Sunday, November 3, 2024

ਦਰਸ਼ਨ ਸਿੰਘ ਚੌਹਾਨ, ਸੁਨਾਮ : ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਣ ਦਾ ਸੱਦਾ

 ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ 

ਗੁਰਦੁਆਰਾ ਇਮਲੀ ਸਾਹਿਬ ਵਿਖੇ ਬੰਦੀਛੋੜ ਦਿਵਸ ਮਨਾਇਆ 

ਦਰਸ਼ਨ ਸਿੰਘ ਚੌਹਾਨ, ਸੁਨਾਮ : ਸਤਿਗੁਰ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ, ਦੇ ਉਦੇਸ਼ਾਂ ਦੀ ਪੂਰਤੀ ਹਿੱਤ ਗੁਰਦੁਆਰਾ ਇਮਲੀ ਸਾਹਿਬ ਸੁਨਾਮ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੰਦੀਛੋੜ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਇਮਲੀ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸਰਬਜੀਤ ਸਿੰਘ ਕੋਹਲੀ, ਕਾਨੂੰਨਗੋ ਗੁਰਮੇਜ ਸਿੰਘ ਸਕੱਤਰ, ਖਜਾਨਚੀ ਨੱਥਾ ਸਿੰਘ ਸਾਗੂ, ਸਰਪ੍ਰਸਤ ਡਾਕਟਰ ਬਲਦੇਵ ਸਿੰਘ ਚਹਿਲ, ਗੁਰਜੰਟ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਮੁੱਖ ਗ੍ਰੰਥੀ, ਭਾਈ ਹਰਪ੍ਰੀਤ ਸਿੰਘ ਰਾਗੀ ਅਤੇ ਭਾਈ ਸੰਦੀਪ ਸਿੰਘ ਸੇਵਾਦਾਰ ਆਦਿ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 52 ਕੈਦੀ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾਅ ਕਰਵਾਕੇ ਮਨੁੱਖਤਾ ਲਈ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲਕੇ ਆਪਣੇ ਮੂਲ ਉਦੇਸ਼ਾਂ ਤੇ ਪਹਿਰਾ ਦੇਣਾ ਚਾਹੀਦਾ ਹੈ ਤਾਂ ਜੋ ਨੌਜ਼ਵਾਨ ਪੀੜ੍ਹੀ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਕੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਰਹਿਣ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ।

ਫਾਈਲ 2- ਗੁਰਦੁਆਰਾ ਸੁਨਾਮ

Friday, November 1, 2024

ਦਰਸ਼ਨ ਸਿੰਘ ਚੌਹਾਨ,ਸੁਨਾਮ : ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ 'ਤੇ ਲੱਗੇ ਰੋਕ

ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ 'ਤੇ ਲੱਗੇ ਰੋਕ

ਪੰਜਾਬ ਦੇ ਕਿਸਾਨਾਂ ਦੀ ਖੱਜਲ ਖ਼ੁਆਰੀ ਨਹੀਂ ਕਰਾਂਗੇ ਬਰਦਾਸ਼ਤ : ਗੰਢੂਆਂ

ਦਰਸ਼ਨ ਸਿੰਘ ਚੌਹਾਨ, ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ ਤੇ ਤੁਰੰਤ ਰੋਕ ਲਾਈ ਜਾਵੇ। ਜਥੇਬੰਦੀ ਦਾ ਤਰਕ ਹੈ ਕਿ ਸਸਤੇ ਭਾਅ ਤੇ ਲਿਆਂਦਾ ਝੋਨਾ ਮੰਡੀਆਂ ਵਿੱਚ ਵਿਕ ਰਿਹਾ ਹੈ ਜਦਕਿ ਪੰਜਾਬ ਦਾ ਕਿਸਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਰੁਲ ਰਿਹਾ ਹੈ। ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਦੀ ਮੰਗ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੁਨਾਮ ਵਿਖੇ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਯਾਦਵਿੰਦਰ ਸਿੰਘ ਚੱਠਾ, ਮਨੀ ਸਿੰਘ ਭੈਣੀ, ਪਾਲ ਸਿੰਘ ਦੌਲਾ ਸਿੰਘ ਵਾਲਾ, ਮਹਿੰਦਰ ਸਿੰਘ ਨਮੋਲ, ਮਨਜੀਤ ਕੌਰ ਤੋਲਾਵਾਲ ਅਤੇ ਰਾਜਿੰਦਰ ਸਿੰਘ ਚੀਮਾਂ ਨੇ ਕਿਹਾ ਕਿ ਸਰਕਾਰਾਂ ਅਤੇ ਪ੍ਰਸ਼ਾਸਨ ਦੇ ਨੱਕ ਹੇਠ ਬਾਹਰੀ ਸੂਬਿਆਂ ਤੋਂ ਸਸਤੇ ਭਾਅ ਝੋਨਾ ਲਿਆਕੇ ਪੰਜਾਬ ਦੀਆਂ ਮੰਡੀਆਂ ਵਿੱਚ ਘੱਟੋ ਘੱਟ ਸਮਰਥਨ ਮੁੱਲ ਤੇ ਵੇਚਿਆ ਜਾ ਰਿਹਾ ਹੈ ਜਦਕਿ ਪੰਜਾਬ ਦਾ ਕਿਸਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਸੁਨਾਮ ਦੀ ਅਨਾਜ਼ ਮੰਡੀ ਵਿੱਚ ਵੀ ਬੇਖੌਫ ਹੋ ਕੇ ਚੱਲ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲੀ ਅਕਤੂਬਰ ਤੋਂ ਸਰਕਾਰੀ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਪਰ ਮੰਡੀਆਂ ਵਿੱਚ ਪੁੱਤਾਂ ਵਾਂਗ ਪਾਲਿਆ ਹੋਇਆ ਝੋਨਾ ਨਾ ਵਿਕਣ ਕਾਰਨ ਰੁਲ ਰਿਹਾ ਹੈ, ਕਿਸਾਨ ਦਿਵਾਲੀ ਦੇ ਤਿਉਹਾਰ ਮੌਕੇ ਵੀ ਮੰਡੀਆਂ ਵਿੱਚ ਰੁਲ ਰਹੇ ਹਨ ਅਤੇ ਪੰਜਾਬ ਦੇ ਮੰਤਰੀਆਂ ਅਤੇ ਟੋਲ ਪਲਾਜਿਆਂ ਤੇ ਲੱਗੇ ਮੋਰਚਿਆਂ ਵਿੱਚ ਹਾਜ਼ਰੀ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਬਾਹਰੀ ਸੂਬਿਆਂ ਤੋਂ ਲਿਆਂਦਾ ਝੋਨਾ ਮੰਡੀਆਂ ਵਿੱਚ ਐਮ ਐਸ ਪੀ ਤੇ ਵਿਕੇਗਾ ਤਾਂ ਪੰਜਾਬ ਦੇ ਕਿਸਾਨਾਂ ਦੀ ਖੱਜਲ ਖ਼ੁਆਰੀ ਵਧੇਗੀ। ਉਨ੍ਹਾਂ ਕਿਹਾ ਕਿ ਬਾਹਰੀ ਰਾਜਾਂ ਤੋਂ ਆਇਆ ਝੋਨਾ ਜ਼ਿਆਦਾਤਰ ਝੋਨਾ ਕਥਿਤ ਤੌਰ ਤੇ ਬਿਨਾਂ ਕਿਸੇ ਲਿਖਤ ਤੋਂ ਵਿਕ ਰਿਹਾ ਹੈ ਇਸ ਨਾਲ ਸਰਕਾਰ ਨੂੰ ਵੀ ਟੈਕਸ ਦੇ ਰੂਪ ਵਿੱਚ ਚੂਨਾ ਲਾਇਆ ਜਾ ਰਿਹਾ ਹੈ, ਅਜਿਹੇ ਵਰਤਾਰੇ ਵਿੱਚ ਕੁੱਝ ਇੱਕ ਨਾਮਵਰ ਰਾਜਨੀਤਕ ਵਿਅਕਤੀਆਂ ਦੇ ਸ਼ਾਮਿਲ ਹੋਣ ਦੀ ਪੁਖਤਾ ਜਾਣਕਾਰੀ ਮਿਲੀ ਹੈ, ਉਨ੍ਹਾਂ ਦਾ ਸਬੰਧ ਆੜਤ ਦੇ ਕਾਰੋਬਾਰ ਨਾਲ ਸਬੰਧਿਤ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਮਾਮਲੇ ਨੂੰ ਠੱਲ੍ਹ ਨਾ ਪਾਈ ਤਾਂ ਸੰਘਰਸ਼ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਗ ਕੀਤੀ ਹੈ ਕਿ ਝੋਨੇ ਦੀ ਨਮੀ 17 ਤੋਂ ਵਧਾਕੇ 22 ਫ਼ੀਸਦੀ ਕਰਨ ਦੀ ਮੰਗ ਵੀ ਕੀਤੀ ਹੈ।

Wednesday, October 30, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਾਇੰਸ ਡਰਾਮਾ ਪ੍ਰਤੀਯੋਗਤਾ ਵਿੱਚ ਵੱਖ ਵੱਖ ਸਕੂਲਾਂ ਦੀਆਂ ਟੀਮਾਂ ਨੇ ਕਲਾ ਦਾ ਕੀਤਾ ਪ੍ਰਦਰਸ਼ਨ

