Sunday, October 27, 2024

ਦਰਸ਼ਨ ਸਿੰਘ ਚੌਹਾਨ,ਸੁਨਾਮ : ਰਾਜਾ ਬੀਰ ਕਲਾਂ ਵੱਲੋਂ ਸਰਪੰਚ-ਪੰਚ ਸਨਮਾਨਿਤ

 ਰਾਜਾ ਬੀਰ ਕਲਾਂ ਵੱਲੋਂ ਸਰਪੰਚ-ਪੰਚ ਸਨਮਾਨਿਤ 

ਦਰਸ਼ਨ ਸਿੰਘ ਚੌਹਾਨ , ਸੁਨਾਮ : ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੂੰ ਉਨ੍ਹਾਂ ਦੀ ਸੁਨਾਮ ਸਥਿਤ ਰਿਹਾਇਸ਼ ਤੇ ਮਿਲਣ ਆਏ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਚੋਂ ਦਰਜਨਾਂ ਨਵੇਂ ਬਣੇ ਸਰਪੰਚਾਂ ਅਤੇ ਪੰਚਾਂ ਨੂੰ ਸਨਮਾਨਿਤ ਕੀਤਾ। ਨਵੇਂ ਬਣੇ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਮੋਹਰੀ ਰੋਲ ਅਦਾ ਕਰਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਹਾ ਕਿ ਸੂਬੇ ਅੰਦਰ ਝੋਨੇ ਦੀ ਹੋ ਰਹੀ ਬੇਕਦਰੀ ਲਈ ਕੇਂਦਰ ਤੇ ਸੂਬਾ ਸਰਕਾਰ ਬਰਾਬਰ ਦੀਆਂ ਜ਼ਿੰਮੇਵਾਰ ਹਨ। ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਝੋਨੇ ਦੀ ਖਰੀਦ ਮਾਮਲੇ ਵਿੱਚ ਕਿਸਾਨਾਂ ਨੂੰ ਜਾਣ ਬੁੱਝਕੇ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਜਿਣਸਾਂ ਦੇ ਖ਼ਰੀਦ ਮਾਮਲੇ ਵਿੱਚ ਕੇਂਦਰ ਸਰਕਾਰ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧ ਕਰਨ ਲਈ ਕਹਿੰਦੇ ਹਨ ਲੇਕਿਨ ਮੌਜੂਦਾ  ਸਰਕਾਰ ਨੇ ਅਜਿਹਾ ਕੋਈ ਉਪਰਾਲਾ ਨਹੀਂ ਕੀਤਾ ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸੀ ਆਗੂ ਰਾਜਾ ਬੀਰਕਲਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਝੋਨੇ ਦੀ ਖਰੀਦ ਮਾਮਲੇ ਵਿੱਚ ਗੰਭੀਰਤਾ ਦਿਖਾਕੇ ਖ਼ਰੀਦ ਅਤੇ ਚੁਕਾਈ ਨੂੰ ਪੁਖਤਾ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਰਾਜ ਦੌਰਾਨ ਕਿਸਾਨਾਂ ਨੂੰ ਜਿਣਸਾਂ ਮੰਡੀਆਂ ਵਿੱਚ ਵੇਚਣ ਲਈ ਰੁਲਣਾ ਨਹੀਂ ਪਿਆ। ਉਨ੍ਹਾਂ ਸੂਬੇ ਅੰਦਰ ਕਣਕ ਦੀ ਬਿਜਾਈ ਲਈ ਡੀਏਪੀ ਖ਼ਾਦ ਦਾ ਲੋੜੀਂਦਾ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਐਡਵੋਕੇਟ ਅਜੇਵੀਰ ਸਿੰਘ ਚਹਿਲ, ਬਲਵਿੰਦਰ ਸਿੰਘ ਬੀਰਕਲਾਂ,  ਬਲਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Saturday, October 26, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਐਮ.ਐਲ.ਜੀ. ਸਕੂਲ ਚੀਮਾ ਦਾ ਵਿਦਿਆਰਥੀ ਹੁਸਨਪ੍ਰੀਤ ਸਿੰਘ ਪੰਜਾਬ ਪੱਧਰੀ ਖੇਡਾਂ ਲਈ ਚੁਣਿਆ

