ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੀਤਸਰ ਨੇ ਲਗਾਇਆ ਵਿੱਦਿਅਕ ਟੂਰ
Saturday, December 7, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੀਤਸਰ ਨੇ ਲਗਾਇਆ ਵਿੱਦਿਅਕ ਟੂਰ
Friday, November 29, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਆਕਸਫੋਰਡ ਸਕੂਲ ਚੀਮਾ ਵਿੱਚ ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਦੀ ਰੋਕਥਾਮ ਦੇ ਸਬੰਧ 'ਚ ਕਰਵਾਇਆ ਸੈਮੀਨਾਰ
ਆਕਸਫੋਰਡ ਸਕੂਲ ਚੀਮਾ ਵਿੱਚ ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਦੀ ਰੋਕਥਾਮ ਦੇ ਸਬੰਧ 'ਚ ਕਰਵਾਇਆ ਸੈਮੀਨਾਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਚੀਮਾ (ਅੰਗਰੇਜ਼ੀ ਮਾਧਿਅਮ) ਵਿਖੇ ਵਿਖੇ ਕਰਵਾਈ ਸਪੋਰਟਸ ਮੀਟ
ਅਕਾਲ ਅਕੈਡਮੀ ਚੀਮਾ (ਅੰਗਰੇਜ਼ੀ ਮਾਧਿਅਮ) ਵਿਖੇ ਵਿਖੇ ਕਰਵਾਈ ਸਪੋਰਟਸ ਮੀਟ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਰਗਬੀ ਟੂਰਨਾਮੈਂਟ 'ਚ ਪੰਜਾਬ ਉਪ ਜੇਤੂ ਖਿਡਾਰਨਾਂ ਦਾ ਸਕੂਲ ਪਰਤਣ 'ਤੇ ਕੀਤਾ ਸਵਾਗਤ
ਰਗਬੀ ਟੂਰਨਾਮੈਂਟ 'ਚ ਪੰਜਾਬ ਉਪ ਜੇਤੂ ਖਿਡਾਰਨਾਂ ਦਾ ਸਕੂਲ ਪਰਤਣ 'ਤੇ ਕੀਤਾ ਸਵਾਗਤ
Friday, November 22, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪੰਜਾਬ ਰਾਜ ਪ੍ਰਾਇਮਰੀ ਖੇਡਾਂ ਲਈ ਚੁਣੇ ਗਏ ਨੰਨ੍ਹੇ ਖਿਡਾਰੀਆਂ ਨੂੰ ਵੰਡੇ ਟਰੈਕ ਸੂਟ
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪੰਜਾਬ ਰਾਜ ਪ੍ਰਾਇਮਰੀ ਖੇਡਾਂ ਲਈ ਚੁਣੇ ਗਏ ਨੰਨ੍ਹੇ ਖਿਡਾਰੀਆਂ ਨੂੰ ਵੰਡੇ ਟਰੈਕ ਸੂਟ
Monday, November 18, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਪੁਰਾਣੀ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਦੋ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਲਾਗੂ ਕਰਨ 'ਚ ਨਾਕਾਮ ਪੰਜਾਬ ਸਰਕਾਰ
ਪੁਰਾਣੀ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਦੋ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਲਾਗੂ ਕਰਨ 'ਚ ਨਾਕਾਮ ਪੰਜਾਬ ਸਰਕਾਰ