ਸਾਇੰਸ ਡਰਾਮਾ ਪ੍ਰਤੀਯੋਗਤਾ ਵਿੱਚ ਵੱਖ ਵੱਖ ਸਕੂਲਾਂ ਦੀਆਂ ਟੀਮਾਂ ਨੇ ਕਲਾ ਦਾ ਕੀਤਾ ਪ੍ਰਦਰਸ਼ਨ 

ਸਰਕਾਰੀ ਸਕੂਲ ਝੁਨੀਰ ਨੇ ਪਹਿਲਾ ਤੇ ਰਾਏਪੁਰ ਨੇ ਕੀਤਾ ਦੂਜਾ ਸਥਾਨ ਪ੍ਰਾਪਤ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਕੂਲ ਆਫ ਐਮੀਨੇਂਸ ਮਾਨਸਾ ਵਿਖੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਧੀਨ ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਪ੍ਰਤੀਯੋਗਿਤਾ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਦੀ ਯੋਗ ਅਗਵਾਈ ਹੇਠ ਕਰਵਾਇਆ। ਇਸ ਮੁਕਾਬਲੇ ਵਿੱਚ ਮਾਨਸਾ ਜਿਲ੍ਹੇ ਦੇ 5 ਬਲਾਕਾਂ ਵਿੱਚ ਹੋਏ ਬਲਾਕ ਪੱਧਰੀ ਸਾਇੰਸ ਡਰਾਮਾ ਪ੍ਰਤੀਯੋਗਿਤਾ ਤੋਂ ਜੇਤੂ 10 ਟੀਮਾਂ ਨੇ ਭਾਗ ਲਿਆ ਅਤੇ ਆਪਣੀ-ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਵਿਦਿਆਰਥੀਆਂ ਨੇ ਸਾਇੰਸ ਦੇ ਵੱਖ-ਵੱਖ ਪਹਿਲੂਆਂ 'ਤੇ ਨਾਟਕ ਪੇਸ਼ ਕੀਤੇ, ਜਿਸ ਵਿੱਚ ਵਾਤਾਵਰਨ, ਆਰਟੀਫਿਸ਼ਲ ਇੰਟੈਲੀਜੈਂਸ ਅਤੇ ਸਿਹਤ ਸੰਬੰਧੀ ਮਸਲੇ ਸ਼ਾਮਲ ਸਨ। ਮੁਕਾਬਲੇ ਦੀ ਜੱਜਿੰਗ ਕਮੇਟੀ ਵਿੱਚ ਸਿੱਖਿਆ ਵਿਭਾਗ ਦੇ ਅਧਿਕਾਰੀ ਰਜਨੀ ਬਾਲਾ ਵਿਗਿਆਨ ਅਧਿਆਪਕਾ ਬੁਰਜ ਝੱਬਰ, ਸਿੰਗਾਰਾ ਸਿੰਘ ਪੰਜਾਬੀ ਮਾਸਟਰ ਕਾਹਨੇਵਾਲਾ ਅਤੇ ਹਰਪ੍ਰੀਤ ਸਿੰਘ ਸ.ਸ. ਮਾਸਟਰ ਮੂਸਾ ਸ਼ਾਮਲ ਸਨ। ਉੱਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਭੋਗਲ ਇਸ ਪ੍ਰਤੀਯੋਗਿਤਾ ਵਿੱਚ ਮੌਜੂਦ ਰਹੇ। ਡਾ. ਬੂਟਾ ਸੇਖੋਂ ਸਹਾਇਕ ਡਾਇਰੈਕਟਰ ਐਸਸੀਈਆਰਟੀ ਪੰਜਾਬ ,ਪ੍ਰਿੰਸੀਪਲ ਵਿਜੈ ਮਿੱਡਾ ਐਸ ਓ ਈ ਮਾਨਸਾ , ਪ੍ਰਿੰਸੀਪਲ ਅਵਤਾਰ ਸਿੰਘ ਬੀਐਨਓ ਮਾਨਸਾ, ਅਮਰਜੀਤ ਸਿੰਘ ਰੱਲੀ (ਨੈਸ਼ਨਲ ਅਵਾਰਡੀ), ਅੰਗਰੇਜ ਸਿੰਘ ਵਿਰਕ ਨਵਨੀਤ ਕੱਕੜ ਡੀ ਆਰ ਸੀ ਮਾਨਸਾ ਅਤੇ ਜਸਕੀਰਤ ਸਿੰਘ ਜਿਲ੍ਹਾ ਈਈ ਪੀ ਕੋਆਰਡੀਨੇਟਰ ਵੀ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਰਹੇ।ਇਸ ਸਾਇੰਸ ਪ੍ਰਦਰਸ਼ਨੀ ਵਿੱਚ ਸੀਨੀਅਰ ਸੈਕੰਡਰੀ ਸਕੂਲ ਝੁਨੀਰ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਮਾਣ ਪੱਤਰ, ਟ੍ਰਾਫੀਆਂ ਅਤੇ 1100 ਰੁਪਏ ਦੇ ਇਨਾਮ ਨਾਲ ਸਨਮਾਨਿਆ ਗਿਆ ।ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਉਹਨਾਂ ਦੇ ਗਾਈਡ ਅਧਿਆਪਕਾਂ ਨੂੰ ਮਾਣ ਪੱਤਰ ਦਿੱਤੇ ਗਏ । ਮੁਕਾਬਲੇ ਨੇ ਵਿਦਿਆਰਥੀਆਂ ਵਿੱਚ ਸਾਇੰਸ ਪ੍ਰਤੀ ਰੁਚੀ ਨੂੰ ਵਧਾਉਣ ਅਤੇ ਸਮਾਜ ਵਿੱਚ ਸਾਇੰਸ ਦੀ ਮਹੱਤਤਾ ਨੂੰ ਪ੍ਰਗਟ ਕਰਨ ਦਾ ਮੌਕਾ ਦਿੱਤਾ।ਉਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਸਿਰਜਣਾਤਿਮਕਤਾ ਨੂੰ ਉਤਸ਼ਾਹਤ ਕਰਨ ਵਿੱਚ ਮਦਦ ਕਰਦੇ ਹਨ। ਡਾ. ਬੂਟਾ ਸਿੰਘ ਸੇਖੋਂ ਜੀ ਨੇ ਬੱਚਿਆਂ ਨੂੰ ਪਾਣੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਵਿਭਾਗੀ ਗਤੀਵਿਧੀਆਂ ਅਤੇ ਮੁਕਾਬਲਿਆਂ ਵਿੱਚ ਵਧੇਰੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ ਤਾਂ ਜੋ ਉਹ ਪੜ੍ਹਾਈ ਦੇ ਨਾਲ-ਨਾਲ ਵਾਧੂ ਹੁਨਰ ਵਿਕਸਿਤ ਕਰ ਸਕਣ।ਪ੍ਰਿੰਸੀਪਲ ਵਿਜੈ ਮਿੱਡਾ ਨੇ ਵਿਦਿਆਰਥੀਆਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਮਹੱਤਤਾ ਬਾਰੇ ਚਰਚਾ ਕੀਤੀ।ਜ਼ਿਲ੍ਹਾ ਆਰਏਏ ਕੋਆਰਡੀਨੇਟਰ ਇੰਦਰਪਾਲ ਸਿੰਘ, ਬਲਾਕ ਕੋਆਰਡੀਨੇਟਰ ਵਿਜੈ ਕੁਮਾਰ ਅਤੇ ਰੋਹਿਤ ਬਾਂਸਲ ਇਸ ਮੇਲੇ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ।