ਐਮ.ਐਲ.ਜੀ. ਸਕੂਲ ਚੀਮਾ ਦਾ ਵਿਦਿਆਰਥੀ ਹੁਸਨਪ੍ਰੀਤ ਸਿੰਘ ਪੰਜਾਬ ਪੱਧਰੀ ਖੇਡਾਂ ਲਈ ਚੁਣਿਆ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : 68ਵੀਂ ਜ਼ਿਲ੍ਹਾ ਪੱਧਰ ਸਕੂਲ ਐਥਲੈਟਿਕਸ ਮੀਟ ਵਿੱਚ ਸੀਬੀਐਸਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਦੇ ਬਾਰਵੀਂ ਕਲਾਸ ਦੇ ਵਿਦਿਆਰਥੀ ਹੁਸਨਪ੍ਰੀਤ ਸਿੰਘ ਨੇ ਹੈਮਰ ਥਰੋ 'ਚੋਂ ਚਾਂਦੀ ਦਾ ਤਗ਼ਮ ਹਾਸਿਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਮੈਨੇਜਮੈਂਟ ਮੈਂਬਰਾਂ ਨੇ ਦੱਸਿਆ ਕਿ ਹੁਸਨਪ੍ਰੀਤ ਸਿੰਘ ਨੂੰ ਸਟੇਟ ਪੱਧਰੀ ਖੇਡਾਂ ਲਈ ਚੁਣਿਆ ਗਿਆ ਹੈ।ਬੱਚੇ ਨੂੰ ਸਵੇਰ ਦੀ ਸਭਾ ਵਿੱਚ ਤਗਮਾ ਤੇ ਸਰਟੀਫੀਕੇਟ ਦੇ ਕੇ ਹੌਸਲਾ ਅਫ਼ਜਾਈ ਕੀਤੀ। ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਅੰਗ ਹਨ। ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਕੇ ਆਪਣੀ ਮਨ ਅਤੇ ਤਨ ਦੋਨਾਂ ਨੂੰ ਤੰਦਰੁਸਤ ਰੱਖਣਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਦਾ ਖੇਡਾਂ ਵੱਲ ਰੁਝਾਨ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆ ਨਾਲ ਬੱਚਿਆਂ ਦਾ ਸ਼ਰੀਰਿਕ ਅਤੇ ਮਾਨਸਿਕ ਵਿਕਾਸ ਤੇਜ਼ੀ ਗਤੀ ਨਾਲ ਹੋਵੇਗਾ।ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪੇ੍ਰਿਤ ਵੀ ਕੀਤਾ ਗਿਆ।ਇਸ ਮੌਕੇ ਮੈਨੇਜਮੈਂਟ ਮੈਬਰ ਸੋਨੀਆ ਰਾਣੀ,ਮਧੂ ਰਾਣੀ,ਰਜਿੰਦਰ ਕੁਮਾਰ,ਹੈਪੀ ਕੁਮਾਰ, ਡੀ.ਪੀ.ਈ ਅਤੇ ਸਮੂਹ ਸਟਾਫ ਮੌਜੂਦ ਸੀ।

ਗੁਰਵਿੰਦਰ ਸਿੰਘ ਚਹਿਲ ਹੀਰੋਂ ਖੁਰਦ : ਰੌਇਲ ਕਾਲਜ ਬੋੜਾਵਾਲ ਦੇ ਵਲੰਟੀਅਰਾਂ ਨੇ ਗੁਜਰਾਤ ਵਿਖੇ ਸਭਿਆਚਾਰ ਐਕਸਚੇਂਜ ਪ੍ਰੋਗਰਾਮ ਕੈਂਪ ਲਗਾਇਆ

ਰੌਇਲ ਕਾਲਜ ਬੋੜਾਵਾਲ ਦੇ ਵਲੰਟੀਅਰਾਂ ਨੇ ਗੁਜਰਾਤ ਵਿਖੇ ਸਭਿਆਚਾਰ ਐਕਸਚੇਂਜ ਪ੍ਰੋਗਰਾਮ ਕੈਂਪ ਲਗਾਇਆ 