ਪੁਰਾਣੀ ਪੈਨਸ਼ਨ ਲਾਗੂ ਨਾ ਹੋਣ ਕਾਰਨ ਮੁਲਾਜ਼ਮ ਸਫ਼ਾ ਵਿੱਚ ਭਾਰੀ ਰੋਸ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਪੁਰਾਣੀ ਪੈਨਸ਼ਨ ਦੇ 18 ਨਵੰਬਰ 2022 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਦੋ ਸਾਲ ਬੀਤਣ ਦੇ ਬਾਵਜੂਦ ਵੀ ਲਾਗੂ ਨਾ ਕਰਨ ਤੋਂ ਪੂਰਨ ਰੂਪ ਵਿਚ ਨਾਕਾਮ ਸਾਬਤ ਹੋਈ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਪੁਰਾਣੀ ਪੈਨਸ਼ਨ ਦਾ ਵਿਧੀ ਵਿਧਾਨ ਬਨਾਉਣ ਲਈ ਭਾਵੇਂ ਸਰਕਾਰ ਵੱਲੋਂ ਪਿਛਲੇ ਸਮੇ ਸਬ ਕਮੇਟੀ ਬਣਾਈ ਗਈ ਸੀ। ਪਰ ਦੋ ਸਾਲ ਬੀਤਣ ਦੇ ਬਾਵਜੂਦ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਵੱਲ ਇੱਕ ਵੀ ਕਦਮ ਨਹੀਂ ਪੁੱਟਿਆ ਗਿਆ ਅਤੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਤੇ ਵੀ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਜਾ ਰਹੀ ਹੈ।ਪ੍ਰੈੱਸ ਬਿਆਨ ਜਾਰੀ ਕਰਦਿਆਂ ਫਰੰਟ ਦੇ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ, ਜਿਲ੍ਹਾ ਕਨਵੀਨਰ ਮਾਨਸਾ ਲਖਵਿੰਦਰ ਸਿੰਘ, ਮਾਲਵਾ ਜੋਨ ਕਨਵੀਨਰ ਜਸਵੀਰ ਭੰਮੇ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦੇ ਮਾਮਲੇ ਵਿੱਚ ਪਿਛਲੀਆਂ ਸਰਕਾਰਾਂ ਨੂੰ ਵੀ ਪਿੱਛੇ ਛੱਡ ਗਈ ਹੈ ਜਿਸ ਕਾਰਨ ਨਿੱਤ ਦਿਨ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਅਤੇ ਹੁਣ ਜ਼ਿਮਨੀ ਚੋਣਾਂ ਵਾਲੇ ਸ਼ਹਿਰ ਬਰਨਾਲਾ, ਚੱਬੇਵਾਲ, ਗਿੱਦੜਬਾਹਾ ਵਿੱਚ ਬੇਰੁਜ਼ਗਾਰਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਹੋਰ ਲੋਕਾਂ ਨਾਲ ਪੁਲਿਸ ਦੁਆਰਾ ਧੱਕਾ ਮੁੱਕੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੰਗਰੂਰ ਵਿੱਚ ਅਕਤੂਬਰ ਮਹੀਨੇ ਲਗਾਏ ਤਿੰਨ ਦਿਨਾਂ ਪੈਨਸ਼ਨ ਮੋਰਚੇ ਵਿੱਚ ਆਪ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੇ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਦੀ ਮੰਗ ਵੱਡੇ ਪੱਧਰ ਤੇ ਉਭਾਰੀ ਗਈ ਸੀ।