ਦਰਸ਼ਨ ਸਿੰਘ ਚੌਹਾਨ,ਸੁਨਾਮ : ਭ੍ਰਿਸ਼ਟਾਚਾਰ ਰੋਕਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਗੁਰਾਇਆ

ਭ੍ਰਿਸ਼ਟਾਚਾਰ ਰੋਕਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਗੁਰਾਇਆ

ਦਰਸ਼ਨ ਸਿੰਘ ਚੌਹਾਨ, ਸੁਨਾਮ : ਪੰਜਾਬ ਨੂੰ ਕੁਰੱਪਸ਼ਨ ਮੁਕਤ ਕਰਨ ਦੇ ਉਦੇਸ਼ ਨਾਲ ਵਿਜੀਲੈਂਸ ਬਿਓਰੋ ਵੱਲੋਂ ਬੁੱਧਵਾਰ ਨੂੰ ਸੁਨਾਮ ਵਿਖੇ ਸਕੂਲ ਆਫ਼ ਐਮੀਨੈਂਸ ਕੈਂਪਸ ਵਿੱਚ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਜੀਲੈਂਸ ਯੂਨਿਟ ਸੰਗਰੂਰ ਦੇ ਇੰਸਪੈਕਟਰ ਹਰਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰਿਸ਼ਵਤ ਲੈਣਾ ਅਤੇ ਦੇਣਾ ਕਾਨੂੰਨਨ ਅਪਰਾਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਦੀ ਸਰਕਾਰ ਅਤੇ ਵਿਜੀਲੈਂਸ ਬਿਓਰੋ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤੇ ਰਿਸ਼ਵਤਖੋਰਾਂ ਨੂੰ ਫੜਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਹੀਦ ਊਧਮ ਸਿੰਘ, ਸਰਕਾਰੀ ਸਕੂਲ ਆਫ ਐਮੀਨੈਂਸ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਤਹਿਤ ਆਯੋਜਿਤ ਕੀਤੇ ਸੈਮੀਨਾਰ ਵਿੱਚ ਸਕੂਲ ਪ੍ਰਿੰਸੀਪਲ ਅਨਿਲ ਜੈਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ। ਇੰਸਪੈਕਟਰ ਹਰਪ੍ਰੀਤ ਸਿੰਘ ਗੁਰਾਇਆ ਅਤੇ ਏ.ਐਸ.ਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਮਿਤੀ 28 ਅਕਤੂਬਰ ਤੋਂ 03 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਜ਼ਿਲ੍ਹਾ ਸੰਗਰੂਰ ਸਮੇਤ ਸਾਰੇ ਪੰਜਾਬ ਵਿੱਚ ਜਾਗਰੂਕਤਾ ਸੈਮੀਨਾਰ ਕੀਤੇ ਜਾ ਰਹੇ ਹਨ। ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਕੇਂਦਰੀ ਚੌਕਸੀ ਕਮਿਸ਼ਨ ਦਿੱਲੀ ਵੱਲੋਂ ਹਰ ਸਾਲ ਇਕ ਨਾਅਰਾ ਦਿੱਤਾ ਹੈ। ਇਸ ਵਾਰ ਕਮਿਸ਼ਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ "ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ" ਨਾਅਰਾ ਦਿੱਤਾ ਗਿਆ ਹੈ। ਵਿਜੀਲੈਂਸ ਜਾਗਰੂਕਤਾ ਸਪਤਾਹ ਮਨਾਉਣ ਦਾ ਉਦੇਸ਼ ਆਮ ਲੋਕਾਂ, ਵਿਦਿਆਰਥੀਆਂ ਤੇ ਹਰ ਵਰਗ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਜਾਗਰੂਕ ਕਰਨਾ ਹੈ ਤਾਂ ਜ਼ੋ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਵਿਦਿਆਰਥੀ ਤੇ ਹਰ ਵਰਗ ਦੇ ਲੋਕ ਵੱਧ ਤੋ ਵੱਧ ਸਹਿਯੋਗ ਦੇ ਸਕਣ। ਅਧਿਕਾਰੀਆਂ ਨੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਨਾਈਆਂ ਜਾਂਦੀਆਂ ਤਕਨੀਕਾਂ ਜਿਵੇਂ ਕਿ ਟਰੈਪ, ਗੁਪਤ ਜਾਣਕਾਰੀ ਅਤੇ ਹੋਰ ਤਰੀਕਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਆਮ ਲੋਕ ਕਿਹੜੇ-ਕਿਹੜੇ ਸਾਧਨਾਂ ( ਟੋਲ ਫਰੀ ਨੰਬਰਾਂ, ਈ-ਮੇਲਾਂ) ਰਾਹੀਂ ਵਿਜੀਲੈਂਸ ਨੂੰ ਸ਼ਿਕਾਇਤ ਕਰ ਸਕਦੇ ਹਨ, ਬਾਰੇ ਵੀ ਜਾਣਕਾਰੀ ਦਿੱਤੀ।

ਦਰਸ਼ਨ ਸਿੰਘ ਚੌਹਾਨ,ਸੁਨਾਮ : ਕਿਸਾਨ ਆਗੂ ਚੱਠਾ ਨੇ ਝੋਨੇ ਦੇ ਖਰੀਦ ਪ੍ਰਬੰਧਾਂ 'ਤੇ ਖੜ੍ਹੇ ਕੀਤੇ ਸਵਾਲ

ਕਿਸਾਨ ਆਗੂ ਚੱਠਾ ਨੇ ਝੋਨੇ ਦੇ ਖਰੀਦ ਪ੍ਰਬੰਧਾਂ 'ਤੇ ਖੜ੍ਹੇ ਕੀਤੇ ਸਵਾਲ

ਕਿਹਾ ਸਰਕਾਰੀ ਅੰਕੜੇ ਕੋਰਾ ਝੂਠ, ਕਿਸਾਨ ਮੰਡੀਆਂ ਵਿੱਚ ਰੁਲ ਰਿਹਾ, ਝੋਨੇ ਦੀ ਖਰੀਦ ਲਈ ਨਮੀ ਦੀ ਮਾਤਰਾ 'ਚ ਕਰੇ ਵਾਧਾ