ਗੁਰਵਿੰਦਰ ਸਿੰਘ ਚਹਿਲ ਹੀਰੋਂ ਖੁਰਦ : ਇਲਾਕੇ ਦੀ ਨਾਮਵਰ ਸੰਸਥਾ ਦਿ ਰੌਇਲ ਗਰੁੱਪ ਆਫ਼ ਕਾਲਜਿਜ਼  ਬੋੜਾਵਾਲ ਦੇ ਐਨ.ਐੱਸ.ਐਸ ਵਿਭਾਗ ਦੇ ਵਲੰਟੀਅਰ ਗੁਜਰਾਤ ਵਿਖੇ ਸਭਿਆਚਾਰ ਐਕਸਚੇਂਜ ਪ੍ਰੋਗਰਾਮ ਤਹਿਤ 7 ਰੋਜ਼ਾ ਕੈਂਪ ਲਗਾ ਕੇ ਕਾਲਜ ਪਹੁੰਚੇ।ਦੱਸਣਯੋਗ ਹੈ ਕਿ ਇਹ ਪ੍ਰੋਗਰਾਮ ਯੁਵਕ ਸੇਵਾਵਾਂ ਪੰਜਾਬ ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਲਗਾਇਆ ਗਿਆ।ਵਲੰਟੀਅਰਾਂ ਦਾ ਕਾਲਜ ਪਹੁੰਚਣ ਮੌਕੇ ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ,ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ,ਰੈਡ ਰਿਬਨ ਦੇ ਇੰਚਾਰਜ ਸਹਾਇਕ ਪ੍ਰੋਫ਼ੈਸਰ ਜਸਵਿੰਦਰ ਕੌਰ,ਪ੍ਰੋਗਰਾਮ ਅਫ਼ਸਰ ਡਾ.ਭੁਪਿੰਦਰ ਸਿੰਘ,ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ  ਸ਼ਿਰਕਤ ਕਰਨ ਵਾਲੇ ਵਲੰਟੀਅਰ ਸਤਨਾਮ ਸਿੰਘਰਣਜੋਧ ਸਿੰਘ ਅਤੇ ਅਵਤਾਰ ਸਿੰਘ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਯੂਥ ਐਕਸਚੇਂਜ ਪ੍ਰੋਗਰਾਮ ਤਹਿਤ ਪਾਰੁਲ ਯੂਨੀਵਰਸਿਟੀ ਵਡੋਦਰਾ ਗੁਜਰਾਤ ਵਿਖੇ ਰੋਜਾ ਕੈਂਪ ਲਗਾਇਆ ਗਿਆ ।ਜਿਸ ਵਿਚ ਪੂਰੇ ਪੰਜਾਬ ਭਰ ਤੋਂ ਵੱਖ ਵੱਖ ਸੰਸਥਾਵਾਂ,ਯੂਥ ਕਲੱਬਾਂ ਅਤੇ ਵਿੱਦਿਅਕ ਅਦਾਰਿਆਂ ਦੇ ਨੌਜਵਾਨਾਂ ਨੇ ਭਾਗ ਲਿਆ।ਇਸ ਕੈਂਪ ਵਿਚ ਪੰਜਾਬ ਦੇ ਸਭਿਆਚਾਰ ਨੂੰ ਪ੍ਰਦਰਸ਼ਿਤ ਕਰਦੇ ਹੋਏ ਭਾਗੀਦਾਰਾਂ ਨੇ ਗਿੱਧਾਭੰਗੜਾ,ਮਲਵਈ ਗਿੱਧਾ,ਲੋਕ ਨਾਚ,ਲੋਕ ਗੀਤ ਆਦਿ ਪੇਸ਼ ਕੀਤੇ । ਇਸ ਦੇ ਨਾਲ ਹੀ  ਸੰਗੀਤ ਅਤੇ ਗਰਬਾ ਵਰਕਸ਼ਾਪ ਦਾ ਆਯੋਜਨ ਵੀ ਕੀਤਾ ਗਿਆ ।ਜਿਸ ਵਿੱਚ ਭਾਗੀਦਾਰਾਂ ਨੂੰ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਿਆ । ਇਸ ਕੈਂਪ ਦੌਰਾਨ ਵਿਦਿਆਰਥੀਆ ਨੂੰ ਗੁਜਰਾਤ ਦੇ ਵੱਖ-ਵੱਖ ਇਤਿਹਾਸਿਕ ਅਤੇ ਧਾਰਮਿਕ ਸਥਾਨਾਂ ਦਾ ਦੌਰਾ ਵੀ ਕਰਵਾਇਆ ਗਿਆ ਅਤੇ ਜਿਸ ਨਾਲ ਗੁਜਰਾਤ ਦੇ ਸਭਿਆਚਾਰ ਨੂੰ ਜਾਣਨ ਦਾ ਮੌਕਾ ਮਿਲਿਆ। ਇਸ ਮੌਕੇ ਗੁਰਪ੍ਰੀਤ ਸਿੰਘ ਜੀ. ਪੀ. ਸੰਗੀਤ ਵਿਭਾਗ ਡਾਇਟ ਫਤਿਹਗੜ੍ਹ ਸਾਹਿਬ ਅਤੇ ਅਭਿਸ਼ੇਕ ਸੰਗੀਤ ਵਿਭਾਗ ਪਾਰੁਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਸੰਗੀਤ ਵਰਕਸ਼ਾਪ ਵੀ ਲਗਾਈ ਗਈ ਅਤੇ ਜਿਸ ਵਿਚ ਸੰਗੀਤ ਦੀਆਂ ਵੱਖ-ਵੱਖ ਵੰਨਗੀਆਂ ਬਾਰੇ ਸਿੱਖਿਆ ਦਿੱਤੀ ਗਈ ਅਤੇ  ਵਿਦਿਆਰਥੀਆਂ ਵੱਲੋਂ  ਆਪਣੇ ਆਪਣੇ ਖਿੱਤੇ ਦੇ ਲੋਕ ਗੀਤਾਂ ਰਾਹੀਂ ਸਭਿਆਚਾਰ ਦਾ ਆਦਾਨ ਪ੍ਰਦਾਨ  ਵੀ ਕੀਤਾ ਗਿਆ। ਯੂਨੀਵਰਸਿਟੀ ਦੇ ਡਾਂਸ ਵਿਭਾਗ ਵੱਲੋਂ ਆਯੋਜਿਤ ਗਰਬਾ ਵਰਕਸ਼ਾਪ ਵਿੱਚ ਗੁਜਰਾਤ ਦੇ ਲੋਕ ਨਾਚ ਗਰਬਾ ਸਿੱਖਣ ਦਾ ਮੌਕਾ ਮਿਲਿਆ।ਇਸ ਮੌਕੇ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ (ਯੁਵਕ ਸੇਵਾਵਾਂ ਵਿਭਾਗ ਪੰਜਾਬ),ਦਵਿੰਦਰ ਸਿੰਘ ਲੋਟੇ,ਕਰਨਵੀਰ ਸਿੰਘ ਅਤੇ ਇਸ ਪ੍ਰੋਗਰਾਮ ਨੂੰ ਸੁੱਚਜੇ ਢੰਗ ਨਾਲ ਸੰਚਾਲਨ ਕਰਨ ਅਤੇ ਸਫ਼ਲ ਬਣਾਉਣ ਲਈ ਸਮੂਹ ਪਾਰੁਲ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ,ਡਾਇਰੈਕਟਰ ਸ੍ਰੀ ਪਾਰੁਲ,ਨਿਤਿਨ ਮੈਂਗੀ,ਹੈੱਡ ਪ੍ਰਫੋਰਮਿੰਗ ਆਰਟਸ ਵਿਭਾਗ ਵੱਲੋਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ  ਸਰਟੀਫ਼ਿਕੇਟ ਪ੍ਰਦਾਨ ਕਰਕੇ ਕੀਤਾ ਗਿਆ। ਇਸ ਮੌਕੇ ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਲੰਟੀਅਰਾਂ ਅਤੇ ਉਨ੍ਹਾਂ ਦੇ ਮਾਪਿਆਂ,ਕਾਲਜ ਦੇ ਐੱਨ.ਐਸ.ਐਸ  ਵਿਭਾਗ ਅਤੇ ਰੈੱਡ ਰਿਬਨ ਕਲੱਬ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਹੋਰ ਪ੍ਰੋਗਰਾਮ ਉਲੀਕਣ ਲਈ ਪ੍ਰੇਰਿਆ।


ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਵਿਗਿਆਨ ਮੇਲੇ 'ਚ ਬੁਰਜ ਹਰੀ ਸਕੂਲ ਨੇ ਵਾਦ-ਵਿਵਾਦ ਮੁਕਾਬਲੇ 'ਚ ਕੀਤਾ ਪਹਿਲਾ ਸਥਾਨ ਪ੍ਰਾਪਤ

ਵਿਗਿਆਨ ਮੇਲੇ 'ਚ ਬੁਰਜ ਹਰੀ ਸਕੂਲ ਨੇ ਵਾਦ-ਵਿਵਾਦ ਮੁਕਾਬਲੇ 'ਚ ਕੀਤਾ ਪਹਿਲਾ ਸਥਾਨ ਪ੍ਰਾਪਤ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਪ੍ਰਸ਼ਾਸਨ, ਸਿੱਖਿਆ ਵਿਭਾਗ ਅਤੇ ਰੈੱਡ ਕਰਾਸ ਸੋਸਾਇਟੀ ਮਾਨਸਾ ਦੇ ਸਾਂਝੇ ਉਪਰਾਲੇ ਨਾਲ਼ ਮਾਰਸ-2024 ਤਹਿਤ ਵਿਗਿਆਨ ਮੇਲਾ ਕਰਵਾਇਆ,ਜਿਸ ਵਿੱਚ ਵਾਦ-ਵਿਵਾਦ ਮੁਕਾਬਲੇ ਤੇ ਕੁਇੱਜ਼ ਮੁਕਾਬਲੇ ਵੀ ਕਰਵਾਏ ਗਏ। ਗਾਈਡ ਅਧਿਆਪਕ ਰੋਹਿਤ ਕੁਮਾਰ ਅਤੇ ਮੈਡਮ ਪਿੰਕਲ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਹਰੀ ਦੀ ਵਿਦਿਆਰਥਣ ਐਸ਼ਮੀਨ ਕੌਰ ਨੇ ਵਾਦ - ਵਿਵਾਦ ਮੁਕਾਬਲੇ (ਸੀਨੀਅਰ ਗਰੁੱਪ) ਵਿੱਚ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਇਸ ਪ੍ਰਾਪਤੀ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਸਕੂਲ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਜੇਤੂ ਵਿਦਿਆਰਥਣ ਦਾ ਜ਼ਿਲ੍ਹਾ ਮਾਨਸਾ ਦੇ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ।ਸਕੂਲ ਇੰਚਾਰਜ ਸੰਦੀਪ ਢੰਡ ਨੇ ਇਸ ਜਿੱਤ ਦਾ ਸਿਹਰਾ ਹੋਣਹਾਰ ਵਿਦਿਆਰਥਣ,ਗਾਈਡ ਅਧਿਆਪਕ ਅਤੇ ਸਮੂਹ ਸਟਾਫ ਸਿਰ ਬੰਨ੍ਹਦਿਆਂ ਕਿਹਾ ਕਿ ਹੋਰ ਵਿਦਿਆਰਥੀਆਂ ਨੂੰ ਵੀ ਇਸ ਤਰ੍ਹਾਂ ਦੇ ਸਮਾਗਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ।

