੰਘ ਲੋਟੇ,ਕਰਨਵੀਰ ਸਿੰਘ ਅਤੇ ਇਸ ਪ੍ਰੋਗਰਾਮ ਨੂੰ ਸੁੱਚਜੇ ਢੰਗ ਨਾਲ ਸੰਚਾਲਨ ਕਰਨ ਅਤੇ ਸਫ਼ਲ ਬਣਾਉਣ ਲਈ ਸਮੂਹ ਪਾਰੁਲ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ,ਡਾਇਰੈਕਟਰ ਸ੍ਰੀ ਪਾਰੁਲ,ਨਿਤਿਨ ਮੈਂਗੀ,ਹੈੱਡ ਪ੍ਰਫੋਰਮਿੰਗ ਆਰਟਸ ਵਿਭਾਗ ਵੱਲੋਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਸਰਟੀਫ਼ਿਕੇਟ ਪ੍ਰਦਾਨ ਕਰਕੇ ਕੀਤਾ ਗਿਆ। ਇਸ ਮੌਕੇ ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਲੰਟੀਅਰਾਂ ਅਤੇ ਉਨ੍ਹਾਂ ਦੇ ਮਾਪਿਆਂ,ਕਾਲਜ ਦੇ ਐੱਨ.ਐਸ.ਐਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਹੋਰ ਪ੍ਰੋਗਰਾਮ ਉਲੀਕਣ ਲਈ ਪ੍ਰੇਰਿਆ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਵਿਗਿਆਨ ਮੇਲੇ 'ਚ ਬੁਰਜ ਹਰੀ ਸਕੂਲ ਨੇ ਵਾਦ-ਵਿਵਾਦ ਮੁਕਾਬਲੇ 'ਚ ਕੀਤਾ ਪਹਿਲਾ ਸਥਾਨ ਪ੍ਰਾਪਤ
ਵਿਗਿਆਨ ਮੇਲੇ 'ਚ ਬੁਰਜ ਹਰੀ ਸਕੂਲ ਨੇ ਵਾਦ-ਵਿਵਾਦ ਮੁਕਾਬਲੇ 'ਚ ਕੀਤਾ ਪਹਿਲਾ ਸਥਾਨ ਪ੍ਰਾਪਤ
Wednesday, October 23, 2024
ਗੁਰਵਿੰਦਰ ਸਿੰਘ ਚਹਿਲ,ਮਾਨਸਾ : ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ
ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ
Tuesday, October 22, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਵਿਦਿਆਰਥੀਆਂ ਨੂੰ ਵਿਗਿਆਨ ਦੇ ਨਵੀਨਤਮ ਵਿਕਾਸ ਦੀ ਜਾਣਕਾਰੀ ਦੇਣ ਵਿੱਚ ਲਾਭਦਾਇਕ ਹਨ ਸਾਇੰਸ ਮੇਲੇ-ਡਿਪਟੀ ਕਮਿਸ਼ਨਰ
ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਵਿਦਿਆਰਥੀ ਦੀ ਪ੍ਰਤਿਭਾ ਤਲਾਸ਼ਣ ਅਤੇ ਤਰਾਸ਼ਣ ਵਿੱਚ ਸਹਾਇਕ ਸਿੱਧ ਹੁੰਦੀਆਂ ਹਨ ਮਾਪੇ ਅਧਿਆਪਕ ਮਿਲਣੀਆਂ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਵਿਦਿਆਰਥੀ ਦੀ ਪ੍ਰਤਿਭਾ ਤਲਾਸ਼ਣ ਅਤੇ ਤਰਾਸ਼ਣ ਵਿੱਚ ਸਹਾਇਕ ਸਿੱਧ ਹੁੰਦੀਆਂ ਹਨ ਮਾਪੇ ਅਧਿਆਪਕ ਮਿਲਣੀਆਂ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪੜ੍ਹਾਈ ਦੇ ਪੱਧਰ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਦੀ ਪੜ੍ਹਾਈ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਆਈ.ਏ.ਐਸ. ਨੇ ਸਕੂਲ ਆਫ਼ ਐਮੀਨੈਂਸ ਮਾਨਸਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਦਾ ਦੌਰਾ ਕੀਤਾ।ਮਾਪਿਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਤਕਨੀਕਾਂ ਨਾਲ ਪੜ੍ਹਾਈ ਲਈ ਸਕੂਲਾਂ ਵਿੱਚ ਪ੍ਰਾਜੈਕਟਰ, ਐਲ.ਸੀ.ਡੀਜ਼ ਅਤੇ ਐਜੂਸੈੱਟ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਧੀਆ ਤਾਲੀਮ ਹਾਸਲ ਕਰ ਸਕਣ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਕਿਹਾ ਕਿ ਬੱਚਿਆਂ ਵਿੱਚ ਕੋਈ ਨਾ ਕੋਈ ਪ੍ਰਤਿਭਾ ਜ਼ਰੂਰ ਹੁੰਦੀ ਹੈ ਜਰੂਰਤ ਸਿਰਫ਼ ਉਸ ਪ੍ਰਤਿਭਾ ਨੂੰ ਤਲਾਸ਼ਣ ਅਤੇ ਤਰਾਸ਼ਣ ਦੀ ਹੈ ਅਤੇ ਇਹ ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨਾਲ ਹੀ ਸੰਭਵ ਹੋ ਸਕਦਾ ਹੈ।ਇਸ ਦੌਰਾਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਵਿਖੇ ਮਿਡ-ਡੇਅ-ਮੀਲ ਦੌਰਾਨ ਪਰੋਸੇ ਜਾਂਦੇ ਭੋਜਨ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਵਧੀਆ ਢੰਗ ਨਾਲ ਪੜ੍ਹਾਈ ਕਰਕੇ ਚੰਗੇ ਮੁਕਾਮ ਹਾਸਿਲ ਕਰਨ ਲਈ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਪ੍ਰਿੰਸੀਪਲ ਸਕੂਲ ਆਫ਼ ਐਮੀਨੈਂਸ ਮਾਨਸਾ ਡਾ. ਵਿਜੈ ਕੁਮਾਰ ਮਿੱਢਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿਖੇ ਵਿਦਿਆਰਥੀਆਂ ਨੂੰ ਨੀਟ, ਜੇ.ਈ.