ਇਸ ਮੋਰਚੇ ਚੋਂ ਸਬਕਮੇਟੀ ਨਾਲ਼ ਤੈਅ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਉਲਟ ਇਸਨੂੰ ਆਰਥਿਕਤਾ ਲਈ ਮਾਰੂ ਹੋਣ ਦੇ ਪ੍ਰਵਚਨ ਹੇਠ ਸਬਕਮੇਟੀ ਦਾ ਸਮੁੱਚਾ ਬਿਰਤਾਂਤ ਕੇਂਦਰ ਸਰਕਾਰ ਅੱਗੇ ਗੋਡੇ ਟੇਕ ਕੇ ਪੁਰਾਣੀ ਪੈਨਸ਼ਨ ਦੇ ਵਿਰੋਧ ਵਾਲਾ ਅਤੇ ਕੇਂਦਰੀ ਸਕੀਮ ਯੂਪੀਐੱਸ ਤੇ ਵਿਚਾਰ ਕਰਨ ਦਾ ਹੈ , ਜੋ ਆਪ ਸਰਕਾਰ ਦਾ ਪੁਰਾਣੀ ਪੈਨਸ਼ਨ ਤੋਂ ਪਿੱਛੇ ਹਟਣ ਦਾ ਸਪਸ਼ਟ ਸੰਕੇਤ ਹੈ।ਆਗੂਆਂ ਨੇ ਕਿਹਾ ਕਿ ਪੈਨਸ਼ਨ ਦੇ ਨੋਟੀਫਿਕੇਸ਼ਨ ਤੋਂ ਭੱਜੀ ਆਪ ਸਰਕਾਰ ਖਿਲਾਫ ਸੰਘਰਸ਼ ਜਾਰੀ ਰਹੇਗਾ ਅਤੇ ਛੇਤੀ ਹੀ ਸੂਬਾ ਕਮੇਟੀ ਮੀਟਿੰਗ ਕਰਕੇ ਸਰਕਾਰ ਖ਼ਿਲਾਫ਼ ਸੰਘਰਸ਼ੀ ਰਣਨੀਤੀ ਉਲੀਕੀ ਜਾਵੇਗੀ।ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸਾਰੇ ਕਾਰਕੁਨ ਅਤੇ ਡੀਟੀਐਫ ਦੀ ਸਮੁੱਚੀ ਜਿਲ੍ਹਾ ਇਕਾਈ ਵੀ ਹਾਜ਼ਰ ਸੀ।
ਗੁਰਵਿੰਦਰ ਸਿੰਘ ਚਹਿਲ ਹੀਰੋਂ ਖ਼ੁਰਦ : ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਕਰ ਲਾਗੂ ਕਰਨਾ ਭੁੱਲੀ ਪੰਜਾਬ ਸਰਕਾਰ
ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਕਰ ਲਾਗੂ ਕਰਨਾ ਭੁੱਲੀ ਪੰਜਾਬ ਸਰਕਾਰ
ਬਹਾਲੀ ਵਿੱਚ ਹੋ ਰਹੀ ਬੇਲੋੜੀ ਦੇਰੀ ਕਾਰਨ ਕਰਮਚਾਰੀਆਂ ਚ’ ਵੱਧ ਰਿਹਾ ਰੋਸ ਤੇ ਬੇਚੈਨੀ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਪੰਜਾਬ ਦੀ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਦੋ ਲੱਖ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਪਰ ਅੱਜ ਤੋਂ ਦੋ ਸਾਲ ਪਹਿਲਾਂ ਕੀਤਾ ਲਿਖਤੀ ਜਾਰੀ ਕੀਤਾ 18 ਨਵੰਬਰ 2022 ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਲਾਗੂ ਕਰਨਾ ਭੁੱਲ ਗਈ ਹੈ ਇਸ ਸਬੰਧੀ ਰੋਸ ਪ੍ਰਗਟ ਕਰਦਿਆਂ ਜਿਲਾ ਆਗੂ ਦਰਸ਼ਨ ਅਲੀਸ਼ੇਰ,ਲਖਵਿੰਦਰ ਮਾਨ,ਸਤਨਾਮ ਸਿੰਘ ਨੇ ਕਿਹਾ ਕਿ ਨੋਟੀਫਿਕੇਸ਼ਨ ਦੀ ਦੂਜੇ ਵਰੇਗੰਢ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਕਾਲੇ ਬਿੱਲੇ ਲਗਾ ਅਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕਾਲਾ ਦਿਵਸ ਮਨਾਇਆ ਗਿਆ ।ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਪਣਾ ਹਰਾ ਪੈਨ ਆਮ ਪੰਜਾਬੀਆਂ ਦੇ ਲਈ ਚੱਲਣ ਲਈ ਕਿਹਾ ਸੀ ਪਰ ਇਹ ਅਫਸੋਸ ਨਾਲ ਕਹਿਣਾ ਪੈ ਰਿਹਾ ਕਿ ਇਹ ਹਰਾ ਪੈੱਨ ਪੁਰਾਣੀ ਪੈਨਸ਼ਨ ਦਾ ਐਸ ਓ ਪੀ ਜਾਰੀ ਕਰਨ ਲਈ ਹੁਣ ਕਿਉਂ ਨਹੀਂ ਚੱਲ ਰਿਹਾ ? ਜਿਲਾ ਆਗੂ ਗੁਰਦਾਸ ਰਾਏਪੁਰ,ਬੇਅੰਤ ਰੜ, ਜਤਿੰਦਰ ਪਾਲ ਭੀਖੀ,ਜਨਕ ਸਮਾਓ,ਇਕਬਾਲ ਹੀਰੋਂ,ਰਾਜ ਹੀਰੋਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਨਾਲ ਮੀਟਿੰਗ ਸਮੇਂ ਅਤੇ ਪ੍ਰੈੱਸ ਵਿੱਚ ਵੀ ਸਰਕਾਰ ਅਤੇ ਕਰਮਚਾਰੀ ਦੇ ਪੈਨਸ਼ਨ ਫੰਡ ਵਿੱਚ ਜਮਾ 17000 ਹਜ਼ਾਰ ਕਰੋੜ ਦਾ ਕੇਂਦਰ ਸਰਕਾਰ ਵੱਲੋਂ ਵਾਪਸ ਨਾ ਕਰਨ ਦੀ ਦੁਹਾਈ ਦਿੰਦੀ ਹੈ ਅਤੇ ਰਾਜ ਦੀ ਕਮਜ਼ੋਰ ਆਰਥਿਕ ਹਾਲਤ ਵੀ ਦੱਸਦੀ ਹੈ ਪਰ ਇਹ ਸਾਰੇ ਬਹਾਨੇ ਹਨ ਇਹ ਆ ਰਹੀਆਂ ਦਿੱਕਤਾਂ ਸਬੰਧੀ ਸਰਕਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾ ਸੋਚਣਾ ਚਾਹੀਦਾ ਸੀ। ਇਸ ਹੋ ਰਹੀ ਬੇਲੋੜੀ ਦੇਰੀ ਜਿੱਥੇ ਸਰਕਾਰ ਦੀ ਇੱਛਾ ਸ਼ਕਤੀ ਦੀ ਘਾਟ ਸਾਫ ਝਲਕਦੀ ਹੈ ਉੱਥੇ ਹੀ ਹੋ ਰਹੀ ਦੇਰੀ ਕਾਰਨ ਕਰਮਚਾਰੀਆਂ ਵਿੱਚ ਰੋਸ ਅਤੇ ਬੇਚੈਨੀ ਲਗਾਤਾਰ ਵੱਧ ਰਹੀ ਜੋ ਆਉਣ ਵਾਲੇ ਸਮੇਂ ਵਿੱਚ ਵੱਡੇ ਅੰਦੋਲਨ ਦਾ ਰੂਪ ਧਾਰਨ ਕਰੇਗੀ।ਇਸ ਕੰਪੇਨ ਵਿੱਚ ਜਸਵਿੰਦਰ ਜੋਗਾ,ਰਾਜ ਹੀਰੋਂ,ਮਲਕੀਤ ਸਿੰਘ, ਲਖਵੀਰ ਸਿੰਘ,ਨਵੀਨ ਬੋਹਾ, ਸੁਖਪਾਲ ਅਕਲੀਆ, ਬਲਜਿੰਦਰ ਅਤਲਾ, ਅਸ਼ਵਿੰਦਰ ਅਤਲਾ, ਅਮਰੀਕ ਭੀਖੀ,ਪਾਲਾ ਭੀਖੀ, ਬਲਰਾਜ ਤਾਮਕੋਟ, ਸੁਖਵੰਤ ਸਮਾਓ, ਗੁਰਸੇਵਕ ਭੀਖੀ, ਇਕਬਾਲ ਉੱਭਾ,ਜੋਨੀ ਕੁਮਾਰ, ਚਰਨਜੀਤ ਖੋਖਰ, ਇਕਬਾਲ ਹੀਰੋਂ, ਰਾਜੇਸ਼ ਕੁਮਾਰ , ਕ੍ਰਿਸ਼ਨ ਸਿੰਘ, ਵਿਨੋਦ ਕੁਮਾਰ, ਬਲਰਾਜ ਤਾਮਕੋਟ, ਸੁਖਦੀਪ ਗਿੱਲ,ਹਰਫੂਲ ਬੋਹਾ,ਹਰਦੀਪ ਮੱਤੀ,ਜੁਗਰਾਜ ਭੀਖੀ,ਕਸ਼ਮੀਰ ਰੜ,ਜੋਨੀ ਕੁਮਾਰ,ਜਸਵੰਤ ਕੌਰ ਭੁਪਾਲ,ਸੁਖਜੀਤ ਅਤਲਾ, ਹਰਜੀਤ ਕੌਰ,ਆਦਿ ਆਗੂਆਂ ਨੇ ਸਰਗਰਮ ਭੂਮਿਕਾ ਨਿਭਾਈ ਤੇ ਸਮੁੱਚੇ ਜ਼ਿਲ੍ਹੇ ਨੂੰ ਲਾਮਬੰਦ ਕਰਕੇ ਜ਼ਬਰਦਸਤ ਐਕਸਨ ਦਿੱਤਾ ਅਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਦਫਤਰਾਂ ਵਿੱਚ ਰੋਸ ਵਜੋਂ ਕਾਪੀਆਂ ਸਾੜੀਆਂ।
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...