Wednesday, October 23, 2024

ਗੁਰਵਿੰਦਰ ਸਿੰਘ ਚਹਿਲ,ਮਾਨਸਾ : ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ

ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ

ਦੂਜੇ ਦਿਨ 34 ਸਕੂਲਾਂ ਦੇ 1263 ਵਿਦਿਆਰਥੀਆਂ ਨੇ ਸਾਇੰਸ ਮੇਲੇ ’ਚ ਸ਼ਿਰਕਤ

ਗੁਰਵਿੰਦਰ ਸਿੰਘ ਚਹਿਲ,ਮਾਨਸਾ : ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸੇਂਟ ਜ਼ੇਵੀਅਰ ਸਕੂਲ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਅੱਜ ਕਾਫ਼ੀ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ  ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ।ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ ਨੇ ਦੱਸਿਆ ਕਿ ਅੱਜ ਮੇਨ ਸਟੇਜ ’ਤੇ ਹੋਏ ਸਾਇੰਸ ਅਧਿਆਪਕਾਂ ਦੇ ਮੁਕਾਬਲੇ ਕਾਫ਼ੀ ਦਿਲਚਸਪ ਰਹੇ ਅਤੇ ਉਨ੍ਹਾਂ ਵੱਲੋਂ ਕਿਸੇ ਇੱਕ ਮਾਡਲ ’ਤੇ ਦਿੱਤੀ ਜਾ ਰਹੀ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਿਆਦਾਇਕ ਅਤੇ ਲਾਭਕਾਰੀ ਰਹੀ। ਉਨ੍ਹਾਂ ਦੱਸਿਆ ਕਿ ਸਾਇੰਸ ਮੇਲੇ ਵਿੱਚ ਵਿਦਿਆਰਥੀ ਵੱਲੋਂ ਕਾਫ਼ੀ ਰੂਚੀ ਦਿਖਾਈ ਜਾ ਰਹੀ ਹੈ ਅਤੇ ਉਹ ਪ੍ਰਦਰਸ਼ਨੀ ਦੇਖਣ ਦੌਰਾਨ ਉਸ ਸਬੰਧੀ ਆਪਣੇ ਅਧਿਆਪਕਾਂ ਜਾਂ ਸਬੰਧਤ ਵਿਦਿਆਰਥੀਆਂ ਤੋਂ ਗਿਆਨ ਵੀ ਹਾਸਿਲ ਕਰ ਰਹੇ ਹਨ।ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਭੁਪਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਮੇਲੇ ਦੇ ਦੂਜੇ ਦਿਨ 34 ਸਕੂਲਾਂ ਦੇ 1263 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਹਰ ਮਾਡਲ ਨੂੰ ਬੜੇ ਧਿਆਨ ਪੂਰਵਕ ਦੇਖਦਿਆਂ ਉਸ ਬਾਰੇ ਜਾਨਣ ਦੀ ਜਿਗਿਆਸਾ ਪ੍ਰਗਟ ਕੀਤੀ। ਅੱਜ ਵਿਸ਼ੇਸ਼ ਤੌਰ ’ਤੇ ਪੁੱਜੇ ਵੱਖ-ਵੱਖ ਵਿਸ਼ਿਆਂ ਦੀਆਂ ਮਾਹਿਰ ਸਖਸ਼ੀਅਤਾਂ ਵੱਲੋਂ ਵਿਦਿਆਰਥੀਆਂ ਨੂੰ ਸਾਇੰਸ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡੀਬੇਟ ਜੂਨੀਅਰ, ਡਾ. ਅਨਿਲ ਕੁਮਾਰ ਵਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਲੈਕਚਰ, ਜਾਦੂ ਸ਼ੋਅ, ਡੀਬੇਟ ਸੀਨੀਅਰ ਅਤੇ ਗਰੁੱਪ ਡਾਂਸ ਆਦਿ ਵੰਨਗੀਆਂ ਕਰਵਾਈਆਂ ਗਈਆਂ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ, ਸਹਾਇਕ ਡਾਇਰੈਕਟਰ ਡਾ. ਬੂਟਾ ਸਿੰਘ, ਪ੍ਰਿੰਸੀਪਲ ਸੇਂਟ ਜ਼ੇਵੀਅਰ ਸਕੂਲ ਫਾਦਰ ਹੈਨਰੀ ਜੋਸੇਫ਼ ਰਾਜ, ਸਟੇਜ ਸਕੱਤਰ ਸ਼੍ਰੀਮਤੀ ਯੋਗਿਤਾ ਜੋਸ਼ੀ, ਡਾ. ਗੁਰਪ੍ਰੀਤ ਕੌਰ, ਮਨਪ੍ਰੀਤ ਵਾਲੀਆ, ਬਲਜਿੰਦਰ ਜੌੜਕੀਆਂ, ਹੈਡਮਾਸਟਰ ਹਰਪ੍ਰੀਤ ਸਿੰਘ, ਮਨਦੀਪ ਕੁਮਾਰ, ਜਗਜੀਤ ਸਿੰਘ, ਮੁਨੀਸ਼ ਕੁਮਾਰ, ਭੁਵੇਸ਼ ਕੁਮਾਰ, ਉਮੇਸ਼ ਸ਼ਰਮਾ, ਮਨਦੀਪ ਸਿੰਘ, ਰਾਧਾ ਰਾਣੀ, ਸਵਾਤੀ ਜਿੰਦਲ, ਪਰਵੀਨ ਰਾਣੀ, ਪਰਵਿੰਦਰ ਸਿੰਘ, ਡਾ. ਨਾਇਬ ਸਿੰਘ, ਜੱਜਮੈਂਟ ਕਮੇਟੀ ਡਾ. ਜਸਵੀਰ ਸਿੰਘ, ਦੀਪਕ ਗੁਪਤਾ, ਅਨੁਪਮ ਮਦਾਨ, ਸਾਹਿਲ ਤਨੇਜਾ, ਕਿਰਨਪ੍ਰੀਤ ਕੌਰ, ਵਿਪਨ ਗੋਇਲ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।

Tuesday, October 22, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਵਿਦਿਆਰਥੀਆਂ ਨੂੰ ਵਿਗਿਆਨ ਦੇ ਨਵੀਨਤਮ ਵਿਕਾਸ ਦੀ ਜਾਣਕਾਰੀ ਦੇਣ ਵਿੱਚ ਲਾਭਦਾਇਕ ਹਨ ਸਾਇੰਸ ਮੇਲੇ-ਡਿਪਟੀ ਕਮਿਸ਼ਨਰ

ਵਿਦਿਆਰਥੀਆਂ ਨੂੰ ਵਿਗਿਆਨ ਦੇ ਨਵੀਨਤਮ ਵਿਕਾਸ ਦੀ ਜਾਣਕਾਰੀ ਦੇਣ ਵਿੱਚ ਲਾਭਦਾਇਕ ਹਨ ਸਾਇੰਸ ਮੇਲੇ-ਡਿਪਟੀ ਕਮਿਸ਼ਨਰ

ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਤਿਆਰ ਕੀਤੇ ਦਿਲ-ਖਿੱਚਵੇਂ ਸਾਇੰਸ ਮਾਡਲ,ਕਰੀਬ 20 ਸਕੂਲਾਂ ਦੇ 753 ਵਿਦਿਆਰਥੀਆਂ ਨੇ ਕੀਤੀ ਸ਼ਿਰਕਤ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਪ੍ਰਸ਼ਾਸ਼ਨ, ਸਿੱਖਿਆ ਵਿਭਾਗ ਅਤੇ ਰੈਡ ਕਰਾਸ ਦੇ ਸਾਂਝੇ ਉਪਰਾਲੇ ਸਦਕਾ ਸੇਂਟ ਜ਼ੇਵੀਅਰ ਸਕੂਲ ਮਾਨਸਾ ਵਿਖੇ 24 ਅਕਤੂਬਰ ਤੱਕ ਚੱਲਣ ਵਾਲੇ ਮਾਰਸ ਸਾਇੰਸ ਪ੍ਰਦਰਸ਼ਨੀ ਦਾ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਆਈ.ਏ.ਐਸ. ਨੇ ਸ਼ਮਾਂ ਰੋਸ਼ਨ ਕਰਕੇ ਉਦਘਾਟਨ ਕੀਤਾ।ਉਨ੍ਹਾਂ ਕਿਹਾ ਕਿ ਇਸ ਮਾਰਸ ਸਾਇੰਸ ਪ੍ਰਦਰਸ਼ਨੀ ਦਾ ਮਕਸਦ ਬੱਚਿਆਂ ਵਿੱਚ ਸਾਇੰਸ ਪ੍ਰਤੀ ਰੂਚੀ ਪੈਦਾ ਕਰਨਾ ਹੈ, ਤਾਂ ਜੋ ਉਹ ਉੱਚ ਪੱਧਰ ’ਤੇ ਵਿਗਿਆਨ ਨਾਲ ਸਬੰਧਤ ਚੀਜ਼ਾਂ ਬਣਾਕੇ ਆਪਣੇ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਵਿਸ਼ਵ ਪੱਧਰ ’ਤੇ ਉੱਚਾ ਕਰ ਸਕਣ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਰਮਲ ਓਸੇਪਚਨ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਜੈਨ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਭੁਪਿੰਦਰ ਕੌਰ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦਾ ਯੁੱਗ ਵਿਗਿਆਨ ਦਾ ਯੁੱਗ ਹੈ ਅਤੇ ਸਾਡੀਆਂ ਰੋਜ਼ਮਰ੍ਹਾ ਦੀਆਂ ਵਸਤਾਂ ਵਿੱਚ ਤਕਨੀਕੀ ਸਾਧਨਾਂ ਦਾ ਬੋਲਬਾਲਾ ਹੈ। ਅੱਜ ਅਸੀਂ ਇੱਕ ਥਾਂ ਤੋਂ ਹਜ਼ਾਰਾ ਕਿਲੋਮੀਟਰ ਦੂਰ ਦੂਜੀ ਥਾਂ ’ਤੇ ਤੁਰੰਤ ਗੱਲ ਕਰ ਸਕਦੇ ਹਾਂ ਅਤੇ ਕਿਸੇ ਦੂਜੀ ਥਾਂ ’ਤੇ ਹੋਈ ਘਟਨਾ ਸਬੰਧੀ ਜਾਣਕਾਰੀ ਕੁਝ ਹੀ ਪਲਾਂ ਵਿੱਚ ਸ਼ੋਸ਼ਲ ਮੀਡੀਆ ਰਾਹੀਂ ਅਸੀਂ ਮੋਬਾਇਲਾਂ ਉਪਰ ਦੇਖ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਕੰਪਿਊਟਰ, ਟੀ.ਵੀ., ਰਾਕੇਟ ਸਭ ਵਿਗਿਆਨ ਦੀ ਹੀ ਦੇਣ ਹਨ।ਉਨ੍ਹਾਂ ਕਿਹਾ ਕਿ ਇਸ ਸਾਇੰਸ ਮੇਲੇ ਦੇ ਜਰੀਏ ਵਿਦਿਆਰਥੀਆਂ ਨੂੰ ਵਿਗਿਆਨ ਦੇ ਨਵੀਨਤਮ ਵਿਕਾਸ ਤੋਂ ਜਾਣੂ ਕਰਵਾਉਣਾ ਅਤੇ ਨਵੀਂ ਪੀੜ੍ਹੀ ਨੂੰ ਵਿਗਿਆਨ ਪ੍ਰਤੀ ਪ੍ਰੇਰਿਤ ਕਰਨਾ ਹੈ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੱਚਿਆਂ ਅੰਦਰ ਛੁਪੀ ਹੋਈ ਵਿਗਿਆਨ ਦੀ ਪ੍ਰਤਿਭਾ ਨੂੰ ਬਾਹਰ ਲਿਆਉਣ ਅਤੇ ਉਸ ਵਿੱਚ ਹੋਰ ਨਿਖਾਰ ਲਿਆਉਣ ਲਈ ਅਜਿਹੇ ਸਾਇੰਸ ਮੇਲੇ ਜ਼ਰੂਰ ਦਿਖਾਉਣ। ਇਸ ਉਪਰੰਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਵਿਦਿਆਰਥੀਆਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਸਾਇੰਸ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਦੀ ਸ਼ਲਾਘਾ ਕੀਤੀ।