ਈ. ਐਡਵਾਂਸ, ਆਰਟੀਫੀਸ਼ੀਅਲ ਇੰਟੈਲੀਜੈਂਸ, ਕੰਬਾਈਨਡ ਯੂਨੀਵਰਸਿਟੀ ਐਂਟਰੈਂਸ ਟੈਸਟ ਅਤੇ ਕਾਮਨ ਲਾਅ ਐਡਮਿਸ਼ਨ ਟੈਸਟ ਦੀ ਵੀ ਤਿਆਰੀ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁਧਰਾਮ ਵੱਲੋਂ ਗਰਲਜ ਸਕੂਲ ਬੁਢਲਾਡਾ,ਐਸਡੀਐਮ ਸਰਦੂਲਗੜ੍ਹ ਨਿਤੀਸ਼ ਕੁਮਾਰ ਵੱਲੋਂ ਸਰਕਾਰੀ ਸਕੂਲ ਕੋਟ ਧਰਮੂ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ ਵੱਲੋਂ ਸਰਕਾਰੀ ਮਾਡਲ ਸਕੂਲ ਦਾਤੇਵਾਸ ਅਤੇ ਗਰਲਜ ਸਕੂਲ ਬੁਢਲਾਡਾ,ਡੀਈਓ ਸੈਕੰਡਰੀ ਸਿੱਖਿਆ ਭੁਪਿੰਦਰ ਕੌਰ ਵੱਲੋਂ ਮਾਨਸਾ ਖ਼ੁਰਦ,ਭੈਣੀ ਬਾਘਾ,ਖਿਆਲਾ ਕਲਾਂ,ਡਿਪਟੀ ਡੀਈਓ ਪਰਮਜੀਤ ਸਿੰਘ ਵੱਲੋਂ ਸਰਕਾਰੀ ਸਕੂਲ ਮੂਸਾ ਅਤੇ ਸੱਦਾ ਸਿੰਘ ਵਾਲਾ, ਡਿਪਟੀਡੀਈਓ ਐਲੀਮੈਂਟਰੀ ਸਿੱਖਿਆ ਮਦਨ ਲਾਲ ਕਟਾਰੀਆ ਵੱਲੋਂ ਸਰਕਾਰੀ ਸਕੂਲ ਹੀਰਕੇ,ਚੈਨੇ ਵਾਲਾ ਅਤੇ ਝੰਡੂਕੇ, ਬੀਐਨਓ ਗੁਰਮੀਤ ਸਿੰਘ ਸਿੱਧੂ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਦਾ ਫਫੜੇ ਭਾਈ ਕੇ ਮੁੰਡੇ ਅਤੇ ਅਕੈਡਮਿਕ ਸੁਪੋਰਟ ਗਰੁੱਪ ਵੱਲੋਂ ਵੀ ਵੱਖ-ਵੱਖ ਸਕੂਲਾਂ ਮਾਪੇ ਅਧਿਆਪਕ ਮਿਲਣੀ ਦੌਰਾਨ ਆਪਣੀ ਹਾਜ਼ਰੀ ਲਗਵਾਈ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਨੇ ਕੀਤਾ ਬਿਰਧ ਆਸ਼ਰਮ ਦਾ ਦੌਰਾ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਨੇ ਕੀਤਾ ਬਿਰਧ ਆਸ਼ਰਮ ਦਾ ਦੌਰਾ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਵਿਦਿਆਰਥੀਆਂ ਦੀ ਕਿਤਾਬੀ ਸਿੱਖਿਆ ਦੇ ਨਾਲ-ਨਾਲ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਣ ਦੇ ਯੋਗ ਬਣਾਉਣ ਤੇ ਓਹਨਾਂ ਦੀ ਸਖ਼ਸ਼ੀਅਤ ਦੇ ਸਰਵ-ਪੱਖੀ ਵਿਕਾਸ ਦੇ ਮਕਸਦ ਲਈ ‘ਰੌਇਲ ਸੰਸਥਾ’ ਸਮੇਂ-ਸਮੇਂ ਅਜਿਹੀਆਂ ਗਤੀਵਿਧੀਆਂ ਕਰਵਾਉਂਦੀ ਹੈ ਤਾਂ ਜੋ ਵਿਦਿਅਰਥੀ ਜ਼ਿੰਮੇਵਾਰ ਨਾਗਰਿਕ ਬਣ ਸਕਣ ਤੇ ਸਮਾਜ ਦੀਆਂ ਕਦਰਾਂ-ਕੀਮਤਾਂ ਬਾਰੇ ਨਿੱਗਰ ਸੋਚ ਅਪਨਾਉਣ। ਏਸੇ ਲੜੀ ਅਧੀਨ ਬਜੁਰਗਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਾਉਣ ਦੇ ਮੰਤਵ ਨਾਲ ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਦੇ ਵਿਦਿਅਰਥੀਆਂ ਨੂੰ ਡਾ.