ਦਰਸ਼ਨ ਸਿੰਘ ਚੌਹਾਨ, ਸੁਨਾਮ : ਝੋਨਾ ਵੇਚਣ ਆਏ ਕਿਸਾਨਾਂ ਦੀ ਮੰਡੀਆਂ ਵਿੱਚ ਹੋ ਰਹੀ ਖੱਜਲ ਖੁਆਰੀ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਪਿੰਡਾਂ ਦੇ ਖ਼ਰੀਦ ਕੇਂਦਰਾਂ ਚੱਠਾ ਨਨਹੇੜਾ, ਖਡਿਆਲ,ਮਹਿਲਾਂ ਚੌਕ, ਨਮੋਲ,ਸ਼ਾਹਪੁਰ ਕਲਾਂ, ਗੰਢੂਆਂ,ਮੈਦੇਵਾਸ ਅਤੇ ਛਾਜਲਾ ਦਾ ਦੌਰਾ ਕਰਕੇ ਕਿਸਾਨਾਂ ਦਾ ਦਰਦ ਜਾਣਿਆ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਅੰਕੜੇ ਕੋਰਾ ਝੂਠ ਹਨ, ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜ਼ਬੂਰ ਹੋ ਰਿਹਾ ਹੈ। ਸੁਨਾਮ ਬਲਾਕ ਦੇ ਪਿੰਡਾਂ ਦੀਆਂ ਅੱਧੀ ਦਰਜਨ ਮੰਡੀਆਂ ਦਾ ਦੌਰਾ ਕਰਨ ਉਪਰੰਤ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਸਰਕਾਰ ਦੀਆਂ ਨਾਕਾਮੀਆਂ ਕਾਰਨ ਸੂਬੇ ਦਾ ਕਿਸਾਨ ਆਪਣੀਆਂ ਫ਼ਸਲਾਂ ਵੇਚਣ ਨੂੰ ਲੈਕੇ ਮੰਡੀਆਂ ’ਚ ਰੁਲ ਰਿਹਾ ਹੈ। ਸਰਕਾਰ ਨੇ ਜਿਣਸਾਂ ਦੀ ਖ਼ਰੀਦ ਤੇ ਸੰਭਾਲ ਲਈ ਅਗਾਊਂ ਪੁਖ਼ਤਾ ਪ੍ਰਬੰਧ ਨਹੀਂ ਕੀਤੇ। ਜਿਸ ਦਾ ਖ਼ਾਮਿਆਜ਼ਾ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ। ਕਿਸਾਨਾਂ ਨੂੰ 10-15 ਦਿਨਾਂ ਤੋਂ ਵੀ ਵੱਧ ਸਮਾਂ ਮੰਡੀਆਂ ’ਚ ਬੈਠਣਾ ਪੈ ਰਿਹਾ ਹੈ, ਕਈ ਮੰਡੀਆਂ ਚ ਝੋਨਾ ਵਿਕ ਵੀ ਰਿਹਾ ਹੈ ਪਰ ਉਥੇ 200 ਤੋਂ 250 ਰੁਪਏ ਤੱਕ ਕਿਸਾਨਾਂ ਨੂੰ ਕੱਟ ਦੇਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਅਹਿਲੀਅਤ ਕਾਰਨ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਬੁਰਾ ਹਾਲ ਹੈ। ਪੰਜਾਬ ਸਰਕਾਰ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਹੁਕਮ ਦੇਵੇ ਕਿ 17 ਨਮੀ ਦੀ ਥਾਂ 20 ਨਮੀ ਵਾਲਾ ਝੋਨਾ ਖਰੀਦਿਆ ਜਾਵੇ।ਇਸ ਮੌਕੇ ਰਾਮਫਲ ਸਿੰਘ ਜਲੂਰ , ਜੱਗੀ ਸਿੰਘ ਗੰਢੂਆਂ ,ਭੋਲਾ ਸਿੰਘ ਝਲੂਰ,ਮਦਨ ਦਾਸ ਮਹਿਲਾਂ,ਨਵਦੀਪ ਸਿੰਘ,ਪ੍ਰਗਟ ਸਿੰਘ,ਹਰਜਿੰਦਰ ਸਿੰਘ ਮਹਿਲਾ, ਗੁਰਚਰਨ ਸਿੰਘ ਨਮੋਲ, ਸੁਖਦਰਸ਼ਨ ਸਿੰਘ ਗੰਢੂਆਂ,ਦਰਸ਼ਨ ਸਿੰਘ ਛਾਜਲਾ ਆਦਿ ਹਾਜ਼ਰ ਸਨ।

ਮਾਨਸਾ (ਗੁਰਵਿੰਦਰ ਸਿੰਘ ਚਹਿਲ) : ਈਟੀਟੀ 2364 ਅਧਿਆਪਕ‌ ਜਿਮਨੀ ਚੋਣਾਂ ਵਿੱਚ ਸਰਕਾਰ ਦਾ ਕਰਨਗੇ ਭੰਡੀ ਪ੍ਰਚਾਰ