ਅੱਜ ਦੇ ਸਾਇੰਸ ਮੇਲੇ ਦੌਰਾਨ ਵਿਸ਼ੇਸ਼ ਤੌਰ ’ਤੇ ਪ੍ਰੋਜੈਕਟ ਡਾਇਰੈਕਟਰ ਸਵੱਛ ਭਾਰਤ ਮਿਸ਼ਨ ਡਾ. ਪੂਰਨ ਸਿੰਘ, ਸਹਾਇਕ ਪ੍ਰੋਫੈਸਰ ਏਮਜ਼ ਬਠਿੰਡਾ ਡਾ. ਅਨੁਪਿੰਦਰ ਕੌਰ ਅਤੇ ਲੈਕਚਰਾਰ ਡਾ. ਜਸਵੀਰ ਸਿੰਘ ਵੱਲੋਂ ਵਿਦਿਆਰਥੀਆਂ ਨਾਲ ਵੇਸਟ ਮੈਨੇਜਮੈਂਟ ਸਬੰਧੀ ਜਾਣਕਾਰੀ ਅਤੇ ਬਾਇਓਟੈਕਨਾਲੌਜੀ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ ।ਜਾਣਕਾਰੀ ਸਾਂਝੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਭੁਪਿੰਦਰ ਕੌਰ ਨੇ ਦੱਸਿਆ ਕਿ ਇਸ ਸਾਇੰਸ ਮੇਲੇ ਤੋਂ ਪਹਿਲਾਂ ਵੱਖ-ਵੱਖ ਬਲਾਕਾਂ ਵਿੱਚ ਵਿਦਿਆਰਥੀਆਂ ਦੇ ਸਾਇੰਸ ਮਾਡਲ ਸਬੰਧੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਪੂਰੀ ਦਿਲਚਸਪੀ ਨਾਲ ਹਿੱਸਾ ਲਿਆ। ਬਲਾਕਾਂ ਦੇ ਮੁਕਾਬਲਿਆਂ ਉਪਰੰਤ ਜੋ 75 ਸਾਇੰਸ ਮਾਡਲ ਚੁਣੇ ਗਏ, ਉਨ੍ਹਾਂ ਦੀ ਪ੍ਰਦਰਸ਼ਨੀ ਅੱਜ ਸੇਂਟ ਜ਼ੇਵੀਅਰ ਸਕੂਲ ਮਾਨਸਾ ਵਿਖੇ ਲਗਾਈ ਗਈ।ਉਨ੍ਹਾਂ ਦੱਸਿਆ ਕਿ ਇਸ ਸਾਇੰਸ ਮੇਲੇ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਪ੍ਰਾਰਥਨਾ ਕਰਕੇ ਕੀਤੀ ਗਈ। ਇਸ ਉਪਰੰਤ ਸਭਿਆਚਾਰਕ ਗਤੀਵਿਧੀਆਂ, ਆਰਟੀਫਿਸ਼ੀਅਲ ਇੰਟੈਲੀਜੈਂਸ ਸਬੰਧੀ ਲੈਕਚਰ, ਕਵੀਸ਼ਰੀ, ਸਾਇੰਸ ਡਰਾਮਾ, ਗੀਤ ਤੋਂ ਇਲਾਵਾ ਗਰੁੱਪ ਡਾਂਸ ਵਰਗੀਆਂ ਵੰਨਗੀਆਂ ਕਰਵਾਈਆਂ ਗਈਆਂ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ,ਪ੍ਰਿੰਸੀਪਲ ਸੇਂਟ ਜ਼ੇਵੀਅਰ ਸਕੂਲ ਫਾਦਰ ਹੈਨਰੀ ਜੋਸੇਫ਼ ਰਾਜ,ਬੀ.ਐਨ.ਓਜ਼. ਗੁਰਮੀਤ ਸਿੰਘ ਸਿੱਧੂ,ਅਰੁਣ ਗਰਗ,ਪ੍ਰਭਜੋਤ ਕੌਰ, ਕਮਲਜੀਤ ਕੌਰ,ਅਵਤਾਰ ਸਿੰਘ ਡੀ.ਐਸ.ਐਮ. ਹਰਪ੍ਰੀਤ ਸਿੰਘ, ਨਵਨੀਤ ਕੱਕੜ ਡੀ.ਆਰ .ਸੀ.ਪਰਵਿੰਦਰ ਸਿੰਘ,ਅਮਰਜੀਤ ਸਿੰਘ ਚਹਿਲ, ਗੁਰਦਾਸ ਸਿੰਘ ਸੇਖੋਂ, ਜਸਕੀਰਤ ਸਿੰਘ,ਵਿਸ਼ਾਲ ਬਾਂਸਲ,ਇੰਦਰਪਾਲ ਸਿੰਘ, ਵਿਜੇ ਕੁਮਾਰ,ਨਵਨੀਤ ਬਾਂਸਲ,ਸਟੇਜ ਸਕੱਤਰ ਯੋਗਿਤਾ ਜੋਸ਼ੀ, ਡਾ. ਗੁਰਪ੍ਰੀਤ ਕੌਰ,ਬਲਜਿੰਦਰ ਸਿੰਘ, ਮਨਪ੍ਰੀਤ ਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।ਅੱਜ ਜ਼ਿਲ੍ਹੇ ਦੇ ਕਰੀਬ 20 ਸਕੂਲਾਂ ਦੇ 753 ਵਿਦਿਆਰਥੀਆਂ ਨੇ ਮਾਰਸ ਸਾਇੰਸ ਪ੍ਰਦਰਸ਼ਨੀ ਵਿੱਚ ਸ਼ਿਰਕਤ ਕੀਤੀ।

ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਵਿਦਿਆਰਥੀ ਦੀ ਪ੍ਰਤਿਭਾ ਤਲਾਸ਼ਣ ਅਤੇ ਤਰਾਸ਼ਣ ਵਿੱਚ ਸਹਾਇਕ ਸਿੱਧ ਹੁੰਦੀਆਂ ਹਨ ਮਾਪੇ ਅਧਿਆਪਕ ਮਿਲਣੀਆਂ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਵਿਦਿਆਰਥੀ ਦੀ ਪ੍ਰਤਿਭਾ ਤਲਾਸ਼ਣ ਅਤੇ ਤਰਾਸ਼ਣ ਵਿੱਚ ਸਹਾਇਕ ਸਿੱਧ ਹੁੰਦੀਆਂ ਹਨ ਮਾਪੇ ਅਧਿਆਪਕ ਮਿਲਣੀਆਂ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਐਸਡੀਐਮ,ਡੀਈਓ ਅਤੇ ਡਿਪਟੀ ਡੀਈਓ ਵੱਲੋਂ ਵੱਖ-ਵੱਖ ਸਕੂਲਾਂ ਦਾ ਕੀਤਾ ਦੌਰਾ 

ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪੜ੍ਹਾਈ ਦੇ ਪੱਧਰ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਦੀ ਪੜ੍ਹਾਈ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਆਈ.ਏ.ਐਸ. ਨੇ ਸਕੂਲ ਆਫ਼ ਐਮੀਨੈਂਸ ਮਾਨਸਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਦਾ ਦੌਰਾ ਕੀਤਾ।ਮਾਪਿਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਤਕਨੀਕਾਂ ਨਾਲ ਪੜ੍ਹਾਈ ਲਈ ਸਕੂਲਾਂ ਵਿੱਚ ਪ੍ਰਾਜੈਕਟਰ, ਐਲ.ਸੀ.ਡੀਜ਼ ਅਤੇ ਐਜੂਸੈੱਟ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਧੀਆ ਤਾਲੀਮ ਹਾਸਲ ਕਰ ਸਕਣ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਕਿਹਾ ਕਿ ਬੱਚਿਆਂ ਵਿੱਚ ਕੋਈ ਨਾ ਕੋਈ ਪ੍ਰਤਿਭਾ ਜ਼ਰੂਰ ਹੁੰਦੀ ਹੈ ਜਰੂਰਤ ਸਿਰਫ਼ ਉਸ ਪ੍ਰਤਿਭਾ ਨੂੰ ਤਲਾਸ਼ਣ ਅਤੇ ਤਰਾਸ਼ਣ ਦੀ ਹੈ ਅਤੇ ਇਹ ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨਾਲ ਹੀ ਸੰਭਵ ਹੋ ਸਕਦਾ ਹੈ।ਇਸ ਦੌਰਾਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਵਿਖੇ ਮਿਡ-ਡੇਅ-ਮੀਲ ਦੌਰਾਨ ਪਰੋਸੇ ਜਾਂਦੇ ਭੋਜਨ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਵਧੀਆ ਢੰਗ ਨਾਲ ਪੜ੍ਹਾਈ ਕਰਕੇ ਚੰਗੇ ਮੁਕਾਮ ਹਾਸਿਲ ਕਰਨ ਲਈ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਪ੍ਰਿੰਸੀਪਲ ਸਕੂਲ ਆਫ਼ ਐਮੀਨੈਂਸ ਮਾਨਸਾ ਡਾ. ਵਿਜੈ ਕੁਮਾਰ ਮਿੱਢਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿਖੇ ਵਿਦਿਆਰਥੀਆਂ ਨੂੰ ਨੀਟ, ਜੇ.ਈ.ਈ. ਐਡਵਾਂਸ, ਆਰਟੀਫੀਸ਼ੀਅਲ ਇੰਟੈਲੀਜੈਂਸ, ਕੰਬਾਈਨਡ ਯੂਨੀਵਰਸਿਟੀ ਐਂਟਰੈਂਸ ਟੈਸਟ ਅਤੇ ਕਾਮਨ ਲਾਅ ਐਡਮਿਸ਼ਨ ਟੈਸਟ ਦੀ ਵੀ ਤਿਆਰੀ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁਧਰਾਮ ਵੱਲੋਂ ਗਰਲਜ ਸਕੂਲ ਬੁਢਲਾਡਾ,ਐਸਡੀਐਮ ਸਰਦੂਲਗੜ੍ਹ ਨਿਤੀਸ਼ ਕੁਮਾਰ ਵੱਲੋਂ ਸਰਕਾਰੀ ਸਕੂਲ ਕੋਟ ਧਰਮੂ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ ਵੱਲੋਂ ਸਰਕਾਰੀ ਮਾਡਲ ਸਕੂਲ ਦਾਤੇਵਾਸ ਅਤੇ ਗਰਲਜ ਸਕੂਲ ਬੁਢਲਾਡਾ,ਡੀਈਓ ਸੈਕੰਡਰੀ ਸਿੱਖਿਆ ਭੁਪਿੰਦਰ ਕੌਰ ਵੱਲੋਂ ਮਾਨਸਾ ਖ਼ੁਰਦ,ਭੈਣੀ ਬਾਘਾ,ਖਿਆਲਾ ਕਲਾਂ,ਡਿਪਟੀ ਡੀਈਓ ਪਰਮਜੀਤ ਸਿੰਘ ਵੱਲੋਂ ਸਰਕਾਰੀ ਸਕੂਲ ਮੂਸਾ ਅਤੇ ਸੱਦਾ ਸਿੰਘ ਵਾਲਾ, ਡਿਪਟੀਡੀਈਓ ਐਲੀਮੈਂਟਰੀ ਸਿੱਖਿਆ ਮਦਨ ਲਾਲ ਕਟਾਰੀਆ ਵੱਲੋਂ ਸਰਕਾਰੀ ਸਕੂਲ ਹੀਰਕੇ,ਚੈਨੇ ਵਾਲਾ ਅਤੇ ਝੰਡੂਕੇ, ਬੀਐਨਓ ਗੁਰਮੀਤ ਸਿੰਘ ਸਿੱਧੂ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਦਾ ਫਫੜੇ ਭਾਈ ਕੇ ਮੁੰਡੇ ਅਤੇ ਅਕੈਡਮਿਕ ਸੁਪੋਰਟ ਗਰੁੱਪ ਵੱਲੋਂ ਵੀ ਵੱਖ-ਵੱਖ ਸਕੂਲਾਂ ਮਾਪੇ ਅਧਿਆਪਕ ਮਿਲਣੀ ਦੌਰਾਨ ਆਪਣੀ ਹਾਜ਼ਰੀ ਲਗਵਾਈ।