ਨਰਿੰਦਰ ਸਿੰਘ ਬਿਰਧ ਆਸ਼ਰਮ ਬਡਰੁੱਖਾਂ (ਸੰਗਰੂਰ) ਦਾ ਦੌਰਾ ਕਰਵਾਇਆ ਗਿਆ।ਵਿਦਿਆਰਥੀਆਂ ਨੇ ਇਸ ਪ੍ਰਤੀ ਬਹੁਤ ਉਤਸ਼ਾਹ ਵਿਖਾਇਆ। ਇਸ ਟੂਰ ਦਾ ਮਕਸਦ ਵਿਦਿਆਰਥੀਆਂ ਨੂੰ ਮਨੁੱਖੀ ਭਾਵਨਾਵਾਂ ਨੂੰ ਸਮਝਦਿਆਂ,ਆਪਣੇ ਵੱਡਿਆਂ/ਬਜੁਰਗਾਂ ਪ੍ਰਤੀ ਸੰਵੇਦਨਸ਼ੀਲ ਬਣਾਉਣਾ ਵੀ ਸੀ।ਇਸ ਦੌਰਾਨ ਵਿਦਿਆਰਥੀਆਂ ਨੇ ਬਜ਼ੁਰਗਾਂ ਨੂੰ ਮਿਲ ਕੇ ਓਹਨਾਂ ਦਾ ਦੁੱਖ-ਸੱਖ ਸੁਣਿਆ ਤੇ ਗਹਿਰੀ ਸੰਵੇਦਨਾ ਪ੍ਰਗਟਾਈ।ਵਿਦਿਆਰਥੀਆਂ ਨੇ ਆਪਣੇ ਪਰਿਵਾਰ ਤੋਂ ਦੂਰ,ਇਕਲਾਪਾ ਹੰਢਾ ਰਹੇ,ਇਹਨਾਂ ਬਜ਼ੁਰਗਾਂ ਨੂੰ ਕਵਿਤਾ ਅਤੇ ਗੀਤ ਆਦਿ ਸੁਣਾ ਕੇ,ਓਹਨਾਂ ਦੀ ਬੇਰੰਗ ਜ਼ਿੰਦਗੀ ਵਿੱਚ ਰੰਗ ਭਰਨ ਦੀ ਕੋਸ਼ਿਸ਼ ਕੀਤੀ। ਬਜੁਰਗਾਂ ਨੇ ਵਿਦਿਆਰਥੀਆਂ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਝੀਆਂ ਕੀਤੀਆਂ ਤੇ ਵਿਦਿਆਰਥੀਆਂ ਨੂੰ ਬੜਾ ਪਿਆਰ ਦਿੱਤਾ। ਇਸ ਮੌਕੇ ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਇੱਕ ਸੂਝਵਾਨ ਇਨਸਾਨ ਬਣਨ ਲਈ ਅਜਿਹੀਆਂ ਗਤੀਵਿਧੀਆਂ ਬਹੁਤ ਜ਼ਰੂਰੀ ਹਨ। ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਨੇ ਕਿਹਾ ਕਿ ਇਹ ਉੱਦਮ ਬਹੁਤ ਹੀ ਸ਼ਲਾਘਾਯੋਗ ਹੈ,ਅਜਿਹੇ ਪ੍ਰੋਗਰਾਮਾਂ ਨਾਲ ਹੀ ਵਿਦਿਆਰਥੀਆਂ ਅੰਦਰ ਮਨੁੱਖਤਾ ਤੇ ਭਾਈਚਾਰੇ ਦੀ ਭਾਵਨਾ ਪੈਦਾ ਹੁੰਦੀ ਹੈ।ਅਸੀਂ ਵਿਦਿਆਰਥੀਆਂ ਨੂੰ ਸਿਰਫ਼ ਪੈਸੇ ਕਮਾਉਣ ਵਾਲੀ ਮਸ਼ੀਨ ਨਹੀਂ ਬਣਾਉਣਾ ਸਗੋਂ ਇੱਕ ਸੋਚਵਾਨ ਤੇ ਹਮਦਰਦ ਮਨੁੱਖ ਬਣਾਉਣਾ ਹੈ। ਇਸ ਮੌਕੇ ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਇਹੋ ਜਿਹੇ ਟੂਰ ਜ਼ਰੂਰ ਕਰਵਾਉਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀ ਆਪਣੇ ਬਜੁਰਗਾਂ ਤੇ ਸਮਾਜ ਪ੍ਰਤੀ ਜ਼ਿੰਮੇਵਾਰ ਬਣਨ।
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...