ਈਟੀਟੀ 2364 ਅਧਿਆਪਕ‌ ਜਿਮਨੀ ਚੋਣਾਂ ਵਿੱਚ ਸਰਕਾਰ ਦਾ ਕਰਨਗੇ ਭੰਡੀ ਪ੍ਰਚਾਰ

ਮਾਨਸਾ (ਗੁਰਵਿੰਦਰ ਸਿੰਘ ਚਹਿਲ) : ਈਟੀਟੀ 2364 ਅਧਿਆਪਕਾਂ ਦੀ ਭਰਤੀ ਜੋ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀ ਹੈ। ਇਹ ਭਰਤੀ ਨੂੰ ਪੂਰਾ ਕਰਵਾਉਣ ਲਈ ਬੇਰੁਜ਼ਗਾਰ ਅਧਿਆਪਕ ਦਫ਼ਤਰਾਂ ਦੇ ਚੱਕਰ ਕੱਟ ਰਹੇ ਨੇ ਪਰ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ ਈਟੀਟੀ 2364 ਅਧਿਆਪਕਾਂ ਦੀ ਕਿਤੇ ਵੀ ਗੱਲ ਨਹੀਂ ਸੁਣੀ ਜਾ ਰਹੀ ਕਿਉਂਕਿ ਈਟੀਟੀ 2364 ਅਧਿਆਪਕਾਂ ਦੀ ਤਿੰਨ ਕੈਟਾਗਰੀਆਂ ਜਰਨਲ ਓਪਨ, ਐੱਸ ਸੀ ਐਮ ਬੀ ਤੇ ਈ ਡਵਲਿਊ ਐੱਸ ਦੀ ਸਟੇਸ਼ਨ ਚੁਆਇਸ ਹੋਈ ਨੂੰ ਅੱਜ ਇੱਕ ਮਹੀਨਾ ਛੇ ਦਿਨ ਗੁਜ਼ਰ ਜਾਣ ਤੇ ਵੀ ਉਮੀਦਵਾਰਾਂ ਨੂੰ ਸਟੇਸ਼ਨ ਅਲਾਟ ਨਹੀਂ ਕੀਤੇ ਗਏ। ਇਸ ਤੋਂ ਬਿਨਾਂ ਤਿੰਨ ਕੈਟਾਗਰੀਆਂ ਨਾਲ ਪੰਜਾਬ ਸਰਕਾਰ ਨੇ ਸ਼ਰੇਆਮ ਧੱਕਾ ਕੀਤਾ ਜਿਹਨਾਂ ਨੂੰ ਕਿਹਾ ਗਿਆ ਕਿ ਤੁਹਾਡੇ ਲਈ ਸਾਡੇ ਕੋਲ ਪੋਸਟਾਂ ਹੀ ਨਹੀਂ ਜਿਸ ਵਿੱਚ ਐੱਸ ਸੀ ਆਰ ਐਂਡ ਓ, ਬੀ ਸੀ ਤੇ ਅੰਗਹੀਣ ਕੈਟਾਗਰੀਆਂ ਆਉਂਦੀਆਂ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕੀ ਸਰਕਾਰ ਦੇ ਝੂਠ ਦਾ ਪਰਦਾ ਫਾਸ਼ ਕਰਨ ਲਈ ਸਰਕਾਰ ਦਾ 13 ਨਵੰਬਰ ਨੂੰ ਹੋਣ ਵਾਲੀਆਂ ਜਿਮਨੀ ਚੋਣਾਂ ਵਿੱਚ ਭੰਡੀ ਪ੍ਰਚਾਰ ਕੀਤਾ ਜਾਵੇਗਾ ਇਹ ਪ੍ਰਚਾਰ 3 ਨਵੰਬਰ 2024 ਦਿਨ ਐਤਵਾਰ ਤੋਂ ਗਿੱਦੜਬਾਹਾ ਤੋਂ ਸ਼ੂਰੂ ਕੀਤਾ ਜਾਵੇਗਾ। ਇਸ ਤੋਂ ਬਾਅਦ ਬਰਨਾਲਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ਵਿੱਚ ਸਰਕਾਰ ਦਾ ਭੰਡੀ ਪ੍ਰਚਾਰ ਕੀਤਾ ਜਾਵੇਗਾ।ਇਸ ਮੌਕੇ ਯੂਨੀਅਨ ਆਗੂ ਮਨਪ੍ਰੀਤ ਮਾਨਸਾ ਹਰਜੀਤ ਬੁਡਲਾਡਾ ਗੁਰਸੇਵ ਸੰਗਰੂਰ ਗੁਰਸੰਗਤ ਬੁਢਲਾਡਾ ਗੁਰਜੀਵਨ ਮਾਨਸਾ ਜਸਵਿੰਦਰ ਮਾਛੀਵਾੜਾ ਵਰਿੰਦਰ ਸਰਹੰਦ ਅੰਮ੍ਰਿਤਪਾਲ ਮੀਮਸਾ ਪਿ੍ਥਵੀ ਅਬੋਹਰ ਸੁਖਚੈਨ ਬੋਹਾ ਸੁਖਜਿੰਦਰ ਸੰਗਰੂਰ ਰਾਜਵਿੰਦਰ ਜਲਾਲਾਬਾਦ ਤਰਸੇਮ ਸੰਗਰੂਰ ਓਮਪ੍ਰਕਾਸ਼ ਫਿਰੋਜ਼ਪੁਰ ਮੰਗਲ ਫਿਰੋਜ਼ਪੁਰ ਕਿਰਨਦੀਪ ਨਾਭਾ ਸ਼ੀਤਲ ਫਾਜ਼ਿਲਕਾ ਪੂਜਾ ਫਾਜ਼ਿਲਕਾ ਆਦਿ ਹਾਜ਼ਿਰ ਸਨ।

Tuesday, October 29, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਐਮ ਐਲ ਜੀ ਸਕੂਲ ਚੀਮਾ ਵਿਖ਼ੇ ਦੀਵਾਲੀ ਸਬੰਧੀ ਸਮਾਗ਼ਮ ਕਰਵਾਇਆ

ਐਮ.ਐਲ.ਜੀ. ਸਕੂਲ ਚੀਮਾ ਵਿਖ਼ੇ ਦੀਵਾਲੀ ਸਬੰਧੀ ਸਮਾਗ਼ਮ ਕਰਵਾਇਆ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ ਵਿਖ਼ੇ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ, ਜਿਸ ਦਾ ਉਦੇਸ਼ ਬੱਚਿਆਂ ਵਿੱਚ ਤਿਉਹਾਰਾਂ ਨੂੰ ਆਪਸੀ ਪਿਆਰ ਦੇ ਨਾਲ ਮਨਾਉਣ ਦੀ ਭਾਵਨਾ ਪੈਦਾ ਕਰਨਾ ਹੈ।ਇਸ ਦੌਰਾਨ ਬੱਚਿਆ ਨੇ ਧਨਤੇਰਸ, ਦੀਵਾਲੀ ਦੇ ਤਿਉਹਾਰ ਬਾਰੇ ਅਤੇ ਸ੍ਰੀ ਰਾਮ ਚੰਦਰ ਜੀ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ, ਸਵਾਮੀ ਦਇਆਨੰਦ ਜੀ ਅਤੇ ਭਗਵਾਨ ਮਹਾਂਵੀਰ ਸਵਾਮੀ ਜੀ ਮਹਾਂਪੁਰਸ਼ਾਂ ਦੇ ਜੀਵਨ 'ਤੇ ਵੀ ਚਾਨਣਾ ਪਾਇਆ।ਇਸ ਤੋਂ ਇਲਾਵਾ ਸਕੂਲ ਦੇ  4 ਸਦਨਾਂ ਦੇ ਵੱਖ-ਵੱਖ ਬੱਚਿਆ ਵਿੱਚ ਇੰਟਰ-ਹਾਊਸ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿੱਚ ਬੱਚਿਆ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਨੇ ਬੜੇ ਹੀ ਮਿਹਨਤ ਅਤੇ ਲਗਨ ਦੇ ਨਾਲ ਖੂਬਸੂਰਤ ਰੰਗੋਲੀਆਂ ਬਣਾਈਆਂ। ਬੱਚਿਆਂ ਦੁਆਰਾ ਬਣਾਈਆਂ ਰੰਗੋਲੀਆਂ ਨੇ ਸਭ ਦਾ ਮਨ ਮੋਹ ਲਿਆ। ਛੋਟੇ ਬੱਚਿਆਂ ਨੇ ਗਰੀਟਿੰਗ ਕਾਰਡ, ਸਵਾਸਤਿਕ ਅਤੇ ਦੀਵੇ ਸਜਾ ਕੇ ਸਭ ਨੂੰ ਮੋਹਿਤ ਕੀਤਾ। ਸਾਰਾ ਸਕੂਲ ਟਿਮ-ਟਿਮਾਉਂਦੀਆ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ। ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਵਿਦਿਆਰਥੀਆਂ ਦੁਆਰਾ ਬਣਾਈਆਂ ਰੰਗੋਲੀਆਂ ਦੀ ਪ੍ਰਸ਼ੰਸਾ ਕਰਕੇ ਉਹਨਾ ਦਾ ਉਤਸ਼ਾਹ ਵਧਾਇਆ ਅਤੇ ਰਲ-ਮਿਲ ਕੇ ਪਿਆਰ ਨਾਲ ਅਤੇ ਪਟਾਕਿਆਂ ਰਹਿਤ ਈਕੋ ਫਰੈਂਡਲੀ ਦੀਵਾਲੀ ਮਨਾਉਣ ਲਈ ਪੇ੍ਰਿਤ ਕੀਤਾ। ਪ੍ਰਿੰਸੀਪਲ ਨੇ ਸਮੂਹ ਸਟਾਫ ਤੇ ਬੱਚਿਆਂ ਨੂੰ ਦੀਵਾਲੀ ਦੀਆਂ ਸੁਭਕਾਮਨਾਵਾਂ ਦਿੱਤੀਆਂ ਅਤੇ ਪ੍ਰਤੀਯੋਗਤਾ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ।ਮੈਨੇਜਮੈਂਟ ਵੱਲੋਂ ਪੂਜਾ ਕੀਤੀ ਗਈ ਅਤੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਗਰੀਨ ਅਤੇ ਖੁਸ਼ੀਆਂ ਭਰੀ ਦੀਵਾਲੀ ਦਾ ਸੰਦੇਸ਼ ਦਿੱਤਾ ਅਤੇ ਸਾਰੇ ਸਟਾਫ ਨੂੰ ਮਿਠਾਈ ਅਤੇ ਗਿਫਟ ਦਿੱਤੇ।ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ,ਰਾਜਿੰਦਰ ਕੁਮਾਰ, ਹੈਪੀ ਕੁਮਾਰ ਅਤੇ ਸਮੂਹ ਸਟਾਫ ਮੌਜੂਦ ਸਨ।